International
ਮਣੀਪੁਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ
ਇੰਫਾਲ, 8 ਜੁਲਾਈ (ਸ.ਬ.) ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਗੁਲਾਰਥਲ ਇਲਾਕੇ ਵਿੱਚ ਕੁਝ ਅਣਪਛਾਤੇ ਬੰਦੂਕਧਾਰੀਆਂ ਵਲੋਂ ਅੱਜ ਤੜਕੇ ਗੋਲੀਬਾਰੀ ਕੀਤੀ ਗਈ। ਇਸ ਘਟਨਾ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਅੱਜ ਸਵੇਰੇ 3.30 ਵਜੇ ਦੇ ਕਰੀਬ ਗੁਲਾਰਥਲ ਦੇ ਮੇਤੇਈ ਖੇਤਰ ਵੱਲ ਕਈ ਵਾਰ ਗੋਲੀਬਾਰੀ ਕੀਤੀ, ਜਿਸ ਨਾਲ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਸਵੇਰੇ ਸੱਤ ਵਜੇ ਤੱਕ ਜਾਰੀ ਰਹੀ। ਅਧਿਕਾਰੀ ਮੁਤਾਬਕ ਸਾਵਧਾਨੀ ਦੇ ਤੌਰ ਤੇ ਆਸਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਨਾਲ ਸੂਬਾ ਪੁਲੀਸ ਦੀ ਇੱਕ ਬੁਲੇਟ ਪਰੂਫ਼ ਗੱਡੀ ਨੁਕਸਾਨੀ ਗਈ।
International
23 ਫਰਵਰੀ ਨੂੰ ਹੋਵੇਗਾ ਭਾਰਤ ਅਤੇ ਪਾਕਿਸਤਾਨ ਮੁਕਾਬਲਾ
ਦੁਬਈ, 23 ਦਸੰਬਰ (ਸ.ਬ.) ਪ੍ਰਾਪਤ ਜਾਣਕਾਰੀ ਅਨੁਸਾਰ ਚੈਂਪੀਅਨਸ ਟਰਾਫ਼ੀ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ।
ਇਹ ਮੈਚ ਯੂ.ਏ.ਈ. ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਜਾਵੇਗਾ। ਪਾਕਿਸਤਾਨ ਕ੍ਰਿਕਟ ਬੋਰਡ ਦੇ ਸੂਤਰ ਨੇ ਦੱਸਿਆ ਕਿ ਸੰਯੁਕਤ ਅਰਬ ਅਮੀਰਾਤ ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫ਼ੀ 2025 ਵਿਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਲਈ ਚੁਣਿਆ ਹੈ। ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ਵਿਚ ਮੇਜ਼ਬਾਨ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਫਾਈਨਲ 9 ਮਾਰਚ ਨੂੰ ਲਾਹੌਰ ਵਿਚ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ। ਜੇਕਰ ਟੀਮ ਇੰਡੀਆ ਨਾਕਆਊਟ ਲਈ ਕੁਆਲੀਫਾਈ ਕਰਦੀ ਹੈ ਤਾਂ ਸੈਮੀਫਾਈਨਲ ਅਤੇ ਫਾਈਨਲ ਵੀ ਦੁਬਈ ਵਿੱਚ ਹੀ ਹੋਣਗੇ।
International
ਬ੍ਰਾਜ਼ੀਲ ਵਿੱਚ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 10 ਵਿਅਕਤੀਆਂ ਦੀ ਮੌਤ
ਬ੍ਰਾਸੀਲੀਆ, 23 ਦਸੰਬਰ (ਸ.ਬ.) ਦੱਖਣੀ ਬ੍ਰਾਜ਼ੀਲ ਦੇ ਸ਼ਹਿਰ ਗ੍ਰਾਮਾਡੋ ਵਿਚ ਬੀਤੇ ਦਿਨ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਕਈ ਯਾਤਰੀ ਸਵਾਰ ਸਨ। ਜਹਾਜ਼ ਵਿੱਚ ਸਫਰ ਕਰ ਰਹੇ 10 ਵਿਅਕਤੀਆਂ ਦੀ ਮੌਤ ਹੋ ਗਈ ਹੈ। ਰੀਓ ਗ੍ਰਾਂਡੇ ਡੋ ਸੁਲ ਸੂਬੇ ਦੇ ਜਨਤਕ ਸੁਰੱਖਿਆ ਦਫਤਰ ਦੇ ਅਨੁਸਾਰ, 15 ਵਿਅਕਤੀਆਂ ਨੂੰ ਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਹਾਦਸੇ ਵਿੱਚ ਲੱਗੀ ਅੱਗ ਕਾਰਨ ਪੀੜਤ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਪਹਿਲਾਂ ਇੱਕ ਇਮਾਰਤ ਦੀ ਚਿਮਨੀ ਅਤੇ ਫਿਰ ਇੱਕ ਘਰ ਦੀ ਦੂਜੀ ਮੰਜ਼ਿਲ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ਨੇ ਫਰਨੀਚਰ ਦੀ ਦੁਕਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜਹਾਜ਼ ਦਾ ਮਲਬਾ ਨੇੜੇ ਦੀ ਇਕ ਸਰਾਏ ਤੱਕ ਵੀ ਪਹੁੰਚ ਗਿਆ। ਸ਼ਹਿਰ ਦੇ ਗਵਰਨਰ ਐਡੁਆਰਡੋ ਲੀਤੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਇੱਕ ਪੋਸਟ ਵਿੱਚ ਕਿਹਾ ਕਿ ਬਦਕਿਸਮਤੀ ਨਾਲ, ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਜਹਾਜ਼ ਵਿੱਚ ਸਵਾਰ ਲੋਕ ਨਹੀਂ ਬਚੇ।
International
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
ਗਾਬਾ, 18 ਦਸੰਬਰ (ਸ.ਬ.) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਗਾਬਾ ਵਿੱਚ ਖੇਡਿਆ ਗਿਆ ਬਾਰਡਰ ਗਾਵਸਕਰ ਟਰਾਫ਼ੀ ਦਾ ਤੀਜਾ ਟੈਸਟ ਡਰਾਅ ਹੋ ਗਿਆ ਹੈ। ਇਹ ਮੈਚ ਮੀਂਹ ਕਾਰਨ ਪ੍ਰਭਾਵਤ ਹੋਇਆ। ਭਾਰਤ ਨੇ ਜਿੱਤ ਲਈ 275 ਦੌੜਾਂ ਦੇ ਟੀਚੇ ਦੇ ਜਵਾਬ ਵਿਚ ਬਿਨਾਂ ਕਿਸੇ ਨੁਕਸਾਨ ਦੇ ਅੱਠ ਦੌੜਾਂ ਬਣਾ ਲਈਆਂ ਸਨ ਜਦੋਂ ਖ਼ਰਾਬ ਰੋਸ਼ਨੀ ਅਤੇ ਮੀਂਹ ਕਾਰਨ ਖੇਡ ਰੋਕ ਦਿਤੀ ਗਈ। ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਚਾਰ-ਚਾਰ ਦੌੜਾਂ ਬਣਾ ਕੇ ਕ੍ਰੀਜ਼ ਤੇ ਸਨ। ਹਾਲਾਂਕਿ ਚਾਹ ਦੇ ਸਮੇਂ ਤੋਂ ਬਾਅਦ ਮੀਂਹ ਪੈ ਗਿਆ। ਅਜਿਹੇ ਵਿੱਚ ਦਿਨ ਦੀ ਖੇਡ ਖ਼ਤਮ ਹੋ ਗਈ ਅਤੇ ਮੈਚ ਦਾ ਨਤੀਜਾ ਡਰਾਅ ਰਿਹਾ। 3 ਮੈਚਾਂ ਤੋਂ ਬਾਅਦ ਹੁਣ ਲੜੀ 1-1 ਨਾਲ ਬਰਾਬਰ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali2 months ago
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ