Chandigarh
ਸ਼ੰਭੂ ਬੈਰੀਅਰ ਖੋਲ੍ਹੇ ਜਾਣ ਦੇ ਮਾਮਲੇ ਵਿੱਚ ਕਿਸਾਨਾਂ ਵਲੋਂ ਅਗਲੀ ਰਣਨੀਤੀ ਦਾ ਐਲਾਨ

ਵਪਾਰੀਆਂ ਨੂੰ ਹਰਿਆਣਾ ਸਰਕਾਰ ਉੱਪਰ ਰਾਹ ਖੋਲ੍ਹਣ ਦਾ ਦਬਾਓ ਬਣਾਉਣ ਲਈ ਕਿਹਾ
ਚੰਡੀਗੜ੍ਹ, 16 ਜੁਲਾਈ (ਸ.ਬ.) ਮਾਣਯੋਗ ਪੰਜਾਬ ਅਤੇ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਨੂੰ ਚਾਰ ਦਿਨ ਹੋ ਗਏ ਹਨ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵਲੋਂ ਮਾਣਯੋਗ ਹਾਈਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵਲੋਂ ਵੀ ਸਰਗਰਮੀ ਆਰੰਭ ਦਿੱਤੀ ਗਈ ਹੈ ਅਤੇ ਉਹਨਾਂ ਵਲੋਂ ਅਗਲੀ ਰਣਨੀਤੀ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਨੇ ਐਲਾਨ ਕੀਤਾ ਕਿ ਰਸਤਾ ਖੁੱਲ੍ਹਦਿਆਂ ਹੀ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਰਾਹ ਖੁੱਲ੍ਹਵਾਉਣ ਦੇ ਮਾਮਲੇ ਵਿਚ ਹਾਈ ਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਰਾਹ ਤੁਰੰਤ ਖੋਲ੍ਹਣ ਸੰਬੰਧੀ ਦਿੱਤੇ ਹੁਕਮ ਤੋਂ ਬਾਅਦ ਹਰਿਆਣਾ ਸਰਕਾਰ ਸੁਪਰੀਮ ਕੋਰਟ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਨਾਲ ਇਹ ਸਾਫ਼ ਹੈ ਕਿ ਰਾਹ ਕਿਸਾਨਾਂ ਨੇ ਨਹੀਂ ਰੋਕਿਆ, ਬਲਕਿ ਹਰਿਆਣਾ ਸਰਕਾਰ ਨੇ ਰੋਕਿਆ ਹੋਇਆ ਹੈ। ਕਿਸਾਨ ਆਗੂਆਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਉੱਪਰ ਰਾਹ ਖੋਲ੍ਹਣ ਦਾ ਦਬਾਅ ਬਣਾਉਣ।
ਡੱਲੇਵਾਲ ਨੇ ਕਿਹਾ ਕਿ ਸਾਡੇ ਸਾਥੀ ਨਵਦੀਪ ਨੂੰ ਜੇਲ੍ਹ ਵਿਚ ਬੰਦ ਕਰ ਕੇ ਰੱਖਿਆ ਹੋਇਆ ਹੈ। ਉਸ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਤਾ ਗਿਆ 17 ਤੇ 18 ਜੁਲਾਈ ਦਾ ਪ੍ਰੋਗਰਾਮ ਜਿਉਂ ਦਾ ਤਿਉਂ ਹੈ। ਜੇ ਸਰਕਾਰ ਇਸ ਤੋਂ ਪਹਿਲਾਂ ਨਵਦੀਪ ਨੂੰ ਰਿਹਾਅ ਕਰ ਦਿੰਦੀ ਹੈ ਤਾਂ ਕਿਸਾਨ ਉੱਥੇ ਜਾ ਕੇ ਪ੍ਰਦਰਸ਼ਨ ਨਹੀਂ ਕਰਨਗੇ।
ਸ਼ੁੱਭਕਰਨ ਦੇ ਮਾਮਲੇ ਤੇ ਬੋਲਦਿਆਂ ਡੱਲੇਵਾਲ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਹਰਿਆਣਾ ਦੇ ਹੀ ਪੁਲੀਸ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਸੌਂਪ ਦਿੱਤੀ ਗਈ ਹੈ, ਜੋ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਮਾਣਯੋਗ ਅਦਾਲਤ ਵਲੋਂ ਸੇਵਾ ਮੁਕਤ ਜੱਜ ਦੀ ਅਗਵਾਈ ਵਿਚ ਜਾਂਚ ਕਰਵਾਉਣ ਦਾ ਹੁਕਮ ਕੀਤਾ ਗਿਆ ਸੀ ਤਾਂ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਜਾ ਕੇ ਜਾਂਚ ਰੋਕਣ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਇਸ ਜਾਂਚ ਨਾਲ ਪੁਲੀਸ ਦਾ ਮਨੋਬਲ ਟੁੱਟੇਗਾ, ਜਿਸ ਤੋਂ ਸਾਫ ਹੈ ਕਿ ਉਨ੍ਹਾਂ ਨੇ ਫਾਇਰਿੰਗ ਕੀਤੀ ਹੈ ਤੇ ਉਸ ਨਾਲ ਹੀ ਸ਼ੁੱਭਕਰਨ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਦਾ ਬਚਾਅ ਕਰ ਰਹੀ ਹੈ ਅਤੇ ਉਹਨਾਂ ਦੀ ਅਪੀਲ ਹੈ ਕਿ ਹਾਈ ਕੋਰਟ ਇਸ ਗੱਲ ਉੱਪਰ ਦੁਬਾਰਾ ਵਿਚਾਰ ਕਰੇ।
ਜਿਕਰਯੋਗ ਹੈ ਕਿ ਐਸ ਐਸ ਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਲੰਮੇ ਸਮੇਂ ਤੋਂ ਸ਼ੰਭੂ ਬਾਰਡਰ ਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ, ਪਰ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਬਾਰਡਰਾਂ ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ। ਜਿਸਤੋਂ ਬਾਅਦ ਕਿਸਾਨਾਂ ਵੱਲੋਂ ਰਸਤਾ ਖੁੱਲ੍ਹਣ ਤਕ ਉੱਥੇ ਹੀ ਰੁਕਣ ਦਾ ਐਲਾਨ ਕੀਤਾ ਗਿਆ ਸੀ ਤੇ ਹੁਣੇ ਵੀ ਉਹ ਰਸਤਾ ਖੁੱਲ੍ਹਣ ਮਗਰੋਂ ਦਿੱਲੀ ਕੂਚ ਕਰਨ ਦੇ ਪ੍ਰੋਗਰਾਮ ਤੇ ਕਾਇਮ ਹਨ।
Chandigarh
ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ (ਸ.ਬ.) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।
Chandigarh
ਹਰਿਆਣਾ ਵਿੱਚ 10 ਨਗਰ ਨਿਗਮਾਂ ਵਿੱਚੋਂ 9 ਵਿੱਚ ਭਾਜਪਾ ਜੇਤੂ, 1 ਤੇ ਆਜ਼ਾਦ ਉਮੀਦਵਾਰ ਜੇਤੂ

ਚੰਡੀਗੜ੍ਹ, 12 ਮਾਰਚ (ਸ.ਬ.) ਹਰਿਆਣਾ ਦੇ 38 ਸ਼ਹਿਰਾਂ ਵਿੱਚ ਪਿਛਲੇ ਦਿਨੀ ਹੋਈਆਂ 10 ਨਗਰ ਨਿਗਮਾਂ, 4 ਨਗਰ ਕੌਂਸਲਾਂ ਅਤੇ 21 ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। 9 ਨਿਗਮਾਂ ਦੇ ਮੇਅਰਾਂ ਦੇ ਅਹੁਦੇ ਉਤੇ ਭਾਜਪਾ ਅਤੇ ਇਕ ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਨਗਰ ਨਿਗਮ ਗੁਰੂਗ੍ਰਾਮ, ਰੋਹਤਕ, ਹਿਸਾਰ, ਕਰਨਾਲ, ਅੰਬਾਲਾ, ਸੋਨੀਪਤ ਅਤੇ ਫਰੀਦਾਬਾਅਦ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਕਰਨਾਲ ਵਿੱਚ ਮੇਅਰ ਦੀ ਚੋਣ ਵਿੱਚ ਭਾਜਪਾ ਉਮੀਦਵਾਰ ਰੇਨੂੰ ਬਾਲਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੰ 25 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਹੈ। ਰੇਨੂੰ ਬਾਲਾ ਨੂੰ 83630 ਵੋਟਾਂ ਪਈਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਮਨੋਜ ਵਧਵਾ ਨੂੂੰ 58271 ਵੋਟਾਂ ਹੀ ਮਿਲੀਆਂ।
ਨਗਰ ਨਿਗਮ ਅੰਬਾਲਾ ਵਿੱਚ ਮੇਅਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਸ਼ੈਲਜਾ ਸਚਦੇਵਾ ਨੇ ਆਪਣੀ ਵਿਰੋਧੀ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20487 ਵੋਟਾਂ ਨਾਲ ਹਰਾਇਆ ਹੈ। ਸ਼ੈਲਜਾ ਸਚਦੇਵਾ ਨੂੰ 40620 ਵੋਟਾਂ ਪਈਆਂ ਅਤੇ ਕਾਂਗਰਸੀ ਉਮੀਦਵਾਰ ਅਮੀਸ਼ਾ ਚਾਵਲਾ ਨੂੰ 20133 ਵੋਟਾਂ ਪਈਆਂ।
ਸੋਨੀਪਤ ਨਗਰ ਨਿਗਮ ਵਿੱਚ ਭਾਜਪਾ ਉਮੀਦਵਾਰ ਰਾਜੀਵ ਜੈਨ ਨੇ 34749 ਵੋਟਾਂ ਦੇ ਫਰਕ ਨਾਲ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ ਹਰਾ ਦਿੱਤਾ ਹੈ। ਰਾਜੀਵ ਜੈਨ ਨੂੰ 57858 ਅਤੇ ਕਾਂਗਰਸ ਉਮੀਦਵਾਰ ਕਮਲ ਦੀਵਾਨ ਨੂੰ 23109 ਵੋਟਾਂ ਪਈਆਂ ਹਨ।
ਨਗਰ ਨਿਗਮ ਰੋਹਤਕ ਵਿੱਚ ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 45198 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਭਾਜਪਾ ਉਮੀਦਵਾਰ ਰਾਮ ਅਵਤਾਰ ਵਾਲਮੀਕੀ ਨੂੰ 102269 ਵੋਟਾਂ ਪਈਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਸੂਰਜਮਲ ਕਿਲੋਈ ਨੂੰ 57071 ਵੋਟਾਂ ਪਈਆਂ ਹਨ।
ਨਗਰ ਨਿਗਮ ਮਾਨੇਸਰ ਵਿੱਚ ਮੇਅਰ ਦੀ ਚੋਣ ਵਿੱਚ ਆਜ਼ਾਦ ਉਮੀਦਵਾਰ ਡਾ. ਇੰਦਰਜ ਯਾਦਵ ਨੇ ਭਾਜਪਾ ਉਮੀਦਵਾਰ ਸੁੰਦਰ ਲਾਲ ਤੋਂ 2293 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਜੀਤ ਯਾਦਵ ਨੂੰ 26393 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸੁੰਦਰ ਲਾਲ ਨੂੰ 24100 ਵੋਟਾਂ ਪਈਆਂ। ਫਰੀਦਾਬਾਦ ਤੋਂ ਭਾਜਪਾ ਦੀ ਪ੍ਰਵੀਨ ਜੋਸ਼ੀ ਮੇਅਰ ਚੁਣੀ ਗਈ ਹੈ।
Chandigarh
ਬਰਿੰਦਰ ਕੁਮਾਰ ਗੋਇਲ ਵਲੋਂ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਭਾਈਵਾਲਾਂ ਨਾਲ ਮੀਟਿੰਗ

ਚੰਡੀਗੜ੍ਹ, 11 ਮਾਰਚ (ਸ.ਬ.) ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਅਨੁਭਵ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ਤੇ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਮੌਕੇ ਸਕੱਤਰ ਮਾਈਨਿੰਗ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ