Connect with us

Mohali

ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ ਜੰਗਲਾਤ ਵਿਭਾਗ ਦੀਆਂ ਜ਼ਿਲ੍ਹੇ ਵਿਚਲੀਆਂ 12 ਨਰਸਰੀਆਂ ਵਿੱਚੋਂ ਮੁਹੱਈਆ ਕਰਵਾਏ ਜਾਣਗੇ ਬੂਟੇ

Published

on

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ. ਤਿੜਕੇ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ-ਭਰਾ ਤੇ ਪ੍ਰਦੂਸ਼ਣ ਰਹਿਤ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਆਰੰਭੀ ਗਈ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੀਬ 11 ਲੱਖ ਬੂਟੇ ਲਾਏ ਜਾਣੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੁਹਿੰਮ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਲਾਏ ਜਾਣ ਵਾਲੇ ਹਰ ਬੂਟੇ ਨੂੰ ਜੀਓ-ਟੈਗ ਕੀਤਾ ਜਾਵੇਗਾ ਤਾਂ ਜੋ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕਦੇ ਕਿ ਬੂਟੇ ਦੀ ਸਾਂਭ-ਸੰਭਾਲ ਹੋ ਸਕੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਸ ਡੀ ਐਮ ਗੁਰਮੰਦਰ ਸਿੰਘ ਖਰੜ, ਦੀਪਾਂਕਰ ਗਰਗ ਮੁਹਾਲੀ ਅਤੇ ਹਿਮਾਂਸ਼ੂ ਗੁਪਤਾ ਡੇਰਾਬੱਸੀ ਵੀ ਮੌਜੂਦ ਸਨ।

ਉਹਨਾਂ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਵੱਲੋਂ ਲਾਏ ਜਾਣ ਵਾਲੇ ਬੂਟਿਆਂ ਦੀ ਮੰਗ ਸਬੰਧੀ ਪੱਤਰ ਮੰਡਲ ਜੰਗਲਾਤ ਅਫ਼ਸਰ ਦੇ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਤੇ ਨਾਲ ਹੀ ਇਸ ਸਬੰਧੀ ਜਾਣਕਾਰੀ ਅੱਜ ਸ਼ਾਮ ਤੱਕ ਗੂਗਲਸ਼ੀਟ ਵਿੱਚ ਵੀ ਅਪਡੇਟ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਸ ਵੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਜਿਹੜੇ ਵੀ ਖੇਤਰ ਵਿੱਚ ਬੂਟੇ ਲਾਏ ਜਾਣੇ ਹਨ, ਉਸ ਵਿਭਾਗ ਨੂੰ ਜੰਗਲਾਤ ਵਿਭਾਗ ਦੀਆਂ ਜ਼ਿਲ੍ਹੇ ਵਿਚਲੀਆਂ 12 ਨਰਸਰੀਆਂ ਵਿੱਚੋਂ ਨੇੜੇ ਪੈਂਦੀ ਨਰਸਰੀ ਤੋਂ ਬੂਟੇ ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਏ ਡੀ ਸੀ ਤਿੜਕੇ ਨੇ ਦੱਸਿਆ ਕਿ ਇਸ ਮੁਹਿੰਮ ਵਾਸਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਮੁਹਿੰਮ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (ਏ ਡੀ ਸੀ ਵਿਕਾਸ) ਨੋਡਲ ਵਿਭਾਗ ਹੋਣਗੇ ਅਤੇ ਸ਼ਹਿਰੀ ਖੇਤਰਾਂ ਵਿੱਚ ਪੰਜਾਬ ਮਿਊਂਸਪਲ ਇੰਨਫ੍ਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ (ਸਥਾਨਕ ਸਰਕਾਰਾਂ) ਨੋਡਲ ਵਿਭਾਗ ਹੋਣਗੇ।

ਇਸ ਮੌਕੇ ਏ ਡੀ ਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਲਾਏ ਜਾਣ ਵਾਲੇ ਹਰ ਇੱਕ ਬੂਟੇ ਨੂੰ ਜੀਓ-ਟੈਗ ਕਰ ਕੇ ਉਸ ਸਬੰਧੀ ਰਿਪੋਰਟ ਰੋਜ਼ਾਨਾ ਪੱਧਰ ਤੇ ਗੂਗਲਸ਼ੀਟ ਵਿੱਚ ਅਪਡੇਟ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪਲਾਂਟੇਸ਼ਨ ਮੁਹਿੰਮ ਦਾ ਮੁੱਖ ਸਕੱਤਰ ਪੰਜਾਬ, ਸ੍ਰੀ ਅਨੁਰਾਗ ਵਰਮਾ ਵੱਲੋਂ ਹਫ਼ਤਾਵਾਰੀ ਰੀਵਿਊ ਵੀ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਪੰਚਾਇਤੀ ਥਾਂ ਤੇ ਵੀ ਬੂਟੇ ਲੱਗਣਗੇ, ਉਹ ਥਾਂ ਪੰਚਾਇਤ ਦੀ ਹੀ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਐਨ. ਜੀ. ਓਜ਼ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਐਨ.ਜੀ.ਓਜ਼ ਬੂਟੇ ਲਾਉਣ ਨੂੰ ਤਿਆਰ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਢੁੱਕਵੀਂ ਥਾਂ ਨਹੀਂ ਮਿਲਦੀ। ਇਸ ਮੁਹਿੰਮ ਤਹਿਤ ਵੱਖੋ-ਵੱਖਰੇ ਵਿਭਾਗ ਬੂਟੇ ਲਾਉਣ ਲਈ ਥਾਂ ਐਨ. ਜੀ. ਓਜ਼ ਨੂੰ ਮੁਹੱਈਆ ਕਰਵਾ ਸਕਦੇ ਹਨ। ਇਸ ਮੰਤਵ ਲਈ ਐਨ ਜੀ ਓਜ਼ ਨਾਲ ਤਾਲਮੇਲ ਦੀ ਜ਼ਿੰਮੇਂਵਾਰੀ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਨੂੰ ਸੌਂਪੀ ਗਈ।

ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕੇਵਲ ਬੂਟੇ ਲਾਉਣਾ ਨਹੀਂ ਹੈ, ਬਲਕਿ ਬੂਟਿਆਂ ਨੂੰ ਪਾਲਣਾ ਵੀ ਹੈ, ਇਸ ਲਈ ਪਹਿਲਾਂ ਤੋਂ ਹੀ (ਇੱਕ ਹਫ਼ਤੇ ਤੋਂ 10 ਦਿਨ ਪਹਿਲਾਂ) ਪੌਦੇ ਲਾਉਣ ਲਈ ਟੋਏ ਤਿਆਰ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਵਿਆਪਕ ਪਸਾਰ ਲਈ ਵੱਧ ਤੋਂ ਵੱਧ ਲੋਕਾਂ ਨੂੰ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਬਾਬਤ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਮੁਹਿੰਮ ਸਫ਼ਲ ਹੋਵੇ ਤੇ ਜ਼ਿਲ੍ਹਾ ਐਸ. ਏ.ਐਸ ਨਗਰ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਹਾਇਕ ਕਮਿਸ਼ਨਰ ਹਰਮਿੰਦਰ ਸਿੰਘ ਹੁੰਦਲ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਨਗਰ ਨਿਗਮ ਵੱਲੋਂ ਕਾਰਜਕਾਰੀ ਇੰਜੀਨੀਅਰ ਕਮਲਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending