Connect with us

Mohali

ਲੋਕਾਂ ਲਈ ਮੁਸੀਬਤ ਬਣ ਰਿਹਾ ਹੈ ਸ਼ਾਹੀ ਮਾਜਰਾ ਨੇੜੇ ਬਣਿਆ ਕੂੜਾ ਡੰਪਿੰਗ ਯਾਰਡ

Published

on

 

 

ਯਾਰਡ ਦੇ ਆਲੇ ਦੁਆਲੇ ਗੰਦਗੀ ਦੀ ਭਰਮਾਰ ਕਾਰਨ ਬਿਮਾਰੀ ਫੈਲਣ ਦਾ ਖਤਰਾ : ਜਗਦੀਸ਼ ਸਿੰਘ ਜੱਗਾ

ਐਸ ਏ ਐਸ ਨਗਰ, 13 ਜੁਲਾਈ (ਸ.ਬ.) ਪਿੰਡ ਸ਼ਾਹੀ ਮਾਜਰਾ ਦੇ ਨੇੜੇ ਬਣਿਆ ਨਗਰ ਨਿਗਮ ਦਾ ਡੰਪਿੰਗ ਯਾਰਡ ਇਸ ਖੇਤਰ ਦੇ ਵਸਨੀਕਾਂ ਲਈ ਵੱਡੀ ਮੁਸੀਬਤ ਬਣ ਗਿਆ ਹੈ। ਇਸ ਯਾਰਡ ਵਿੱਚੋਂ ਕੂੜੇ ਦੀ ਲੋੜੀਂਦੀ ਨਿਕਾਸੀ ਨਾ ਹੋਣ ਕਾਰਨ ਇਸਦੇ ਆਲੇ ਦੁਆਲੇ ਦਾ ਪੂਰਾ ਖੇਤਰ ਗੰਦਗੀ ਅਤੇ ਕੂੜੇ ਨਾਲ ਭਰ ਗਿਆ ਹੈ ਜਿਸ ਵਿੱਚੋਂ ਭਾਰੀ ਬਦਬੂ ਆਉਂਦੀ ਹੈ ਜਿਸ ਕਾਰਨ ਇਸਦੇ ਨੇੜਿਉਂ ਲੋਕਾਂ ਦਾ ਲੰਘਣਾ ਵੀ ਔਖਾ ਹੋ ਗਿਆ ਹੈ।

ਪਿੰਡ ਸ਼ਾਹੀ ਮਾਜਰਾ ਦੇ ਕੌਂਸਲਰ ਸz. ਜਗਦੀਸ਼ ਸਿੰਘ ਜੱਗਾ ਨੇ ਕਿਹਾ ਕਿ ਇਸ ਡੰਪਿੰਗ ਯਾਰਡ ਵਿੱਚ ਫੇਜ਼ 4, ਫੇਜ਼ 5, ਪਿੰਡ ਸ਼ਾਹੀ ਮਾਜਰਾ ਅਤੇ ਉਦਯੋਗਿਕ ਖੇਤਰ ਫੇਜ਼ 3, 4, 5, 7 ਅਤੇ 8 ਦਾ ਕੂੜਾ ਵੀ ਇਕੱਠਾ ਕੀਤਾ ਜਾਂਦਾ ਹੈ ਜਿਹੜਾ ਬਾਅਦ ਵਿੱਚ ਇੱਥੋਂ ਚੁਕਵਾ ਕੇ ਡੰਪਿੰਗ ਮੈਦਾਨ ਵਿੱਚ ਜਾਂਦਾ ਸੀ ਪਰੰਤੂ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟਣ ਤੇ ਲੱਗੀ ਰੋਕ ਤੋਂ ਬਾਅਦ ਇੱਥੇ ਹਾਲਾਤ ਬਹੁਤ ਬਦਤਰ ਹੋ ਗਏ ਹਨ।

ਉਹਨਾਂ ਕਿਹਾ ਕਿ ਇਸ ਡੰਪਿੰਗ ਯਾਰਡ ਦੇ ਪਿਛਲੇ ਪਾਸੇ ਹਫਤੇ ਵਿੱਚ ਦੋ ਦਿਨ ਸਬਜੀ ਮੰਡੀ ਲੱਗਦੀ ਹੈ ਜਿੱਥੇ ਆਸ ਪਾਸ ਦੇ ਖੇਤਰ ਦੇ ਵਸਨੀਕ ਆਪਣੀ ਘਰੇਲੂ ਵਰਤੋਂ ਲਈ ਸਬਜੀਆਂ, ਫਰੂਟ ਅਤੇ ਖਾਣ ਪੀਣ ਦਾ ਹੋਰ ਸਾਮਾਨ ਖਰੀਦਦੇ ਹਨ ਪਰੰਤੂ ਇੱਥੇ ਫੈਲੀ ਗੰਦਗੀ ਕਾਰਨ ਇਸ ਸਾਰੇ ਸਾਮਾਨ ਦੇ ਪ੍ਰਦੂਸ਼ਿਤ ਹੋਣ ਦਾ ਖਤਰਾ ਹੈ। ਉਹਨਾਂ ਕਿਹਾ ਕਿ ਯਾਰਡ ਦੇ ਪਿਛਲੇ ਪਾਸੇ ਮੰਡੀ ਦੀ ਥਾਂ ਦੇ ਬਿਲਕੁਲ ਨਾਲ ਨਗਰ ਨਿਗਮ ਵਲੋਂ ਦਰਖਤਾਂ ਦੀ ਕੱਟ ਵੱਢ ਦੇ ਕੂੜੇ ਦੇ ਢੇਰ ਲਗਾ ਦਿਤੇ ਗਏ ਹਨ ਅਤੇ ਇਸ ਥਾਂ ਤੇ ਲੋਕਾਂ ਵਲੋਂ ਵੀ ਆਪਣੇ ਘਰਾਂ ਦਾ ਫਾਲਤੂ ਸਾਮਾਨ ਸੁੱਟ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਵੇਲੇ ਹਾਲਾਤ ਇਹ ਹਨ ਕਿ ਨਗਰ ਨਿਗਮ ਵਲੋਂ ਕੂੜੇ ਦੀ ਪ੍ਰੋਸੈਸਿੰਗ ਕਰਨ ਵਾਲੀ ਕੰਪਨੀ ਨੂੰ ਕੰਮ ਦੇਣ ਤੋਂ ਬਾਅਦ ਇੱਥੋਂ ਕੂੜਾ ਚੁੱਕੇ ਜਾਣ ਦਾ ਕੰਮ ਆਰੰਭ ਹੋ ਗਿਆ ਹੈ ਪਰੰਤੂ ਜਿੰਨਾ ਕੂੜਾ ਇੱਥੋਂ ਚੁੱਕਿਆ ਜਾ ਰਿਹਾ ਹੈ ਉਸਤੋਂ ਕਿਤੇ ਵੱਧ ਇੱਥੇ ਆ ਰਿਹਾ ਹੈ। ਉਹਨਾਂ ਕਿਹਾ ਕਿ ਡੰਪਿੰਗ ਯਾਰਡ ਦੇ ਪਹਿਲਾਂ ਹੀ ਭਰੇ ਹੋਣ ਕਾਰਨ ਉਸ ਵਿੱਚ ਕੂੜਾ ਸੁੱਟਣ ਦੀ ਥਾਂ ਨਹੀਂ ਹੈ ਅਤੇ ਕੰਪਨੀ ਵਾਲੇ ਸਿਰਫ ਸੁੱਕਾ ਕੂੜਾ ਹੀ ਲਿਜਾ ਰਹੇ ਹਨ ਜਿਸ ਕਾਰਨ ਗਿੱਲਾ ਕੂੜਾ ਜਿਸ ਵਿੱਚ ਰਸੋਈ ਦੀ ਰਹਿੰਦ ਖੁੰਹਦ ਅਤੇ ਹੋਰ ਕੂੜਾ ਹੁੰਦਾ ਹੈ ਯਾਰਡ ਦੇ ਬਾਹਰਵਾਰ ਹੀ ਸੁੱਟਿਆ ਜਾ ਰਿਹਾ ਹੈ ਜਿਸਦਾ ਬਹੁਤ ਵੱਡਾ ਢੇਰ ਲੱਗ ਗਿਆ ਹੈ ਜਿਸ ਵਿੱਚੋਂ ਨਿਕਲਦੀ ਬਦਬੂ ਕਾਰਨ ਲੋਕਾਂ ਦਾ ਲੰਘਣਾ ਤਕ ਔਖਾ ਹੋ ਗਿਆ ਹੈ ਅਤੇ ਇੱਥੇ ਕਿਸੇ ਬਿਮਾਰੀ ਫੈਲਣ ਦਾ ਖਤਰਾ ਬਣ ਗਿਆ ਹੈ।

ਉਹਨਾਂ ਕਿਹਾ ਕਿ ਇਸ ਯਾਰਡ ਤੇ ਤੈਨਾਤ ਸੁਰਖਿਆ ਕਰਮਚਾਰੀ ਦਾ ਕਹਿਣਾ ਹੈ ਕਿ ਰਾਤ ਵੇਲੇ ਲੋਕ ਗੱਡੀਆਂ ਅਤੇ ਰੇਹੜੀਆਂ ਭਰ ਕੇ ਇੱਥੇ ਗਿੱਲਾ ਕੂੜਾ ਸੁੱਟ ਜਾਂਦੇ ਹਨ ਅਤੇ ਜੇਕਰ ਉਹ ਕਿਸੇ ਨੂੰ ਰੋਕਦਾ ਹੈ ਤਾਂ ਲੋਕ ਉਲਟਾ ਉਸ ਨਾਲ ਲੜਦੇ ਹਨ। ਉਹਨਾਂ ਮੰਗ ਕੀਤੀ ਕਿ ਇਸ ਥਾਂ ਦੀ ਤੁਰੰਤ ਸਫਾਈ ਕਰਵਾ ਕੇ ਇੱਥੇ ਦਵਾਈ ਦਾ ਛਿੜਕਾਅ ਕੀਤਾ ਜਾਵੇ ਅਤੇ ਇੱਥੇ ਜਬਰੀ ਕੂੜਾ ਸੁੱਟਣ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਜੋ ਇਸ ਸਮੱਸਿਆ ਨੂੰ ਹਲ ਕੀਤਾ ਜਾ ਸਕੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending