Connect with us

Mohali

ਵਧੀਕ ਡਿਪਟੀ ਕਮਿਸ਼ਨਰ ਵਲੋਂ 2 ਇਮੀਗ੍ਰੇਸ਼ਨ ਸਲਾਹਕਾਰ ਕੰਪਨੀਆਂ ਦੇ ਲਾਈਸੰਸ ਰੱਦ

Published

on

 

 

ਕੁਈਨ ਐਂਡ ਕਿੰਗ ਓਵਰਸੀਜ਼ ਅਤੇ ਸਪਾਰਕਜ਼ੋ ਕੰਸਲਟੈਂਸੀ ਦੇ ਖਿਲਾਫ ਹੋਈ ਕਾਰਵਾਈ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ 2 ਇਮੀਗ੍ਰੇਸ਼ਨ ਸਲਾਹਕਾਰ ਫਰਮਾਂ ਕੁਈਨ ਐਂਡ ਕਿੰਗ ਓਵਰਸੀਜ਼ ਅਤੇ ਸਪਾਰਕਜ਼ੋ ਕੰਸਲਟੈਂਸੀ ਦੇ ਲਾਈਸੰਸ ਰੱਦ ਕਰ ਦਿੱਤੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਕੁਈਨ ਐਂਡ ਕਿੰਗ ਓਵਰਸੀਜ਼ ਐਸ. ਸੀ. ਐਫ 129 ਗਰਾਊਂਡ ਫਲੋਰ, ਫੇਜ਼-7, ਮੁਹਾਲੀ ਦੇ ਮਾਲਕ ਤਰਨਪਾਲ ਸਿੰਘ ਅਨਰੇਜਾ ਸੈਕਟਰ-69, ਮੁਹਾਲੀ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 8.2.2023 ਨੂੰ ਖਤਮ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਲਾਈਸੰਸੀ ਵਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ, ਦਫਤਰ ਬੰਦ ਹੋਣ, ਲਾਇਸੰਸੀ ਦੇ ਵੱਖ-ਵੱਖ ਰਿਹਾਇਸ਼ੀ ਪਤਿਆਂ ਤੇ ਭੇਜਿਆ ਗਿਆ ਪੱਤਰ ਅਣਡਲੀਵਰਡ ਪ੍ਰਾਪਤ ਹੋਣ, ਲਾਇਸੰਸ ਨੂੰ ਸਮੇਂ ਸਿਰ ਰਿਨਿਊ ਨਾ ਕਰਾਉਣ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ ਜਿਸ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਦੂਜੀ ਫਰਮ ਸਪਾਰਕਜ਼ੋ ਕੰਸਲਟੈਂਸੀ, ਐਸ.ਸੀ.ਐਫ 61, ਪਹਿਲੀ ਮੰਜ਼ਿਲ, ਫੇਜ਼ 3ਬੀ-2, ਮੁਹਾਲੀ ਦੇ ਮਾਲਕ ਕਿਰਤਪਾਲ ਸਿੰਘ ਵਾਸੀ ਫੇਜ਼-5, ਮੁਹਾਲੀ ਅਤੇ ਪਾਰਟਨਰ ਮਨਤੇਗ ਸਿੰਘ ਸੈਕਟਰ-35-ਸੀ, ਚੰਡੀਗੜ੍ਹ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 8.10.2023 ਨੂੰ ਖਤਮ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਫਰਮ ਦੇ ਦੂਜੇ ਪਾਰਟਨਰ ਮਨਤੇਗ ਸਿੰਘ ਕੋਂਡਲ ਵਲੋਂ ਦੱਸਿਆ ਕਿ ਫਰਮ ਦੇ ਪਾਰਟਨਰ ਕਿਰਤਪਾਲ ਸਿੰਘ ਨੇ 31-3-2020 ਨੂੰ ਇਸ ਫਰਮ ਛੱਡ ਦਿੱਤੀ ਸੀ ਅਤੇ ਉਨ੍ਹਾਂ ਵੱਲ ਕੋਈ ਬਕਾਇਆ ਲੰਬਿਤ ਨਹੀਂ ਹੈ। ਇਸ ਫਰਮ ਵਿੱਚ ਰਾਕੇਸ਼ਵਰ ਸਿੰਘ ਕੋਂਡਲ ਨੇ 23-6-2020 ਬਤੌਰ ਪਾਰਟਨਰ ਜੁਆਇੰਨ ਕਰ ਲਿਆ ਹੈ। ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ, ਪੱਤਰ ਅਣਡਿਲੀਵਰ ਪ੍ਰਾਪਤ ਹੋਣ, ਦਫਤਰ ਬੰਦ ਹੋਣ, ਲਾਇਸੰਸ ਨੂੰ ਸਮੇਂ ਸਿਰ ਰਿਨਿਊ ਨਾ ਕਰਵਾਉਣ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਕੇ ਅਤੇ ਨੋਟਿਸ ਦਾ ਜਵਾਬ ਨਾ ਦੇ ਕੇ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗੲ. ਹੈ ਜਿਸ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਫਰਮਾਂ ਦੇ ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

Continue Reading

Mohali

ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।

ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।

Continue Reading

Mohali

ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ

Published

on

By

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।

ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।

Continue Reading

Mohali

ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ

Published

on

By

 

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।

ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।

Continue Reading

Latest News

Trending