Connect with us

Chandigarh

58ਵੀਂ ਗੋਮਕੋ 66 ਪਟਿਆਲਾ ਐਲੂਮੁਨਾਈ ਮੀਟਿੰਗ ਦਾ ਆਯੋਜਨ

Published

on

ਚੰਡੀਗੜ੍ਹ, 8 ਜੁਲਾਈ (ਸ.ਬ.) ਟ੍ਰਾਈ ਸਿਟੀ ਮੈਂਬਰਾਂ ਵੱਲੋਂ 58ਵੀਂ ਗੋਮਕੋ 66 ਪਟਿਆਲਾ ਐਲੂਮੁਨਾਈ ਮੀਟਿੰਗ ਦਾ ਆਯੋਜਨ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ: ਸੁਖਜੀਤ ਸਿੰਘ ਪ੍ਰਧਾਨ ਅਤੇ ਸਕੱਤਰ ਡਾ: ਹਰੀਸ਼ ਸੂਦ ਨੇ ਕੀਤੀ।

ਇਸ ਮੌਕੇ ਮੈਂਬਰਾਂ ਵੱਲੋਂ ਕਵਿਤਾਵਾਂ ਅਤੇ ਸੰਗੀਤਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸਤੋਂ ਬਾਅਦ ਮੈਂਬਰਾਂ ਵਲੋਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵਾਤਾਵਰਨ ਨੂੰ ਸੁਧਾਰਨ ਲਈ ਕੰਮ ਕਰਨ ਅਤੇ ਵਣਮਹਉਤਸਵ ਮਨਾਉਣ ਲਈ ਰੁੱਖ ਲਗਾਉਣ ਦੇ ਵਾਅਦੇ ਨਾਲ ਮੀਟ ਦੀ ਸਮਾਪਤੀ ਕੀਤੀ ਗਈ।

 

Continue Reading

Chandigarh

ਪੰਜਾਬ ਨੂੰ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਵੱਕਾਰੀ ਬੈਸਟ ਸਟੇਟ ਅਤੇ ਬੈਸਟ ਡਿਸਟ੍ਰਿਕਟ ਪੁਰਸਕਾਰ ਹਾਸਲ ਕੀਤਾ ਹੈ। 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐਸ. ਈ.) ਵੱਲੋਂ ਕਰਵਾਏ ਜਾਣ ਵਾਲੇ ਗਰੀਨ ਸਕੂਲ ਅਵਾਰਡ ਸਮਾਰੋਹ ਦੌਰਾਨ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਇਹ ਪੁਰਕਾਰ ਮਿਲਣ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਣਾ ਹੈ। ਬੁਲਾਰੇ ਨੇ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ।

ਇਸ ਵਿੱਚ ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ।

Continue Reading

Chandigarh

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

Published

on

By

 

ਚੰਡੀਗੜ੍ਹ, 31 ਜਨਵਰੀ (ਸ.ਬ.) ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 19 ਫਰਵਰੀ ਤੋਂ 8 ਮਾਰਚ 2025 ਤੱਕ ਵੱਖ-ਵੱਖ ਤਰੀਕਾਂ ਨੂੰ ਚੰਡੀਗੜ੍ਹ ਤੇ ਗੁਜਰਾਤ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੀ ਅਥਲੈਟਿਕਸ ਤੇ ਯੋਗਾਸਨਾ ਟੀਮਾਂ ਦੀ ਚੋਣ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 11 ਫਰਵਰੀ ਨੂੰ ਸਵੇਰੇ 11 ਵਜੇ ਤੇ ਤੈਰਾਕੀ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 78 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 11 ਵਜੇ ਹੋਣਗੇ।

ਉਹਨਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ/ ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲੀਸ ਸੰਸਥਾਵਾਂ/ਪੁਲੀਸ/ ਆਰ ਪੀ ਐਫ/ਸੀ ਆਈ ਐਸ ਐਫ/ਬੀ ਐਸ. ਐਫ./ਆਈ ਟੀ ਬੀ ਪੀ ਅਤੇ ਐਨ ਐਸ ਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ/ਦਿਹਾੜੀਦਾਰ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ (ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ) ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ. ਓ. ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ।

ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Latest News

Trending