Mohali
ਮੱਛੀ ਪਾਲਣ ਵਿਭਾਗ ਵਲੋਂ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਦਾ ਆਯੋਜਨ
ਐਸ ਏ ਐਸ ਨਗਰ, 15 ਜੁਲਾਈ (ਸ.ਬ.) ਮੱਛੀ ਪਾਲਣ ਵਿਭਾਗ ਵਲੋਂ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ ਦੀ ਸਹਾਇਤਾ ਨਾਲ ਲਗਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਐਸ. ਏ. ਐਸ. ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ 50 ਮੱਛੀ ਕਾਸ਼ਤਕਾਰਾ ਅਤੇ ਨਾਲ ਆਏ ਵਿਭਾਗੀ ਅਫਸਰਾਂ ਨੂੰ ਆਈ. ਡੀ. ਏ ਸਕੂਡਰ ਆਡੀਟੋਰੀਅਮ, ਮਦੁਰਾਈ, ਤਾਮਿਲਨਾਡੂ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਦਿਖਾਇਆ ਗਿਆ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਦਫਤਰ ਤੋਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਸੀਨੀਅਰ ਮੱਛੀ ਪਾਲਣ ਅਫਸਰ ਸ੍ਰੀਮਤੀ ਰਸ਼ੂ ਮਹਿੰਦੀਰਤਾ ਅਤੇ ਮੱਛੀ ਪਾਲਣ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸz ਗੁਰਜੀਤ ਸਿੰਘ ਵਲੋਂ ਆਏ ਵਿਭਾਗੀ ਅਫਸਰਾਂ ਅਤੇ ਮੱਛੀ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਸੀਨੀਅਰ ਮੱਛੀ ਪਾਲਣ ਅਫਸਰ ਸ੍ਰੀਮਤੀ ਹਰਦੀਪ ਕੌਰਨੇ ਦੂਜੀ ਸਮਰ ਮੀਟ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਸz ਜਤਿੰਦਰ ਸਿੰਘ ਗਿਲ (ਸਹਾਇਕ ਡਾਇਰੈਕਟਰ ਮੱਛੀ ਪਾਲਣ ਰਿਟਾ.) ਡਾ ਜਗਦੀਸ਼ ਸਿੰਘ, (ਡਿਪਟੀ ਡਾਇਰੈਕਟਰ, ਬਾਗਬਾਨੀ), ਸ੍ਰੀਮਤੀ ਨਬੀਹਾ (ਰੋਜ਼ਗਾਰ ਵਿਭਾਗ) ਨੇ ਵੀ ਸ਼ਮੂਲੀਅਤ ਕੀਤੀ।
Mohali
ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਮਿਸ਼ਨ 2027 ਬਾਰੇ ਪਿੰਡ ਕੁਰੜਾ ਦੇ ਵਸਨੀਕਾਂ ਨਾਲ ਚੋਣ ਮੀਟਿੰਗ
ਮਨਦੀਪ ਸਿੰਘ ਵੱਲੋਂ ਸਾਥੀਆਂ ਸਮੇਤ ਮੀਟਿੰਗ ਕਰਕੇ ਕੀਤੀ ਚਰਚਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਕੁਰੜਾ ਵਿਖੇ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਮਿਸ਼ਨ 2027 ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਵੱਖ-ਵੱਖ ਮੁੱਦਿਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਮਨਦੀਪ ਸਿੰਘ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਇੱਕ ਵਧੀਆ ਅਤੇ ਲੋਕਾਂ ਨਾਲ ਜੁੜੇ ਰਹਿਣ ਵਾਲੇ ਆਗੂ ਹਨ। ਉਹ ਹਮੇਸ਼ਾ ਲੋਕਾਂ ਨੂੰ ਨਾਲ ਲੈ ਕੇ ਚੱਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਤਹਿ ਤੱਕ ਜਾਂਦੇ ਹਨ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਹੈ। ਲੋੜ ਪੈਣ ਤੇ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ। ਉਹਨਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਰਾਜਨੀਤੀ ਕਰਨਾ ਨਹੀਂ, ਬਲਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਅਸਲ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਲੋਕਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਇਲਾਕੇ ਦੇ ਪਿੰਡਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਵਿਕਾਸ ਕਾਰਜ ਵੀ ਪਿੰਡ ਵਾਸੀਆਂ ਦੀ ਸਲਾਹ ਅਤੇ ਰਾਏ ਅਨੁਸਾਰ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ, ਗਗਨ ਧਾਲੀਵਾਲ, ਅਜੈਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
Mohali
ਸਰਕਾਰੀ ਕਾਲਜ, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਜਾਗਰੂਕਤਾ ਰੈਲੀ ਦਾ ਆਯੋਜਨ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਐਸ. ਐਮ. ਐਚ. ਐਸ. ਸਰਕਾਰੀ ਕਾਲਜ, ਫੇਜ਼-6, ਮੁਹਾਲੀ ਦੇ ਰੈਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਖ਼ੂਨ ਦੀ ਹਰ ਬੂੰਦ, ਜ਼ਿੰਦਗੀ ਦੀ ਨਵੀਂ ਉਮੀਦ ਅਤੇ ਖ਼ੂਨਦਾਨ, ਮਹਾਂਦਾਨ ਆਦਿ ਨਾਅਰਿਆਂ ਰਾਹੀਂ ਲੋਕਾਂ ਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਰੈਲੀ ਵਿੱਚ ਲਗਭਗ 90 ਵਿਦਿਆਰਥੀਆਂ ਨੇ ਭਾਗ ਲਿਆ।
ਰੈਲੀ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਰੈੱਡ ਰਿਬਨ ਕਲੱਬ ਦੀ ਕਨਵੀਨਰ ਪ੍ਰੋ. ਮੁਨੀਸ਼ਾ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਹ ਪ੍ਰੋਗਰਾਮ ਦੌਰਾਨ ਕਲੱਬ ਦੇ ਮੈਂਬਰਾਂ ਪ੍ਰੋ. ਆਸ਼ੀਸ਼ ਕੇ. ਬਾਜਪਾਈ, ਪ੍ਰੋ. ਸ਼ਾਲੂ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਦਵਿੰਦਰ ਕੁਮਾਰ, ਸ਼੍ਰੀਮਤੀ ਰਾਜਵੰਤ ਕੌਰ, ਸ਼੍ਰੀ ਜਗਮੋਹਨ ਸਿੰਘ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਰਗਰਮ ਭੂਮਿਕਾ ਨਿਭਾਈ।
Mohali
ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਨ ਫਾਰਮਾ ਕਮਿਊਨਿਟੀ ਹੈਲਥ ਕੇਅਰ ਸੋਸਾਇਟੀ ਵੱਲੋਂ ਪਿੰਡ ਮੁਹਾਲੀ ਵਿਖੇ ਹੈਲਦੀ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਸਨ ਫਾਰਮਾ ਦੀ ਏ ਐਨ ਐਮ ਸ਼ਾਰਦਾ ਰਾਣੀ ਨੇ ਮਾਵਾਂ ਨੂੰ ਬੱਚਿਆਂ ਤੇ ਟੀਕਾਕਰਨ, ਖੁਰਾਕ, ਪਹਿਲੇ ਛੇ ਮਹੀਨੇ ਤੱਕ ਮਾਂ ਦਾ ਦੁੱਧ, ਬੱਚਿਆਂ ਦਾ ਉਮਰ ਅਨੁਸਾਰ ਭਾਰਤ ਤੇ ਕੱਦ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਮਾਵਾਂ ਤੋਂ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਦੇਣ ਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਸਨ ਫਾਰਮਾ ਦੇ ਏ ਐਨ ਐਮ ਸੁਖਪ੍ਰੀਤ ਕੌਰ ਅਤੇ ਡਰਾਈਵਰ ਰੁਪਿੰਦਰ ਸਿੰਘ ਵੀ ਮੌਜੂਦ ਰਹੇ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
