National
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ
ਨਵੀਂ ਦਿੱਲੀ, 6 ਜੁਲਾਈ (ਸ.ਬ.) ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ 23 ਜੁਲਾਈ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਅਤੇ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ ਜਾਵੇਗਾ। ਇਸ ਸੰਬੰਧੀ ਬਜਟ ਸੈਸ਼ਨਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਸਦ ਦਾ ਸੈਸ਼ਨ 22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ। ਦੇਸ਼ ਵਿੱਚ 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਹੁਣ ਮੋਦੀ ਸਰਕਾਰ ਆਪਣੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ।
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ (ਜਿਸ ਵਿੱਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ) ਖਤਮ ਹੋ ਗਿਆ ਹੈ। ਇਸ ਸੈਸ਼ਨ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਮੀਟਿੰਗ ਵੀ ਹੋਈ ਸੀ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਬੋਧਨ ਕੀਤਾ ਸੀ। ਹੁਣ ਸਭ ਦੀਆਂ ਨਜ਼ਰਾਂ ਬਜਟ ਸੈਸ਼ਨ ਤੇ ਟਿਕੀਆਂ ਹੋਈਆਂ ਹਨ।
ਇਸ ਸੰਬੰਧੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਆਪਣੇ ਐਕਸ ਹੈਂਡਲ ਤੇ ਬਜਟ ਸੈਸ਼ਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ ਭਾਰਤ ਸਰਕਾਰ ਦੀ ਸਿਫ਼ਾਰਸ਼ ਤੇ ਭਾਰਤ ਦੀ ਮਾਣਯੋਗ ਰਾਸ਼ਟਰਪਤੀ ਨੇ ਬਜਟ ਸੈਸ਼ਨ 2024 ਲਈ ਸੰਸਦ ਦੇ ਦੋਵੇਂ ਸਦਨਾਂ ਨੂੰ 22 ਜੁਲਾਈ, 2024 ਤੋਂ 12 ਅਗਸਤ, 2024 ਤੱਕ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। 2024-25 ਦਾ ਕੇਂਦਰੀ ਬਜਟ 23 ਜੁਲਾਈ, 2024 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਕੇਂਦਰੀ ਬਜਟ 2024 ਦੀਆਂ ਤਰੀਕਾਂ ਦਾ ਐਲਾਨ ਹੋਣ ਦੇ ਨਾਲ ਹੀ ਇਸ ਗੱਲ ਦੀਆਂ ਕਿਆਸਅਰਾਈਆਂ ਵੀ ਲੱਗ ਰਹੀਆਂ ਹਨ ਕਿ ਮੋਦੀ ਸਰਕਾਰ ਆਪਣੇ ਤੀਜੇ ਕਾਰਜਕਾਲ ਦੌਰਾਨ ਟੈਕਸਦਾਤਾਵਾਂ ਲਈ ਕੁਝ ਲਾਭਾਂ ਦਾ ਐਲਾਨ ਕਰ ਸਕਦੀ ਹੈ। ਕੇਂਦਰ ਸਰਕਾਰ ਕੇਂਦਰੀ ਬਜਟ ਵਿੱਚ ਪੇਂਡੂ ਰਿਹਾਇਸ਼ ਲਈ ਸੂਬਾਈ ਸਬਸਿਡੀ ਵਧਾਉਣ ਦੀ ਵੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ।
ਇਸ ਸਾਲ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ ਪਰ ਹੁਣ ਨਵੀਂ ਸਰਕਾਰ ਬਣਨ ਤੋਂ ਬਾਅਦ ਪੂਰਾ ਕੇਂਦਰੀ ਬਜਟ ਪੇਸ਼ ਹੋਣ ਜਾ ਰਿਹਾ ਹੈ। ਇਸ ਵਾਰ ਬਜਟ ਪੇਸ਼ ਕਰਨ ਨਾਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ ਸੱਤ ਕੇਂਦਰੀ ਬਜਟ ਪੇਸ਼ ਕਰਨ ਵਾਲੇ ਪਹਿਲੇ ਵਿੱਤ ਮੰਤਰੀ ਬਣ ਜਾਣਗੇ। ਇਸ ਮਾਮਲੇ ਵਿੱਚ ਉਹ ਮੋਰਾਰਜੀ ਦੇਸਾਈ ਨੂੰ ਪਿੱਛੇ ਛੱਡ ਦੇਣਗੇ ਜਿਹਨਾਂ ਨੇ ਲਗਾਤਾਰ 6 ਬਜਟ ਪੇਸ਼ ਕੀਤੇ ਸਨ।
National
ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗ ਬੰਦ
ਸ੍ਰੀਨਗਰ, 24 ਦਸੰਬਰ (ਸ.ਬ.) ਕਸ਼ਮੀਰ ਦੇ ਉੱਚੇ ਇਲਾਕਿਆਂ ਵਿਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਤੇ ਤਾਪਮਾਨ ਫਰੀਜ਼ਿੰਗ ਬਿੰਦੂ ਤੋਂ ਕਈ ਡਿਗਰੀ ਹੇਠਾਂ ਆ ਗਿਆ ਹੈ। ਬੀਤੀ ਰਾਤ ਸੋਨਮਰਗ ਦੇ ਸੈਰ-ਸਪਾਟਾ ਸਥਾਨ ਅਤੇ ਘਾਟੀ ਦੇ ਉੱਚੇ ਇਲਾਕਿਆਂ ਵਿੱਚ ਕੁਝ ਹੋਰ ਖੇਤਰਾਂ ਵਿੱਚ ਹਲਕੀ ਬਰਫਬਾਰੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਦੱਸਿਆ ਕਿ ਬੀਤੀ ਰਾਤ ਸ੍ਰੀਨਗਰ ਦਾ ਘੱਟ ਤੋਂ ਘੱਟ ਤਾਪਮਾਨ ਜ਼ੀਰੋ ਤੋਂ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਦੇ ਮੁਕਾਬਲੇ ਤਿੰਨ ਡਿਗਰੀ ਘੱਟ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਅਤੇ ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿਚ ਘੱਟੋ-ਘੱਟ ਤਾਪਮਾਨ ਮਨਫ਼ੀ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 26 ਦਸੰਬਰ ਤੱਕ ਘੱਟੋ-ਘੱਟ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 27 ਦਸੰਬਰ ਦੀ ਦੁਪਹਿਰ ਤੋਂ ਅਗਲੇ ਦਿਨ ਦੁਪਹਿਰ ਤੱਕ ਉੱਚੇ ਇਲਾਕਿਆਂ ਵਿਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂ ਕਿ 29 ਅਤੇ 30 ਦਸੰਬਰ ਨੂੰ ਮੌਸਮ ਮੁੱਖ ਤੌਰ ਤੇ ਖੁਸ਼ਕ ਰਹੇਗਾ, ਨਵੇਂ ਸਾਲ ਦੀ ਪੂਰਵ ਸੰਧਿਆ ਤੇ ਇਕੱਲੇ ਉੱਚੇ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਸੰਭਵ ਹੈ, ਅਤੇ 1 ਤੋਂ 3 ਜਨਵਰੀ ਤੱਕ ਕਸ਼ਮੀਰ ਵਿਚ ਵੱਖ-ਵੱਖ ਥਾਵਾਂ ਤੇ ਹਲਕੀ ਬਰਫ਼ਬਾਰੀ ਹੋ ਸਕਦੀ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਸੂਬੇ ਵਿੱਚ 3 ਰਾਸ਼ਟਰੀ ਰਾਜਮਾਰਗਾਂ ਸਮੇਤ 174 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।
National
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
ਬਸਤੀ, 24 ਦਸੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਦੇ ਕਪਤਾਨਗੰਜ ਥਾਣਾ ਖੇਤਰ ਵਿੱਚ ਚਾਰ ਲੋਕਾਂ ਵਲੋਂ ਕੁੱਟਮਾਰ ਕਰਨ ਅਤੇ ਉਸ ਦੇ ਚਿਹਰੇ ਤੇ ਪਿਸ਼ਾਬ ਕਰਨ ਤੋਂ ਬਾਅਦ ਇਕ 17 ਸਾਲਾ ਨਾਬਾਲਗ ਮੁੰਡੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ।
ਪੁਲੀਸ ਸੁਪਰਡੈਂਟ ਕ੍ਰਿਸ਼ਨ ਗੋਪਾਲ ਚੌਧਰੀ ਨੇ ਕਿਹਾ ਕਿ ਕਪਤਾਨਗੰਜ ਦੇ ਐਸ.ਐਚ.ਓ. ਦੀਪਕ ਕੁਮਾਰ ਦੁਬੇ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਦੁਬੇ ਨੇ ਮੁੰਡੇ ਦੇ ਪਰਿਵਾਰ ਵਲੋਂ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ਸਰਕਿਲ ਅਫਸਰ ਪ੍ਰਦੀਪ ਕੁਮਾਰ ਤ੍ਰਿਪਾਠੀ ਨੇ ਕਿਹਾ ਕਿ ਮੁੰਡੇ ਦੇ ਚਾਚੇ ਦੀ ਸ਼ਿਕਾਇਤ ਦੇ ਆਧਾਰ ਤੇ ਬੀਤੇ ਦਿਨ ਐਫ.ਆਈ.ਆਰ. ਦਰਜ ਕੀਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਪੀੜਤ ਸੰਤ ਕੰਬੀਰ ਨਗਰ ਦਾ ਰਹਿਣ ਵਾਲਾ ਸੀ ਅਤੇ ਬਸਤੀ ਜ਼ਿਲ੍ਹੇ ਵਿੱਚ ਆਪਣੇ ਚਾਚੇ ਦੇ ਘਰ ਰਹਿ ਰਿਹਾ ਸੀ।
ਪਰਿਵਾਰ ਦੇ ਮੈਂਬਰਾਂ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਮੁੰਡੇ ਨੂੰ 20-21 ਦਸੰਬਰ ਦੀ ਰਾਤ ਇਕ ਗ੍ਰਾਮੀਣ ਨੇ ਜਨਮ ਦਿਨ ਦੀ ਪਾਰਟੀ ਵਿੱਚ ਸੱਦਾ ਦਿੱਤਾ ਸੀ। ਉਸ ਦੇ ਪਹੁੰਚਣ ਤੋਂ ਬਾਅਦ ਉਸ ਨੂੰ ਨੰਗਾ ਕਰ ਕੇ ਕੁੱਟਿਆ ਗਿਆ ਅਤੇ ਉਸ ਤੇ ਪਿਸ਼ਾਬ ਕੀਤਾ ਗਿਆ ਅਤੇ ਅਪਮਾਨਤ ਕੀਤਾ ਗਿਆ। ਇਸ ਪੂਰੀ ਘਟਨਾ ਦਾ ਵੀਡੀਓ ਬਣਾ ਲਿਆ ਗਿਆ। ਮੁੰਡੇ ਦੀ ਮਾਂ ਨੇ ਦੋਸ਼ ਲਗਾਇਆ ਕਿ ਦੋਸ਼ੀਆਂ ਨੇ ਵੀਡੀਓ ਡਿਲੀਟ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਆਪਣਾ ਥੁੱਕ ਚੱਟਣ ਲਈ ਵੀ ਮਜ਼ਬੂਰ ਕੀਤਾ। ਵੀਡੀਓ ਵਾਇਰਲ ਹੋਣ ਦੇ ਡਰ ਤੋਂ ਮੁੰਡਾ ਪਰੇਸ਼ਾਨ ਹੋ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਵੀ ਪੂਰੀ ਘਟਨਾ ਬਾਰੇ ਦੱਸਿਆ ਅਤੇ ਕਪਤਾਨਗੰਜ ਥਾਣੇ ਵਿੰਚ ਸ਼ਿਕਾਇਤ ਦਰਜ ਕਰਵਾਈ ਪਰ ਐਫ.ਆਈ.ਆਰ. ਦਰਜ ਨਹੀਂ ਹੋਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਪੁਲੀਸ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ। ਸ਼ਰਮ ਵਿੱਚ ਪੀੜਤ ਨੇ ਬੀਤੀ ਦੁਪਹਿਰ 1 ਵਜੇ ਫਾਹਾ ਲੈ ਲਿਆ।
National
15 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ
ਮੁੰਬਈ, 24 ਦਸੰਬਰ (ਸ.ਬ.) ਮੁੰਬਈ ਦੇ ਬਾਂਦਰਾ ਇਲਾਕੇ ਵਿੱਚ ਅੱਜ ਤੜਕੇ ਇੱਕ 15 ਮੰਜ਼ਿਲਾ ਇਮਾਰਤ ਦੇ ਇੱਕ ਅਪਾਰਟਮੈਂਟ ਵਿੱਚ ਅੱਗ ਲੱਗ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਇਕ 80 ਸਾਲਾ ਔਰਤ ਅਹਾਤੇ ਵਿਚ ਬੇਹੋਸ਼ ਪਾਈ ਗਈ ਸੀ ਅਤੇ ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਇਸ ਤੋਂ ਇਲਾਵਾ ਫਾਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਦੇ ਹੋਏ ਨੌਂ ਵਿਅਕਤੀਆਂ ਨੂੰ ਇਮਾਰਤ ਵਿਚੋਂ ਸਹੀ ਸਲਾਮਤ ਬਾਹਰ ਕੱਢਿਆ ਗਿਆ।
ਇਕ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ (ਪੱਛਮੀ) ਵਿੰਚ ਫਾਰਚਿਊਨ ਐਨਕਲੇਵ ਇਮਾਰਤ ਦੀ ਛੇਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਸਵੇਰੇ ਕਰੀਬ 1 ਵਜੇ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਮੌਕੇ ਤੇ ਪਹੁੰਚੀਆਂ, ਕਰੀਬ ਢਾਈ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ।
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali2 months ago
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ