Mohali
ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ
ਐਸ ਏ ਐਸ ਨਗਰ, 10 ਜੁਲਾਈ (ਸ.ਬ.) ਸ਼ਹਿਰ ਦੇ ਕੁੱਝ ਹਿੱਸਿਆਂ ਵਿੱਚ ਅਗਲੇ ਦੋ ਦਿਨ ਤਕ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸੰਬੰਧੀ ਜਨਸਿਹਤ ਅਤੇ ਸੈਨੀਟੇਸ਼ਨ ਮੰਡਲ ਨੰ:2 ਦੇ ਕਾਰਜਕਾਰੀ ਇੰਜੀਨੀਅਰ ਮਾਇਕਲ ਜੀ ਨੇ ਦੱਸਿਆ ਕਿ ਚੰਡੀਗੜ ਵਾਟਰ ਸਪਲਾਈ ਵਲੋਂ ਕਜੌਲੀ ਸਕੀਮ ਫੇਜ਼-1 ਅਤੇ 2 ਕਜੌਲੀ ਦੀ 11 ਅਤੇ 12 ਜੁਲਾਈ ਨੂੰ ਪਾਣੀ ਸਪਲਾਈ ਦੀ ਬੰਦੀ ਲਈ ਗਈ ਹੈ। ਇਸ ਲਈ ਮੁਹਾਲੀ ਸ਼ਹਿਰ ਵਿਚ ਫੇਜ਼ 1 ਤੋਂ 7, ਪਿੰਡ ਮਦਨਪੁਰਾ, ਇੰਡਸਟ੍ਰੀਅਲ ਗਰੋਥ ਫੇਜ਼-1 ਤੋਂ 5 ਐਸ. ਏ. ਐਸ. ਨਗਰ ਵਿਖੇ ਪਾਣੀ ਦੀ ਸਪਲਾਈ ਪ੍ਰਭਾਵਤ ਰਹੇਗੀ।
ਉਹਨਾਂ ਦੱਸਿਆ ਕਿ 11 ਜੁਲਾਈ ਨੂੰ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ। 12 ਜੁਲਾਈ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪਰੈਸਰ ਨਾਲ ਹੋਵੇਗੀ, ਦੁਪਹਿਰ ਨੂੰ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ। 13 ਜੁਲਾਈ ਨੂੰ ਸਵੇਰੇ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ।
Mohali
ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੋਸਾਇਟੀ ਵੱਲੋਂ ਪਿੰਡ ਮੁਹਾਲੀ ਵਿਖੇ ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਸਨ ਫਾਰਮਾ ਦੀ ਏ ਐਨ ਐਮ ਸ਼ਾਰਦਾ ਰਾਣੀ ਨੇ ਮਾਵਾਂ ਨੂੰ ਬੱਚਿਆਂ ਤੇ ਟੀਕਾਕਰਨ, ਖੁਰਾਕ, ਪਹਿਲੇ ਛੇ ਮਹੀਨੇ ਤੱਕ ਮਾਂ ਦਾ ਦੁੱਧ, ਬੱਚਿਆਂ ਦਾ ਉਮਰ ਅਨੁਸਾਰ ਭਾਰਤ ਤੇ ਕੱਦ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮਾਵਾਂ ਤੋਂ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇਣ ਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਸਨ ਫਾਰਮਾ ਦੇ ਏ ਐਨ ਐਮ ਸੁਖਪ੍ਰੀਤ ਕੌਰ ਅਤੇ ਡਰਾਈਵਰ ਰੁਪਿੰਦਰ ਸਿੰਘ ਵੀ ਮੌਜੂਦ ਰਹੇ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
