Connect with us

Mohali

ਫੇਜ਼ 2 ਤੋਂ 4 ਦੀਆਂ ਲਾਈਟਾਂ ਅਤੇ ਫੇਜ਼ 4 ਦੀ ਮਾਰਕੀਟ ਵੱਲ ਜਾਂਦੀ ਸੜਕ ਤੇ ਰੇਹੜੀਆਂ ਫੜੀਆਂ ਦੀ ਭਰਮਾਰ

Published

on

 

 

ਸੜਕ ਕਿਨਾਰੇ ਖੜਦੀਆਂ ਫਰੂਟ ਵੇਚਣ ਵਾਲੀਆਂ ਰੇਹੜੀਆਂ ਕਾਰਨ ਆਵਾਜਾਈ ਵਿੱਚ ਪੈਂਦਾ ਹੈ ਵਿਘਨ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਸਥਾਨਕ ਮਦਨਪੁਰ ਚੌਂਕ ਤੋਂ ਡਿਪਲਾਸਟ ਚੌਂਕ ਵੱਲ ਜਾਂਦੀ ਸੜਕ ਤੇ ਫੇਜ਼ 2-4 ਦੀਆਂ ਲਾਈਟਾਂ ਨੇੜੇ ਸਾਰਾ ਦਿਨ ਫਲ ਫਰੂਟ ਅਤੇ ਹੋਰ ਸਾਮਾਨ ਵੇਚਣ ਵਾਲੀਆਂ ਰੇਹੜੀਆਂ ਫੜੀਆਂ ਦੀ ਭਰਮਾਰ ਰਹਿੰਦੀ ਹੈ। ਇਹ ਰੇਹੜੀਆਂ ਮੁੱਖ ਸੜਕ ਤੇ ਤਾਂ ਖੜਦੀਆਂ ਹੀ ਹਨ, ਫੇੇਜ਼ 4 ਦੀ ਮਾਰਕੀਟ ਵੱਲ ਜਾਂਦੀ ਸੜਕ ਦੇ ਦੋਵੇਂ ਪਾਸੇ ਵੀ ਇਹਨਾਂ ਰੇਹੜੀਆਂ ਵਾਲਿਆਂ ਵਲੋਂ ਪੱਕੇ ਕਬਜੇ ਕਰ ਲਏ ਗਏ ਹਨ। ਸੜਕ ਕਿਨਾਰੇ ਖੜ੍ਹਦੀਆਂ ਇਹ ਰੇਹੜੀਆਂ ਕਾਫੀ ਥਾਂ ਘੇਰ ਲੈਂਦੀਆਂ ਹਨ ਅਤੇ ਸੜਕ ਦੇ ਨਾਲ ਲੱਗਦੀ ਕੱਚੀ ਥਾਂ ਤੇ ਵੀ ਇਹਨਾਂ ਰੇਹੜੀਆਂ ਵਾਲਿਆਂ ਵਲੋਂ ਆਪਣੀਆਂ ਪੇਟੀਆਂ ਆਦਿ ਰੱਖ ਲਈਆਂ ਜਾਂਦੀਆਂ ਹਨ। ਇਹਨਾਂ ਰੇਹੜੀਆਂ ਤੋਂ ਖਰੀਦਦਾਰੀ ਕਰਨ ਵਾਲੇ ਵਾਹਨ ਚਾਲਕ ਵੀ ਆਪਣਾ ਵਾਹਨ ਸੜਕ ਤੇ ਹੀ ਖੜ੍ਹਾ ਲੈਂਦੇ ਹਨ ਜਿਸ ਕਾਰਨ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਵਿਤ ਹੁੰਦੀ ਹੈ ਅਤੇ ਹਾਦਸੇ ਵਾਪਰਨ ਦਾ ਖਤਰਾ ਪੈਦਾ ਹੋ ਜਾਂਦਾ ਹੈ।

ਫੇਜ਼ 4 ਦੀ ਇਸ ਸੜਕ ਤੇ ਮੰਦਰ, ਗਰੂਦੁਆਰਾ ਅਤੇ ਮਾਰਕੀਟ ਬਣੀ ਹੋਣ ਕਾਰਨ ਇਸ ਸੜਕ ਤੇ ਹਰ ਵੇਲੇ ਆਵਾਜਾਈ ਰਹਿੰਦੀ ਹੈ ਅਤੇ ਨਾਲ ਹੀ ਸਾਰਾ ਦਿਨ ਮੰਦਰ ਅਤੇ ਗੁਰੂਦੁਆਰੇ ਜਾਣ ਵਾਲੇ ਵੱਡੀ ਗਿਣਤੀ ਸ਼ਰਧਾਲੂ ਇੱਥੋਂ ਪੈਦਲ ਲੰਘਦੇ ਹਨ। ਸੜਕ ਤੇ ਚਲਦੀਆਂ ਗੱਡੀਆਂ ਅਤੇ ਸੜਕ ਕਿਨਾਰੇ ਲੱਗਦੀਆਂ ਰੇਹੜੀਆਂ ਕਾਰਨ ਪੈਦਲ ਚਲਣ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਹੁੰਦੀ ਹੈ ਅਤੇ ਮਜਬੂਰਨ ਉਹਨਾਂ ਨੂੰ ਸੜਕ ਤੇ ਹੀ ਚਲਣਾ ਪੈਂਦਾ ਹੈ। ਇਸ ਭੀੜ ਭੜੱਕੇ ਵਾਲੀ ਥਾਂ ਤੇ ਵੱਡੀ ਗਿਣਤੀ ਵਿੱਚ ਲੱਗਦੀਆਂ ਇਹਨਾਂ ਰੇਹੜੀਆਂ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ ਪਰੰਤੂ ਇਸਦੇ ਬਾਵਜੂਦ ਨਗਰ ਨਿਗਮ ਵਲੋਂ ਇਹਨਾਂ ਰੇਹੜੀਆਂ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ ਜਿਸ ਕਾਰਨ ਨਗਰ ਨਿਗਮ ਦੇ ਨਾਜਾਇਜ਼ ਕਬਜੇ ਹਟਾਉਣ ਵਾਲੇ ਅਮਲੇ ਦੀ ਕਾਰਗੁਜਾਰੀ ਤੇ ਵੀ ਸਵਾਲ ਉਠਦੇ ਹਨ।

ਇਸ ਖੇਤਰ ਦੇ ਵਸਨੀਕ ਇਹ ਇਲਜਾਮ ਵੀ ਲਗਾਉਂਦੇ ਹਨ ਕਿ ਨਗਰ ਨਿਗਮ ਦੇ ਫੀਲਡ ਸਟਾਫ ਵਲੋਂ ਇਹਨਾਂ ਰੇਹੜੀਆਂ ਵਾਲਿਆਂ ਤੋਂ ਹਰ ਮਹੀਨੇ ਇੱਕ ਬੱਝਵੀਂ ਰਕਮ ਦੀ ਵਸੂਲੀ ਕੀਤੀ ਜਾਂਦੀ ਹੈ ਜਿਸਦੇ ਬਦਲੇ ਨਿਗਮ ਦੇ ਕਰਮਚਾਰੀ ਇਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰਦੇ। ਵਸਨੀਕਾਂ ਦਾ ਕਹਿਣਾ ਹੈ ਕਿ ਜੇਕਰ ਉਹ ਇਹਨਾਂ ਰੇਹੜੀਆਂ ਵਾਲਿਆਂ ਨੂੰ ਪਾਸੇ ਹੋਣ ਲਈ ਕਹਿੰਦੇ ਹਨ ਤਾਂ ਇਹ ਰੇਹੜੀਆਂ ਵਾਲੇ ਅੱਗੋਂ ਉਹਨਾਂ ਨਾਲ ਲੜਣ ਨੂੰ ਪੈਂਦੇ ਹਨ ਅਤੇ ਕਹਿੰਦੇ ਹਨ ਕਿ ਉਹਨਾਂ ਨੂੰ ਇੱਥੋਂ ਕੋਈ ਨਹੀਂ ਹਟਾ ਸਕਦਾ ਕਿਉਂਕਿ ਉਹਨਾਂ ਦੀ ਨਿਗਮ ਅਧਿਕਾਰੀਆਂ ਤਕ ਪੰਹੁਚ ਹੈ। ਵਸਨੀਕਾਂ ਦੀ ਮੰਗ ਹੈ ਕਿ ਇਸ ਸੜਕ ਤੇ ਖੜਦੀਆਂ ਰੇਹੜੀਆਂ ਦੇ ਨਾਜਾਇਜ ਕਬਜੇ ਖਤਮ ਕਰਵਾਏ ਜਾਣ ਅਤੇ ਇੱਥੇ ਰੇਹੜੀਆਂ ਲਗਾ ਕੇ ਕਾਰੋਬਾਰ ਕਰਨ ਵਾਲਿਆਂ ਨੂੰ ਹਟਾ ਕੇ ਇਸ ਖੇਤਰ ਦੀ ਸਾਫ ਸਫਾਈ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਇਸ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending