Connect with us

Mohali

ਸੈਕਟਰ 57 ਦੇ ਨਾਲ ਲੱਗਦੀ ਥਾਂ ਵਿੱਚ ਬਲੌਂਗੀ ਦਾ ਕੂੜਾ ਸੁੱਟੇ ਜਾਣ ਦਾ ਮਾਮਲਾ ਭਖਿਆ

Published

on

 

ਸੈਕਟਰ 57 ਦੇ ਵਸਨੀਕਾਂ ਨੇ ਕੀਤਾ ਵਿਰੋਧ, ਕੂੜਾ ਸੁੱਟਣ ਵਾਲੀਆਂ ਗੱਡੀਆਂ ਰੋਕੀਆਂ

ਬਲੌਂਗੀ, 8 ਜੁਲਾਈ (ਪਵਨ ਰਾਵਤ) ਸਥਾਨਕ ਸੈਕਟਰ-57 ਦੀ ਕੰਧ ਦੇ ਨਾਲ ਲੱਗਦੀ ਥਾਂ ਤੇ ਬਲੌਂਗੀ ਦਾ ਕੂੜਾ ਸੁੱਟੇ ਜਾਣ ਦੇ ਵਿਰੋਧ ਵਿੱਚ ਅੱਜ ਸੈਕਟਰ 57 ਦੇ ਵਸਨੀਕਾਂ ਨੇ ਨਗਰ ਨਿਗਮ ਦੀ ਕੌਂਸਲਰ ਕੁਲਵੰਤ ਕੌਰ ਦੇ ਪਤੀ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਇਕੱਠੇ ਹੋ ਕੇ ਕੂੜਾ ਸੁੱਟੇ ਜਾਣ ਦੀ ਕਾਰਵਾਈ ਦਾ ਵਿਰੋਧ ਕੀਤਾ ਅਤੇ ਕੂੜਾ ਸੁੱਟਣ ਆਏ ਗੱਡੀਆਂ ਵਾਲਿਆਂ ਨੂੰ ਰੋਕ ਦਿੱਤਾ। ਇਸ ਸੰਬੰਧੀ ਵਸਨੀਕਾਂ ਵਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਇਸ ਥਾਂ ਤੇ ਬਲੌਂਗੀ ਵਾਲਿਆਂ ਵਲੋਂ ਡੰਪਿੰਗ ਮੈਦਾਨ ਬਣਾਏ ਜਾਣ ਦੀ ਕਾਰਵਾਈ ਨੂੰ ਰੋਕਿਆ ਜਾਵੇ ਅਤੇ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਈ ਜਾਵੇ।

ਇਸ ਮੌਕੇ ਗੁਰਸਾਹਿਬ ਸਿੰਘ ਅਤੇ ਹੋਰਨਾਂ ਵਸਨੀਕਾਂ ਨੇ ਦੱਸਿਆ ਕਿ ਸੈਕਟਰ- 57 ਦੀ ਦੀਵਾਰ ਦੇ ਨਾਲ ਪਈ ਖਾਲੀ ਜਗ੍ਹਾ ਵਿੱਚ ਕੂੜੇ ਦਾ ਡੰਪਿੰਗ ਗ੍ਰਾਉਂਡ ਬਨਾਇਆ ਜਾ ਰਿਹਾ ਹੈ ਅਤੇ ਬੀਤੇ ਦਿਨ ਇੱਥੇ 5-7 ਆਟੋ ਵਾਲੇ ਕੂੜਾ ਭਰ ਕੇ ਲਿਆਏ ਸਨ ਜਦੋਂਕਿ ਉਹਨਾਂ ਕੋਲ ਇੱਥੇ ਕੂੜਾ ਸੁੱਟਣ ਦੀ ਕੋਈ ਮੰਜੂਰੀ ਨਹੀਂ ਸੀ। ਉਹਨਾਂ ਕਿਹਾ ਕਿ ਸੈਕਟਰ ਨਿਵਾਸੀਆਂ ਨੇ ਉਨ੍ਹਾਂ ਨੂੰ ਕੂੜਾ ਸੁੱਟਣ ਤੋਂ ਰੋਕ ਦਿੱਤਾ ਅਤੇ ਪੁਲੀਸ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ ਗਈ। ਇਸ ਸੰਬੰਧੀ ਵਸਨੀਕਾਂ ਵਲੋਂ ਬਲੌਂਗੀ ਥਾਣੇ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਬਲੌਂਗੀ ਥਾਣੇ ਤੋਂ ਆਏ ਮੁਲਾਜਮਾਂ ਵਲੋਂ ਉਥੇ ਕੂੜਾ ਸੁੱਟਣ ਵਾਲੇ ਲੋਕਾਂ ਨੂੰ ਵਾਪਸ ਭੇਜ ਦਿੱਤਾ।

ਵਸਨੀਕਾਂ ਨੇ ਕਿਹਾ ਕਿ ਇਸ ਖੇਤਰ ਦੇ ਵਸਨੀਕ ਪਹਿਲਾਂ ਹੀ ਇਸ ਥਾਂ ਤੇ ਲੱਗਦੀ ਮੱਛੀ ਮਾਰਕਿਟ ਕਾਰਨ ਪਰੇਸ਼ਾਨ ਹਨ ਅਤੇ ਹੁਣ ਜੇਕਰ ਇੱਥੇ ਡੰਪਿਗ ਮੈਦਾਨ ਬਣ ਗਿਆ ਤਾਂ ਉਹਨਾਂ ਦੀ ਜਿੰਦਗੀ ਨਰਕ ਹੋ ਜਾਵੇਗੀ। ਉਹਨਾਂ ਕਿਹਾ ਕਿ ਇੱਥੇ ਕੂੜਾ ਸੁੱਟੇ ਜਾਣ ਨਾਲ ਬਿਮਾਰੀ ਫੈਲਣ ਦਾ ਖਤਰਾ ਬਣ ਜਾਣਾ ਹੈ ਇਸ ਲਈ ਇੱਥੇ ਕੂੜਾ ਨਾ ਸੁੱਟਣ ਦਿੱਤਾ ਜਾਵੇ ਅਤੇ ਇਸਦਾ ਕਿਤੇ ਹੋਰ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਸਾਡੇ ਸੈਕਟਰ ਦੇ ਨਾਲ ਡਪਿੰਗ ਗ੍ਰਾਉਂਡ ਨਾ ਖੁੱਲਣ ਦਿੱਤਾ ਜਾਵੇ।

ਸz ਗੁਰਸਾਹਿਬ ਸਿੰਘ ਨੇ ਕਿਹਾ ਕਿ ਇਸ ਸੰਬੰਧੀ ਉਹਨਾਂ ਵਲੋਂ ਪੰਚਾਇਤੀ ਵਿਭਾਗ ਦੇ ਜੇ ਈ ਨਾਲ ਗੱਲ ਕੀਤੀ ਤਾਂ ਉਸਨੇ ਕਿਹਾ ਕਿ ਇਹ ਜਮੀਨ ਬਲੌਂਗੀ ਦੀ ਪੰਚਾਇਤੀ ਜਮੀਨ ਹੈ ਅਤੇ ਇੱਥੇ ਪਿੰਡ ਦਾ ਕੂੜਾ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇ ਈ ਨੇ ਕਿਹਾ ਕਿ ਉਹ ਤਾਂ ਇੱਥੇ ਹੀ ਕੂੜਾ ਸੁੱਟਣਗੇ ਜਿਸਨੇ ਜੋ ਕਰਨਾ ਹੈ ਕਰ ਲਵੇ ਜਿਸਦੀ ਉਹਨਾਂ ਕੋਲ ਰਿਕਾਰਡਿੰਗ ਵੀ ਹੈ। ਕਾਲੋਨੀ ਵਾਸੀਆਂ ਨੇ ਇਸ ਸੰਬੰਧੀ ਏ ਡੀ ਸੀ ਵਿਰਾਜ ਸਿਰਜੇ ਨੂੰ ਮੰਗ ਪੱਤਰ ਵੀ ਦਿੱਤਾ ਜਿਸਤੇ ਏ ਡੀ ਸੀ ਵੱਲੋਂ ਐਸ ਡੀ ਐਮ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਸ ਮੌਕੇ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ, ਕ੍ਰਿਸ਼ਨ ਕੁਮਾਰ, ਗੁਰਨਾਮ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਸੰਜੇ, ਰਾਜੇਸ਼ ਜੈਸਵਾਲ, ਸੰਜੇ ਪਾਂਡੇ, ਅਜੈ ਕੁਮਾਰ ਅਤੇ ਹੋਰਨਾਂ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸੈਕਟਰ 57 ਦੇ ਨਾਲ ਲਗਦੀ ਜ਼ਮੀਨ (ਜੋ ਕਿ ਬਲੌਂਗੀ ਪੰਚਾਇਤ ਦੀ ਹੈ) ਵਿੱਚ ਮੱਛੀ ਮਾਰਕੀਟ ਲੱਗਦੀ ਹੈ ਜਿਸ ਕਾਰਨ ਸੈਕਟਰ 57 ਦੇ ਇਲਾਕਾ ਵਾਸੀ ਪਹਿਲਾਂ ਹੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਵਿੱਚ ਫੈਲੀ ਗੰਦਗੀ ਕਾਰਨ ਪਹਿਲਾਂ ਹੀ ਇਲਾਕਾ ਵਾਸੀ ਬਦਬੂ ਕਾਰਨ ਪਰੇਸ਼ਾਨ ਰਹਿੰਦੇ ਹਨ। ਇਸ ਸਬੰਧੀ ਪ੍ਰਸ਼ਾਸ਼ਨ ਨੂੰ ਦਰਖਾਸਤ ਦੇ ਚੁੱਕੇ ਹਾਂ ਪਰੰਤੂ ਇਸ ਮਾਰਕੀਟ ਨੂੰ ਇੱਥੋਂ ਹਟਾਇਆ ਨਹੀਂ ਗਿਆ।

ਸੰਪਰਕ ਕਰਨ ਤੇ ਪੰਚਾਇਤੀ ਵਿਭਾਗ ਦੇ ਜੇ ਈ ਜਸਪਾਲ ਮਸੀਹ ਨੇ ਕਿਹਾ ਕਿ ਪਹਿਲਾਂ ਬਲੌਂਗੀ ਦਾ ਕੂੜਾ ਨਗਰ ਨਿਗਮ ਦੇ ਡੰਪਿੰਗ ਮੈਦਾਨ ਵਿੱਚ ਜਾਂਦਾ ਸੀ ਜਿਸਤੇ ਹੁਣ ਰੋਕ ਲਗਾ; ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਤੋਂ ਬਾਅਦ ਪਿੰਡ ਦਾ ਕੂੜਾ ਪਿੰਡ ਦੀ ਪੰਚਾਇਤੀ ਜਮੀਨ ਵਿੱਚ ਸੁੱਟਣ ਦਾ ਫੈਸਲਾ ਕੀਤਾ ਗਿਆ ਜਿਸਦਾ ਸੈਕਟਰ 57 ਦੇ ਵਸਨੀਕ ਵਿਰੋਧ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਥਾਂ ਤੇ ਪਹਿਲਾਂ ਹੀ ਨਿਗਮ ਵਲੋਂ ਮੱਛੀ ਮਾਰਕੀਟ ਲਗਵਾਈ ਗਈ ਹੈ ਜੋ ਪਿੰਡ ਦੀ ਜਮੀਨ ਤੇ ਅਣਅਧਿਕਾਰਤ ਕਬਜਾ ਹੈ। ਉਹਨਾਂ ਕਿਹਾ ਕਿ ਜਾਂ ਤਾਂ ਉਹਨਾਂ ਨੂੰ ਨਗਰ ਨਿਗਮ ਦੇ ਡੰਪਿਗ ਯਾਰਡ ਵਿੱਚ ਕੂੜਾ ਸੁੱਟਣ ਦੀ ਇਜਾਜਤ ਦਿੱਤੀ ਜਾਵੇ ਜਾਂ ਫਿਰ ਕੂੜਾ ਸੁੱਟਣ ਲਈ ਥਾਂ ਦੱਸੀ ਜਾਵੇ। ਗੁਰਸਾਹਿਬ ਸਿੰਘ ਵਲੋਂ ਗਲਤ ਬੋਲ ਬੋਲਣ ਦੇ ਇਲਜਾਮ ਤੇ ਉਹਨਾਂ ਕਿਹਾ ਕਿ ਉਲਟਾ ਗੁਰਸਾਹਿਬ ਸਿੰਘ ਵਲੋਂ ਉਹਨਾਂ ਨੂੰ ਮੰਦਾ ਚੰਗਾ ਬੋਲਿਆ ਗਿਆ ਹੈ ਜਦੋਂਕਿ ਉਹ ਸਿਰਫ ਆਪਣੀ ਡਿਊਟੀ ਕਰ ਰਹੇ ਹਨ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਨਗਰ ਨਿਗਮ ਬਲੌਂਗੀ ਨੂੰ ਆਪਣੀ ਹੱਦ ਵਿੱਚ ਸ਼ਾਮਿਲ ਕਰ ਲਵੇ ਤਾਂ ਜੋ ਇਸ ਮਸਲੇ ਦਾ ਸਥਾਈ ਹਲ ਨਿਕਲ ਸਕੇ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending