Mohali
ਭਗਤ ਪੂਰਨ ਵਾਤਾਵਰਨ ਸੰਭਾਲ ਸੁਸਾਇਟੀ ਨੇ ਪੌਦੇ ਲਗਾਏ
ਐਸ ਏ ਐਸ ਨਗਰ, 15 ਜੁਲਾਈ (ਸ.ਬ.) ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਾਨੂੰਮਾਜਰਾ ਵਿਖੇ ਨਿੰਮ, ਬੋਹੜ ਅਤੇ ਪਿੱਪਲ ਦੇ ਬੂਟੇ ਲਗਾਏ ਗਏ। ਸੋਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਬੱਚਿਆਂ ਤੋਂ ਬੂਟੇ ਲਗਵਾ ਕੇ ਵਣ ਮਹਾਂਉਤਸਵ ਮਨਾਇਆ ਗਿਆ।
ਉਨ੍ਹਾਂ ਦੱਸਿਆ ਕਿ ਸੁਸਾਇਟੀ ਨੇ ਫੈਸਲਾ ਕੀਤਾ ਹੈ ਕਿ ਜਿਲ੍ਹਾ ਮੁਹਾਲੀ ਦੇ ਸਾਰੇ ਸਕੂਲਾਂ ਵਿੱਚ ਇੱਕ ਇੱਕ ਤ੍ਰਿਵੈਣੀ ਨਿੰਮ, ਪਿੱਪਲ ਅਤੇ ਬੋਹੜ ਲਾਈ ਜਾਵੇਗੀ ਅਤੇ ਜਿਹਨਾਂ ਸਕੂਲਾਂ ਵਿੱਚ ਦਰਖਤ ਲਾਉਣ ਦੀ ਜਿਆਦਾ ਥਾਂ ਹੋਵੇਗੀ ਉਥੇ ਵੱਧ ਦਰਖਤ ਵੀ ਲਾਏ ਜਾਣਗੇ।
ਉਹਨਾਂ ਕਿਹਾ ਕਿ ਭਾਵੇਂ ਪੌਦੇ ਘੱਟ ਹੀ ਲਗਾਏ ਜਾਣ ਪਰ ਉਹਨਾਂ ਦੀ ਘੱਟੋ ਘੱਟ ਤਿੰਨ ਸਾਲ ਲਈ ਪਾਲਣਾ ਬਹੁਤ ਜਰੂਰੀ ਹੈ ਇਸ ਲਈ ਸੁਸਾਇਟੀ ਵੱਲੋਂ ਹਰ ਸਾਲ ਜਿੰਨੇ ਵੀ ਦਰਖਤ ਲਾਏ ਜਾਂਦੇ ਹਨ ਉਹਨਾਂ ਦਾ ਤਿੰਨ ਸਾਲ ਲਈ ਪਾਲਣ ਪੋਸ਼ਣ ਕੀਤਾ ਜਾਂਦਾ ਹੈ।
ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਹਰਦੇਵ ਸਿੰਘ ਕਲੇਰ, ਮੈਂਬਰ ਸੁਰਿੰਦਰ ਸਿੰਘ, ਗੁਰਮੇਲ ਸਿੰਘ ਗਰਚਾ, ਸਰਵਨ ਰਾਮ, ਡੀ ਪੀ ਹੁਸ਼ਿਆਰਪੁਰੀ, ਅਮਰਜੀਤ ਕੌਰ, ਸਕੂਲ ਇੰਚਾਰਜ ਕਿਰਨ ਦੇਵੀ, ਟੀਚਰ ਮਨਪ੍ਰੀਤ ਸਿੰਘ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ।
Mohali
ਆਮ ਆਦਮੀ ਪਾਰਟੀ ਦਾ ਝਾੜੂ ਹੋਇਆ ਤੀਲਾ ਤੀਲਾ : ਸੰਜੀਵ ਵਸ਼ਿਸ਼ਠ
ਦਿੱਲੀ ਚੋਣਾਂ ਵਿੱਚ ਮਿਲੀ ਜਿੱਤ ਭਾਜਪਾ ਨੇ ਮਨਾਇਆ ਜ਼ਸ਼ਨ
ਐਸ ਏ ਐਸ ਨਗਰ, 8 ਫਰਵਰੀ (ਸ.ਬ.) ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਨਾਲ ਸਾਬਿਦ ਹੋ ਗਿਆ ਹੈ ਕਿ ਦਿੱਲੀ ਦੀ ਜਨਤਾ ਵਲੋਂ ਆਮ ਆਦਮੀ ਪਾਰਟੀ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਦਾ ਝਾੜੂ ਤੀਲਾ ਤੀਲਾ ਹੋ ਕੇ ਖਿੰਡ ਗਿਆ ਹੈ।
ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਮੁਹਾਲੀ ਦੇ ਭਾਜਪਾ ਵਰਕਰਾਂ ਵਲੋਂ ਜਸ਼ਨ ਮਣਾਏ ਜਾਨ ਦੌਰਾਨ ਉਹਨਾਂ ਕਿਹਾ ਕਿ ਆਮ ਆਦਮੀ ਦੀ ਹਾਰ ਦਾ ਕਾਰਨ ਇਹਨਾਂ ਵੱਲੋਂ ਕੀਤੇ ਹੋਏ ਝੂਠੇ ਵਾਅਦੇ ਅਤੇ ਦਿੱਲੀ ਦੇ ਲੋਕਾਂ ਨੇ ਇਹਨਾਂ ਨੂੰ ਝੁਠਲਾ ਕੇ ਬੀਜੇਪੀ ਨੂੰ ਜਿੱਤ ਦਵਾਈ ਤਾਂ ਜੋ ਡਬਲ ਇੰਜਨ ਦੀ ਸਰਕਾਰ ਦਿੱਲੀ ਵਿੱਚ ਚਲਾਈ ਜਾ ਸਕੇ। ਉਹਨਾਂ ਕਿਹਾ ਕਿ ਅਗਲੀ ਵਾਰ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸਟ ਅਤੇ ਬੀਜੇਪੀ ਦੇ ਵਰਕਰਾਂ ਨੇ ਮਿਲ ਕੇ ਪਾਇਆ ਭੰਗੜਾ ਅਤੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਾਇਆ।
Mohali
ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ
ਐਸ ਏ ਐਸ ਨਗਰ, 8 ਫਰਵਰੀ (ਸ.ਬ.) ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧੀ ਵਿੱਚ ਇਤਿਹਾਸਕ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਆਰੰਭ ਹੋ ਕੇ ਲੰਬਿਆ ਦੇ ਗੁਰੂਦਆਰਾ ਸੀz ਅੰਗੀਠਾ ਸਾਹਿਬ, ਗੁਰੂਦੁਆਰਾ ਸਿੰਘ ਸ਼ਹੀਦਾ ਸੋਹਾਣਾ, ਫੇਜ਼ 7 ਦੀਆਂ ਲਾਈਟਾਂ, ਗੁਰੂਦੁਆਰਾ ਸਾਚਾ ਧਨ, 3-5 ਦੀਆਂ ਲਾਈਟਾਂ, ਗੁਰੂਦੁਆਰਾ ਸਾਹਿਬਵਾੜਾ ਫੇਜ਼ 5, ਚੀਮ ਹਸਪਤਾਲ, ਬੋਗਨਵਿਲਾ ਪਾਰਕ, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸੋਭਾ ਫੇਜ਼ 4, ਸਾਬਿਜਾਦਾ ਅਜੀਤ ਸਿੰਘ ਮਾਰਕੀਟ ਫੇਜ਼ 4, ਗੁਰੂਦੁਆਰਾ ਸਿੰਘ ਸਭਾ ਫੇਜ਼ 1, ਪੁਾਣਾ ਡੀ ਸੀ ਦਫਤਰ, ਫਰੈਂਕੋ ਹੋਟਲ ਹੁੰਦਾ ਹੋਇਆ ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰੰਘ ਫੇਜ਼ 2 ਵਿਖੇ ਸਮਾਪਤ ੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾ ਨੇ ਭਾਗ ਲਿਆ। ਨਗਰ ਕੀਰਤਨ ਦਾ ਥਾਂ ਥਾਂ ਤੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਲੰਗਰ ਲਗਾਏ ਗਏ।
Mohali
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਸ਼ਹਿਰ ਦੀਆਂ ਵਿਕਾਸ ਯੋਜਨਾਵਾਂ ਦੀ ਸਮੀਖਿਆ
ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਐਸ ਏ ਐਸ ਨਗਰ, 8 ਫ਼ਰਵਰੀ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਿੱਚ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮੋਨੀਸ਼ ਕੁਮਾਰ ਅਤੇ ਵੱਖ ਵੱਖ ਵਿੰਗਾਂ ਦੇ ਇੰਚਾਰਜ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਹਿਰ ਵਿੱਚ ‘ਡੂਅਲ ਕੈਰਿਜਵੇਅ’ ਕੀਤੀਆਂ ਜਾਣ ਵਾਲੀਆਂ ਚਾਰ ਮੁੱਖ ਸੜਕਾਂ ਫ਼ੇਜ਼ 7 ਤੋਂ ਫ਼ੇਜ਼ 11, ਪਿੰਡ ਮੁਹਾਲੀ ਤੋਂ ਐਸ.ਐਸ.ਪੀ. ਰਿਹਾਇਸ਼ ਤੱਕ, ਕੁੰਬੜਾ ਚੌਂਕ ਤੋਂ ਬਾਵਾ ਵ੍ਹਾਈਟ ਹਾਊਸ ਚੌਂਕ ਤੱਕ ਅਤੇ ਫਰੈਂਕੋ ਹੋਟਲ ਤੋਂ ਲਾਂਡਰਾਂ ਤੱਕ ਸੜਕ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਵੱਲੋਂ ਆਪਣੇ ਹਸਪਤਾਲਾਂ ਦੀ ਇਮਾਰਤ ਦੀ ਬੇਸਮੈਂਟ ਪਾਰਕਿੰਗ ਲਈ ਨਾ ਵਰਤੇ ਜਾਣ ਕਾਰਨ, ਸਬੰਧਤ ਹਸਪਤਾਲਾਂ ਦੇ ਬਾਹਰ, ਸੜਕਾਂ ਦੇ ਕਿਨਾਰੇ ਪਾਰਕ ਕੀਤੀਆਂ ਜਾਂਦੀਆਂ ਗੱਡੀਆਂ ਕਾਰਨ ਪੈਦਾ ਹੋ ਰਹੀ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕਰਨ ਲਈ ਸਬੰਧਤ ਹਸਪਤਾਲਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਕੇ ਬੇਸਮੈਂਟਸ ਨੂੰ ਪਾਰਕਿੰਗ ਲਈ ਵਰਤੇ ਜਾਣ ਨੂੰ ਯਕੀਨੀ ਬਣਾਉਣ ਬਾਰੇ ਵੀ ਵਿਸਤਾਰਪੂਰਵਕ ਚਰਚਾ ਕੀਤੀ ਗਈ।
ਉਹਨਾਂ ਦੱਸਿਆ ਕਿ ਸ਼ਹਿਰ ਦੀ ਮੁੱਖ ਪੀ. ਆਰ -7 ਸੜਕ ਦੇ ਸੁੰਦਰੀਕਰਨ, ਸੜਕ ਦਾ ਜੋ ਹਿੱਸਾ ਆਈਸਰ ਚੌਂਕ ਤੋਂ ਰੇਲਵੇ ਕਰਾਸਿੰਗ ਤੱਕ ਜਾਂਦਾ ਹੈ ਉੱਥੇ ਸੜਕ ਵਿੱਚ ਉਦਯੋਗਿਕ ਖੇਤਰ ਫੇਜ਼ 9 ਵਿੱਚ ਸਰਵਿਸ ਲੇਨ ਬਣਾਉਣੀ, ਸੈਕਟਰ 81-84 ਵਿਚਕਾਰ ਰਹਿੰਦੇ ਪੀ. ਆਰ. 11 ਸੜਕ ਦੇ ਹਿੱਸੇ ਨੂੰ ਪੂਰਾ ਕਰਕੇ ਸੜਕ ਨੂੰ ਚਾਲੂ ਕਰਨ ਬਾਰੇ ਵੀ ਕਿਹਾ ਗਿਆ।
ਉਹਨਾਂ ਦੱਸਿਆ ਕਿ ਇਸ ਮੀਟਿੰਗ ਦੇ ਏਜੰਡੇ ਵਿੱਚ ਗਮਾਡਾ ਵੱਲੋਂ ਗਰੁੱਪ ਹਾਊਸਿੰਗ ਲਈ ਅਲਾਟ ਕੀਤੀਆਂ ਥਾਵਾਂ ਦੇ ਬਾਹਰ ਬਿਲਡਰਾਂ ਵੱਲੋਂ ਫ਼ੁੱਟਪਾਥ ਦੀ ਜਗ੍ਹਾ ਨੂੰ ਪਾਰਕਿੰਗ ਲਈ ਵਰਤੇ ਜਾਣ ਕਾਰਨ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ, ਸ਼ਹਿਰ ਵਿੱਚ ਲੱਗ ਰਹੇ ਸੀ. ਸੀ. ਟੀ. ਵੀ. ਕੈਮਰਿਆਂ ਲਈ ਗਮਾਡਾ ਵੱਲੋਂ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਨੂੰ 50 ਕਰੋੜ ਰੁਪਏ ਜਾਰੀ ਕਰਨ, ਸ਼ਹਿਰ ਵਿੱਚ ਬਣ ਰਹੇ ਚੌਂਕ ਦੇ ਕੰਮ ਦੀ ਪ੍ਰਗਤੀ, ਏਅਰੋਸਿਟੀ ਵਿੱਖੇ ਬਿਜਲੀ ਦੇ ਅੰਡਰ ਗਰਾਊਡ ਨੈੱਟਵਰਕ ਵਿੱਚ ਸੁਧਾਰ ਲਿਆਉਣ ਆਦਿ ਮੁੱਦੇ ਵੀ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਹੋਣ ਉਪਰੰਤ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਦੱਸਿਆ ਗਿਆ ਕਿ ਹਸਪਤਾਲਾਂ ਅੱਗੇ ਪਾਰਕਿੰਗ ਦੀ ਆ ਰਹੀ ਸਮੱਸਿਆ ਦਾ ਹੱਲ ਕਰਨ ਲਈ ਉਨ੍ਹਾਂ ਵੱਲੋਂ ਐਸ.ਐਸ.ਪੀ. ਐਸ.ਏ.ਐਸ. ਨਗਰ ਨਾਲ ਗੱਲਬਾਤ ਕਰਕੇ ਹਸਪਤਾਲਾਂ ਦੇ ਬਾਹਰ ਪਾਰਕ ਹੋਣ ਵਾਲੇ ਵਾਹਨਾਂ ਦੇ ਚਲਾਨ ਕਰਨ ਲਈ ਟ੍ਰੈਫ਼ਿਕ ਪੁਲੀਸ ਵੱਲੋਂ ਮੁਹਿੰਮ ਚਲਾਈ ਜਾਵੇਗੀ ਅਤੇ ਹਸਪਤਾਲਾਂ ਵਿੱਚ ਬੇਸਮੈਂਟ ਦੀ ਵਰਤੋਂ ਪਾਰਕਿੰਗ ਲਈ ਨਾ ਕਰਨ ਵਾਲੇ ਹਸਪਤਾਲਾਂ ਨੂੰ ਜਲਦ ਹੀ ਨਿੱਜੀ ਸੁਣਵਾਈ ਦਾ ਮੌਕਾ ਦੇਣ ਉਪਰੰਤ ਵੀ, ਜੇਕਰ ਉਨ੍ਹਾਂ ਵੱਲੋਂ ਬੇਸਮੈਂਟ ਨੂੰ ਪਾਰਕਿੰਗ ਲਈ ਨਹੀਂ ਵਰਤਿਆ ਜਾਂਦਾ ਤਾਂ ਉਨ੍ਹਾਂ ਦੀਆਂ ਸਾਈਟਾਂ ਕੈਂਸਲ ਕਰ ਦਿੱਤੀਆਂ ਜਾਣਗੀਆਂ।
ਉਹਨਾਂ ਦੱਸਿਆ ਕਿ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਨੁਸਾਰ ਫ਼ੇਜ਼ 7 ਤੋਂ ਫ਼ੇਜ਼ 11 ਦੀ ਸੜਕ ਨੂੰ ਚੌੜਾ ਕਰਨ ਦਾ ਕੰਮ 30 ਅਪ੍ਰੈਲ ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਬਾਕੀ ਦੀਆਂ 2 ਸੜਕਾਂ ਨੂੰ ਚੌੜਾ ਕਰਨ ਵਿੱਚ ਆ ਰਹੀਆਂ ਕਾਨੂੰਨੀ ਅੜਚਨਾਂ ਨੂੰ ਦੂਰ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀ. ਆਰ. 7 ਸੜਥ ਦੇ ਸੁੰਦਰੀਕਰਨ ਲਈ 2.36 ਕਰੋੜ ਰੁਪਏ ਦੀ ਲਾਗਤ ਨਾਲ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਸ਼ਹਿਰ ਵਿੱਚ ਇਸ ਸਮੇਂ ਬਣ ਰਹੇ ਚੌਂਕਾਂ ਨੂੰ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ ਅਤੇ ਪੀ.ਆਰ. 7 ਸੜਕ ਤੇ ਪੈਂਦੇ ਹੋਰ ਮੁੱਖ ਲਾਈਟ ਪੁਆਇੰਟਾਂ ਤੇ ਚੌਂਕ ਬਣਾਉਣ ਲਈ ਕਾਰਵਾਈ ਅਰੰਭੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅਧਿਕਾਰੀ ਅਨੁਸਾਰ ਏਅਰੋਸਿਟੀ ਵਿੱਖੇ ਬਿਜਲੀ ਦੀ ਸਮੱਸਿਆ ਦੇ ਹੱਲ ਲਈ ਪੀ ਐਸ ਪੀ ਸੀ ਐਲ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਸੀ. ਸੀ. ਟੀ. ਵੀ. ਕੈਮਰਿਆਂ ਲਈ 50 ਕਰੋੜ ਰੁਪਏ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ, ਗਮਾਡਾ ਵੱਲੋਂ ਗਰੁੱਪ ਹਾਊਸਿੰਗ ਲਈ ਅਲਾਟ ਕੀਤੀਆਂ ਥਾਵਾਂ ਦੇ ਬਾਹਰ ਬੇਸਮੈਂਟ ਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਦੂਰ ਕਰਨ ਲਈ ਸਬੰਧਤਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਸਬੰਧਤ ਬਿਲਡਰਾਂ ਵੱਲੋਂ ਨਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਗਮਾਡਾ ਵੱਲੋਂ ਜਲਦ ਅਗਲੀ ਕਾਰਵਾਈ ਕਰ ਦਿੱਤੀ ਜਾਵੇਗੀ, ਪੀ.ਆਰ 7 ਸੜਕ ਤੇ ਇੰਡਸਟ੍ਰੀ ਏਰੀਆ ਫ਼ੇਜ਼ 9 ਵੱਲ ਸਰਵਿਸ ਲੇਨ ਬਣਾਉਣ ਲਈ ਜ਼ਮੀਨ ਅਕੁਆਇਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੀ.ਆਰ. 11 ਸੜਕ ਤੇ ਸੈਕਟਰ 81-84 ਵਾਲੇ ਹਿੱਸੇ ਨੂੰ ਜਲਦ ਹੀ ਬਣਾ ਦਿੱਤਾ ਜਾਵੇਗਾ।
ਇਸ ਮੀਟਿੰਗ ਵਿੱਚ ਗਮਾਡਾ ਦੇ ਅਸਟੇਟ ਅਫ਼ਸਰ (ਹਾਊਸਿੰਗ) ਸ਼ਿਵਰਾਜ ਸਿੰਘ ਬੱਲ, ਰਵਿੰਦਰ ਸਿੰਘ ਪੀ.ਸੀ.ਐਸ., ਅਸਟੇਟ ਅਫ਼ਸਰ (ਪਲਾਟਸ) ਅਤੇ ਗਮਾਡਾ ਦੀ ਇੰਜਨੀਅਰਿੰਗ ਅਤੇ ਟਾਊਨ ਪਲਾਨਿੰਗ ਸ਼ਾਖਾ ਦੇ ਅਧਿਕਾਰੀ ਸ਼ਾਮਲ ਸਨ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ