Mohali
ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਜਿਲ੍ਹਾ ਗੋਲਡ ਕੱਪ ਟਰਾਫੀ ਨਾਲ ਸਨਮਾਨਿਤ
![](https://skyhawktimes.com/wp-content/uploads/2024/07/6-rotary-1.jpg)
ਐਸ ਏ ਐਸ ਨਗਰ, 6 ਜੁਲਾਈ (ਸ.ਬ.) ਰੋਟਰੀ ਇੰਟਰਨੈਸ਼ਨਲ ਜਿਲ੍ਹਾ 3080 ਵੱਲੋਂ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਨੂੰ ਜਿਲ੍ਹਾ ਗੋਲਡ ਕੱਪ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਕਲੱਬ ਨੂੰ 9 ਹੋਰ ਸਨਮਾਨ ਵੀ ਮਿਲੇ ਹਨ।
ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਰੋਟਰੀ ਜਿਲ੍ਹਾ 3080 ਦੇ ਗਵਰਨਰ ਅਰੁਣ ਮੋਂਗੀਆ ਵਲੋਂ ਰੋਟਰੀ ਦੇ ਅਸਿਸਟੈਂਟ ਗਵਰਨਰ ਅਤੇ ਸਿਲਵਰ ਸਿਟੀ ਕਲੱਬ ਦੇ ਸਾਬਕਾ ਪ੍ਰਧਾਨ ਮੋਹਿਤ ਸਿੰਗਲਾ, ਕਲੱਬ ਪ੍ਰਧਾਨ ਸਰਬ ਮਰਵਾਹ ਅਤੇ ਸਕੱਤਰ ਰਜਨੀਸ਼ ਸ਼ਾਸਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਇਹ ਸਨਮਾਨ ਭੇਟ ਕੀਤਾ ਗਿਆ। ਸ੍ਰੀ ਮੋਹਿਤ ਸਿੰਗਲਾ ਨੇ ਦੱਸਿਆ ਕਿ ਰੋਟਰੀ ਇੰਟਰਨੈਸ਼ਨਲ ਜਿਲ੍ਹਾ 3080 ਵੱਲੋਂ ਹਰ ਸਾਲ ਇਨਾਮ ਵੰਡ ਸਮਾਰੋਹ ਕਰਵਾਇਆ ਜਾਂਦਾ ਹੈ ਜਿਸ ਵਿੱਚ ਜ਼ਿਲ੍ਹੇ ਦੇ 110 ਕਲੱਬਾਂ ਨੂੰ ਉਨ੍ਹਾਂ ਵੱਲੋਂ ਕੀਤੇ ਕੰਮਾਂ ਲਈ ਚੁਣ ਕੇ ਵੱਖ-ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਨੂੰ ਸਰਵੋਤਮ ਕਲੱਬ ਚੁਣ ਕੇ ਇਹ ਸਨਮਾਨ ਦਿੱਤਾ ਗਿਆ ਹੈ।
Mohali
ਲੁਧਿਆਣਾ ਤੋਂ ਵਾਰਦਾਤ ਕਰਨ ਮੁਹਾਲੀ ਆਏ 4 ਨੌਜਵਾਨ ਹਥਿਆਰਾਂ ਸਮੇਤ ਕਾਬੂ
![](https://skyhawktimes.com/wp-content/uploads/2025/02/police-4.jpg)
ਐਸ ਏ ਐਸ ਨਗਰ, 11 ਫਰਵਰੀ (ਪਰਵਿੰਦਰ ਕੌਰ ਜੱਸੀ) ਸੋਹਾਣਾ ਪੁਲੀਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਲੁਧਿਆਣਾ ਤੋਂ ਮੁਹਾਲੀ ਵਾਰਦਾਤ ਕਰਨ ਆਏ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੰਦੀਪ ਵਾਸੀ ਸਮਰਾਲਾ, ਕੁਲਵੀਰ ਸਿੰਘ ਉਰਫ ਕੁੱਲੂ ਵਾਸੀ ਸਮਰਾਲਾ, ਗੁਰਸ਼ਰਨ ਸਿੰਘ ਉਰਫ ਸ਼ਰਨ ਵਾਸੀ ਸਮਰਾਲਾ ਅਤੇ ਅਮਨ ਵੈਲੀ ਵਾਸੀ ਹੈਦੋਂ ਸਮਰਾਲਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਨੇ ਉਕਤ ਮੁਲਜਮਾਂ ਨੂੰ ਮਾਣਕਮਾਜਰਾ ਕੋਲੋਂ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਇਕ ਪਿਸਟਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਉਕਤ ਮੁਲਜਮਾਂ ਵਿਰੁਧ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਚਾਰਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਅਦਾਲਤ ਵਲੋਂ ਉਨ੍ਹਾਂ ਨੂੰ 2 ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਗਿਆ।
ਉਹਨਾਂ ਦੱਸਿਆ ਕਿ ਏ. ਐਸ. ਆਈ ਬਲਬੀਰ ਸਿੰਘ ਨੂੰ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਕਿ ਜਿਲਾ ਲੁਧਿਆਣਾ ਤੋਂ ਸੰਦੀਪ ਆਪਣੇ ਤਿੰਨ ਦੋਸਤਾਂ ਨਾਲ ਚੰਡੀਗੜ੍ਹ ਨੰਬਰ ਦੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਮੁਹਾਲੀ ਵੱਲ ਆ ਰਿਹਾ ਹੈ ਅਤੇ ਉਨ੍ਹਾਂ ਵਲੋਂ ਮੁਹਾਲੀ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਪੁਲੀਸ ਨੇ ਪਿੰਡ ਮਾਣਕਮਾਜਰਾ ਕੋਲ ਨਾਕਾਬੰਦੀ ਕਰਕੇ ਉਕਤ ਸਵਿਫਟ ਕਾਰ ਨੂੰ ਰੋਕਿਆ ਤਾਂ ਉਕਤ ਨੌਜਵਾਨਾਂ ਨੇ ਗੱਡੀ ਭਜਾ ਲਈ ਪ੍ਰੰਤੂ ਪੁਲੀਸ ਨੇ ਉਕਤ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ। ਉਕਤ ਮੁਲਜਮਾਂ ਕੋਲੋਂ ਪਿਸਟਲ ਅਤੇ ਜਿੰਦਾ ਰੌਂਦ ਬਰਾਮਦ ਹੋਏ। ਪੁਲੀਸ ਨੂੰ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਸੰਦੀਪ ਵਿਰੁਧ ਲੁਧਿਆਣਾ ਜਿਲੇ ਵਿੱਚ ਪਹਿਲਾਂ ਤੋਂ ਹੀ ਇਕ ਮਾਮਲਾ ਦਰਜ ਹੈ।
Mohali
ਏਜੰਟਾ ਨੇ ਡੌਂਕੀ ਰਾਹੀਂ ਅਮਰੀਕਾ ਭੇਜਿਆ ਮੁਹਾਲੀ ਦਾ ਨੌਜਵਾਨ ਮੈਕਸੀਕੋ ਵਿੱਚ ਫਸਿਆ
![](https://skyhawktimes.com/wp-content/uploads/2025/02/bal-1.jpg)
ਨੌਜਵਾਨ ਨੇ ਪਰਿਵਾਰ ਨੂੰ ਫੋਨ ਕਰਕੇ ਮੱਦਦ ਦੀ ਲਗਾਈ ਗੁਹਾਰ, ਲੜਕੀ ਸਮੇਤ ਤਿੰਨ ਵਿਰੁਧ ਮਾਮਲਾ ਦਰਜ
ਐਸ ਏ ਐਸ ਨਗਰ, 11 ਫਰਵਰੀ (ਪਰਵਿੰਦਰ ਕੌਰ ਜੱਸੀ) ਮੁਹਾਲੀ ਪੁਲੀਸ ਵਲੋਂ ਡੌਂਕੀ ਲਗਾ ਕੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਇਕ ਏਜੰਟ ਲੜਕੀ ਸਮੇਤ ਤਿੰਨ ਜਣਿਆਂ ਵਿਰੁਧ ਧਾਰਾ 318 (4), 61 (2) ਅਤੇ ਇੰਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜਮਾਂ ਦੀ ਪਛਾਣ ਲੜਕੀ ਰਿੰਕੂ ਵਾਸੀ ਪਿੰਡ ਕਾਂਸਲ ਜਿਲਾ ਮੁਹਾਲੀ, ਗੁਰਜਿੰਦਰ ਸਿੰਘ ਵਾਸੀ ਪਿੰਡ ਨਨਿਉਇਲਾ ਜਿਲਾ ਅੰਬਾਲਾ ਅਤੇ ਮੁਕੁਲ ਵਾਸੀ ਪਿੰਡ ਇਸਮਾਇਲਾਬਾਦ ਜਿਲਾ ਕੁਰਕਸ਼ੇਤਰ ਵਜੋਂ ਹੋਈ ਹੈ।
ਇਸ ਸਬੰਧੀ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਮੁਲਜਮਾਂ ਵਲੋਂ ਮਾਨਵ ਵਾਸੀ ਫੇਜ਼ 11 ਨਾਂ ਦੇ ਨੌਜਵਾਨ ਨੂੰ ਅਮਰੀਕਾ ਭੇਜਿਆ ਗਿਆ ਸੀ, ਜੋ ਕਿ ਇਸ ਸਮੇਂ ਮੈਕਸੀਕੋ ਸ਼ਹਿਰ ਵਿੱਚ ਹੋਰਨਾਂ ਨੌਜਵਾਨਾਂ ਸਮੇਤ ਫਸਿਆ ਹੋਇਆ ਹੈ ਅਤੇ ਆਪਣੇ ਪਰਿਵਾਰ ਤੋਂ ਮੱਦਦ ਦੀ ਗੁਹਾਰ ਲਗਾ ਰਿਹਾ ਹੈ।
ਇਸ ਸੰਬੰਧੀ ਸ਼ਿਕਾਇਤਕਰਤਾ ਮਮਤਾ ਰਾਣੀ ਵਾਸੀ ਫੇਜ਼ 11 ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸਦੀ ਰਿੰਕੂ ਨਾਂ ਦੀ ਲੜਕੀ (ਜੋ ਉਸ ਨੂੰ ਉਸ ਦੀ ਸਹੇਲੀ ਦੇ ਘਰ ਕਰੀਬ 2 ਸਾਲ ਪਹਿਲਾਂ ਮਿਲੀ ਸੀ) ਨਾਲ ਉਸਦੀ ਕਾਫੀ ਨੇੜਤਾ ਹੋ ਗਈ ਸੀ ਅਤੇ ਫਰਵਰੀ 2024 ਵਿੱਚ ਉਸਦੀ ਰਿੰਕੂ ਨਾਲ ਉਸ ਦੇ ਲੜਕੇ ਮਾਨਵ ਨੂੰ ਅਮਰੀਕਾ ਭੇਜਣ ਸਬੰਧੀ ਗੱਲਬਾਤ ਹੋਈ ਸੀ ਜਿਸਤੇ ਰਿੰਕੂ ਨੇ ਕਿਹਾ ਕਿ ਉਸ ਦਾ ਲੜਕਾ ਵੀ ਅਮਰੀਕਾ ਵਿੱਚ ਹੈ, ਜਿਸ ਨੂੰ ਉਸ ਦੀ ਭੂਆ ਦੇ ਲੜਕੇ ਗੁਰਜਿੰਦਰ ਸਿੰਘ ਨੇ ਅਮਰੀਕਾ ਭੇਜਿਆ ਸੀ।
ਸ਼ਿਕਾਇਤਕਰਤਾ ਅਨੁਸਾਰ ਰਿੰਕੂ ਨੇ ਉਸ ਦੀ ਗੁਰਜਿੰਦਰ ਸਿੰਘ ਨਾਲ ਘਰ ਬੁਲਾ ਕੇ ਗੱਲਬਾਤ ਕਰਵਾਈ ਅਤੇ ਗੁਰਜਿੰਦਰ ਸਿੰਘ ਨੇ ਉਸ ਨੂੰ ਕਿਹਾ ਕਿ ਮਾਨਵ ਨੂੰ ਅਮਰੀਕਾ ਇਕ ਨੰਬਰ ਵਿੱਚ ਭੇਜਣ ਲਈ 30 ਲੱਖ ਰੁਪਏ ਲੱਗਣਗੇ। ਉਸ ਨੇ ਰਿੰਕੂ ਦੇ ਕਹਿਣ ਤੇ ਗੁਰਜਿੰਦਰ ਸਿੰਘ ਨੂੰ ਆਪਣੇ ਲੜਕੇ ਮਾਨਵ ਦਾ ਪਾਸਪੋਰਟ, ਆਪਣਾ ਪਾਸਪੋਰਟ ਅਤੇ ਤਿੰਨ ਲੱਖ ਰੁਪਏ ਨਕਦ ਦਿੱਤੇ। 18 ਜੁਲਾਈ 2024 ਨੂੰ ਏਜੰਟ ਗੁਰਜਿੰਦਰ ਸਿੰਘ ਉਸ ਦੇ ਲੜਕੇ ਮਾਨਵ ਨੂੰ ਪਹਿਲਾਂ ਦਿੱਲੀ ਅਤੇ ਫਿਰ ਮੁੰਬਈ ਲੈ ਕੇ ਗਿਆ। ਇਸ ਤੋਂ ਬਾਅਦ ਗੁਰਜਿੰਦਰ ਸਿੰਘ ਨੇ ਉਸ ਕੋਲੋਂ 15 ਲੱਖ ਰੁਪਏ ਹੋਰ ਮੰਗੇ ਅਤੇ ਉਸ ਵਲੋਂ ਗੁਰਜਿੰਦਰ ਸਿੰਘ ਨੂੰ ਆਪਣੇ ਘਰ 15 ਲੱਖ ਰੁਪਏ ਨਕਦ ਦਿੱਤੇ, ਕਿਉਂਕਿ ਗੁਰਜਿੰਦਰ ਸਿੰਘ ਨੇ ਆਪਣੇ ਖਾਤੇ ਵਿੱਚ ਪੈਸੇ ਲੈਣ ਤੋਂ ਮਨਾਂ ਕਰ ਦਿੱਤਾ ਸੀ। ਗੁਰਜਿੰਦਰ ਸਿੰਘ ਨੇ ਉਸ ਦੇ ਲੜਕੇ ਨੂੰ ਡਾਲਰ ਦੇਣ ਦਾ ਕਹਿ ਕੇ ਮੁੜ ਢਾਈ ਲੱਖ ਰੁਪਏ ਹੋਰ ਲਏ। ਸ਼ਿਕਾਇਤਕਰਤਾ ਮੁਤਾਬਕ ਉਸ ਵਲੋਂ ਆਪਣਾ ਬਲਟਾਣੇ ਵਾਲਾ ਮਕਾਨ ਵੇਚ ਕੇ ਉਕਤ ਸਾਰੇ ਪੈਸੇ ਏਜੰਟ ਨੂੰ ਦਿੱਤੇ ਗਏ ਸਨ।
ਇਸ ਦੌਰਾਨ ਉਸ ਦੇ ਲੜਕੇ ਮਾਨਵ ਨਾਲ ਫੋਨ ਤੇ ਗੱਲਬਾਤ ਹੋਈ ਤਾਂ ਮਾਨਵ ਨੇ ਉਸ ਨੂੰ ਦੱਸਿਆ ਕਿ ਏਜੰਟ ਗੁਰਜਿੰਦਰ ਸਿੰਘ ਨੇ ਉਸ ਨੂੰ ਡੌਂਕੀ ਲਗਾ ਕੇ ਪਨਾਮਾ ਦੇ ਜੰਗਲਾ ਰਾਹੀਂ ਮੈਕਸੀਕੋ ਵਿੱਚੋਂ ਹੁੰਦੇ ਹੋਏ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਹ ਇਸ ਸਮੇਂ ਮੈਕਸੀਕੋ ਵਿਚ ਹੈ। ਉਸ ਸਮੇਤ ਹੋਰ ਕਈ ਨੌਜਵਾਨ ਵੀ ਮੈਕਸੀਕੋ ਸ਼ਹਿਰ ਵਿਚ ਫਸੇ ਹੋਏ ਹਨ। ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਬਦਲੇ ਵਿੱਚ 25 ਲੱਖ ਰੁਪਏ ਮੰਗੇ ਜਾ ਰਹੇ ਹਨ ਅਤੇ ਉਸ ਦਾ ਪਾਸਪੋਰਟ ਵੀ ਏਜੰਟ ਗੁਰਜਿੰਦਰ ਸਿੰਘ ਕੋਲ ਹੈ।
ਸ਼ਿਕਾਇਤਕਰਤਾ ਮੁਤਾਬਕ ਉਸ ਨੇ ਗੁਰਜਿੰਦਰ ਸਿੰਘ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੂੰ ਮਾਨਵ ਦਾ ਫੋਨ ਆਇਆ ਅਤੇ ਇਕ ਹੋਰ ਏਜੰਟ ਮੁਕੁਲ ਦਾ ਫੋਨ ਨੰਬਰ ਦਿੱਤਾ ਅਤੇ ਕਿਹਾ ਕਿ ਇਹ ਵੀ ਗੁਰਜਿੰਦਰ ਸਿੰਘ ਦਾ ਪਾਰਟਨਰ ਹੈ। ਉਸ ਨੇ ਮੁਕੁਲ ਨੂੰ ਫੋਨ ਕੀਤਾ ਤਾਂ ਉਸ ਨੇ ਧਮਕੀ ਦਿੱਤੀ ਕਿ ਉਹ 25 ਲੱਖ ਰੁਪਏ ਉਸ ਦੇ ਘਰ ਦੇਣ ਚਲ ਕੇ ਆਵੇਗੀ।
ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜਮਾਂ ਦੀ ਗ੍ਰਿਫਤਾਰੀ ਲਈ ਪੁਲੀਸ ਛਾਪੇਮਾਰੀ ਕਰ ਰਹੀ ਹੈ।
Mohali
ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ
![](https://skyhawktimes.com/wp-content/uploads/2025/02/nagar-kirtan.jpg)
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਪ੍ਰਬੰਧਕ ਕਮੇਟੀ ਗੁ ਡੇਰਾ ਸਾਹਿਬ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਅਤੇ ਗੁ: ਸਿੰਘ ਸ਼ਹੀਦਾਂ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਡੇਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਨਗਰ ਕੀਰਤਨ ਵਿੱਚ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਪਾਲਕੀ ਸਾਹਿਬ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਨਗਰ ਕੀਰਤਨ ਵਿੱਚ ਫੌਜੀ ਬੈਂਡ, ਗਤਕਾ ਪਾਰਟੀਆਂ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ।
ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਮੁਹਾਲੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਸੇਵਾਮੁਕਤ ਐਸ ਪੀ ਸz ਜਗਜੀਤ ਸਿੰਘ ਜੱਲਾ ਵੱਲੋਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੁਹਾਲੀ ਤੋਂ ਫੇਜ਼-3ਬੀ2, ਫੇਜ਼-4, 5, 1, 2 ਅਤੇ 3ਬੀ1 ਵਿਚੋਂ ਹੁੰਦੇ ਹੋਏ ਸ਼ਾਮ 7 ਵਜੇ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੁਹਾਲੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਅਤੇ ਇਸਤਰੀ ਸਤਿਸੰਗ ਜਥਿਆਂ ਵੱਲੋਂ ਗੁਰੂ ਜੀ ਦੀ ਬਾਣੀ ਦਾ ਜਸ ਗਾਇਨ ਕੀਤਾ। ਨਗਰ ਕੀਰਤਨ ਦੇ ਸੁਆਗਤ ਵਿੱਚ ਸੰਗਤਾਂ ਵਲੋਂ ਵੱਖ ਵੱਖ ਥਾਵਾਂ ਤੇ ਚਾਹ ਪਾਣੀ ਅਤੇ ਹੋਰ ਖਾਣ-ਪੀਣ ਦਾ ਸਟਾਲ ਲਗਾਏ ਗਏ ਸਨ। ਇਸ ਮੌਕੇ ਸਭਾ ਦੇ ਪ੍ਰਧਾਨ ਸ਼੍ਰੀ ਤਰਸੇਮ ਲਾਲ ਬਾਦਲਾ, ਜਨਰਲ ਸਕੱਤਰ ਸ਼੍ਰੀ ਡੀ.ਆਰ. ਪਾਲ ਸਮੇਤ ਗਵਰਨਿੰਗ ਅਤੇ ਐਕਜੈਕਟਿਵ ਬਾਡੀ ਦੇ ਸਮੂਹ ਮੈਂਬਰ ਹਾਜ਼ਰ ਸਨ।
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali1 month ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ