Connect with us

Mohali

ਬਿਜਲੀ ਵਿਭਾਗ ਦੀ ਅਫਸਰਸ਼ਾਹੀ ਦੀ ਲਾਪਰਵਾਹੀ ਕਾਰਨ ਜਾਨਾਂ ਗਵਾ ਰਹੇ ਹਨ ਕਰਮਚਾਰੀ : ਕੁਲਜੀਤ ਸਿੰਘ ਬੇਦੀ

Published

on

 

ਖਪਤਕਾਰਾਂ ਨੂੰ ਵੀ ਹੋਣਾਂ ਪੈਂਦਾ ਹੈ ਬਿਨਾ ਵਜ੍ਹਾ ਪਰੇਸ਼ਾਨ

ਐਸ ਏ ਐਸ ਨਗਰ, 8 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਅਫਸਰਸ਼ਾਹੀ ਦੀ ਲਾਪਰਵਾਹੀ ਕਾਰਨ ਬਿਜਲੀ ਕਰਮਚਾਰੀ ਕਰੰਟ ਲੱਗਣ ਕਾਰਨ ਆਪਣੀਆਂ ਜਾਨਾਂ ਗਵਾ ਰਹੇ ਹਨ ਕਿਉਂਕਿ ਉਹਨਾਂ ਨੂੰ ਨਾ ਤਾਂ ਲੋੜੀਂਦੇ ਸੁਰੱਖਿਆ ਉਪਕਰਨ ਮੁਹਈਆ ਕਰਵਾਏ ਜਾਂਦੇ ਹਨ ਅਤੇ ਕਈ ਥਾਈ ਅਨਟਰੇਂਡ ਕਰਮਚਾਰੀਆਂ ਨੂੰ ਖੰਭਿਆਂ ਉੱਤੇ ਚੜਾ ਦਿੱਤਾ ਜਾਂਦਾ ਹੈ ਜੋ ਬਿਜਲੀ ਵਿਭਾਗ ਦੇ ਪੱਕੇ ਕਰਮਚਾਰੀ ਵੀ ਨਹੀਂ ਹੁੰਦੇ।

ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਕਰਨ ਵਾਲੀ ਅਫਸਰ ਸ਼ਾਹੀ ਅਤੇ ਅਧਿਕਾਰੀਆਂ ਦੇ ਖਿਲਾਫ ਐਫ ਆਈ ਆਰ ਦਰਜ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਕਰਮਚਾਰੀਆਂ ਦੀ ਮੌਤ ਦਾ ਕਾਰਨ ਇਹ ਅਧਿਕਾਰੀ ਅਤੇ ਅਫਸਰਸ਼ਾਹੀ ਹੀ ਹੈ।

ਉਹਨਾਂ ਕਿਹਾ ਕਿ 3 ਦਿਨ ਪਹਿਲਾਂ ਖਰੜ ਵਿੱਚ 11 ਕੇਵੀ ਲਾਈਨ ਉੱਤੇ ਕੰਮ ਕਰ ਰਹੇ ਇੱਕ ਠੇਕਾ ਆਧਾਰਤ ਮੁਲਾਜ਼ਮ ਸਤਵਿੰਦਰ ਸਿੰਘ ਦੀ ਕਰੰਟ ਨਾਲ ਝੁਲਸਣ ਕਾਰਨ ਮੌਤ ਹੋ ਗਈ ਜਦੋਂ ਕਿ ਉਸ ਦੇ ਦੋ ਸਾਥੀ ਜਖਮੀ ਹਨ। ਸz. ਬੇਦੀ ਨੇ ਕਿਹਾ ਕਿ ਠੇਕਾ ਕਰਮਚਾਰੀ ਸਤਵਿੰਦਰ ਸਿੰਘ ਸਿਰਫ 28 ਸਾਲ ਦਾ ਸੀ ਅਤੇ ਉਸ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਅਤੇ ਸੱਤ ਸਾਲ ਦਾ ਬੇਟਾ ਹੈ। ਉਹ ਘਰ ਦਾ ਖਰਚਾ ਚਲਾਉਣ ਵਾਲਾ ਇੱਕੋ ਕਮਾਉਣ ਵਾਲਾ ਵਿਅਕਤੀ ਸੀ ਜਿਸ ਦੀ ਹੁਣ ਮੌਤ ਹੋ ਗਈ ਹੈ ਅਤੇ ਇਸ ਦੀ ਪੂਰੀ ਜਿੰਮੇਵਾਰੀ ਬਿਜਲੀ ਵਿਭਾਗ ਦੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੂਰੇ ਪੰਜਾਬ ਵਿੱਚ ਕਈ ਲਾਈਨਮੈਨਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਚੁੱਕੀ ਹੈ।

ਸz. ਬੇਦੀ ਨੇ ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬਿਜਲੀ ਵਿਭਾਗ ਦੇ ਚੇਅਰਮੈਨ ਅਤੇ ਚੀਫ ਇੰਜੀਨੀਅਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿਛਲੇ ਦਿਨੀ ਖਰੜ ਵਿੱਚ ਇੱਕ ਲਾਈਨ ਮੈਨ ਦੀ ਡਿਊਟੀ ਦੌਰਾਨ ਖੰਭੇ ਉੱਤੇ ਹੋਈ ਮੌਤ ਲਈ ਜਿੰਮੇਵਾਰ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਦੇ ਖਿਲਾਫ ਇਸ ਕਰਮਚਾਰੀ ਦੀ ਮੌਤ ਦੀ ਐਫ ਆਈ ਆਰ ਦਰਜ ਕੀਤੀ ਜਾਵੇ। ਉਹਨਾਂ ਕਿਹਾ ਕਿ ਬਿਜਲੀ ਬੋਰਡ ਤੇ ਅਫਸਰ ਸ਼ਾਹੀ ਦੀ ਲਾਪਰਵਾਹੀ ਦਾ ਖਮਿਆਜਾ ਖਪਤਕਾਰ ਅਤੇ ਬਿਜਲੀ ਕਰਮਚਾਰੀ ਦੋਵੇਂ ਭੁਗਤ ਰਹੇ ਹਨ। ਵਿਭਾਗ ਵਿੱਚ ਐਮਰਜੈਂਸੀ ਕਿੱਟਾਂ, ਲਿਫਟਾਂ ਦੀ ਭਾਰੀ ਥੁੜ ਹੈ ਅਤੇ ਲਾਈਨ ਮੈਨ ਦਾ ਕੰਮ ਕਰਨ ਵਾਲੇ ਬਿਜਲੀ ਕਰਮਚਾਰੀਆਂ ਨੂੰ ਪੂਰੇ ਸੁਰੱਖਿਆ ਉਪਕਰਨ ਵੀ ਨਹੀਂ ਦਿੱਤੇ ਜਾਂਦੇ। ਉਹਨਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਵਿੱਚ ਟਰੇਡ ਕਰਮਚਾਰੀ ਭਰਤੀ ਕੀਤੇ ਜਾਣ ਅਤੇ ਬਿਜਲੀ ਸਪਲਾਈ ਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ ਜਾਵੇ।

ਸz. ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਵੀ ਇਹੀ ਹਾਲ ਹੈ ਅਤੇ ਬਿਜਲੀ ਕਰਮਚਾਰੀਆਂ ਕੋਲ ਪੂਰੇ ਸੁਰੱਖਿਆ ਉਪਕਰਨ ਨਹੀਂ ਹੁੰਦੇ ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ। ਉਹਨਾਂ ਕਿਹਾ ਕਿ ਅਨਟਰੇਂਡ ਕਰਮਚਾਰੀ ਬਿਜਲੀ ਦੀਆਂ ਲਾਈਨਾਂ ਤੇ ਲਗਾ ਦਿੱਤੇ ਜਾਂਦੇ ਹਨ ਅਤੇ ਇਹਨਾਂ ਵਿੱਚੋਂ ਜ਼ਿਆਦਾਤਰ ਠੇਕੇ ਤੇ ਭਰਤੀ ਹਨ ਜਿਨਾਂ ਨੂੰ ਕੋਈ ਪੂਰੀ ਤਨਖਾਹ ਵੀ ਨਹੀਂ ਮਿਲਦੀ। ਗਰਮੀ ਦੇ ਮੌਸਮ ਵਿੱਚ ਵੱਡੀ ਗਿਣਤੀ ਟ੍ਰਾਂਸਫਾਰਮਰ ਵੀ ਵੱਧ ਗਏ ਹਨ ਅਤੇ ਕਰਮਚਾਰੀ ਪੂਰੇ ਨਾ ਹੋਣ ਕਾਰਨ ਬਿਜਲੀ ਦੇ ਫਾਲਟ ਦੂਰ ਕਰਨ ਵਿੱਚ ਵੀ ਲੰਮਾ ਸਮਾਂ ਲੱਗਦਾ ਹੈ ਅਤੇ ਲੋਕ ਇਨੀ ਤਪਸ਼ ਵਿੱਚ ਬਿਨਾਂ ਬਿਜਲੀ ਦੇ ਰਹਿਣ ਲਈ ਮਜਬੂਰ ਹੋ ਜਾਂਦੇ ਹਨ।

ਡਿਪਟੀ ਮੇਅਰ ਨੇ ਕਿਹਾ ਕਿ ਬਿਜਲੀ ਕਰਮਚਾਰੀਆਂ ਤੋਂ ਦਰਖਤਾਂ ਦੀ ਛੰਗਾਈ ਦਾ ਕੰਮ ਵੀ ਲਿਆ ਜਾਂਦਾ ਹੈ ਜਿਸ ਵਾਸਤੇ ਇਹਨਾਂ ਕੋਲ ਕੋਈ ਮਸ਼ੀਨਰੀ ਨਹੀਂ ਹੈ। ਉਹਨਾਂ ਕਿਹਾ ਕਿ ਠੇਕੇ ਤੇ ਰੱਖੇ ਗਏ ਕਰਮਚਾਰੀਆਂ ਨੂੰ 12 ਹਜਾਰ ਤਨਖਾਹ ਦਿੱਤੀ ਜਾਂਦੀ ਹੈ ਅਤੇ ਉਹਨਾਂ ਦੀ ਜ਼ਿੰਦਗੀ ਦਾਅ ਤੇ ਲੱਗ ਜਾਂਦੀ ਹੈੌ ਉਹਨਾਂ ਮੰਗ ਕੀਤੀ ਕਿ ਬਿਜਲੀ ਵਿਭਾਗ ਵਿੱਚ ਕਰਮਚਾਰੀਆਂ ਦੀ ਗਿਣਤੀ ਪੂਰੀ ਕੀਤੀ ਜਾਵੇ ਅਤੇ ਇਸ ਵਾਸਤੇ ਵੱਡੇ ਪੱਧਰ ਤੇ ਭਰਤੀ ਕੀਤੀ ਜਾਵੇ ਅਤੇ ਇਸ ਦੇ ਨਾਲ ਨਾਲ ਬਿਜਲੀ ਕਰਮਚਾਰੀਆਂ ਨੂੰ ਪੂਰੀ ਟ੍ਰੇਨਿੰਗ ਵੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਪੂਰੇ ਸੁਰੱਖਿਆ ਕਰਨ ਵੀ ਮੁਹਈਆ ਕਰਵਾਏ ਜਾਣ।

ਉਹਨਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਸਰਕਾਰ ਅਤੇ ਵਿਭਾਗ ਦੇ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending