Connect with us

Chandigarh

ਪਿੰਜੌਰ ਵਿੱਚ ਰੋਡਵੇਜ਼ ਦੀ ਮਿੰਨੀ ਬੱਸ ਪਲਟੀ, 50 ਸਵਾਰੀਆਂ ਜ਼ਖ਼ਮੀ

Published

on

 

ਜ਼ਖ਼ਮੀਆਂ ਵਿੱਚ ਜ਼ਿਆਦਾਤਰ ਸਕੂਲੀ ਬੱਚੇ ਸ਼ਾਮਲ, 30 ਬੱਚੇ ਪੰਚਕੂਲਾ ਹਸਪਤਾਲ ਵਿੱਚ ਦਾਖਿਲ

ਚੰਡੀਗੜ੍ਹ, 8 ਜੁਲਾਈ (ਸ.ਬ.) ਪਿੰਜੌਰ ਵਿੱਚ ਅੱਜ ਸਮਰੱਥਾ ਨਾਲੋਂ ਵੱਧ ਸਵਾਰੀਆਂ ਲੈ ਕੇ ਜਾ ਰਹੀ ਇੱਕ ਮਿਨੀ ਬੱਸ ਪਲਟ ਗਈ ਜਿਸ ਕਾਰਨ 50 ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਵਿੱਚ ਜ਼ਿਆਦਾਤਰ ਸਕੂਲੀ ਬੱਚੇ ਸ਼ਾਮਲ ਹਨ।

ਪੰਚਕੂਲਾ ਦੇ ਡਿਪਟੀ ਕਮਿਸ਼ਨਰ ਯਸ਼ ਗਰਗ ਨੇ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਕ ਮੋੜ ਦੇ ਕੋਲ ਮਿਨੀ ਬੱਸ ਪਲਟ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਫਿਲਹਾਲ ਸਾਡਾ ਧਿਆਨ ਬਚਾਅ ਕਾਰਜਾਂ ਤੇ ਹੈ। ਸਾਰੇ ਬੱਚੇ ਠੀਕ ਹਨ, ਅਤੇ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।

ਉਹਨਾਂ ਦੱਸਿਆ ਕਿ ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ 30 ਬੱਚਿਆਂ ਨੂੰ ਲਿਆਂਦਾ ਗਿਆ ਹੈ ਅਤੇ ਹੋਰ ਪਿੰਜੌਰ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਹਨ। ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਚਾਰ ਹੋਰ ਯਾਤਰੀਆਂ ਨੂੰ ਲਿਆਂਦਾ ਗਿਆ ਜਿਹਨਾਂ ਵਿੱਚ ਇਕ 60 ਸਾਲਾ ਮਹਿਲਾ ਹੈ ਜਿਸਦੇ ਹੱਥ ਤੇ ਸੱਟ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਆਈ ਸੀ ਯੂ ਵਿੱਚ ਭਰਤੀ ਹੈ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਤੋਂ ਭਾਜਪਾ ਵਿਧਾਇਕ ਗਿਆਨ ਚੰਦ ਗੁਪਤਾ ਨੇ ਦੱਸਿਆ ਕਿ ਬੱਸ ਦੇ ਚਾਲਕ ਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਬੱਸ ਵਿੱਚ ਸਮਰੱਥਾ ਨਾਲੋਂ ਵੱਧ ਸਵਾਰੀਆਂ ਸਨ ਅਤੇ ਸਾਨੂੰ ਦੱਸਿਆ ਗਿਆ ਹੈ ਕਿ ਵਾਹਨ ਦੀ ਰਫ਼ਤਾਰ ਵੀ ਜ਼ਿਆਦਾ ਸੀ।

Continue Reading

Chandigarh

ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।

ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।

Continue Reading

Chandigarh

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 78 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 11 ਵਜੇ ਹੋਣਗੇ।

ਉਹਨਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲੀਸ ਸੰਸਥਾਵਾਂ/ਪੁਲੀਸ/ ਆਰ ਪੀ ਐਫ/ਸੀ ਆਈ ਐਸ ਐਫ/ਬੀ ਐਸ. ਐਫ./ਆਈ ਟੀ ਬੀ ਪੀ ਅਤੇ ਐਨ ਐਸ ਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ (ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ) ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ. ਓ. ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Latest News

Trending