Connect with us

Mohali

ਡੇਰਾਬਸੀ ਦੀ ਸਬ ਡਵੀਜ਼ਨਲ ਕਮੇਟੀ ਵੱਲੋਂ ਉਸਾਰੀ ਕਿਰਤੀਆਂ ਦੀਆਂ 89 ਲੱਖ ਰੁਪਏ ਤੋਂ ਵਧ ਰਕਮ ਦੀਆਂ ਲਾਭ ਸਕੀਮਾਂ ਨੂੰ ਪ੍ਰਵਾਨਗੀ

Published

on

 

ਡੇਰਾਬੱਸੀ, 17 ਜੁਲਾਈ (ਸ.ਬ.) ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਕਿਰਤ ਵਿਭਾਗ, ਪੰਜਾਬ ਸਰਕਾਰ) ਅਧੀਨ ਗਠਿਤ ਸਬ-ਡਵੀਜ਼ਨਲ ਪੱਧਰੀ ਕਮੇਟੀ, ਡੇਰਾਬੱਸੀ ਦੀ ਉਪ-ਮੰਡਲ ਮੈਜਿਸਟ੍ਰੇਟ, ਡੇਰਾਬੱਸੀ ਹਿਮਾਂਸ਼ੂ ਗੁਪਤਾ (ਪੀ.ਸੀ.ਐਸ.) ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਵਜੀਫਾ, ਸ਼ਗਨ, ਬਾਲੜੀ ਤੋਹਫਾ, ਐਕਸ-ਗ੍ਰੇਸ਼ੀਆਂ, ਦਾਹ-ਸੰਸਕਾਰ ਆਦਿ ਦੀਆਂ ਕੁੱਲ 378 ਅਰਜ਼ੀਆਂ ਦਾ ਨਿਪਟਾਰਾ ਕਰਦੇ ਹੋਏ 8916971 ਰੁਪਏ ਦੇ ਲਾਭ ਮਨਜੂਰ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਸਹਾਇਕ ਕਿਰਤ ਕਮਿਸ਼ਨਰ, ਐਸ.ਏ.ਐਸ. ਨਗਰ ਅਤੇ ਲੇਬਰ ਇੰਸਪੈਕਟਰ, ਡੇਰਾਬੱਸੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਨੂੰ ਬੋਰਡ ਵਲੋਂ ਜਾਰੀ ਸਕੀਮਾਂ ਜਿਵੇਂ ਕਿ ਵਜੀਫਾ, ਸ਼ਗਨ, ਖਤਰਨਾਕ ਬਿਮਾਰੀਆਂ ਦਾ ਇਲਾਜ, ਯਾਤਰਾ, ਪੈਨਸ਼ਨ, ਐਕਸਗ੍ਰੇਸ਼ੀਆਂ ਅਤੇ ਦਾਹ-ਸੰਸਕਾਰ, ਬਾਲੜੀ ਤੋਹਫਾ ਆਦਿ ਸਕੀਮਾਂ ਤਹਿਤ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਉਸਾਰੀ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾ, ਸੀਮਿੰਟ ਫ਼ੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ ਆਦਿ ਕੰਮ ਕਰਨ ਵਾਲੇ ਅਤੇ ਕਿਸੇ ਸਰਕਾਰੀ, ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਆਊਟਸੋਰਸ ਕਾਮੇ (ਜੋ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ, ਰੇਲ, ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਅ ਜਾਂ ਭੰਨ-ਤੋੜ ਦੇ ਕੰਮ ਲਈ ਕੁਸ਼ਲ, ਅਰਧ ਕੁਸ਼ਲ ਕਾਰੀਗਰ ਦੇ ਤੌਰ ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਦੇ ਵਿਅਕਤੀ ਉਸਾਰੀ ਕਿਰਤੀ ਅਖਵਾਉਂਦੇ ਹਨ।

ਬੁਲਾਰੇ ਨੇ ਦੱਸਿਆ ਕਿ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਵਲੋਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੇ ਵਿਭਾਗਾਂ ਅਧੀਨ ਕੰਮ ਕਰਦੇ ਉਸਾਰੀ ਨਾਲ ਸੰਬਧਤ ਠੇਕੇਦਾਰਾਂ ਦੇ ਕਿਰਤੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰਡ ਕਰਵਾਉਣ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਉਸਾਰੀ ਕਿਰਤੀਆਂ ਨੂੰ ਰਜਿਸਟ੍ਰਡ ਕੀਤਾ ਜਾਏਗਾ ਅਤੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending