Connect with us

Mohali

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

Published

on

 

ਐਸ ਏ ਐਸ ਨਗਰ, 15 ਜੁਲਾਈ (ਆਰ ਪੀ ਵਾਲੀਆ) ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਗੋਬਿੰਦਗੜ੍ਹ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਜਨਕ ਰਾਜ ਵਲੋਂ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ।

ਸੈਮੀਨਾਰ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਅਣਪਛਾਤੇ ਵਹੀਕਲ ਨਾਲ ਹਾਦਸਾ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਅਤੇ ਘੱਟ ਉਮਰ ਦੇ ਬੱਚਿਆਂ ਵਲੋਂ ਡਰਾਇਵਿੰਗ ਕਰਨ ਵਾਲਿਆਂ ਤੇ ਲੱਗਣ ਵਾਲੇ ਵੱਧ ਜੁਰਮਾਨੇ ਅਤੇ ਮਾਂ ਬਾਪ ਦੇ ਖਿਲਾਫ ਕਾਨੂੰਨੀ ਕਾਰਵਾਈ ਬਾਰੇ ਵੀ ਦੱਸਿਆ ਗਿਆ।

ਇਸ ਮੌਕੇ ਸਾਇਬਰ ਕ੍ਰਾਇਮ, ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ ਗਈ।

Continue Reading

Mohali

ਨਸ਼ੀਲੇ ਟੀਕਿਆਂ ਸਮੇਤ ਗ੍ਰਿਫਤਾਰ ਤਿੰਨ ਨੌਜਵਾਨਾਂ ਨੂੰ 10 ਸਾਲ ਦੀ ਕੈਦ, 1-1 ਲੱਖ ਜੁਰਮਾਨਾ

Published

on

By

 

ਐਸ ਏ ਐਸ ਨਗਰ, 7 ਫਰਵਰੀ (ਪਰਵਿੰਦਰ ਕੌਰ ਜੱਸੀ) ਮੁਹਾਲੀ ਪੁਲੀਸ ਵਲੋਂ 2018 ਵਿੱਚ ਨਸ਼ੀਲੇ ਟੀਕਿਆਂ ਸਮੇਤ ਗ੍ਰਿਫਤਾਰ ਕੀਤੇ ਤਿੰਨ ਮੁਲਜਮਾਂ ਦੇ ਮਾਮਲੇ ਵਿੱਚ ਵਧੀਕ ਜਿਲਾ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ੌਕਤ ਅਲੀ ਵਾਸੀ ਮਾਣਕਪੁਰ, ਜਗਮੋਹਨ ਮੋਨਾ ਅਤੇ ਵਿਨੋਦ ਵਾਸੀ ਅੰਬਾਲਾ ਨੂੰ ਦੋਸ਼ੀ ਕਰਾਰ ਦਿੰਦਿਆਂ ਐਨ. ਡੀ. ਪੀ. ਐਸ. ਐਕਟ ਤਹਿਤ 10 ਸਾਲ ਦੀ ਕੈਦ ਅਤੇ ਤਿੰਨਾ ਨੂੰ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਸ਼ੌਕਤ ਅਲੀ ਵਾਸੀ ਪਿੰਡ ਮਾਣਕਪੁਰ ਥਾਣਾ ਸੋਹਾਣਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸ਼ੌਕਤ ਅਲੀ ਸਨੇਟਾ ਨੇੜਲੇ ਇਲਾਕੇ ਵਿੱਚ ਨਸ਼ਿਆਂ ਦੇ ਟੀਕੇ ਵੇਚਣ ਆਉਂਦਾ ਹੈ। ਇਸ ਸੰਬੰਧੀ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਸ਼ੌਕਤ ਅਲੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 19 ਨਸ਼ੀਲੇ ਟੀਕੇ ਬਰਾਮਦ ਹੋਏ।

ਪੁਲੀਸ ਵਲੋਂ ਗ੍ਰਿਫਤਾਰ ਸ਼ੌਕਤ ਅਲੀ ਦੀ ਨਿਸ਼ਾਨਦੇਹੀ ਤੇ ਜਗਮੋਹਨ ਮੋਨਾ ਅਤੇ ਵਿਨੋਦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਅਤੇ ਉਕਤ ਦੋਵਾਂ ਨੌਜਵਾਨਾਂ ਕੋਲੋਂ ਕੁਲ 52 ਟੀਕੇ ਵੀ ਬਰਾਮਦ ਕੀਤੇ ਗਏ ਸਨ। ਪੁਲੀਸ ਮੁਤਾਬਕ ਉਕਤ ਮੁਲਜਮਾਂ ਖਿਲਾਫ ਥਾਣਾ ਸੋਹਾਣਾ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਈ 2018 ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।

ਪੁਲੀਸ ਵਲੋਂ ਗ੍ਰਿਫਤਾਰ ਸ਼ੌਕਤ ਅਲੀ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਉਹ ਅੰਬਾਲਾ ਵਾਸੀ ਜਗਮੋਹਨ ਮੋਨਾ ਅਤੇ ਵਿਨੋਦ ਕੋਲੋਂ ਨਸ਼ੀਲੇ ਟੀਕੇ ਖਰੀਦਦਾ ਸੀ। ਇਹ ਨਸ਼ੀਲੇ ਟੀਕੇ ਅੰਬਾਲਾ ਤੋਂ ਲਿਆ ਕੇ ਮੁਹਾਲੀ ਵਿੱਚ ਨੌਜਵਾਨਾਂ ਨੂੰ ਸਪਲਾਈ ਕੀਤੇ ਜਾਂਦੇ ਸਨ।

 

Continue Reading

Mohali

ਕਿਸਾਨਾਂ ਦਾ ਵਫਦ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਨੂੰ ਮਿਲਿਆ

Published

on

By

 

ਐਸ ਏ ਐਸ ਨਗਰ, 7 ਫਰਵਰੀ (ਸ.ਬ.) ਪਿੰਡ ਪਲਹੇੜੀ ਅਤੇ ਇਸਦੇ ਆਲੇ ਦੁਆਲੇ ਪਿੰਡਾਂ ਦੇ ਕਿਸਾਨਾਂ (ਜਿਨਾਂ ਦੀ ਜਮੀਨ ਏਅਰਪੋਰਟ ਰੋਡ ਦੇ ਆਲੇ ਦੁਆਲੇ ਪੈਂਦੀ ਹੈ) ਦਾ ਇੱਕ ਵਫਦ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ, ਜਿਲਾ ਪ੍ਰਧਾਨ ਕਿਰਪਾਲ ਸਿੰਘ ਸਿਆਓ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਲਹੇੜੀ ਦੀ ਅਗਵਾਈ ਵਿੱਚ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਅਮਰਿੰਦਰ ਸਿੰਘ ਟਿਵਾਣਾ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਗਮਾਡਾ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਤਗ ਕਰਨ ਦੀਆਂ ਕਾਰਵਾਈਆਂ ਤੇ ਰੋਕ ਲਗਾਈ ਜਾਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਜਿਹਨਾਂ ਕਿਸਾਨਾਂ ਦੀਆਂ ਰੋਡ ਦੇ ਆਲੇ ਦੁਆਲੇ ਦੀਆਂ ਜ਼ਮੀਨਾਂ ਅਕਵਾਇਰ ਹੋਣ ਤੋਂ ਬੱਚ ਗਈਆਂ ਉਨ੍ਹਾਂ ਵਿੱਚ ਪੁੱਡਾ ਵਾਲੇ ਕੰਮ ਨਹੀਂ ਕਰਨ ਦੇ ਰਹੇ। ਉਹਨਾਂ ਕਿਹਾ ਕਿ ਕਿਸੇ ਦੀ 1 ਕਨਾਲ, ਕਿਸੇ ਦੀ ਅੱਧੀ ਕਨਾਲ, ਕਿਸੇ ਦਾ ਬੀਘਾ, ਕਿਸੇ ਦਾ ਮਰਲਾ ਅਤੇ ਕਿਸੇ ਦਾ ਵਿਸਵਾ ਜਮੀਨ ਬਚ ਗਈ ਹੈ ਅਤੇ ਜੇਕਰ ਕਿਸਾਨ ਉੱਥੇ ਆਪਣਾ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਪੂਡਾ ਵਾਲੇ ਉਥੇ ਕੋਈ ਦੁਕਾਨਦਾਰੀ ਜਾਂ ਕੋਈ ਕੰਮ ਨਹੀ ਕਰਨ ਦੇ ਰਹੇ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੁੱਡਾ ਵਾਲੇ ਇਸ ਕੰਮ ਤੋਂ ਬਾਜ ਨਾ ਆਏ ਤਾਂ ਉਹਨਾਂ ਨੂੰ ਸੜਕਾਂ ਤੇ ਆਉਣ ਲਈ ਮਜਬੂਰ ਹੋਣਾ ਪਵੇਗਾ, ਜਿਸਦੀ ਜਿੰਮੇਵਾਰੀ ਪੁੱਡਾ ਮਹਿਕਮੇ ਦੀ ਹੋਵੇਗੀ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਸਰਪੰਚ ਰੁੜਕੀ, ਅੰਮ੍ਰਿਤ ਰੁੜਕੀ, ਕੁਲਵਿੰਦਰ ਸਿੰਘ ਸਰਪੰਚ ਪਲਹੇੜੀ, ਕਾਲਾ ਪਲਹੇੜੀ ਵੀ ਹਾਜ਼ਰ ਸੀ।

Continue Reading

Mohali

ਨਗਰ ਨਿਗਮ ਨੇ ਨਾਜਾਇਜ਼ ਕਬਜੇ ਹਟਾਏ

Published

on

By

 

 

ਐਸ ਏ ਐਸ ਨਗਰ, 7 ਫਰਵਰੀ (ਆਰ ਪੀ ਵਾਲੀਆ) ਨਗਰ ਨਿਗਮ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵੱਲੋਂ ਮੁਹਾਲੀ ਦੇ ਫੇਜ਼ 2 ਅਤੇ ਫੇਜ਼-4 ਦੀਆਂ ਫੁੱਟਪਾਥਾਂ ਤੇ ਫਰਨੀਚਰ ਦਾ ਸਾਮਾਨ ਰੱਖ ਕੇ ਵੇਚਣ ਵਾਲੇ ਦੁਕਾਨਦਾਰਾਂ ਦਾ ਸਾਮਾਨ ਚੁੱਕਿਆ ਗਿਆ ਅਤੇ ਨਾਲ ਹੀ ਸੈਕਟਰ 78 ਵਿੱਚ ਨੋ ਵੈਂਡਿੰਗ ਜੋਨ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਚੁਕਵਾ ਦਿੱਤਾ ਗਿਆ।

ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ ਥਾਂ ਤੇ ਹੁੰਦੇ ਨਾਜਾਇਜ ਕਬਜਿਆਂ ਨੂੰ ਹਟਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਮੁਹਿੰਮ ਇਸੇ ਤਰ੍ਹਾਂ ਚਲਦੀ ਰਹੇਗੀ ਅਤੇ ਕਿਸੇ ਨੂੰ ਵੀ ਨੋ ਵੈਂਡਿੰਗ ਜੋਨ ਵਿੱਚ ਵਿੱਚ ਰੇਹੜੀ ਫੜੀ ਨਹੀਂ ਲਗਾਉਣ ਦਿੱਤੀ ਜਾਵੇਗੀ।

 

Continue Reading

Latest News

Trending