Mohali
ਮੁਹਾਲੀ ਪੁਲੀਸ ਵਲੋਂ ਬੀਤੇ ਦਿਨੀ ਟੈਕਸੀ ਡਰਾਈਵਰ ਨੂੰ ਜਖਮੀ ਕਰਕੇ ਕਾਰ ਖੋਹਣ ਵਾਲੇ 2 ਬਦਮਾਸ਼ ਕਾਬੂ
ਚੋਰੀ ਦੇ ਮੋਟਰ ਸਾਈਕਲ ਤੇ ਭੱਜ ਰਹੇ ਸਨ, ਦੋ ਪਿਸਤੌਲ ਵੀ ਹੋਏ ਬਰਾਮਦ
ਐਸ.ਏ.ਐਸ.ਨਗਰ, 16 ਜੁਲਾਈ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 12 ਜੁਲਾਈ ਨੂੰ ਏਅਰਪੋਰਟ ਰੋਡ ਤੇ ਇੱਕ ਟੈਕਸੀ ਚਾਲਕ (ਜਿਸਨੂੰ ਉਹ ਜੀਰਕਪੁਰ ਤੋਂ ਲਿਆਏ ਸਨ) ਨੂੰ ਚਾਕੂ ਮਾਰ ਕੇ ਜਖਮੀ ਕਰਨ ਅਤੇ ਉਸਦੀ ਗੱਡੀ ਖੋਹ ਕੇ ਭੱਜਣ ਵਾਲੇ ਦੋ ਮੁਲਜਮਾਂ ਨੂੰ ਸੈਕਟਰ 101 ਵਿੱਚ ਕਾਬੂ ਕੀਤਾ ਹੈ ਜਦੋਂ ਉਹ ਇੱਕ ਚੋਰੀ ਦੇ ਬੁਲਟ ਮੋਟਰ ਸਾਈਕਲ ਤੇ ਕਿਤੇ ਜਾ ਰਹੇ ਸਨ। ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 2 ਪਿਸਤੌਲ (.32 ਬੋਰ) ਅਤੇ ਕੁਝ ਜਿੰਦਾ ਰਾਊਂਡ ਵੀ ਬਰਾਮਦ ਕੀਤੇ ਗਏ ਹਨ।
ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਥਾਣਾ ਆਈ ਟੀ ਸਿਟੀ ਦੇ ਮੁੱਖ ਅਫਸਰ ਸਿਮਰ ਸ਼ੇਰਗਿਲ ਦੀ ਅਗਵਾਈ ਵਿੱਚ ਪੁਲੀਸ ਟੀਮ ਵਲੋਂ ਕਾਬੂ ਕੀਤਾ ਗਿਆ। ਇਹ ਦੋਵੇਂ ਚੋਰੀ ਦੇ ਮੋਟਰ ਸਾਈਕਲ ਤੇ ਕਿਤੇ ਜਾ ਰਹੇ ਸਨ ਜਦੋਂ ਸਾਮ੍ਹਣੇ ਪੁਲੀਸ ਟੀਮ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਦੌਰਾਨ ਕਾਬੂ ਕਰ ਲਏ ਗਏ।
ਉਹਨਾਂ ਦੱਸਿਆ ਕਿ ਇਹਨਾਂ ਦੋਵਾਂ ਦੀ ਪਹਿਚਾਣ ਲੱਕੀ ਉਰਫ ਕਾਲਾ ਨਿਵਾਸੀ ਫਿਰੋਜ਼ਪੁਰ ਅਤੇ ਧਰਮਿੰਦਰ ਨਿਵਾਸੀ ਫੌਜੀ ਕਲੋਨੀ ਕਪੂਰਥਲਾ ਦੇ ਰੂਪ ਵਿੱਚ ਹੋਈ ਹੈ। ਇਹ ਦੋਵੇਂ ਹੁਣੇ ਜੀਰਕਪੁਰ ਦੇ ਖੁਸ਼ਹਾਲ ਇਨਕਲੇਵ ਵਿੱਚ ਰਹਿੰਦੇ ਸਨ। ਦੋਵੇਂ ਇਥੇ ਕਾਰ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਅਤੇ ਅੱਜ ਜਦੋਂ ਇਹ ਚੋਰੀ ਦੀ ਮੋਟਰਸਾਈਕਲ ਤੇ ਭੱਜਣ ਲੱਗੇ ਤਾਂ ਪੁਲੀਸ ਨੇ ਇਹਨਾਂ ਨੂੰ ਦੋਵੇਂ ਪਾਸਿਓਂ ਘੇਰ ਲਿਆ। ਇਸ ਦੌਰਾਨ ਉਹਨਾਂ ਦੀ ਮੋਟਰਸਾਈਕਲ ਸਲਿਪ ਹੋ ਗਈ ਅਤੇ ਉਹ ਹੇਠਾਂ ਡਿੱਗ ਪਏ ਜਿਸਤੇ ਪੁਲੀਸ ਵਲੋਂ ਉਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ।
ਉਹਨਾਂ ਕਿਹਾ ਕਿ ਪੁਲੀਸ ਵਲੋਂ ਇਹਨਾਂ ਦੇ ਖਿਲਾਫ ਕਾਰ ਖੋਹਣ ਸੰਬੰਧੀ ਮਾਮਲਾ ਦਰਜ ਹੈ ਅਤੇ ਪੁਲੀਸ ਵਲੋਂ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਲਿਆ ਜਾਵੇਗਾ।
ਬਦਮਾਸ਼ਾਂ ਨੇ 12 ਜੁਲਾਈ ਨੂੰ ਜ਼ੀਰਕਪੁਰ ਤੋਂ ਇੱਕ ਟੈਕਸੀ ਲਈ ਸੀ ਬਾਅਦ ਵਿੱਚ ਇਸ ਟੈਕਸੀ ਚਾਲਕ ਨੂੰ ਗਨ ਪੁਆਇੰਟ ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਚਾਕੂ ਮਾਰ ਕੇ ਉਸਦੀ ਟੈਕਸੀ ਲੈ ਕੇ ਫਰਾਰ ਹੋ ਗਏ ਸਨ।
ਅੱਜ ਮੁਹਾਲੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਇਹਨਾਂ ਦਾ ਮੋਟਰਸਾਈਕਲ ਸਲਿਪ ਹੋ ਕੇ ਉਥੇ ਡਿੱਗ ਗਿਆ ਅਤੇ ਪੁਲੀਸ ਨੇ ਉਹਨਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।
ਪੁਲੀਸ ਨੇ ਦੋਵਾਂ ਦੇ ਕਬਜ਼ੇ ਵਿੱਚ ਦੋ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ।
Mohali
ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ
ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|
Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Mohali
ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh2 months ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ