Mohali
ਬੋਰਡ ਦੇ ਕੰਮ ਕਾਜ ਨੂੰ ਬਿਹਤਰ ਕਰਨ ਅਤੇ ਵਿਦੇਸ਼ਾਂ ਵਿੱਚ ਸਕੂਲਾਂ ਨਾਲ ਇਸਦੀ ਐਫੀਲੀਏਸ਼ਨ ਕਰਵਾਉਣ ਲਈ ਪਹਿਲ ਕਦਮੀ ਕਰਾਂਗੇ : ਸਤਵੀਰ ਬੇਦੀ
ਐਸ ਏ ਐਸ ਨਗਰ, 13 ਜੁਲਾਈ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਮੈਡਮ ਸਤਵੀਰ ਬੇਦੀ ਨੇ ਕਿਹਾ ਹੈ ਬੋਰਡ ਦੇ ਕੰਮ ਕਾਜ ਨੂੰ ਬਿਹਤਰ ਕਰਨ ਅਤੇ ਵਿਦੇਸ਼ਾਂ ਵਿੱਚ ਸਕੂਲਾਂ ਨਾਲ ਇਸਦੀ ਐਫੀਲੀਏਸ਼ਨ ਕਰਵਾਉਣ ਲਈ ਪਹਿਲ ਕਦਮੀ ਕੀਤੀ ਜਾਵੇਗੀ। ਸਾਥੀ ਕਰਤਾਰ ਸਿੰਘ ਰਾਣੂ ਯਾਦਗਾਰੀ ਟਰਸਟ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰੈਡਿਟ ਅਤੇ ਥਰੈਪਟ ਸੁਸਾਇਟੀ ਵੱਲੋਂ ਕਰਵਾਏ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸਿਖਿਆ ਬੋਰਡ ਨੂੰ ਸਮੇਂ ਦਾ ਹਾਣੀ ਬਣਾਉਣ ਦਾ ਸਮਾਂ ਆ ਗਿਆ ਹੈ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਪਰਿਵਾਰਾਂ ਦੇ ਬੱਚਿਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੋੜਨ ਲਈ ਇਹ ਸਕੂਲ ਖੋਲਣੇ ਸਮੇਂ ਦੀ ਲੋੜ ਹੈ।
ਉਹਨਾਂ ਕਿਹਾ ਕਿ ਬੋਰਡ ਵੱਲੋਂ ਜੋ ਆਦਰਸ਼ ਸਕੂਲ ਚਲਾਏ ਜਾ ਰਹੇ ਹਨ ਉਹਨਾਂ ਨੂੰ ਸਮੇਂ ਦੀ ਲੋੜ ਮੁਤਾਬਿਕ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਉਹਨਾਂ ਪਿਛਲੀਆਂ ਵਾਰ ਹੋਈਆਂ ਪ੍ਰੀਖਿਆਵਾਂ ਵਿੱਚ ਅੱਠਵੀਂ, ਦਸਵੀਂ ਅਤੇ ਬਾਰਵੀਂ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਅਤੇ ਆਦਰਸ਼ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਬੋਰਡ ਦੇ ਵੱਖ ਵੱਖ ਖੇਤਰਾਂ ਵਿੱਚ ਨਾਮ ਖਟਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨਾਂ ਵਿੱਚ ਰਾਸ਼ਟਰਪਤੀ ਤੋਂ ਸਨਮਾਨਿਤ ਹੋਏ ਬੋਰਡ ਦੇ ਸਾਬਕਾ ਡਿਪਟੀ ਸੈਕਟਰੀ ਕੀਰਤਨੀਏ ਡਾ. ਜਾਗੀਰ ਸਿੰਘ, ਪੁਆਧੀ ਬੋਲੀ ਦੀ ਖੋਜ ਅਤੇ ਇਸ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਡਾ. ਗੁਰਮੀਤ ਸਿੰਘ ਬੈਦਵਾਨ, ਲੋਕ ਸੰਗੀਤ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸੁਖਵਿੰਦਰ ਸਿੰਘ, ਖੇਡਾਂ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਲ ਰਾਉਂਡਰ ਹਰਜਿੰਦਰ ਸਿੰਘ ਹੈਪੀ ਦੇ ਨਾਮ ਵੀ ਸ਼ਾਮਿਲ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਕੈਰਡਿਟ ਐਂਡ ਥਰੈਪਟ ਸੁਸਾਇਟੀ ਵਲੋਂ ਇਸ ਮੌਕੇ ਲੋਕ ਨਾਚ ਗਿੱਧਾ ਅਤੇ ਝੁੰਮਰ ਪੇਸ਼ ਕੀਤੇ ਗਏ ਅਤੇ ਨਾਲ ਹੀ ਆਦਰਸ਼ ਸਕੂਲ ਤੋਂ ਆਏ ਬੱਚਿਆਂ ਨੇ ਗਿੱਧਾ ਪਾ ਕੇ ਵਾਹ ਵਾਹ ਖੱਟੀ। ਸਮਾਗਮ ਦੌਰਾਨ ਬੋਰਡ ਯੂਨੀਅਨ ਲਈ ਪਾਏ ਅਹਿਮ ਯੋਗਦਾਨ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਅਤੇ ਸਾਬਕਾ ਜਨਰਲ ਭਗਵੰਤ ਸਿੰਘ ਬੇਦੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਹਰਬੰਸ ਸਿੰਘ ਬਾਗੜੀ, ਸੋਹਣ ਸਿੰਘ ਮਾਵੀ, ਅਮਰਜੀਤ ਕੌਰ, ਜਰਨੈਲ ਸਿੰਘ ਚੁੰਨੀ, ਅਮਰਜੀਤ ਸਿੰਘ, ਰਮਨ ਗਿੱਲ ਅਤੇ ਭਗਵੰਤ ਸਿੰਘ ਬੇਦੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਰਡ ਦੇ ਸਹਾਇਕ ਪਰਮਜੀਤ ਸਿੰਘ ਰੰਧਾਵਾ, ਵਰਿੰਦਰ ਸਿੰਘ ਅਤੇ ਮੰਗਾ ਸਮੇਤ ਮੈਡਮ ਕੋਸ਼ਲਿਆ ਨੇ ਸੱਭਿਆਚਾਰਕ ਗੀਤਾਂ ਸਰੋਤਿਆਂ ਨੂੰ ਨਿਹਾਲ ਕੀਤਾ। ਬੋਰਡ ਦੀ ਕਰੈਡਿਟ ਅਤੇ ਥਰੈਪਟ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਬਲਜਿੰਦਰ ਕੌਰ ਨੂੰ ਵੀ ਸੱਭਿਆਚਾਰ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਮੇਵਾ ਸਿੰਘ ਗਿੱਲ, ਐਮ ਪੀ ਸ਼ਰਮਾ, ਜਰਨੈਲ ਸਿੰਘ ਗਿੱਲ, ਹਰਬੰਸ ਸਿੰਘ ਢੋਲੇਵਾਲ, ਸਵਰਗੀ ਸਿਕੰਦਰ ਸਿੰਘ ਦੇ ਧਰਮ ਪਤਨੀ ਸੁਖਬੀਰ ਕੌਰ ਤੋਂ ਇਲਾਵਾ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਰਾਣੂ ਟਰਸਟ ਦੇ ਜਨਰਲ ਸਕੱਤਰ ਕਮਿਕਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਗਮ ਦੀ ਸਫਲਤਾ ਲਈ ਬਲਜਿੰਦਰ ਸਿੰਘ ਬਰਾੜ, ਸੁਖਚੈਨ ਸਿੰਘ ਸੈਣੀ, ਮੈਡਮ ਰਮਨ ਗਿੱਲ, ਹਰਬੰਸ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਜਨਾਰਥਲ, ਸੁਨੀਲ ਅਰੋੜਾ ਅਤੇ ਕੰਵਲਜੀਤ ਕੌਰ ਗਿੱਲ ਨੇ ਅਹਿਮ ਰੋਲ ਅਦਾ ਕੀਤਾ।
Mohali
ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।
ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।
Mohali
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।
ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।
Mohali
ਸਿਵਲ ਹਸਪਤਾਲ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਲਿਓ ਕਲੱਬ ਮੁਹਾਲੀ ਸਮਾਈਲਿੰਗ, ਡਿਸਟ੍ਰਿਕਟ 321-ਐਫ ਵਲੋਂ ਸਿਵਲ ਹਸਪਤਾਲ, ਫੇਜ਼ 6, ਮੁਹਾਲੀ ਵਿਖੇ ਲੋੜਵੰਦਾਂ ਨੂੰ ਚਾਹ, ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ।
ਕਲੱਬ ਦੇ ਪ੍ਰਧਾਨ ਜਾਫਿਰ ਨੇ ਦੱਸਿਆ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਦੇ ਟੀਚਿਆਂ ਅਨੁਸਾਰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਰੀਜਾਂ ਦੇ ਨਾਲ ਆਏ ਲੋਕਾਂ ਨੂੰ ਚਾਹ ਦੇ ਨਾਲ-ਨਾਲ ਬਿਸਕੁਟ ਅਤੇ ਬਰੈੱਡ ਪਕੌੜੇ ਵੰਡੇ ਗਏ। ਇਸ ਮੌਕੇ ਕਲੱਬ ਦੇ ਸਕੱਤਰ ਆਯੂਸ਼ ਭਸੀਨ, ਖਜਾਂਚੀ ਹਰਦੀਪ ਅਤੇ ਹੋਰ ਮੈਂਬਰ ਸਤਨਾਮ ਸਿੰਘ ਚਾਹਲ, ਪਿੰਕੇਸ਼ ਅਤੇ ਰਾਹੁਲ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
Punjab2 months ago
ਕਾਂਗਰਸੀਆਂ ਨੇ ਮੌਜੂਦਾ ਸਰਕਾਰ ਤੇ ਲਾਏ ਫਾਈਲਾਂ ਨਾ ਪਕੜਨ ਦੇ ਦੋਸ਼