National
ਪਾਣੀ ਨਾਲ ਭਰੇ ਖੱਡੇ ਵਿੱਚੋਂ ਮਿਲੀਆਂ ਦੋ ਬੱਚਿਆਂ ਦੀ ਲਾਸ਼ਾਂ, ਕਤਲ ਦਾ ਖ਼ਦਸ਼ਾ, ਮਾਪਿਆਂ ਨੇ ਲਾਏ ਗੰਭੀਰ ਦੋਸ਼
![](https://skyhawktimes.com/wp-content/uploads/2024/07/15patna.jpg)
ਪਟਨਾ, 15 ਜੁਲਾਈ (ਸ.ਬ.) ਬਿਹਾਰ ਦੀ ਰਾਜਧਾਨੀ ਪਟਨਾ ਦੇ ਬੇਉਰ ਥਾਣਾ ਖੇਤਰ ਵਿੱਚ ਅੱਜ ਪੁਲੀਸ ਨੇ ਪਾਣੀ ਨਾਲ ਭਰੇ ਖੱਡ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਪੁਲੀਸ ਸੂਤਰਾਂ ਨੇ ਦੱਸਿਆ ਕਿ ਲਾਲੂ ਪੈਟਰੋਲ ਪੰਪ ਨੇੜੇ ਪਾਣੀ ਨਾਲ ਭਰੇ ਖੱਡ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਵਿਵੇਕ ਕੁਮਾਰ ਅਤੇ ਪ੍ਰਤਿਊਸ਼ ਕੁਮਾਰ ਵਜੋਂ ਹੋਈ ਹੈ, ਜੋ ਗਰਦਾਨਿਆਬਾਦ ਥਾਣਾ ਖੇਤਰ ਦੇ ਸਰਿਸਤਾਬਾਦ ਮੁਹੱਲੇ ਦੇ ਰਹਿਣ ਵਾਲੇ ਹਨ। ਦੋਵੇਂ ਬੱਚੇ ਕੱਲ੍ਹ ਤੋਂ ਲਾਪਤਾ ਸਨ। ਸੂਤਰਾਂ ਨੇ ਦੱਸਿਆ ਕਿ ਡੌਗ ਸਕੁਐਡ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ ਐੱਸ ਐੱਲ) ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਦੇ ਵਿਰੋਧ ਵਿਚ ਗੁੱਸੇ ਵਿਚ ਆਏ ਲੋਕਾਂ ਨੇ ਜੰਮ ਕੇ ਬਵਾਲ ਕੀਤਾ। ਲਾਲੂ ਪੈਟਰੋਲ ਪੰਪ ਕੋਲ ਲੋਕਾਂ ਨੇ ਸੜਕ ਤੇ ਅੱਗਜ਼ਨੀ ਕੀਤੀ ਅਤੇ ਰੋਡ ਜਾਮ ਕਰ ਦਿੱਤਾ। ਮੌਕੇ ਤੇ ਵੱਡੀ ਗਿਣਤੀ ਵਿਚ ਪੁਲੀਸ ਪਹੁੰਚ ਗਈ ਹੈ ਅਤੇ ਲੋਕਾਂ ਦਾ ਹੰਗਾਮਾ ਜਾਰੀ ਹੈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਬੱਚਿਆਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ਾਂ ਨੂੰ ਪਾਣੀ ਨਾਲ ਭਰੇ ਖੱਡ ਵਿਚ ਸੁੱਟ ਦਿੱਤਾ ਗਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਵਿਚ ਡੁੱਬ ਕੇ ਮੌਤ ਦਾ ਮਾਮਲਾ ਜਾਪਦਾ ਹੈ।
ਘਟਨਾ ਬੇਉਰ ਥਾਣਾ ਖੇਤਰ ਦੀ ਹੈ। ਦੋਵੇਂ ਬੱਚੇ ਬੀਤੇ ਦਿਨ ਗਰਦਾਨਿਆਬਾਦ ਤੋਂ ਲਾਪਤਾ ਹੋਏ ਸਨ ਅਤੇ ਰਾਤ 11 ਵਜੇ ਥਾਣੇ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਅੱਜ ਬੇਉਰ ਥਾਣਾ ਖੇਤਰ ਦੇ ਲਾਲੂ ਪੈਟਰੋਲ ਪੰਪ ਕੋਲ ਖੱਡ ਵਿਚੋਂ ਉਨ੍ਹਾਂ ਦੋਹਾਂ ਬੱਚਿਆਂ ਦੀ ਲਾਸ਼ਾਂ ਮਿਲੀਆਂ। ਸੂਚਨਾ ਮਿਲਣ ਤੇ ਪੁਲੀਸ ਵਲੋਂ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਗਿਆ। ਸੀ. ਸੀ. ਟੀ. ਵੀ. ਫੁਟੇਜ ਵਿਚ ਇਕੱਠੇ ਤਿੰਨ ਬੱਚੇ ਨਜ਼ਰ ਆਏ। ਤੀਜੇ ਬੱਚੇ ਨੂੰ ਬੁਲਾ ਕੇ ਪੁੱਛ-ਗਿੱਛ ਕੀਤੀ ਗਈ। ਉਸ ਨੇ ਦੱਸਿਆ ਕਿ ਉਹ ਦੋਵੇਂ ਬਾਈਪਾਸ ਤੇ ਘੋੜੇ ਦੀ ਸਵਾਰੀ ਕਰਨ ਗਏ ਸਨ। ਰਾਤ ਤੱਕ ਨਹੀਂ ਆਏ ਤਾਂ ਸਵੇਰੇ ਵਿਨੋਦ ਅਤੇ ਪ੍ਰਤਿਊਸ਼ ਦੀਆਂ ਲਾਸ਼ਾਂ ਪਾਣੀ ਨਾਲ ਭਰੇ ਖੱਡ ਵਿਚ ਸਥਾਨਕ ਲੋਕਾਂ ਨੇ ਵੇਖੀਆਂ।
ਹਾਲਾਂਕਿ ਪੁਲੀਸ ਦਾ ਕਹਿਣਾ ਹੈ ਕਿ ਦੋਹਾਂ ਦੀ ਡੁੱਬਣ ਨਾਲ ਮੌਤ ਹੋਈ ਹੈ ਕਿਉਂਕਿ ਉਨ੍ਹਾਂ ਦੇ ਕੱਪੜੇ ਅਤੇ ਚੱਪਲਾਂ ਪਾਣੀ ਨਾਲ ਭਰੇ ਖੱਡ ਕੋਲ ਮਿਲੇ ਹਨ ਪਰ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ।
ਗੁੱਸੇ ਵਿਚ ਆਏ ਲੋਕ ਡੂੰਘਾਈ ਨਾਲ ਜਾਂਚ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਸਥਾਨਕ ਨੁਮਾਇੰਦਿਆਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
National
ਟਰੈਕਟਰ ਪਲਟਣ ਨਾਲ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ, ਇੱਕ ਜ਼ਖ਼ਮੀ
![](https://skyhawktimes.com/wp-content/uploads/2025/02/accident-4.jpg)
ਰਾਏਪੁਰ, 6 ਫਰਵਰੀ (ਸ.ਬ.) ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿਚ ਇਕ ਟਰੈਕਟਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਉਸ ਵਿਚ ਸਵਾਰ ਤਿੰਨ ਸਕੂਲੀ ਵਿਦਿਆਰਥੀਆਂ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿਤੀ। ਪੁਲੀਸ ਅਧਿਕਾਰੀਆਂ ਨੇ ਦਸਿਆ ਕਿ ਬੀਤੀ ਰਾਤ ਜ਼ਿਲ੍ਹੇ ਦੇ ਕੁਰੂੜ ਖੇਤਰ ਦੇ ਅਧੀਨ ਪੈਂਦੇ ਪਿੰਡ ਚਰਾੜਾ ਨੇੜੇ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਵਿੱਚ ਸਵਾਰ ਪ੍ਰੀਤਮ ਚੰਦਰਾਕਰ, ਮਯੰਕ ਧਰੁਵ ਅਤੇ ਚਰਰਾ ਪਿੰਡ ਦੇ ਹਨੇਂਦਰ ਸਾਹੂ ਦੀ ਮੌਤ ਹੋ ਗਈ ਅਤੇ ਬਾਂਗਰ ਪਿੰਡ ਦਾ ਰਹਿਣ ਵਾਲਾ ਅਰਜੁਨ ਯਾਦਵ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਚਾਰੇ ਲੜਕੇ ਸਕੂਲ ਜਾਣ ਦੀ ਬਜਾਏ ਪ੍ਰੀਤਮ ਦੇ ਟਰੈਕਟਰ ਤੇ ਪਿੰਡ ਕੁਰੜ ਵੱਲ ਚਲੇ ਗਏ ਸਨ। ਪ੍ਰੀਤਮ ਟਰੈਕਟਰ ਚਲਾ ਰਿਹਾ ਸੀ।
ਪੁਲੀਸ ਨੇ ਦਸਿਆ ਕਿ ਵਾਪਸੀ ਦੌਰਾਨ ਜਦੋਂ ਉਹ ਪਿੰਡ ਚਰਾੜਾ ਨੇੜੇ ਪਹੁੰਚੇ ਤਾਂ ਟਰੈਕਟਰ ਬੇਕਾਬੂ ਹੋ ਕੇ ਇਕ ਛੱਪੜ ਨੇੜੇ ਪਲਟ ਗਿਆ। ਇਸ ਘਟਨਾ ਵਿਚ ਤਿੰਨ ਲੜਕਿਆਂ ਦੀ ਟਰੈਕਟਰ ਹੇਠਾਂ ਕੁਚਲਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਅਤੇ ਅਰਜੁਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਨੇ ਮੌਕੇ ਤੇ ਪਹੁੰਚ ਕੇ ਪੁਲੀਸ ਨੂੰ ਸੂਚਨਾ ਦਿਤੀ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜ਼ਖ਼ਮੀ ਅਰਜੁਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਸਿਆ ਕਿ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
National
ਵਿਰੋਧੀ ਧਿਰ ਦੇ ਆਗੂਆਂ ਵੱਲੋਂ ਹੱਥਕੜੀਆਂ ਪਾ ਕੇ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ
![](https://skyhawktimes.com/wp-content/uploads/2025/02/raj-sabha.jpg)
ਨਵੀਂ ਦਿੱਲੀ, 6 ਫਰਵਰੀ (ਸ.ਬ.) ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅਮਰੀਕਾ ਤੋਂ ਕਥਿਤ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜਣ ਦੇ ਮੁੱਦੇ ਤੇ ਅੱਜ ਸੰਸਦ ਕੰਪਲੈਕਸ ਵਿਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿਚ ਸ਼ਾਮਲ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਅਤੇ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਹੱਥਕੜੀਆਂ ਪਾਈਆਂ ਹੋਈਆਂ ਸਨ। ਉਨ੍ਹਾਂ ਦੇਸ਼ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਹਾਏ ਹਾਏ ਵਰਗੇ ਨਾਹਰੇ ਲਗਾਏ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਕਈ ਹੋਰ ਵਿਰੋਧੀ ਨੇਤਾ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ 104 ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇਕ ਅਮਰੀਕੀ ਫ਼ੌਜੀ ਜਹਾਜ਼ ਬੀਤੇ ਦਿਨ ਅੰਮ੍ਰਿਤਸਰ ਪਹੁੰਚਿਆ ਸੀ। ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁਧ ਕਾਰਵਾਈ ਦੇ ਤਹਿਤ ਭਾਰਤੀਆਂ ਦਾ ਇਹ ਪਹਿਲਾ ਜੱਥਾ ਵਾਪਸ ਭੇਜਿਆ ਗਿਆ ਹੈ।
National
ਗੋਲੀਬਾਰੀ ਦੀ ਘਟਨਾ ਵਿੱਚ ਟਰੱਕ ਡਰਾਈਵਰ ਦੀ ਮੌਤ
ਸ਼੍ਰੀਨਗਰ, 6 ਫਰਵਰੀ (ਸ.ਬ.) ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇਕ ਮੋਬਾਇਲ ਵਾਹਨ ਚੈਕ ਪੋਸਟ ਤੇ ਕਈ ਵਾਰ ਰੁਕਣ ਦੀ ਚਿਤਾਵਨੀ ਦਿੱਤੇ ਜਾਣ ਦੇ ਬਾਵਜੂਦ ਉਸ ਨੂੰ ਅਣਸੁਣਾ ਕਰਨ ਵਾਲੇ ਟਰੱਕ ਨੂੰ ਰੋਕਣ ਲਈ ਸੁਰੱਖਿਆ ਫ਼ੋਰਸਾਂ ਨੂੰ ਗੋਲੀਆਂ ਚਲਾਉਣੀਆਂ ਪਈਆਂ, ਜਿਸ ਨਾਲ ਉਸ ਦੇ ਡਰਾਈਵਰ ਦੀ ਮੌਤ ਹੋ ਗਈ। ਫ਼ੌਜ ਦੇ ਚਿਨਾਰ ਕੋਰ ਨੇ ਐਕਸ ਤੇ ਇਕ ਪੋਸਟ ਵਿੱਚ ਦੱਸਿਆ ਕਿ ਬੀਤੀ ਰਾਤ ਅੱਤਵਾਦੀਆਂ ਦੀ ਗਤੀਵਿਧੀਆਂ ਨੂੰ ਲੈ ਕੇ ਮਿਲੀ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ ਤੇ ਸੁਰੱਖਿਆ ਫ਼ੋਰਸਾਂ ਨੇ ਇਕ ਐਮਵੀਸੀਪੀ ਸਥਾਪਤ ਕੀਤਾ। ਸੁਰੱਖਿਆ ਫ਼ੋਰਸਾਂ ਨੇ ਇਕ ਸ਼ੱਕੀ ਤੇਜ਼ ਰਫ਼ਤਾਰ ਸਿਵਲ ਟਰੱਕ ਨੂੰ ਦੇਖਿਆ ਅਤੇ ਜਦੋਂ ਉਸ ਨੂੰ ਰੁਕਣ ਦਾ ਸੰਕੇਤ ਦਿੱਤਾ ਗਿਆ ਤਾਂ ਉਹ ਨਹੀਂ ਰੁਕਿਆ ਸਗੋਂ ਡਰਾਈਵਰ ਨੇ ਚੈਕ ਪੋਸਟ ਪਾਰ ਕਰਦੇ ਹੋਏ ਆਪਣੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ।
ਚੌਕਸ ਜਵਾਨਾਂ ਨੇ ਵਾਹਨ ਦਾ ਕਰੀਬ 23 ਕਿਲੋਮੀਟਰ ਤੱਕ ਪਿੱਛਾ ਕੀਤਾ। ਟਰੱਕ ਨੂੰ ਰੋਕਣ ਲਈ ਉਸ ਦੇ ਟਾਇਰਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਵਾਹਨ ਸੰਗ੍ਰਾਮ ਚੌਕ ਤੇ ਰੁਕ ਗਿਆ। ਇਸ ਦੌਰਾਨ ਡਰਾਈਵਰ ਨੂੰ ਵੀ ਗੋਲੀ ਲੱਗ ਗਈ। ਫ਼ੌਜ ਨੇ ਕਿਹਾ ਕਿ ਤਲਾਸ਼ੀ ਤੋਂ ਬਾਅਦ ਜ਼ਖਮੀ ਡਰਾਈਵਰ ਨੂੰ ਸੁਰੱਖਿਆ ਫ਼ੋਰਸ ਦੇ ਜਵਾਨ ਤੁਰੰਤ ਜੀਐਮਸੀ ਬਾਰਾਮੂਲਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੂਰੀ ਤਰ੍ਹਾਂ ਨਾਲ ਭਰੇ ਹੋਏ ਟਰੱਕ ਨੂੰ ਜਾਂਚ ਲਈ ਨਜ਼ਦੀਕੀ ਪੁਲੀਸ ਸਟੇਸ਼ਨ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲੀਸ ਦੀ ਹਿਰਾਸਤ ਵਿੱਚ ਟਰੱਕ ਦੀ ਪੂਰੀ ਤਲਾਸ਼ੀ ਜਾਰੀ ਹੈ ਅਤੇ ਸ਼ੱਕੀ ਦੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੇ ਗਏ ਟਰੱਕ ਡਰਾਈਵਰ ਦੀ ਪਛਾਣ ਵਸੀਮ ਅਹਿਮਦ ਮੀਰ ਵਜੋਂ ਕੀਤੀ ਗਈ ਹੈ, ਜੋ ਬੁਮਈ ਸੋਪੋਰ ਦਾ ਵਾਸੀ ਸੀ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
National2 months ago
ਸ਼੍ਰੀਨਗਰ ਵਿੱਚ 24 ਸਾਲਾਂ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ