Chandigarh
ਜੂਨ ਮਹੀਨੇ ਵਿੱਚ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੀ ਆਮਦਨ ਵਿਚ ਦਰਜ ਹੋਇਆ ਰਿਕਾਰਡ 42 ਫੀਸਦੀ ਵਾਧਾ : ਬ੍ਰਹਮ ਸ਼ੰਕਰ ਜਿੰਪਾ
ਚੰਡੀਗੜ੍ਹ, 6 ਜੁਲਾਈ (ਸ.ਬ.) ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜੂਨ 2024 ਦੌਰਾਨ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਵਿੱਚ ਰਿਕਾਰਡ 42 ਫੀਸਦੀ ਵਾਧਾ ਹੋਇਆ ਹੈ। ਸz. ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ।
ਉਹਨਾਂ ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ।
ਉਹਨਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦੇਣ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ।
Chandigarh
ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ
ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ
ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।
ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।
Chandigarh
ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।
Chandigarh
ਚੰਡੀਗੜ੍ਹ ਪੁਲੀਸ ਨੇ ਡਿਜ਼ੀਟਲ ਗ੍ਰਿਫ਼ਤਾਰੀ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 29 ਜਨਵਰੀ (ਸ.ਬ.) ਚੰਡੀਗੜ੍ਹ ਸਾਈਬਰ ਕ੍ਰਾਈਮ ਪੁਲੀਸ ਨੇ ਡਿਜ਼ੀਟਲ ਗ੍ਰਿਫ਼ਤਾਰੀ ਕਰਕੇ ਧੋਖਾਧੜੀ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦਿਆਂ ਦੋ ਮੁਲਜ਼ਮਾਂ ਨੂੰ ਦਿੱਲੀ ਅਤੇ ਇੱਕ ਨੂੰ ਯੂਪੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਪੁਲੀਸ ਮੁਲਾਜ਼ਮ ਹੋਣ ਦਾ ਝਾਂਸਾ ਦੇ ਕੇ ਠੱਗੀ ਮਾਰਦੇ ਸਨ।
ਇਸ ਮਾਮਲੇ ਵਿੱਚ 22 ਨਵੰਬਰ ਨੂੰ ਹਰੀਨਾਥ ਸਿੰਘ ਨਾਮ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਕਾਇਤ ਅਨੁਸਾਰ 2 ਅਕਤੂਬਰ ਨੂੰ ਉਸ ਦੇ ਮੋਬਾਈਲ ਤੇ ਕਾਲ ਆਈ ਅਤੇ ਫ਼ੋਨ ਕਰਨ ਵਾਲੇ ਨੇ ਕਿਹਾ ਕਿ ਉਸਦੇ ਆਧਾਰ ਕਾਰਡ ਤੇ ਇੱਕ ਸਿਮ ਕਾਰਡ ਜਾਰੀ ਕੀਤਾ ਗਿਆ ਹੈ ਅਤੇ ਉਸ ਮੋਬਾਈਲ ਨੰਬਰ ਰਾਹੀਂ ਕਈ ਧੋਖਾਧੜੀ ਕੀਤੀ ਗਈ ਹੈ। ਕਾਲਰ ਨੇ ਉਸ ਨੂੰ ਵਟਸਐਪ ਤੇ ਮੁੰਬਈ ਪੁਲੀਸ ਨਾਲ ਗੱਲ ਕਰਨ ਲਈ ਕਿਹਾ, ਜਿੱਥੇ ਪੁਲੀਸ ਅਧਿਕਾਰੀ ਨੇ ਉਸ ਨੂੰ ਦੱਸਿਆ ਕਿ ਉਹ ਨਰੇਸ਼ ਗੋਇਲ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਾਮਲ ਹੈ ਅਤੇ ਉਸ ਦਾ ਕੇਨਰਾ ਬੈਂਕ ਵਿੱਚ ਖਾਤਾ ਵੀ ਹੈ।
ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਖਾਤੇ ਵਿੱਚੋਂ 6 ਕਰੋੜ 80 ਲੱਖ ਰੁਪਏ ਦਾ ਲੈਣ ਦੇਣ ਹੋਇਆ ਹੈ, ਜਿਸ ਵਿੱਚ ਹਰੀਨਾਥ ਨੂੰ 10 ਫ਼ੀਸਦੀ ਕਮਿਸ਼ਨ ਮਿਲਿਆ ਸੀ। ਪੁਲੀਸ ਅਧਿਕਾਰੀ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਕੁਝ ਸਮੇਂ ਵਿੱਚ ਉਸ ਦੇ ਸਾਰੇ ਮੋਬਾਈਲ ਨੰਬਰ ਵੀ ਬੰਦ ਕਰ ਦਿੱਤੇ ਜਾਣਗੇ। ਫਿਰ ਉਸਨੂੰ ਇਕ ਨੰਬਰ ਦੇ ਕੇ ਇਸ ਮਾਮਲੇ ਨੂੰ ਗੁਪਤ ਰੱਖਣ ਲਈ ਕਿਹਾ ਗਿਆ ਅਤੇ ਇਸ ਬਾਰੇ ਆਪਣੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਨਾ ਕਰਨ ਲਈ ਕਿਹਾ ਗਿਆ ਅਤੇ ਹਰੀਨਾਥ ਨੂੰ ਕਿਹਾ ਗਿਆ ਕਿ ਉਹ ਵਟਸਐਪ ਰਾਹੀਂ ਹੀ ਅੱਗੇ ਗੱਲਬਾਤ ਕਰਨਗੇ।
ਜਾਂਚ ਦੌਰਾਨ ਪੁਲੀਸ ਨੇ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪਤਾ ਲੱਗਾ ਕਿ ਸ਼੍ਰੀ ਹਰੀਨਾਥ ਨੂੰ ਜੋ ਵਰਚੁਅਲ ਕਾਲ ਅਤੇ ਵਟਸਐਪ ਕਾਲ ਆਈ ਸੀ, ਉਹ ਕੰਬੋਡੀਆ ਤੋਂ ਸੀ। ਇਸ ਸੰਬੰਧੀ ਹੋਰ ਜਾਂਚ ਕਰਨ ਤੇ, ਸ਼ੱਕੀ ਖਾਤੇ ਦੀ ਕੇ ਵਾਈ ਸੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਇਸ ਤੋਂ ਬਾਅਦ ਨਵੀਂ ਦਿੱਲੀ ਅਤੇ ਐਨ ਸੀ ਆਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਵਲੋਂ ਇਕ ਹੋਰ ਸ਼ੱਕੀ, ਹਸਨੈਨ ਹੈਦਰ ਨੂੰ ਲਖਨਊ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਵੀ ਬਰਾਮਦ ਕੀਤਾ ਹੈ, ਜੋ ਅਪਰਾਧ ਵਿੱਚ ਵਰਤਿਆ ਗਿਆ ਸੀ।
ਹਸਨੈਨ ਹੈਦਰ ਨੇ ਦੱਸਿਆ ਕਿ ਉਸ ਨੇ ਕਿਸੇ ਅਣਪਛਾਤੇ ਵਿਅਕਤੀ ਦੇ ਕਹਿਣ ਤੇ ਫੈਡਰਲ ਬੈਂਕ ਵਿੱਚ ਬੱਚਤ ਖਾਤਾ ਖੋਲ੍ਹਿਆ ਸੀ ਅਤੇ ਉਸ ਨੂੰ ਹਰ ਲੈਣ-ਦੇਣ ਤੇ 5 ਫ਼ੀਸਦੀ ਕਮਿਸ਼ਨ ਮਿਲਦਾ ਸੀ। ਉਸਤੋਂ 1.50 ਲੱਖ ਦੀ ਧੋਖਾਧੜੀ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ