Mohali
ਸ਼ਹਿਰ ਦੇ ਪਾਰਕਾਂ ਦੀ ਹਾਲਤ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਿਹਾ ਹੈ ਨਗਰ ਨਿਗਮ : ਅਮਰਜੀਤ ਸਿੰਘ ਜੀਤੀ ਸਿੱਧੂ
ਬੋਗਨਵਿਲੀਆ ਪਾਰਕ ਵਿੱਚ ਨਵੇਂ ਲਗਾਏ ਜਾ ਰਹੇ ਫੁਹਾਰਿਆਂ ਦੇ ਕੰਮ ਦੀ ਸ਼ੁਰੂਆਤ ਕੀਤੀ
ਐਸ ਏ ਐਸ ਨਗਰ, 15 ਜੁਲਾਈ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਉਣ ਦੇ ਤਹਿਤ ਪਾਰਕਾਂ ਦੀ ਹਾਲਤ ਵਿੱਚ ਸੁਧਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਫੇਜ਼ 4 ਵਿੱਚ ਸਥਿਤ ਬੋਗਨਵਿਲੀਆ ਪਾਰਕ ਵਿੱਚ ਨਵੇਂ ਲਗਾਏ ਜਾ ਰਹੇ ਫੁਹਾਰਿਆਂ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਉਹਨਾਂ ਕਿਹਾ ਕਿ ਸ਼ਹਿਰ ਦੇ ਵੱਡੇ ਪਾਰਕਾਂ ਦੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
ਇਸ ਮੌਕੇ ਵਾਰਡ ਨੰਬਰ-5 ਦੀ ਕੌਸਲਰ ਰੁਪਿੰਦਰ ਕੌਰ ਰੀਨਾ ਵਲੋਂ ਆਪਣੇ ਜਨਮ ਦਿਨ ਮੌਕੇ ਸਿੱਧੂ ਫਾਊਂਡੇਸ਼ਨ ਦੇ ਸਹਿਯੋਗ ਨਾਲ ”ਰੁੱਖ ਲਗਾਓ ਵਾਤਾਵਰਨ ਬਚਾਓ ਮੁਹਿੰਮ ਤਹਿਤ ਬੋਗਨਵਿਲੀਆ ਪਾਰਕ ਵਿਚ ਹਰਬਲ ਅਤੇ ਸਜਾਵਟੀ ਬੂਟੇ ਲਗਾਏ ਗਏ। ਇਸ ਮੌਕੇ ਸਿੱਧੂ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਕੰਵਰਬੀਰ ਸਿੰਘ ਰੂਬੀ ਸਿੱਧੂ, ਇਲਾਕੇ ਦੇ ਵਸਨੀਕ ਅਤੇ ਪਤਵੰਤੇ ਹਾਜਿਰ ਸਨ।
Mohali
ਮੁਹਾਲੀ ਪੁਲੀਸ ਵੱਲੋਂ ਸੋਹਾਣਾ ਘਟਨਾ ਵਿੱਚ ਪੁਲੀਸ ਦੀ ਮੱਦਦ ਕਰਨ ਤੇ ਫੌਜ ਅਤੇ ਐਨ.ਡੀ.ਆਰ.ਐਫ ਦੀ ਟੀਮ ਦਾ ਧੰਨਵਾਦ
ਐਸ ਏ ਐਸ ਨਗਰ, 26 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਕੁਝ ਦਿਨ ਪਹਿਲਾਂ ਪਿੰਡ ਸੋਹਾਣਾ ਵਿਖੇ ਇਕ ਚਾਰ ਮੰਜਿਲਾ ਬਿਲਡਿੰਗ ਦੇ ਡਿਗਣ ਕਾਰਨ ਹੇਠਾਂ ਦੱਬੀਆਂ ਹੋਈਆਂ ਲਾਸ਼ਾ ਨੂੰ ਬਾਹਰ ਕੱਢਣ ਵਿੱਚ ਮੱਦਦ ਕਰਨ ਤੇ ਫੌਜ ਅਤੇ ਐਨ.ਡੀ.ਆਰ.ਐਫ ਦਾ ਧੰਨਵਾਦ ਕੀਤਾ ਹੈ। ਇਸ ਸੰਬੰਧੀ ਡੀ.ਐਸ.ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਵਲੋਂ ਰਾਹਤ ਕਾਰਜਾਂ ਵਿੱਚ ਸਹਿਯੋਗ ਦੇਣ ਵਾਲੇ ਫੌਜ ਦੇ ਜਵਾਨਾਂ ਅਤੇ ਐਨ. ਡੀ. ਆਰ. ਐਫ. ਦੀ ਟੀਮ ਦਾ ਰਸਮੀ ਧੰਨਵਾਦ ਕੀਤਾ ਗਿਆ।
ਇਸ ਮੌਕੇ ਸz. ਬੱਲ ਨੇ ਕਿਹਾ ਕਿ ਪੁਲੀਸ ਵਲੋਂ ਸਬੰਧੀ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਦੀ ਅਗਵਾਈ ਵਿੱਚ ਫੌਜ ਅਤੇ ਐਨ. ਡੀ. ਆਰ. ਐਫ ਟੀਮ ਦਾ ਸਹਿਯੋਗ ਕਰਨ ਤੇ ਧੰਨਵਾਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਹੋਰ ਵੀ ਜਿਹੜੇ ਪੁਲੀਸ, ਸਿਵਲ ਅਫਸਰਾਂ ਅਤੇ ਕਰਮਚਾਰੀਆਂ ਤੋਂ ਇਲਾਵਾ ਸਥਾਨਕ ਲੋਕਾਂ ਵਲੋਂ ਸਹਿਯੋਗ ਕੀਤਾ ਗਿਆ, ਉਨਾਂ ਦਾ ਵੀ ਦਿਲੋਂ ਧੰਨਵਾਦ ਹੈ।
Mohali
ਸ਼ੈਮਰੌਕ ਸਕੂਲ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਸ਼ੈਮਰੌਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਕ੍ਰਿਸਮਸ ਕਾਰਨੀਵਾਲ ਦਾ ਆਯੋਜਨ ਕੀਤਾ ਗਿਆ। ਸਕੂਲ ਕੈਂਪਸ ਵਿਚ ਆਯੋਜਿਤ ਇਸ ਕਾਰਨੀਵਾਲ ਵਿਚ ਬੱਚਿਆਂ ਦੀਆਂ ਵੱਖ ਵੱਖ ਤਰਾਂ ਦੀਆਂ ਰੋਚਕ ਖੇਡਾਂ, ਸੁਰੀਲੀਆਂ ਕੈਰੋਲ ਅਤੇ ਸਵਾਦੀ ਖਾਣਿਆਂ ਦੇ ਸਟਾਲ ਲਗਾਏ ਗਏ। ਇਸ ਦੌਰਾਨ ਆਏ ਮਹਿਮਾਨਾਂ ਨੇ ਸੁੰਦਰ ਸਜਾਵਟ, ਰਸਦਾਰ ਭੋਜਨ ਦੇ ਸਟਾਲਾਂ ਅਤੇ ਚਮਕਦਾਰ ਸੰਗੀਤ ਦਾ ਆਨੰਦ ਉਠਾਇਆ। ਇਸ ਮੌਕੇ ਤੇ ਕੈਂਪਸ ਨੂੰ ਕ੍ਰਿਸਮਸ ਟ੍ਰੀ, ਘੰਟੀਆਂ, ਸਿਤਾਰਿਆਂ, ਸਨੋਮੈਨ, ਸੈਂਟਾ ਦੇ ਫ਼ੋਟੋ ਬੂਥ, ਆਦਿ ਨਾਲ ਸਜਾਇਆ ਗਿਆ।
ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਸਕੂਲ ਵਲੋਂ ਵੱਖ ਵੱਖ ਤਿਉਹਾਰਾਂ ਤੇ ਵੱਖ ਵੱਖ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ ਅਤੇ ਇਸੇ ਲੜੀ ਤਹਿਤ ਕ੍ਰਿਸਮਸ ਕਾਰਨੀਵਾਲ ਦਾ ਆਯੌਜਨ ਕੀਤਾ ਗਿਆ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫਰ-ਏ-ਸ਼ਹਾਦਤ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸੰਬੰਧੀ ਸਵੇਰੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਭਾਈ ਪਰਵੀਨ ਸਿੰਘ ਪ੍ਰੀਤ ਨਰਾਇਣਗੜ੍ਹ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸਰਬੰਸ ਦਾਨੀ ਦਸਮ ਪਿਤਾ ਧੰਨ ਧੰਨ ਸ੍ਰੀ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਲੋਂ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਸਤਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਣ ਦਾ ਉਪਰਾਲਾ ਕੀਤਾ। ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀ ਮੂਗਲ ਹਕੁਮਤ ਸਮੇ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ ਕੇ, ਬੰਦ ਬੰਦ ਕਟਵਾ ਕੇ, ਖੋਪਰੀ ਉਤਰਵਾ ਕੇ, ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਬਾਰੇ ਵਿਸਥਾਰ ਸਾਹਿਤ ਸੁਣਾਇਆ।
ਇਸ ਤੋਂ ਇਲਾਵਾ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ, ਹਰਜੱਸ ਕੀਰਤਨੀ ਜੱਥਾ, ਅਕਾਲ ਕਵੀਸ਼ਰੀ ਜੱਥਾ, ਬੀਬੀ ਉਤੱਮਜੀਤ ਕੌਰ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 28 ਦਸੰਬਰ ਨੂੰ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਅਰੰਭ ਹੋਵੇਗਾ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ