Connect with us

Chandigarh

ਅੰਮ੍ਰਿਤਸਰ ਪੁਲੀਸ ਵੱਲੋਂ ਇੱਕ ਅਪਰਾਧੀ ਗਿਰੋਹ ਦੇ ਸਰਗਨਾ ਸਮੇਤ 5 ਵਿਅਕਤੀ ਖਰੜ ਤੋਂ ਕਾਬੂ, ਦੋ ਪਿਸਤੌਲਾਂ ਬਰਾਮਦ

Published

on

ਪੁਲੀਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 8 ਜੁਲਾਈ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਖਰੜ ਦੇ ਇੱਕ ਫਲੈਟ ਤੇ ਛਾਪੇਮਾਰੀ ਕਰਕੇ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦੋਂਕਿ ਬਾਕੀ ਦੇ ਚਾਰ ਸਾਥੀਆਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਾਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਉਸ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖ ਰਹੀ ਸੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ ਤੇ ਪੁਲੀਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ ਅਤੇ ਫਿਰ ਪੁਲੀਸ ਟੀਮਾਂ ਨੇ ਏ ਡੀ ਸੀ ਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਇੱਕ ਫਲੈਟ ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

Continue Reading

Chandigarh

ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।

ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।

Continue Reading

Chandigarh

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 78 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 11 ਵਜੇ ਹੋਣਗੇ।

ਉਹਨਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲੀਸ ਸੰਸਥਾਵਾਂ/ਪੁਲੀਸ/ ਆਰ ਪੀ ਐਫ/ਸੀ ਆਈ ਐਸ ਐਫ/ਬੀ ਐਸ. ਐਫ./ਆਈ ਟੀ ਬੀ ਪੀ ਅਤੇ ਐਨ ਐਸ ਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ (ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ) ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ. ਓ. ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Latest News

Trending