Chandigarh
ਮਹਿਲਾ ਟੀਚਰ ਨੇ ਆਪਣੇ ਸਾਥੀ ਅਧਿਆਪਕ ਤੇ ਲਗਾਏ ਸਰੀਰਿਕ ਸ਼ੋਸ਼ਣ ਅਤੇ ਮਾਰ ਕੁੱਟ ਦੇ ਆਰੋਪ
ਡੇਰਾਬਸੀ, 17 ਜੁਲਾਈ (ਜਤਿੰਦਰ ਲੱਕੀ) ਡੇਰਾਬੱਸੀ ਦੀ ਇੱਕ ਮਹਿਲਾ ਟੀਚਰ ਵੱਲੋਂ ਆਪਣੇ ਨਾਲ ਕੰਮ ਕਰਦੇ ਪੀਟੀ ਟੀਚਰ ਉੱਤੇ ਉਸਦਾ ਸਰੀਰਕ ਸ਼ੋਸ਼ਣ ਅਤੇ ਮਾਰ ਕੁੱਟ ਕਰਨ ਦੇ ਇਲਜਾਮ ਲਗਾਉਂਦਿਆਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲੀਸ ਵਲੋਂ ਮਹਿਲਾ ਟੀਚਰ ਦੀ ਸ਼ਿਕਾਇਤ ਦੇ ਆਧਾਰ ਤੇ ਕਾਰਵਾਈ ਕਰਦਿਆਂ ਪੀ ਟੀ ਟੀਚਰ ਅਮਨਦੀਪ ਸਿੰਘ ਪਰਾਸ਼ਰ ਦੇ ਖਿਲਾਫ ਬੀ ਐਨ ਐਸ ਦੀ ਧਾਰਾਵਾ 315/2, 351/2 ਅਤੇ 333, ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੀੜਿਤ ਮਹਿਲਾ ਟੀਚਰ (ਜੋ ਬੁਰੀ ਤਰ੍ਹਾਂ ਡਰੀ ਅਤੇ ਸਹਿਮੀ ਹੋਈ ਹੈ) ਨੇ ਦੱਸਿਆ ਕਿ ਉਹ ਇੱਕ ਸਕੂਲ ਵਿੱਚ ਟੀਚਰ ਹੈ ਅਤੇ ਉਸਦੇ ਨਾਲ ਕੰਮ ਕਰਦੇ ਪੀ ਟੀ ਟੀਚਰ ਅਮਨਦੀਪ ਸਿੰਘ ਪਰਾਸ਼ਰ ਦੀ ਉਸ ਨਾਲ ਦੋਸਤੀ ਸੀ ਜਿਸ ਕਰਕੇ ਅਮਨਦੀਪ ਸਿੰਘ ਦਾ ਉਸਦੇ ਘਰ ਆਉਣਾ ਜਾਣਾ ਸ਼ੁਰੂ ਹੋ ਗਿਆ ਤੇ ਛੇਤੀ ਹੀ ਦੋਵਾਂ ਦੀ ਦੋਸਤੀ ਆਪਸੀ ਰਿਸ਼ਤੇ ਵਿੱਚ ਬਦਲ ਗਈ। ਮਹਿਲਾ ਦਾ ਇਲਜਾਮ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਅਮਨਦੀਪ ਸ਼ਰਾਬ ਪੀ ਕੇ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਸ ਦਾ ਸਰੀਰਿਕ ਸ਼ੋਸ਼ਣ ਵੀ ਕਰਦਾ ਸੀ।
ਸ਼ਿਕਾਇਤਕਰਤਾ ਮਹਿਲਾ ਅਨੁਸਾਰ ਕੁਝ ਦਿਨ ਪਹਿਲਾਂ ਅਮਨਦੀਪ ਸਿੰਘ ਪਰਾਸ਼ਰ ਨੇ ਰਾਤ ਦੇ ਸਮੇਂ ਘਰ ਆ ਕੇ ਆਪਣੇ ਇੱਕ ਮੁਲਾਜ਼ਮ ਮਿੱਤਰ ਦੇ ਨਾਲ ਸ਼ਰਾਬ ਪੀਤੀ ਅਤੇ ਫਿਰ ਆਪਸੀ ਗੱਲ ਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਿਤ ਮਹਿਲਾ ਟੀਚਰ ਅਨੁਸਾਰ ਉਸਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸਨੂੰ ਹਸਪਤਾਲ ਭਰਤੀ ਹੋਣਾ ਪਿਆ ਅਤੇ ਉਹ ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ਵਿੱਚ ਜੇਰੇ ਇਲਾਜ ਹੈ। ਮਹਿਲਾ ਨੇ ਦੱਸਿਆ ਕਿ ਉਸ ਵਲੋਂ ਇਸ ਸੰਬੰਧੀ ਮੁਬਾਰਕਪੁਰ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਪੁਲੀਸ ਵੱਲੋਂ ਮਾਮਲਾ ਦਰਜ ਕਰਨ ਦੀ ਗੱਲ ਵੀ ਆਖੀ ਗਈ ਹੈ ਪਰ ਹੁਣ ਤੱਕ ਉਸਨੂੰ ਐਫ ਆਈ ਆਰ ਦੀ ਕਾਪੀ ਨਹੀਂ ਮਿਲੀ ਹੈ।
ਪੀੜਿਤ ਮਹਿਲਾ ਨੇ ਡਰੀ ਸਹਿਮੀ ਹਾਲਤ ਵਿੱਚ ਕਿਹਾ ਕਿ ਉਸਦੇ ਦੋ ਬੱਚੇ ਹਨ ਤੇ ਉਹ ਆਪਣੇ ਘਰ ਵਿੱਚ ਇਕੱਲੀ ਰਹਿੰਦੀ ਹੈ। ਮਹਿਲਾ ਅਨੁਸਾਰ ਅਮਨਦੀਪ ਨੇ ਉਸਨੂੰ ਕਈ ਮਹੀਨਿਆਂ ਤੋਂ ਡਰਾ ਧਮਕਾ ਕੇ ਰੱਖਿਆ ਹੋਇਆ ਹੈ ਅਤੇ ਉਸਨੂੰ ਅਮਨਦੀਪ ਤੋਂ ਜਾਨ ਦਾ ਵੀ ਖਤਰਾ ਹੈ। ਮਹਿਲਾ ਨੇ ਮੰਗ ਕੀਤੀ ਕਿ ਉਸਨੂੰ ਇਨਸਾਫ ਦਿੱਤਾ ਜਾਵੇ ਅਤੇ ਅਮਨਦੀਪ ਸਿੰਘ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਸੰਬੰਧੀ ਸੰਪਰਕ ਕਰਨ ਤੇ ਮੁਬਾਰਕਪੁਰ ਚੌਂਕੀ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਉਕਤ ਮਹਿਲਾ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਮਹਿਲਾ ਦੀ ਮੈਡੀਕਲ ਰਿਪੋਰਟ ਦੇ ਆਧਾਰ ਤੇ ਆਰੋਪੀ ਅਮਨਦੀਪ ਦੇ ਖਿਲਾਫ ਬੀ ਐਨ ਐਸ ਦੀ ਧਾਰਾਵਾ 315/2, 351/2 ਅਤੇ 333, ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਵਲੋਂ ਮੁਲਜਮ ਨੂੰ ਕਾਬੂ ਕਰਨ ਲਈ ਉਸਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Chandigarh
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Chandigarh
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।
Chandigarh
ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ
ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ