Connect with us

Chandigarh

ਨਵਾਂਗਾਓ ਵਿੱਚ ਵੋਲਟੇਜ ਵੱਧ ਆਉਣ ਕਾਰਨ ਕੂਲਰ ਤੇ ਫਰਿੱਜ਼ ਸੜਿਆ

Published

on

 

 

20 ਘੰਟੇ ਤੋਂ ਵੱਧ ਸਮੇਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ

ਨਵਾਂਗਾਓ, 10 ਜੁਲਾਈ (ਸ.ਬ.) ਨਵਾਂਗਾਓ ਵਿੱਚ ਬੀਤੇ ਦਿਨ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਅਤੇ ਅਚਾਨਕ ਬਹੁਤ ਜਿਆਦਾ ਵੋਲਟੇਜ ਆ ਜਾਣ ਕਾਰਨ ਲੋਕਾਂ ਦੇ ਘਰਾਂ ਵਿੱਚ ਬਿਜਲੀ ਉਪਕਰਨ ਸੜਣ ਦਾ ਮਾਮਲਾ ਸਾਮ੍ਹਣੇ ਆਇਆ ਹੈ।

ਨਵਾਂਗਾਓ ਦੇ ਆਦਰਸ਼ ਨਗਰ ਦੇ ਵਾਰਡ ਨੰ 13 ਵਿੱਚ ਰਹਿਣ ਵਾਲੇ ਵਿਪੁਲਦਾਸ ਨੇ ਦੱਸਿਆ ਕਿ ਦੇਰ ਰਾਤ ਤੋਂ ਅੱਜ ਦੁਪਹਿਰ ਤੱਕ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੀ ਪਰ ਰਾਤ ਨੂੰ ਬਿਜਲੀ ਸਪਲਾਈ ਤੇਜ਼ ਆਉਣ ਕਾਰਨ ਉਸਦੇ ਘਰ ਵਿੱਚ ਕੂਲਰ ਅਤੇ ਫਰਿੱਜ ਸੜ ਗਿਆ। ਵਿਪੁਲਦਾਸ ਨੇ ਦੱਸਿਆ ਕਿ ਜਦੋਂ ਕੂਲਰ ਸੜਿਆ ਤਾਂ ਬਹੁਤ ਤੇਜ਼ ਧਮਾਕਾ ਹੋਇਆ ਅਤੇ ਘਰ ਵਿੱਚ ਮੌਜੂਦ ਬੱਚੇ ਵੀ ਡਰ ਗਏ। ਉਸ ਨੇ ਦੱਸਿਆ ਕਿ ਬਿਜਲੀ ਵੋਲਟੇਜ਼ ਜਿਆਦਾ ਆਉਣ ਕਾਰਨ ਕੂਲਰ ਦੀ ਮੋਟਰ ਅਤੇ ਉਸਦਾ ਪੱਖਾ ਬੁਰੀ ਤਰ੍ਹਾਂ ਨਾਲ ਟੁੱਟ ਗਿਆ, ਜਿਸ ਨੂੰ ਵੇਖ ਕੇ ਲੱਗਦਾ ਹੈ ਕਿ ਜਿਵੇਂ ਕਿਸੇ ਨੇ ਹਥੌੜੀ ਨਾਲ ਤੋੜਿਆ ਹੋਵੇ।

ਆਦਰਸ਼ ਨਗਰ ਵਾਰਡ ਨੰ 13 ਦੇ ਵਾਸੀ ਅਮਰਜੀਤ ਸਿੰਘ, ਦੀਪਕ, ਦਵਿੰਦਰ, ਅਸ਼ੌਕ ਕੁਮਾਰ, ਅਮਰੀਕ ਸਿੰਘ, ਸੁਰਜੀਤ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਵੋਲਟੇਜ ਬਹੁਤ ਹੀ ਘੱਟ ਆਉਣ ਕਾਰਨ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਬੀਤੀ ਰਾਤ 10 ਵਜੇ ਤੋਂ ਬਿਜਲੀ ਸਪਲਾਈ ਬੰਦ ਹੈ ਅਤੇ ਅਜ ਦੁਪਹਿਰ 3 ਵਜੇ ਤਕ ਬਿਜਲੀ ਸਪਲਾਈ ਨਹੀਂ ਆਈ, ਜਿਸ ਕਾਰਨ ਬਿਜਲੀ ਅਤੇ ਪਾਣੀ ਦੋਵਾਂ ਦਾ ਮਾੜਾ ਹਾਲ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਿਜਲੀ ਦੀ ਵੋਲਟੇਜ ਜਿਆਦਾ ਆਉਣ ਕਾਰਨ ਲੋਕਾਂ ਦੇ ਬਿਜਲੀ ਉਪਕਰਣ ਸੜ ਚੁਕੇ ਹਨ ਪਰ ਕੋਈ ਵੀ ਅਧਿਕਾਰੀ ਸੁਣਵਾਈ ਨਹੀਂ ਕਰਦਾ। ਜੇਕਰ ਜੇਈ ਨੂੰ ਫੋਨ ਕਰਦੇ ਹਾਂ ਤਾਂ ਉਸ ਵਲੋਂ ਲਾਈਨਮੈਨ ਦਾ ਨੰਬਰ ਦੇ ਦਿੱਤਾ ਜਾਂਦਾ ਹੈ ਪਰ ਲਾਈਨਮੈਨ ਫੋਨ ਹੀ ਨਹੀਂ ਚੁਕਦੇ। ਵਸਨੀਕਾਂ ਨੇ ਮੰਗ ਕੀਤੀ ਕਿ ਇਥੇ ਸਰਕਾਰ ਵਲੋਂ ਕਿਸੇ ਇਕ ਅਧਿਕਾਰੀ ਦੀ ਡਿਊਟੀ ਲਗਾਉਣੀ ਚਾਹੀਦੀ ਹੈ ਜੋ ਲੋਕਾਂ ਦੀਆਂ ਮੁਸ਼ਕਲਾਂ ਦਾ ਹਲ ਕਰ ਸਕੇ।

Continue Reading

Chandigarh

ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸਨਅਤਕਾਰਾਂ ਨੂੰ ਦਿੱਤੀ ਵੱਡੀ ਰਾਹਤ

Published

on

By

 

ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ, 3 ਮਾਰਚ (ਸ.ਬ.) ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿਚ ਸੂਬੇ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਜਨਵਰੀ 2020 ਤੋਂ ਪਹਿਲਾਂ ਅਲਾਟ ਕੀਤੇ ਗਏ ਸਨਅਤੀ ਪਲਾਟਾਂ ਦੇ ਬਕਾਏ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸੂਬੇ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਰਾਜ ਸਭਾ ਮੈਂਬਰ ਤੇ ਲੁਧਿਆਣਾ ਪੱਛਮੀ ਤੋਂ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨੀਤੀ ਨਾਲ ਲਗਭਗ 1145 ਸਨਅਤਕਾਰਾਂ ਨੂੰ ਲਾਭ ਹੋਵੇਗਾ। ਪਤਾ ਲੱਗਾ ਹੈ ਕਿ ਇਨ੍ਹਾਂ ਸਨਅਤਕਾਰਾਂ ਵੱਲ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ ਵੱਲੋਂ ਅਲਾਟ ਕੀਤੇ ਪਲਾਟਾਂ ਦਾ 330 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਜਿਕਰਯੋਗ ਹੈ ਕਿ ਸ੍ਰੀ ਸੰਜੀਵ ਅਰੋੜਾ ਨੇ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਇੰਡਸਟਰੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ।

ਸਨਅਤ ਮੰਤਰੀ ਸੌਂਦ ਨੇ ਕਿਹਾ ਕਿ ਕੰਪਾਊਂਡਿੰਗ ਅਤੇ ਪੀਨਲ ਵਿਆਜ ਨੂੰ ਮੁਆਫ ਕਰ ਦਿੱਤਾ ਗਿਆ ਹੈ, ਅੱਠ ਫੀਸਦੀ ਦੀ ਦਰ ਨਾਲ ਸਧਾਰਨ ਵਿਆਜ ਇਸ ਸਾਲ ਦਸੰਬਰ ਤੱਕ ਅਦਾ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੂਬੇ ਦੇ 52 ਫੋਕਲ ਪੁਆਇੰਟਾਂ ਕੋਲ 14000 ਪਲਾਟ ਹਨ।

ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੀ ਗਈ ਇੱਕ ਹੋਰ ਓ ਟੀ ਐਸ ਸਕੀਮ ਵਿੱਚ ਸੂਬੇ ਦੇ ਫੋਕਲ ਪੁਆਇੰਟਾਂ ਵਿੱਚ 2500 ਤੋਂ ਵੱਧ ਉਦਯੋਗਿਕ ਪਲਾਟਾਂ ਦੇ ਪੇਰੈਂਟ ਅਲਾਟੀ (ਜੋ ਆਪਣੀ ਮੂਲ ਰਕਮ ਦਾ ਭੁਗਤਾਨ ਨਹੀਂ ਕਰ ਸਕੇ) ਹੁਣ ਸਾਧਾਰਨ ਅੱਠ ਫੀਸਦੀ ਵਿਆਜ ਦਰ ਨਾਲ ਆਪਣੇ ਬਕਾਏ ਕਲੀਅਰ ਕਰ ਸਕਦੇ ਹਨ। ਉਨ੍ਹਾਂ ਨੂੰ ਜੁਰਮਾਨਾ ਵਿਆਜ ਜਾਂ ਮਿਸ਼ਰਿਤ ਵਿਆਜ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਅਰੋੜਾ ਨੇ ਕਿਹਾ ਕਿ ਇਹ ਮੁੱਦਾ ਤਿੰਨ ਦਹਾਕਿਆਂ ਤੋਂ ਲਮਕਿਆ ਹੋਇਆ ਸੀ। ਇਸ ਨਾਲ ਸਭ ਤੋਂ ਵੱਧ ਫਾਇਦਾ ਲੁਧਿਆਣਾ, ਮੁਹਾਲੀ ਅਤੇ ਜਲੰਧਰ ਦੇ ਉਦਯੋਗਪਤੀਆਂ ਨੂੰ ਹੋਵੇਗਾ।

Continue Reading

Chandigarh

ਕਾਂਗਰਸੀ ਆਗੂ ਹਿਮਾਨੀ ਨਰਵਾਲ ਕਤਲ ਮਾਮਲੇ ਵਿੱਚ ਹਰਿਆਣਾ ਪੁਲੀਸ ਵੱਲੋਂ 1 ਵਿਅਕਤੀ ਗ੍ਰਿਫਤਾਰ

Published

on

By

 

ਚੰਡੀਗੜ੍ਹ, 3 ਮਾਰਚ (ਸ.ਬ.) ਹਰਿਆਣਾ ਪੁਲੀਸ ਨੇ ਅੱਜ ਕਿਹਾ ਕਿ ਕਾਂਗਰਸ ਵਰਕਰ ਹਿਮਾਨੀ ਨਰਵਾਲ ਦੇ ਹੱਤਿਆ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਰਵਾਲ ਦੀ ਲਾਸ਼ ਸ਼ਨਿਚਰਵਾਰ ਨੂੰ ਰੋਹਤਕ ਵਿੱਚ ਇੱਕ ਸੂਟਕੇਸ ਵਿੱਚ ਮਿਲੀ ਸੀ, ਜਿਸ ਤੋਂ ਬਾਅਦ ਹਰਿਆਣਾ ਪੁਲੀਸ ਨੇ ਕਤਲ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।

ਹਰਿਆਣਾ ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਅਸੀਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨਰਵਾਲ ਦੇ ਪਰਿਵਾਰ ਨੇ ਬੀਤੇ ਦਿਨ ਕਿਹਾ ਸੀ ਕਿ ਜਦੋਂ ਤੱਕ ਕਾਤਲ ਫੜ੍ਹੇ ਨਹੀਂ ਜਾਂਦੇ ਸਸਕਾਰ ਨਹੀਂ ਕੀਤਾ ਜਾਵੇਗਾ। ਹਰਿਆਣਾ ਕਾਂਗਰਸ ਦੇ ਨੇਤਾਵਾਂ ਨੇ ਨਰਵਾਲ ਨੂੰ ਇੱਕ ਸਰਗਰਮ ਅਤੇ ਪਾਰਟੀ ਨੂੰ ਸਮਰਪਿਤ ਵਰਕਰ ਦੱਸਿਆ ਸੀ, ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਡਿਗਰੀ ਕਰ ਰਹੀ ਸੀ। ਨਰਵਾਲ ਦੀ ਮਾਂ ਸਵਿਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਕੁਝ ਨੇਤਾਵਾਂ ਨੇ ਉਸ ਦੀ ਸਿਆਸੀ ਤਰੱਕੀ ਤੋਂ ਈਰਖਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਮੈਂ ਉਸ ਨਾਲ 27 ਫਰਵਰੀ ਨੂੰ ਗੱਲ ਕੀਤੀ ਸੀ। ਉਸ ਨੇ ਕਿਹਾ ਸੀ ਕਿ ਉਹ ਅਗਲੇ ਦਿਨ ਪਾਰਟੀ ਦੇ ਪ੍ਰੋਗਰਾਮ ਵਿੱਚ ਹੋਵੇਗੀ, ਪਰ ਬਾਅਦ ਵਿੱਚ ਉਸ ਦਾ ਫ਼ੋਨ ਬੰਦ ਪਾਇਆ ਗਿਆ।

Continue Reading

Chandigarh

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

Published

on

By

 

 

ਚੰਡੀਗੜ੍ਹ, 1 ਮਾਰਚ (ਸ.ਬ.) ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਪਾਰਟੀ ਦੀ ਮਜ਼ਬੂਤੀ ਲਈ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।

ਇਸ ਮੌਕੇ ਬਘੇਲ ਨੇ ਸੂਬੇ ਵਿਚ ਜਾਰੀ ਸਿਆਸੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਸੂਬਾਈ ਲੀਡਰਸ਼ਿਪ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਸੂਬੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ।

Continue Reading

Latest News

Trending