Mohali
ਗਰੀਬਾਂ ਨੂੰ ਰਾਹਤ ਦੇਣ ਲਈ ਨੀਲੇ ਕਾਰਡ ਬਣਾਉਣ ਲਈ ਪੋਰਟਲ ਖੋਲ੍ਹੇ ਕੇਂਦਰ ਸਰਕਾਰ : ਨਰਪਿੰਦਰ ਸਿੰਘ ਰੰਗੀ

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਗਰੀਬੀ ਨੂੰ ਘਟਾਉਣ ਵੱਲ ਧਿਆਨ ਦੇਣ ਦੀ ਬਜਾਏ ਗਰੀਬਾਂ ਦੀ ਗਿਣਤੀ ਨੂੰ ਹੀ ਘਟਾਉਣ ਤੇ ਲੱਗੀ ਹੋਈ ਹੈ ਜਿਸ ਦਾ ਸਿੱਧਾ ਸੰਕੇਤ ਗਰੀਬ ਲਾਭਪਾਤਰੀਆਂ ਲਈ ਆਟਾ ਦਾਲ ਸਕੀਮ ਦੇ ਪੋਰਟਲ ਨੂੰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਨਾ ਖੋਲ ਕੇ ਦਿੱਤਾ ਜਾ ਰਿਹਾ ਹੈ।
ਇੱਥੇ ਜਾਰੀ ਬਿਆਨ ਵਿੱਚ ਸz. ਰੰਗੀ ਨੇ ਕਿਹਾ ਕਿ ਨਵੇਂ ਨੀਲੇ ਕਾਰਡ ਧਾਰਕ ਬਣਨ ਦੇ ਲਈ ਜਰੂਰੀ ਹੈ ਕਿ ਕੇਂਦਰ ਸਰਕਾਰ ਵੱਲੋਂ ਫਾਰਮ ਜਮਾ ਕਰਨ ਲਈ ਪੋਰਟਲ ਖੋਲਿਆ ਜਾਂਦਾ ਹੈ ਜਿਸ ਵਿੱਚ ਫੂਡ ਸਪਲਾਈ ਅਧਿਕਾਰੀ ਆਏ ਹੋਏ ਲਾਭਪਾਤਰੀਆਂ ਦੇ ਫਾਰਮਾਂ ਦਾ ਵੇਰਵਾ ਚੜਾਉਂਦੇ ਹਨ ਅਤੇ ਇਸ ਪੋਰਟਲ ਉੱਤੇ ਦਰਜ ਹੋਣ ਤੋਂ ਬਾਅਦ ਹੀ ਨਵਾਂ ਲਾਭਪਾਤਰੀ ਬਣਦਾ ਹੈ ਪ੍ਰੰਤੂ ਪਿਛਲੇ ਬਹੁਤ ਲੰਬੇ ਸਮੇਂ ਤੋਂ ਇਹ ਪੋਰਟਲ ਖੋਲਿਆ ਹੀ ਨਹੀਂ ਗਿਆ ਅਤੇ ਕੋਈ ਵੀ ਨਵਾਂ ਨੀਲਾ ਕਾਰਡ ਨਹੀਂ ਬਣਾਇਆ ਗਿਆ।
ਉਹਨਾਂ ਕਿਹਾ ਕਿ ਜਮੀਨੀ ਪੱਧਰ ਉੱਤੇ ਗਰੀਬੀ ਅਤੇ ਗਰੀਬਾਂ ਦੀ ਗਿਣਤੀ ਵਧੀ ਹੈ ਪ੍ਰੰਤੂ ਸਰਕਾਰ ਦੇ ਆਂਕੜਿਆਂ ਦੇ ਵਿੱਚ ਗਰੀਬਾਂ ਦੀ ਗਿਣਤੀ ਘੱਟ ਗਈ ਹੈ ਅਤੇ ਸਰਕਾਰ ਵੱਲੋਂ ਗਰੀਬਾਂ ਨੂੰ ਦਿੱਤੀ ਜਾਂਦੀ ਸਸਤੀ ਕਣਕ ਅਤੇ ਹੋਰ ਸਮਗਰੀ ਦੇਣ ਤੋਂ ਵੀ ਛੁਟਕਾਰਾ ਮਿਲ ਗਿਆ ਹੈ। ਉਹਨਾਂ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਲੋਕ ਇਸ ਦੇ ਖੁੱਲਣ ਦੀ ਉਡੀਕ ਕਰ ਰਹੇ ਹਨ ਅਤੇ ਰੋਜਾਨਾ ਡੀਪੂ ਹੋਲਡਰਾਂ ਅਤੇ ਸਰਕਾਰੀ ਦਫਤਰ ਦੇ ਚੱਕਰ ਲਗਾਉਂਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਨੂੰ ਜਲਦ ਖੋਲਿਆ ਜਾਵੇ ਤਾਂ ਜੋ ਲੋੜਵੰਦ ਇਸ ਸਕੀਮ ਦਾ ਲਾਭ ਲੈ ਸਕਣ।
Mohali
ਲੁਟੇਰਿਆਂ ਨੇ ਪਿਸਤੋਲ ਦਿਖਾ ਕੇ ਸਵਿਫਟ ਕਾਰ ਖੋਹੀ, ਮਾਮਲਾ ਦਰਜ
ਐਸ ਏ ਐਸ ਨਗਰ, 13 ਮਾਰਚ (ਪਰਵਿੰਦਰ ਕੌਰ ਜੱਸੀ) ਮੁਹਾਲੀ ਵਿਚਲੇ ਫੇਜ਼ 2 ਵਿਖੇ 4 ਲੁਟੇਰਿਆਂ ਵਲੋਂ ਪਿਸਤੋਲ ਦਿਖਾ ਕੇ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਾਰ ਚਾਲਕ ਨਵਦੀਪ ਨੇ ਥਾਣਾ ਫੇਜ਼ 1 ਦੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁਧ ਲੁੱਟ ਖੋਹ ਦੀਆਂ ਧਾਰਾਵਾਂ 309 (4), 3(5), 24 ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨਾਂ ਦੱਸਿਆ ਕਿ ਉਕਤ ਜਗਾ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਹਾਸਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਉਕਤ ਲੁਟੇਰਾ ਗਿਰੋਹ ਨੂੰ ਕਾਬੂ ਕਰ ਲਿਆ ਜਾਵੇਗਾ।
ਉਕਤ ਘਟਨਾ ਰਾਤ ਕਰੀਬ ਸਾਢੇ 12 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਟੈਕਸੀ ਚਲਾਉਂਦਾ ਹੈ। ਬੀਤੀ ਰਾਤ ਉਹ ਦੇਹਰਾਦੂਨ ਤੋਂ ਫੇਜ਼ 2 ਦੇ ਬਸੀ ਸਿਨੇਮਾ ਦੇ ਨਜ਼ਦੀਕ ਆਪਣੇ ਦਫਤਰ ਦੇ ਬਾਹਰ ਪਹੁੰਚਿਆ ਅਤੇ ਅਤੇ ਸਵਿਫਟ ਕਾਰ ਖੜੀ ਕਰ ਦਿੱਤੀ। ਇਸ ਦੌਰਾਨ ਉਥੇ ਪਹਿਲਾਂ ਤੋਂ ਮੌਜੂਦ 4 ਵਿਅਕਤੀ ਉਸ ਕੋਲ ਆਏ ਅਤੇ ਉਸ ਨਾਲ ਹੱਥੋਪਾਈ ਕਰਨ ਲੱਗ ਪਏ। ਉਸ ਨੇ ਜਦੋਂ ਕਾਰ ਦੀ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਪਿਸਤੋਲ ਦਿਖਾਈ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੰਦਿਆਂ ਉਸ ਦੀ ਕਾਰ ਖੋਹ ਕੇ ਫਰਾਰ ਹੋ ਗਏ।
Mohali
ਪੰਜਾਬ ਸਰਕਾਰ ਨੇ ਪੁਲੀਸ ਅਧਿਕਾਰੀਆਂ ਨੂੰ ਤਰੱਕੀ ਤਾਂ ਦੇ ਦਿੱਤੀ, ਪਰ ਤੈਨਾਤੀ ਕਿਸੇ ਨੂੰ ਨਹੀਂ ਮਿਲੀ

ਪੁਲੀਸ ਥਾਣਿਆਂ ਦੀ ਨਫਰੀ ਵੀ ਘੱਟ, ਪੁਲੀਸ ਵਿਭਾਗ ਵਿੱਚ ਸੇਵਾਮੁਕਤੀ ਨੂੰ ਲੈ ਕੇ ਹੋਵੇ ਨਵੀਂ ਭਰਤੀ : ਮਹਿੰਦਰ ਸਿੰਘ
ਐਸ ਏ ਐਸ ਨਗਰ, 13 ਮਾਰਚ (ਪਰਵਿੰਦਰ ਕੌਰ ਜੱਸੀ) ਪੰਜਾਬ ਦੇ ਵੱਖ ਵੱਖ ਥਾਣਿਆਂ ਵਿੱਚ ਪੁਲੀਸ ਦੀ ਨਫਰੀ ਘੱਟ ਹੋਣ ਕਾਰਨ ਅਤੇ ਪੰਜਾਬ ਸਰਕਾਰ ਵਲੋਂ ਪਰਮੋਟ ਕੀਤੇ ਗਏ ਐਸ. ਪੀ., ਡੀ. ਐਸ. ਪੀਜ਼ ਦੀ ਕਿਸੇ ਵੀ ਸਟੇਸ਼ਨ ਤੇ ਤੈਨਾਤੀ ਨਾ ਕਰਨ ਤੇ ਪੰਜਾਬ ਪੁਲੀਸ ਦੇ ਕੰਮਕਾਜ ਵਿੱਚ ਖੜੋਤ ਆਉਂਦੀ ਦਿਖ ਰਹੀ ਹੈ। ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ 50 ਦੇ ਕਰੀਬ ਡੀ. ਐਸ. ਪੀ. ਅਤੇ 30 ਦੇ ਕਰੀਬ ਐਸ. ਪੀਜ਼ ਨੂੰ ਪਰਮੋਟ ਕੀਤਾ ਗਿਆ ਸੀ ਪ੍ਰੰਤੂ ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਵਿੱਚੋਂ ਸਾਰੇ ਪੁਲੀਸ ਅਧਿਕਾਰੀਆਂ ਦੀ ਹਾਲੇ ਕਿਸੇ ਵੀ ਸਟੇਸ਼ਨ ਤੇ ਤੈਨਾਤੀ ਨਹੀਂ ਕੀਤੀ ਗਈ। ਤੈਨਾਤੀ ਨਾ ਹੋਣ ਕਾਰਨ ਕਈ ਜਿਲਿਆਂ ਵਿੱਚ ਪੁਲੀਸ ਅਧਿਕਾਰੀ ਕਈ ਕਈ ਵਿਭਾਗਾਂ ਦਾ ਕੰਮ ਦੇਖ ਰਹੇ ਹਨ, ਜਿਸ ਕਾਰਨ ਕੰਮ ਪ੍ਰਭਾਵਤ ਹੋ ਰਿਹਾ ਹੈ।
ਇਸ ਸਬੰਧੀ ਪੰਜਾਬ ਪੁਲੀਸ ਪੈਨਸ਼ਨਰਜ ਐਸੋਸੀਏਸ਼ਨ (ਪੰਜਾਬ) ਦੇ ਜਰਨਲ ਸਕੱਤਰ ਰਿਟਾਇਰਡ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲੀਸ ਵਿੱਚ ਜਿੰਨੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੇਵਾਮੁਕਤੀ ਹੋ ਰਹੀ ਹੈ, ਉਸ ਮੁਤਾਬਕ ਪੁਲੀਸ ਦੀ ਭਰਤੀ ਨਹੀਂ ਹੋ ਰਹੀ। ਉਨਾਂ ਕਿਹਾ ਕਿ ਦਿਨ ਬ ਦਿਨ ਕ੍ਰਾਈਮ ਵਧ ਰਿਹਾ ਹੈ, ਪੁਲੀਸ ਥਾਣਿਆਂ ਦਾ ਖੇਤਰ ਵਧ ਰਿਹਾ ਹੈ ਅਤੇ ਆਬਾਦੀ ਵਿੱਚ ਵੀ ਵਾਧਾ ਹੋ ਰਿਹਾ ਹੈ ਪ੍ਰੰਤੂ ਇਸਦੇ ਉਲਟ ਪੰਜਾਬ ਦੇ ਥਾਣਿਆਂ ਦੀ ਨਫਰੀ ਨਾ ਮਾਤਰ ਹੈ।
ਉਨਾਂ ਕਿਹਾ ਕਿ ਜਿਹੜੇ ਪੁਲੀਸ ਕਰਮਚਾਰੀ ਇਸ ਸਮੇਂ ਥਾਣਿਆਂ ਵਿੱਚ ਤੈਨਾਤ ਹਨ, ਉਹ ਵੀ. ਵੀ. ਆਪੀ ਡਿਊਟੀ, ਕੋਰਟ ਕਚਹਿਰੀ ਅਤੇ ਹੋਰਨਾਂ ਕੰਮਾ ਵਿੱਚ ਮਸਰੂਫ ਰਹਿੰਦੇ ਹਨ, ਜਿਸ ਕਾਰਨ ਆਮ ਵਿਅਕਤੀ ਦੀ ਸ਼ਿਕਾਇਤ ਦਾ ਨਿਪਟਾਰਾ ਹੋਣ ਵਿੱਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਲੋਕ ਥਾਣੇ ਜਾ ਕੇ ਆਪਣੀ ਸ਼ਿਕਾਇਤ ਦੇਣ ਤੋਂ ਇਸ ਲਈ ਕਤਰਾਉਂਦੇ ਹਨ, ਕਿਉਂਕਿ ਉਨਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸz. ਮਹਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਪੁਲੀਸ ਕਰਮਚਾਰੀਆਂ ਅਤੇ ਅਫਸਰਾਂ ਨੂੰ 55 ਸਾਲ ਦੀ ਉਮਰ ਤੋਂ ਬਾਅਦ 3 ਸਾਲ ਦੀ ਐਕਸਟੈਂਨਸ਼ਨ ਲੈਣੀ ਪੈਂਦੀ ਹੈ, ਪ੍ਰੰਤੂ ਕੰਮ ਕਾਰ ਦੇ ਬੋਝ ਕਾਰਨ ਪੁਲੀਸ ਕਰਮਚਾਰੀ 55 ਸਾਲ ਦੀ ਉਮਰ ਵਿੱਚ ਰਿਟਾਇਰਮੈਂਟ ਲੈਣ ਨੂੰ ਮਜ਼ਬੂਰ ਹੋ ਰਹੇ ਹਨ।
ਉਨਾਂ ਕਿਹਾ ਕਿ ਇਕ ਥਾਣੇ ਵਿੱਚ ਦਿੱਤੀ ਜਾਂਦੀ ਸੈਂਕਸ਼ਨ ਮੁਤਾਬਕ ਪੁਲੀਸ ਕਰਮਚਾਰੀਆਂ ਦੀ ਨਫਰੀ ਹੈ ਹੀ ਨਹੀਂ ਅਤੇ ਪੁਲੀਸ ਕਰਮਚਾਰੀ ਅੱਜ ਦੇ ਸਮੇਂ ਵਿੱਚ ਡਿਪਰੈਸ਼ਨ ਦਾ ਸ਼ਿਕਾਰ ਵੀ ਹੋ ਰਹੇ ਹਨ। ਉਨਾਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਨੂੰ ਅਪੀਲ ਕੀਤੀ ਕਿ ਜਿਹੜੇ ਪੁਲੀਸ ਅਧਿਕਾਰੀਆਂ ਨੂੰ ਪਰਮੋਟ ਕੀਤਾ ਗਿਆ ਹੈ, ਉਨਾਂ ਦੀ ਤੈਨਾਤੀ ਤੁਰੰਤ ਕੀਤੀ ਜਾਵੇ ਤਾਂ ਜੋ ਪੁਲੀਸ ਵਿਭਾਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ। ਉਨਾਂ ਪੰਜਾਬ ਸਰਕਾਰ ਨੂੰ ਇਸ ਗੱਲ ਦੀ ਵੀ ਅਪੀਲ ਕੀਤੀ ਕਿ ਰਿਟਾਇਰਮੈਂਟ ਦੇ ਮੁਤਾਬਕ ਪੁਲੀਸ ਵਿਭਾਗ ਵਿੱਚ ਭਰਤੀ ਕੀਤੀ ਜਾਵੇ।
ਪੰਜਾਬ ਪੁਲੀਸ ਦੇ ਕੰਮਕਾਜ ਬਾਰੇ ਹਾਈਕੋਰਟ ਵਲੋਂ ਵੀ ਪ੍ਰਗਟਾਈ ਗਈ ਹੈ ਨਾਰਾਜਗੀ
ਇੱਥੇ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਹਾਈਕੋਰਟ ਵਲੋਂ ਵੀ ਪੰਜਾਬ ਪੁਲੀਸ ਦੇ ਕੰਮਕਾਜ ਤੇ ਨਾਰਾਜਗੀ ਪ੍ਰਗਟ ਕਰਦਿਆਂ ਡੀ. ਜੀ. ਪੀ ਪੰਜਾਬ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਪਿਛਲੇ ਤਿੰਨ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਕਈ ਐਫ. ਆਈ. ਆਰਜ ਦੀ ਜਾਂਚ ਲਟਕੀ ਪਈ ਹੈ। ਹਾਈਕੋਰਟ ਨੇ ਆਪਣੀ ਟਿੱਪਣੀ ਵਿੱਚ ਕਿਹਾ ਹੈ ਕਿ ਐਸ. ਐਸ. ਪੀ. ਅਤੇ ਹੋਰ ਅਧਿਕਾਰੀਆਂ ਵਲੋਂ ਆਪਣੀਆਂ ਜਿਮੇਵਾਰੀਆਂ ਨਹੀਂ ਨਿਭਾਈਆਂ ਜਾ ਰਹੀਆਂ। ਕਿਸੇ ਕੇਸ ਵਿੱਚ ਡਾਕਟਰੀ ਰਿਪੋਰਟ ਨਹੀਂ ਆਈ, ਕਈ ਕੇਸਾਂ ਵਿੱਚ ਰਿਕਾਰਡ ਗਾਇਬ ਹੈ ਅਤੇ ਕਈ ਫਾਇਲਾਂ ਦੁਬਾਰਾ ਬਣਾਉਣ ਦੀ ਪ੍ਰਕ੍ਰਿਆ ਵਿਚ ਹਨ। ਕਈ ਮਾਮਲਿਆਂ ਵਿੱਚ ਹਜਾਰਾਂ ਦੋਸ਼ੀ ਫਰਾਰ ਹਨ ਅਤੇ ਭਗੌੜਾ ਐਲਾਨਣ ਤੋਂ ਬਾਅਦ ਵੀ ਪੁਲੀਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਹਾਈਕੋਰਟ ਵਲੋਂ ਪੰਜਾਬ ਪੁਲੀਸ ਵਿਭਾਗ ਦੇ ਕੰਮਕਾਜ ਦੇ ਸਬੰਧ ਵਿੱਚ ਨਾਰਾਜਗੀ ਪ੍ਰਗਟ ਕਰਦਿਆਂ ਕਿਹਾ ਕਿ ਪੁਲੀਸ ਵਲੋਂ ਲੰਬਿਤ ਮਾਮਲਿਆ ਦੀ ਪੂਰੀ ਸੂਚੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।
Mohali
ਸ਼ਹਿਰ ਦੀ ਖੂਬਸੂਰਤੀ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ ਇਜਾਜ਼ਤ : ਕੁਲਵੰਤ ਸਿੰਘ

ਐਸ ਏ ਐਸ ਨਗਰ, 13 ਮਾਰਚ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸ਼ਹਿਰ ਦੀ ਖੂਬਸੂਰਤੀ ਨਾਲ ਖਿਲਵਾੜ ਕਰਨ ਦੀ ਇਜਾਜਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਕੰਨਫਡਰੇਸ਼ਨ ਆਫ ਰੈਜੀਡੈਂਸ਼ਅਲ ਵੈਲਫੇਅਰ ਐਸੋਸੀਏਸ਼ਨ ਮੁਹਾਲੀ ਦੇ ਨੁਮਾਇੰਦਿਆਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਕਰਨ ਲਈ ਕੀਤੀ ਇੱਕ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸ਼ਹਿਰ ਵਿੱਚ ਚੋਰੀਆਂ ਨੂੰ ਰੋਕਣ ਅਤੇ ਸੜਕ ਹਾਦਸਿਆਂ ਤੋਂ ਨਿਜਾਤ ਪਾਉਣ ਦੇ ਲਈ ਸ਼ਹਿਰ ਵਿੱਚ ਜਿੱਥੇ ਵੱਡੇ ਪੱਧਰ ਤੇ ਲੱਗ ਰਹੇ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਸਮਾਜ ਵਿਰੋਧੀ ਅਨਸਰਾਂ ਉੱਤੇ ਨਿਗਾਹ ਰੱਖੀ ਜਾ ਰਹੀ ਹੈ ਉੱਥੇ ਚੌਂਕ ਬਣ ਰਹੇ ਹਨ ਅਤੇ ਸੜਕਾਂ ਚੌੜੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਸੰਸਥਾ ਦੇ ਪੈਟਰਨ ਐਮ. ਐਸ. ਔਜਲਾ ਅਤੇ ਪ੍ਰਧਾਨ ਕੇ. ਕੇ. ਸੈਣੀ ਦੀ ਅਗਵਾਈ ਹੇਠ ਵਿਧਾਇਕ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਸz. ਕੁਲਵੰਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦੀਆਂ ਸਾਰੀਆਂ ਮੰਗਾਂ ਤੇ ਗੌਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਪੂਰਾ ਕੀਤਾ ਜਾਵੇਗਾ।
ਮੰਗ ਪੱਤਰ ਦੇ ਵਿੱਚ ਸ਼ਹਿਰ ਵਿੱਚ ਸਫਾਈ ਸਹੀ ਤਰੀਕੇ ਨਾ ਹੋਣ ਕਾਰਨ ਜਗ੍ਹਾ-ਜਗ੍ਹਾ ਤੇ ਕਚਰੇ ਨੂੰ ਲੈ ਕੇ ਠੇਕੇਦਾਰ ਵੱਲੋਂ ਕੀਤੀ ਜਾਂਦੀ ਸਫਾਈ ਦੀ ਨਿਗਰਾਨੀ ਕਰਨ, ਵੱਧ ਰਹੀਆਂ ਚੋਰੀਆਂ ਦੀ ਰੋਕਥਾਮ ਕਰਨ ਲਈ ਲੋੜੀਂਦੀ ਕਾਰਵਾਈ ਕਰਨ, ਸੜਕਾਂ ਵਿੱਚ ਪਏ ਖੱਡਿਆਂ ਨੂੰ ਛੇਤੀ ਭਰਨ, ਨਗਰ ਨਿਗਮ ਦੀਆਂ ਪਾਰਕਾਂ ਨੂੰ ਮੈਡੀਸਨਲ ਪਲਾਂਟ ਪਾਰਕ ਬਣਾਉਣ, ਮਾਨਵਤਾ ਦੀ ਸੇਵਾ ਦੇ ਪੁੰਜ ਭਾਈ ਘਨਈਆ ਜੀ ਦੇ ਨਾਮ ਤੇ ਚੌਂਕ ਅਤੇ ਉਨ੍ਹਾਂ ਦਾ ਬੁੱਤ ਬਣਾਉਣੇ ਅਤੇ ਨਿਗਮ ਵੱਲੋਂ ਬਰਸਾਤਾਂ ਵਿੱਚ ਲਗਵਾਏ ਰੁੱਖਾਂ ਦੀ ਨਿਗਰਾਨੀ ਕਰਨ ਸਬੰਧੀ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਹੈ।
ਵਫਦ ਦੇ ਮੈਂਬਰਾਂ ਨੇ ਕਿਹਾ ਕਿ ਸੜਕਾਂ ਤੇ ਲੱਗੇ ਖੰਭਿਆਂ ਅਤੇ ਬੋਰਡਾਂ ਤੇ ਅਣ-ਅਧਿਕਾਰਿਤ ਇਸ਼ਤਿਹਾਰ ਲੱਗੇ ਹੋਏ ਹਨ ਜਿਹੜੇ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਸ਼ਹਿਰ ਦੀ ਖੂਬਸੂਰਤੀ ਘੱਟਦੀ ਹੈ। ਇਸਦੇ ਨਾਲ ਹੀ ਫੁਟਪਾਥਾਂ ਦੀ ਸਫਾਈ ਕਰਨ, ਆਵਾਰਾ ਕੁੱਤਿਆਂ ਨੂੰ ਰੱਖਣ ਵਾਸਤੇ ਚੰਡੀਗੜ੍ਹ ਪੈਟਰਨ ਤੇ ਸ਼ੈਡ ਬਣਾਏ ਜਾਣ, ਸ਼ੋਰ ਪ੍ਰਦੂਸਣ ਨੂੰ ਰੋਕਣ ਦੇ ਉਪਰਾਲਿਆਂ ਨੂੰ ਸਖਤੀ ਨਾਲ ਲਾਗੂ ਕਰਨ, ਪਾਰਕਾਂ ਵਿੱਚ ਰੇਲਿੰਗ ਦੀ ਉਚਾਈ ਘੱਟੋ-ਘੱਟ 4 ਫੁੱਟ ਕਰਨ, ਵੱਡੇ ਪਾਰਕਾਂ ਵਿੱਚ ਯੋਗਾ ਕਰਨ ਲਈ ਪਲੇਟਫਾਰਮ ਬਣਾਉਣ, ਸ਼ਹਿਰ ਦੀਆਂ ਸੜਕਾਂ ਤੇ ਬਣਾਏ ਸਪੀਡ ਬਰੇਕਰਾਂ ਨੂੰ ਚਮਕਦਾਰ ਬਣਾਉਣ, ਪਾਰਕਾਂ ਦੇ ਰੱਖ ਰਖਾਵ ਤੇ ਆਉਣ ਵਾਲੇ ਖਰਚੇ ਦੀ ਹਰ ਮਹੀਨੇ ਅਦਾਇਗੀ ਕਰਨ, ਨੌਜਵਾਨਾਂ ਨੂੰ ਖੇਡਣ ਲਈ ਜਗ੍ਹਾ ਮੁਹੱਈਆ ਕਰਵਾਉਣ, ਸਮਾਜਸੇਵੀ ਸੰਸਥਾਵਾਂ ਵੱਲੋਂ ਪਾਰਕਾਂ ਦੇ ਰੱਖ ਰਖਾਵ ਸਬੰਧੀ ਰੇਟ ਵਧਾਉਣ ਦੀ ਸੂਚਨਾ ਦਾ ਅਮਲੀਨਾਮਾ ਲਾਗੂ ਕਰਨ, ਦੁਕਾਨਾਂ ਦੇ ਅੱਗੇ ਪਈ ਸਰਕਾਰੀ ਜਗ੍ਹਾ ਨੂੰ ਖਾਲੀ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਸੀ. ਮੀਤ ਪ੍ਰਧਾਨ ਗੁਰਮੇਲ ਸਿੰਘ, ਮੀਤ ਪ੍ਰਧਾਨ ਬਖਸ਼ੀਸ਼ ਸਿੰਘ ਅਤੇ ਜਨਰਲ ਸਕੱਤਰ ਓ.ਪੀ. ਚੋਟਾਨੀ ਵੀ ਹਾਜ਼ਰ ਸਨ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ