Mohali
ਖਾਣਾ ਖਾਣ ਆਏ ਨੌਜਵਾਨਾਂ ਨੇ ਪੈਸੇ ਮੰਗਣ ਤੇ ਦੁਕਾਨਦਾਰ ਤੇ ਕੀਤਾ ਹਮਲਾ
ਦੁਕਾਨਦਾਰ ਦੀ ਪਤਨੀ ਦੇ ਸਿਰ ਵਿੱਚ ਰਾਡ ਮਾਰ ਕੇ ਜਖਮੀ ਕੀਤਾ, ਹਸਪਤਾਲ ਵਿੱਚ ਦਾਖਿਲ
ਐਸ ਏ ਐਸ ਨਗਰ, 13 ਜੁਲਾਈ (ਸ.ਬ.) ਸਥਾਨਕ ਫੇਜ਼ 10 ਵਿੱਚ ਖਾਣ ਪੀਣ ਦਾ ਸਾਮਨ ਵੇਚਣ ਵਾਲੀ ਇੱਕ ਦੁਕਾਨ 2ਯਮ ਤੇ ਰਾਤ ਨੂੰ ਇੱਕ ਟੈਕਸੀ ਨੰਬਰ ਗੱਡੀ ਤੇ ਖਾਣਾ ਖਾਣ ਆਏ ਪੰਜ ਨੌਜਵਾਨਾਂ ਵਲੋਂ ਖਾਣੇ ਦੇ ਪੈਸੇ ਮੰਗਣ ਤੇ ਦੁਕਾਨਦਾਰ ਤੇ ਹਮਲਾ ਕਰਕੇ ਉਸਦੀ ਕੁੱਟ ਮਾਰ ਕੀਤੀ। ਇਸ ਦੌਰਾਨ ਜਦੋਂ ਦੁਕਾਨ ਤੇ ਮੌਜੂਦ ਦੁਕਾਨਦਾਰ ਦੀ ਪਤਨੀ ਨੇ ਆਪਣੇ ਪਤੀ ਨੂੰ ਛੁੜਾਉਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਵਲੋਂ ਰਾਡ ਮਾਰ ਕੇ ਦੁਕਾਨਦਾਰ ਦੀ ਪਤਨੀ ਦਾ ਸਿਰ ਪਾੜ ਦਿੱਤਾ ਗਿਆ ਅਤੇ ਪਤੀ ਪਤਨੀ ਨੂੰ ਜਮੀਨ ਤੇ ਸੁੱਟ ਕੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ।
ਪੀੜਿਤ ਦੁਕਾਨਦਾਰ ਤਰੁਣ ਭਾਰਦਵਾਜ ਨੇ ਦੱਸਿਆ ਕਿ ਉਹ ਫੇਜ਼ 10 ਵਿੱਚ ਖਾਣ ਪੀਣ ਦੇ ਸਾਮਾਨ ਦੀ ਦੁਕਾਨ ਚਲਾਉਂਦਾ ਹੈ ਅਤੇ ਰਾਤ ਨੂੰ ਸਾਢੇ 9 ਵਜੇ ਦੇ ਕਰੀਬ ਉਸਦੀ ਦੁਕਾਨ ਤੇ ਇੱਕ ਟੈਕਸੀ ਨੰਬਰ ਵਾਲੀ ਸਲਾਰੀਓ ਗੱਡੀ ਵਿੱਚ 5 ਨੌਜਵਾਨ ਆਏ ਜਿਹਨਾਂ ਨੇ ਪਹਿਲਾਂ ਸਨੈਕਸ ਆਰਡਰ ਕੀਤੇ ਅਤੇ ਫਿਰ ਡਿਨਰ ਦਾ ਆਰਡਰ ਕੀਤਾ। ਉਹਨਾਂ ਦੱਸਿਆ ਕਿ ਇਹਨਾਂ ਨੌਜਵਾਨਾਂ ਦੇ ਖਾਣਾ ਖਾਣ ਤੋਂ ਬਾਅਦ ਜਦੋਂ ਉਹਨਾਂ ਦੀ ਦੁਕਾਨ ਤੇ ਕੰਮ ਕਰਨ ਵਾਲੇ ਲੜਕੇ ਨੇ ਬਿਲ ਮੰਗਿਆ ਤਾਂ ਨੌਜਵਾਨਾਂ ਨੇ ਉਸਨੂੰ ਗਾਲਾਂ ਕੱਢੀਆਂ। ਉਹਨਾਂ ਦੱਸਿਆ ਕਿ ਇਸਤੇ ਉਹ ਖੁਦ ਨੌਜਵਾਨਾਂ ਦੀ ਟੇਬਲ ਤੇ ਗਏ ਅਤੇ ਬਿਲ ਦੇਣ ਲਈ ਕਿਹਾ ਪਰੰਤੂ ਨੌਜਵਾਨਾਂ ਨੇ ਉਹਨਾਂ ਨੂੰ ਵੀ ਗਾਲਾਂ ਕੱਢਨੀਆਂ ਸ਼ੁਰੂ ਕਰ ਦਿੱਤੀਆਂ। ਉਹਨਾਂ ਦੱਸਿਆ ਕਿ ਉਹਨਾਂ ਨੇ ਨੌਜਵਾਨਾਂ ਨੇ ਕਿਹਾ ਕਿ ਉਹ ਪੁਲੀਸ ਨੂੰ ਫੋਨ ਕਰ ਦਿੰਦੇ ਹਨ ਅਤੇ ਵਾਪਸ ਕਾਉਂਟਰ ਤੇ ਆ ਰਹੇ ਸੀ ਕਿ ਨੌਜਵਾਨਾਂ ਵਲੋਂ ਪਿੱਛੋਂ ਆ ਕੇ ਉਹਨਾਂ ਤੇ ਹਮਲਾ ਕਰਕੇ ਉਹਨਾਂ ਦੀ ਕੁੱਟ ਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੁਕਾਨ ਦੇ ਕੈਸ਼ ਕਾਉਂਟਰ ਤੇ ਬੈਠੀ ਉਹਨਾਂ ਦੀ ਪਤਨੀ ਹਰਪ੍ਰੀਤ ਕੌਰ ਨੇ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਰਾਡ ਮਾਰ ਕੇ ਉਹਨਾਂ ਦੀ ਪਤਨੀ ਦਾ ਸਿਰ ਪਾੜ ਦਿੱਤਾ ਅਤੇ ਦੋਵਾਂ ਨੂੰ ਢਾਹ ਕੇ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਿਆ। ਉਹਨਾਂ ਦੀ ਪਤਨੀ ਹਰਪ੍ਰੀਤ ਕੌਰ ਹਸਪਤਾਲ ਵਿੱਚ ਦਾਖਿਲ ਹੈ।
ਸ੍ਰੀ ਤਰੁਣ ਭਾਰਦਵਾਜ ਨੇ ਕਿਹਾ ਕਿ ਬਾਅਦ ਵਿੱਚ ਮੌਕੇ ਤੇ ਲੋਕ ਇਕੱਠੇ ਹੋ ਗਏ ਜਿਸਤੇ ਨੌਜਵਾਨ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਬਾਅਦ ਵਿੱਚ ਉਹਨਾਂ ਨੇ ਪੁਲੀਸ ਨੂੰ ਫੋਨ ਕੀਤਾ ਪਰੰਤੂ ਕੋਈ ਨਹੀਂ ਆਇਆ ਅਤੇ ਫਿਰ ਉਹ ਫੇਜ਼ 11 ਦੇ ਪੁਲੀਸ ਥਾਣੇ ਗਏ ਜਿੱਥੇ ਮੌਜੂਦ ਕਰਮਚਾਰੀ ਨੇ ਉਹਨਾਂ ਨੂੰ ਸਿਵਲ ਹਸਪਤਾਲ ਜਾ ਕੇ ਪਤਨੀ ਦਾ ਇਲਾਜ ਕਰਵਾਉਣ ਲਈ ਕਿਹਾ। ਉਹਨਾਂ ਕਿਹਾ ਕਿ ਉਹਨਾਂ ਨੂੰ ਡਰ ਹੈ ਕਿ ਇਹ ਨੌਜਵਾਨ ਉਹਨਾਂ ਤੇ ਫਿਰ ਹਮਲਾ ਕਰਣਗੇ ਅਤੇ ਉਹਨਾਂ ਨੇ ਅੱਜ ਦੁਕਾਨ ਵੀ ਨਹੀਂ ਖੋਲ੍ਹੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਨੌਜਵਾਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਸੰਪਰਕ ਕਰਨ ਤੇ ਥਾਣਾ ਫੇਜ਼ 11 ਦੇ ਐਸ ਐਚ ਓ. ਸz. ਗਗਨਦੀਪ ਸਿੰਘ ਨੇ ਕਿਹਾ ਕਿ ਪੁਲੀਸ ਵਲੋਂ ਦੁਕਾਨਦਾਰ ਅਤੇ ਉਹਨਾਂ ਦੀ ਪਤਨੀ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਇਸ ਸੰਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਮਲਾਵਰ ਨੌਜਵਾਨਾਂ ਦੀ ਗੱਡੀ ਦਾ ਨੰਬਰ ਪੁਲੀਸ ਨੂੰ ਮਿਲ ਗਿਆ ਹੈ ਅਤੇ ਪੁਲੀਸ ਵਲੋਂ ਇਹਨਾਂ ਨੌਜਵਾਨਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਇਸ ਘਟਨਾ ਕਾਰਨ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਹੈ। ਇੱਥੇ ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕੁੱਝ ਨੌਜਵਾਨਾਂ ਵਲੋਂ ਫੇਜ਼ 7 ਵਿੱਚ ਇੱਕ ਕਰਿਆਣਾ ਦੁਕਾਨਦਾਰ ਤੇ ਹਮਲਾ ਕਰਕੇ ਉਸਨੂੰ ਜਖਮੀ ਕਰ ਦਿੱਤਾ ਗਿਆ ਸੀ। ਇਸਤੋਂ ਪਹਿਲਾਂ ਫੇਜ਼ 10 ਵਿੱਚ ਇੱਕ ਜਵੈਲਰ ਦੀ ਦੁਕਾਨ ਵਿੱਚ ਦਾਖਿਲ ਹੋ ਕੇ ਦੋ ਨੌਜਵਾਨਾਂ ਵਲੋਂ ਡਕੈਤੀ ਦਾ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਜਾ ਚੁੱਕਿਆ ਹੈ।
ਫੇਜ਼ 10 ਦੀ ਇਸ ਮਾਰਕੀਟ ਦੀ ਵੈਲਫੇਅਰ ਐਸੋਸੀਏਸ਼ਨ ਦੇ ਆਗੂ ਸz. ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਮੁਹਾਲੀ ਵਿੱਚ ਦੁਕਾਨਦਾਰਾਂ ਤੇ ਲਗਾਤਾਰ ਹਮਲੇ ਹੋ ਰਹੇ ਹਨ ਜਿਸ ਕਾਰਨ ਵਪਾਰੀ ਵਰਗ ਦਹਿਸ਼ਤ ਦੇ ਸਾਏ ਹੇਠ ਜੀ ਰਿਹਾ ਹੈ। ਉਹਨਾਂ ਮੰਗ ਕੀਤੀ ਹੈ ਕਿ ਇਹਨਾਂ ਗੁੰਡਾ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
