Connect with us

National

ਲਖਨਊ-ਆਗਰਾ ਐਕਸਪ੍ਰੈਸਵੇਅ ਤੇ ਦੁੱਧ ਦੇ ਟੈਂਕਰ ਨਾਲ ਟਕਰਾਈ ਬੱਸ, 18 ਵਿਅਕਤੀਆਂ ਦੀ ਮੌਤ, 20 ਜ਼ਖਮੀ

Published

on

 

ਉਨਾਵ, 10 ਜੁਲਾਈ (ਸ.ਬ.) ਉਨਾਵ ਵਿੱਚ ਲਖਨਊ-ਆਗਰਾ ਐਕਸਪ੍ਰੈਸ ਵੇਅ ਤੇ ਅੱਜ ਤੜਕੇ ਬੇਹਟਾ ਮੁਜਾਵਰ ਇਲਾਕੇ ਦੇ ਪਿੰਡ ਗੜ੍ਹਾ ਨੇੜੇ ਸਲੀਪਰ ਬੱਸ ਅਤੇ ਦੁੱਧ ਦੇ ਟੈਂਕਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇਕ ਬੱਚੇ ਸਮੇਤ 18 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਐਸਡੀਐਮ ਨਮਰਤਾ ਸਿੰਘ ਨੇ ਪਹਿਲਾਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਅਤੇ ਫਿਰ ਸੀਐਚਸੀ ਵਿੱਚ ਜ਼ਖ਼ਮੀਆਂ ਤੋਂ ਜਾਣਕਾਰੀ ਲਈ। ਡਾਕਟਰਾਂ ਨੂੰ ਇਲਾਜ ਲਈ ਹਦਾਇਤਾਂ ਦਿੱਤੀਆਂ।

ਇਹ ਹਾਦਸਾ ਸਵੇਰੇ ਕਰੀਬ ਸਾਢੇ ਪੰਜ ਵਜੇ ਵਾਪਰਿਆ। ਯੂਪੀਡੀਏ ਦੇ ਕਰਮਚਾਰੀਆਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਾਂਗਰਮਾਊ, ਬੇਹਤਾਮੁਝਾਵਰ ਥਾਣਾ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਬੱਸ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਸੀਓ ਅਰਵਿੰਦ ਸਿੰਘ ਨੇ ਦੱਸਿਆ ਕਿ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ, ਜਿਸ ਵਿੱਚ ਜ਼ਿਆਦਾਤਰ ਮਜ਼ਦੂਰ ਸਵਾਰ ਸਨ। ਬੱਸ ਵਿੱਚ 50 ਦੇ ਕਰੀਬ ਲੋਕ ਸਵਾਰ ਸਨ, ਡਰਾਈਵਰ ਵੱਲੋਂ ਝਪਕੀ ਲੈਣ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਣ ਤੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਦੀ ਦੇਖ- ਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰਸੰਭਵ ਮਦਦ ਵਿਚ ਜੁਟਿਆ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਹਰਕੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇਕ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਉਨਾਵ ਵਿਚ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਹਮਦਰਦੀ ਹੈ, ਜਿਨ੍ਹਾਂ ਨੇ ਇਸ ਵਿਚ ਆਪਣਿਆਂ ਨੂੰ ਗੁਆ ਦਿੱਤਾ ਹੈ। ਪਰਮਾਤਮਾ ਉਨ੍ਹਾਂ ਨੂੰ ਇਸ ਔਖੀ ਘੜੀ ਵਿਚ ਬਲ ਬਖਸ਼ੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ।

Continue Reading

National

84 ਸਿੱਖ ਕਤਲੇਆਮ ਦੇ 437 ਪੀੜਤਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ

Published

on

By

 

ਨਵੀਂ ਦਿੱਲੀ, 20 ਜੁਲਾਈ (ਸ.ਬ.) ਕੇਂਦਰ ਸਰਕਾਰ ਵਲੋਂ ਨਵੰਬਰ 1984 ਦੌਰਾਨ ਦੇਸ਼ ਵਿੱਚ ਸਿੱਖ ਕਤਲੇਆਮ ਪੀੜਿਤਾਂ ਦੇ 437 ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ 437 ਪ੍ਰਭਾਵਿਤ ਪਰਿਵਾਰਾਂ ਵਿੱਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ।

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਪਿੱਛੇ ਜਿਹੇ ਉਪ ਰਾਜਪਾਲ ਨੇ ਇਨ੍ਹਾਂ ਪਰਿਵਾਰਾਂ ਵਿਚੋਂ ਹਰੇਕ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਵਾਨਗੀ ਦਿਤੀ ਸੀ। ਉਹਨਾ ਕਿਹਾ ਕਿ ਕੈਂਪ ਦੌਰਾਨ ਪੀੜਤ ਪਰਿਵਾਰਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ ਫਾਰਮ ਉਨ੍ਹਾਂ ਦੇ ਇਲਾਕੇ ਦੇ ਐਸ.ਡੀ.ਐਮ ਦਫ਼ਤਰ ਵਿੱਚ ਜਮ੍ਹਾ ਕਰਵਾਏ ਜਾਣ। ਨਿਯੁਕਤੀ ਪੱਤਰ ਵੀ ਐਸਡੀਐਮ ਦਫ਼ਤਰ ਤੋਂ ਹੀ ਜਾਰੀ ਕੀਤੇ ਜਾਣਗੇ।

Continue Reading

National

ਯੂ ਪੀ ਐਸ ਸੀ ਦੇ ਚੇਅਰਮੈਨ ਮਨੋਜ ਸੋਨੀ ਵੱਲੋਂ ਅਸਤੀਫਾ

Published

on

By

 

ਨਵੀਂ ਦਿੱਲੀ, 20 ਜੁਲਾਈ (ਸ.ਬ.) ਸੰਘ ਲੋਕ ਸੇਵਾ ਕਮਿਸ਼ਨ ਦੀ ਚੇਅਰਮੈਨ ਮਨੋਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸਤੀਫ਼ੇ ਤੋਂ ਬਾਅਦ ਸਮਾਜਿਕ ਅਤੇ ਧਾਰਮਿਕ ਕੰਮਾਂ ਤੇ ਧਿਆਨ ਦੇਣਗੇ। ਉਨ੍ਹਾਂ ਨੇ 14 ਦਿਨ ਪਹਿਲੇ ਆਪਣਾ ਅਸਤੀਫ਼ਾ ਅਮਲਾ ਵਿਭਾਗ ਨੂੰ ਭੇਜਿਆ ਸੀ, ਇਸ ਦੀ ਜਾਣਕਾਰੀ ਅੱਜ ਸਾਹਮਣੇ ਆਈ ਹੈ। ਅਜੇ ਅਸਤੀਫ਼ਾ ਸਵੀਕਾਰ ਨਹੀਂ ਹੋਇਆ ਹੈ। ਉਨ੍ਹਾਂ ਦਾ ਕਾਰਜਕਾਲ 2029 ਤੱਕ ਸੀ। ਉਨ੍ਹਾਂ ਨੇ 16 ਮਈ 2023 ਨੂੰ ਯੂ.ਪੀ.ਐਸ.ਸੀ. ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਸੀ।

ਅਸਤੀਫ਼ੇ ਦੀ ਜਾਣਕਾਰੀ ਆਉਣ ਤੋਂ ਬਾਅਦ ਮਨੋਜ ਸੋਨੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਟਰੇਨੀ ਆਈ.ਏ.ਐਸ. ਪੂਜਾ ਖੇਡਕਰ ਨਾਲ ਜੁੜੇ ਵਿਵਾਦਾਂ ਅਤੇ ਦੋਸ਼ਾਂ ਨਾਲ ਕਿਸੇ ਵੀ ਤਰ੍ਹਾਂ ਨਾਲ ਜੁੜਿਆ ਨਹੀਂ ਹੈ। ਉਨ੍ਹਾਂ ਨੇ 28 ਜੂਨ 2017 ਨੂੰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਸੀ। 2017 ਵਿੱਚ ਯੂ.ਪੀ.ਐਸ.ਪੀ. ਚੇਅਰਮੈਨ ਵਜੋਂ ਨਿਯੁਕਤੀ ਤੋਂ ਪਹਿਲੇ ਸੋਨੀ ਗੁਜਰਾਤ ਦੀਆਂ 2 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵਜੋਂ 3 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਹਨ।

Continue Reading

National

ਦਿੱਲੀ ਦੇ ਉੱਪ ਰਾਜਪਾਲ ਵੱਲੋਂ ਕੇਜਰੀਵਾਲ ਤੇ ਜੇਲ੍ਹ ਵਿੱਚ ਜਾਣਬੁੱਝ ਕੇ ਘੱਟ ਕੈਲੋਰੀ ਲੈਣ ਦਾ ਇਲਜ਼ਾਮ

Published

on

By

 

 

ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਰਿਪੋਰਟ ਮੰਗੀ

ਨਵੀਂ ਦਿੱਲੀ, 20 ਜੁਲਾਈ (ਸ.ਬ.) ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦੋਸ਼ ਲਗਾਇਆ ਹੈ ਕਿ ਨਿਆਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਨਹੀਂ ਲੈ ਰਹੇ ਹਨ। ਉਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੀ ਚਿੱਠੀ ਵਿੱਚ ਕੇਜਰੀਵਾਲ ਦੀ ਸਿਹਤ ਦੀ ਸਥਿਤੀ ਬਾਰੇ ਜੇਲ੍ਹ ਸੁਪਰਡੈਂਟ ਤੋਂ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵਲੋਂ ਜਾਣਬੁੱਝ ਕੇ ਘੱਟ ਕੈਲੋਰੀ ਲਏ ਜਾਣ ਦੇ ਕਈ ਉਦਾਹਰਣ ਹਨ, ਜਦੋਂ ਕਿ ਉਨ੍ਹਾਂ ਦਾ ਘਰ ਦਾ ਖਾਣਾ ਪੂਰੀ ਮਾਤਰਾ ਵਿੱਚ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਤੇ ਆਪ ਸਰਕਾਰ ਨੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਉਪ ਰਾਜਪਾਲ ਦਫ਼ਤਰ ਨੇ ਕਿਹਾ ਕਿ ਸਕਸੈਨਾ ਨੇ ਜੇਲ੍ਹ ਅਧਿਕਾਰੀਆਂ ਨੇ ਸੁਝਾਅ ਦਿੱਤਾ ਕਿ ਉਹ ਮੁੱਖ ਮੰਤਰੀ ਨੂੰ ਤੈਅ ਭੋਜਨ ਤੋਂ ਇਲਾਵਾ ਦਵਾਈ ਅਤੇ ਇੰਸੁਲਿਨ ਦੀ ਤੈਅ ਖ਼ੁਰਾਕ ਲੈਣ ਦੀ ਸਲਾਹ ਦੇ ਸਕਦੇ ਹਨ, ਕਿਉਂਕਿ ਕੇਜਰੀਵਾਲ ਟਾਈਪ-2 ਸ਼ੂਗਰ ਨਾਲ ਪੀੜਤ ਹਨ। ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਜੇਲ੍ਹ ਵਿੱਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਸਥਾਈ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਕਰਨ ਦਾ ਦੋਸ਼ ਲਗਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ ਆਪ ਮੁਖੀ ਦਾ ਭਾਰ ਘੱਟ ਹੋ ਗਿਆ ਅਤੇ ਉਨ੍ਹਾਂ ਦੇ ਸ਼ੂਗਰ ਘੱਟ ਗਈ ਹੈ। ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕੇਜਰੀਵਾਲ ਕੋਮਾ ਵਿੱਚ ਵੀ ਜਾ ਸਕਦੇ ਹਨ ਅਤੇ ਉਨ੍ਹਾਂ ਦੇ ਦਿਮਾਗ ਨੂੰ ਵੀ ਨੁਕਸਾਨ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦੀ ਸ਼ੂਗਰ ਦਾ ਪੱਧਰ ਇਕ ਰਾਤ ਵਿੱਚ 5 ਵਾਰ 50 ਮਿਲੀਗ੍ਰਾਮ/ਡੀਐਲ ਤੱਕ ਡਿੱਗ ਗਿਆ ਸੀ। ਉਪ ਰਾਜਪਾਲ ਵਲੋਂ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਅਨੁਸਾਰ, ਭੋਜਨ ਨਿਗਰਾਨੀ ਚਾਰਟ ਤੋਂ ਪਤਾ ਲੱਗਾ ਹੈ ਕਿ 6 ਜੂਨ ਤੋਂ 13 ਜੁਲਾਈ ਦਰਮਿਆਨ ਮੁੱਖ ਮੰਤਰੀ ਨੇ ਦਿਨ ਵਿੱਚ ਤਿੰਨ ਵਾਰ ਭੋਜਨ ਲਈ ਤੈਅ ਪੂਰੀ ਖ਼ੁਰਾਕ ਦਾ ਸੇਵਨ ਨਹੀਂ ਕੀਤਾ। ਚਿੱਠੀ ਵਿੱਚ ਕਿਹਾ ਗਿਆ ਹੈ ਕਿ ਰਿਪੋਰਟ ਵਿੱਚ ਭਾਰ ਵਿੱਚ ਕਮੀ ਦਾ ਵੀ ਸੰਕੇਤ ਮਿਲਦਾ ਹੈ। ਪਹਿਲੀ ਨਜ਼ਰ, ਇਸ ਦਾ ਕਾਰਨ ਘੱਟ ਕੈਲੋਰੀ ਸੇਵਨ ਪ੍ਰਤੀਤ ਹੁੰਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ 18 ਜੂਨ ਨੂੰ ਉਨ੍ਹਾਂ ਨੂੰ ਇੰਸੁਲਿਨ ਨਹੀਂ ਦਿੱਤਾ ਗਿਆ ਸੀ ਜਾਂ ਜੇਲ੍ਹ ਅਧਿਕਾਰੀਆਂ ਨੇ ਰਿਪੋਰਟ ਵਿੱਚ ਇਸ ਦਾ ਜ਼ਿਕਰ ਨਹੀਂ ਕੀਤਾ ਸੀ।

Continue Reading

Latest News

Trending