National
ਲਾਵਾਰਸ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ 18 ਮਹੀਨਿਆਂ ਦਾ ਬੱਚਾ
ਹੈਦਰਾਬਾਦ, 17 ਜੁਲਾਈ (ਸ.ਬ.) ਹੈਦਰਾਬਾਦ ਦੇ ਜਵਾਹਰ ਨਗਰ ਵਿੱਚ ਲਾਵਾਰਸ ਕੁੱਤਿਆਂ ਦੇ ਇਕ ਝੁੰਡ ਦੇ ਵੱਢਣ ਨਾਲ 18 ਮਹੀਨਿਆਂ ਦੇ ਇਕ ਬੱਚੇ ਦੀ ਮੌਤ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਬੀਤੀ ਰਾਤ ਬੱਚਾ ਆਪਣੇ ਘਰੋਂ ਬਾਹਰ ਨਿਕਲਿਆ ਅਤੇ ਇਕ ਕੁੱਤਾ ਉਸ ਨੂੰ ਕੁਝ ਦੂਰ ਤੱਕ ਘੜੀਸ ਕੇ ਲੈ ਗਿਆ।
ਬਾਅਦ ਵਿੱਚ ਕੁਝ ਹੋਰ ਲਾਵਾਰਸ ਕੁੱਤੇ ਆ ਗਏ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜਵਾਹਰ ਨਗਰ ਥਾਣੇ ਦੇ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਨੂੰ ਪਹਿਲੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉੱਥੋਂ ਉਸ ਨੂੰ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਦਾਰ ਰਾਤ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਵਾਲਿਆਂ ਦੀ ਸ਼ਿਕਾਇਤ ਤੇ ਪੁਲੀਸ ਨੇ ਮਾਮਲਾ ਦਰਜ ਕਰ ਲਿਆ। ਪੀੜਤ ਪਰਿਵਾਰ ਸਿੱਦੀਪੇਟ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ 2 ਮਹੀਨੇ ਪਹਿਲਾਂ ਉਹ ਜਵਾਹਰ ਨਗਰ ਵਿੱਚ ਆ ਕੇ ਰਹਿਣ ਲੱਗਾ।
National
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਮੌਕੇ ਦਿੱਤੇ ਰਾਸ਼ਟਰੀ ਬਾਲ ਪੁਰਸਕਾਰ
ਪ੍ਰਧਾਨ ਮੰਤਰੀਮੋਦੀ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ
ਨਵੀਂ ਦਿੱਲੀ, 26 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਐਕਸ ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ਤੇ ਦ੍ਰਿੜ ਰਹੇ। ਸਾਹਿਬਜ਼ਾਦਿਆਂ ਦੀ ਕੁਰਬਾਨੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ।
ਉਨ੍ਹਾਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।
ਕੇਂਦਰੀ ਮਹਿਲਾ ਤੇ ਬਾਲ ਮੰਤਰਾਲੇ ਵਲੋਂ ਵੀਰ ਬਾਲ ਦਿਵਸ ਮਨਾਇਆ ਗਿਆ। ਰਾਜਧਾਨੀ ਦੇ ਭਾਰਤ ਮੰਡਪਮ ਵਿੱਚ ਇਸ ਸੰਬੰਧੀ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਵਾਰ 17 ਬੱਚੇ ਇਸ ਸਨਮਾਨ ਲਈ ਚੁਣੇ ਗਏ ਸਨ, ਜਿਨ੍ਹਾਂ ਵਿਚ 7 ਮੁੰਡੇ ਤੇ 10 ਕੁੜੀਆਂ ਸ਼ਾਮਿਲ ਸਨ। ਇਸ ਸਮਾਗਮ ਵਿਚ ਰੋਪੜ ਦੀ ਸਾਨਵੀ ਸੂਦ ਵਿਚ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2024 ਪ੍ਰਾਪਤ ਕਰਨ ਵਾਲੇ ਬੱਚਿਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 9 ਜਨਵਰੀ 2022 ਨੂੰ ਐਲਾਨ ਕੀਤਾ ਕਿ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ਵੀਰ ਬਾਲ ਦਿਵਸ ਮਨਾਇਆ ਜਾਵੇਗਾ।
National
ਸ਼ਹੀਦ ਫ਼ੌਜੀਆਂ ਨੂੰ ਪੂਰੇ ਸਨਮਾਨ ਨਾਲ ਦਿੱਤੀ ਗਈ ਸ਼ਰਧਾਂਜਲੀ
ਬੇਲਗਾਵੀ, 26 ਦਸੰਬਰ (ਸ.ਬ.) ਜੰਮੂ-ਕਸ਼ਮੀਰ ਵਿਚ 24 ਦਸੰਬਰ ਨੂੰ ਵਾਪਰੇ ਇਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਨਾਟਕ ਦੇ ਤਿੰਨ ਫ਼ੌਜੀਆਂ ਨੂੰ ਇੱਥੇ ਅੱਜ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਫ਼ੌਜ ਦੇ ਇਕ ਵਾਹਨ ਦੇ 300 ਫੁੱਟ ਡੂੰਘੇ ਖੱਡ ਵਿੱਚ ਡਿੱਗਣ ਨਾਲ 5 ਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਵਿੱਚ ਕਰਨਾਟਕ ਦੇ ਕੰਦਾਪੁਰਾ ਦੇ ਅਨੂਪ ਪੁਜਾਰੀ, ਬਾਗਲਕੋਟ ਦੇ ਮਹੇਸ਼ ਨਾਗੱਪਾ ਅਤੇ ਬੇਲਗਾਵੀ ਦੇ ਦਇਆਨੰਦ ਤਿਰਕਤ੍ਰਾਵਰ ਸ਼ਾਮਲ ਸਨ। ਇਹ 11 ਮਰਾਠਾ ‘ਲਾਈਟ ਇਨਫੈਂਟਰੀ’ ਦਾ ਹਿੱਸਾ ਸਨ।
ਉਨ੍ਹਾਂ ਦੀਆਂ ਮ੍ਰਿਤਕ ਦੇਹ ਨੂੰ ਅੱਜ ਬੇਲਗਾਵੀ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਮਰਾਠਾ ਲਾਈਟ ਇਨਫੈਂਟਰੀ ਸੈਂਟਰ ਵਿਚ ਪੂਰੇ ਫ਼ੌਜੀ ਸਨਮਾਨ ਨਾਲ ਸ਼ਰਧਾਂਜਲੀ ਦਿੱਤੀ ਗਈ। ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ।
ਬੇਲਗਾਵੀ ਵਿਚ ਮੌਜੂਦ ਮੁੱਖ ਮੰਤਰੀ ਸਿੱਧਰਮਈਆ ਨੇ ਜਵਾਨਾਂ ਦੇ ਮਰਹੂਮ ਸਰੀਰ ਤੇ ਪੁਸ਼ਪ ਚੱਕਰ ਭੇਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਜਵਾਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁਖ ਹੋਇਆ। ਉਨ੍ਹਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
National
ਗੈਸ ਟੈਂਕਰ ਹਾਦਸੇ ਵਿੱਚ ਇੱਕ ਹੋਰ ਜ਼ਖ਼ਮੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 19
ਜੈਪੁਰ, 26 ਦਸੰਬਰ (ਸ.ਬ.) ਜੈਪੁਰ ਵਿੱਚ ਵਾਪਰੇ ਗੈਸ ਟੈਂਕਰ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਇਸ ਨਾਲ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਡਾਕਟਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ 11 ਹੋਰ ਲੋਕਾਂ ਦਾ ਐਸਐਮਐਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਐਸਐਮਐਸ ਹਸਪਤਾਲ ਦੇ ਸੁਪਰਡੈਂਟ ਡਾਕਟਰ ਸੁਸ਼ੀਲ ਭਾਟੀ ਨੇ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਏ ਇੱਕ ਹੋਰ ਵਿਅਕਤੀ ਦੀ ਅੱਜ ਮੌਤ ਹੋ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਮੇਂ ਹਸਪਤਾਲ ਵਿੱਚ 11 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ-ਤਿੰਨ ਵਿਅਕਤੀਆਂ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ 60 ਫ਼ੀਸਦੀ ਝੁਲਸਣ ਵਾਲੇ 28 ਸਾਲਾ ਲਾਲਾਰਾਮ ਦੀ ਅੱਜ ਮੌਤ ਹੋ ਗਈ। ਉਹ ਵੈਂਟੀਲੇਟਰ ਤੇ ਸੀ। ਹਸਪਤਾਲ ਵਿੱਚ ਤਿੰਨ ਹੋਰ ਮਰੀਜ਼ ਵੈਂਟੀਲੇਟਰ ਤੇ ਹਨ। ਲਾਲਾਰਾਮ ਦੇ ਦੋਸਤ ਰਾਮਾਵਤਾਰ ਨੇ ਦੱਸਿਆ ਕਿ ਉਹ ਮਹਿੰਦਰਾ ਸੇਜ਼ ਸਥਿਤ ਇੱਕ ਆਈਟੀ ਕੰਪਨੀ ਵਿੱਚ ਸਕਿਓਰਿਟੀ ਗਾਰਡ ਸੀ ਅਤੇ ਮੋਟਰਸਾਈਕਲ ਤੇ ਦਫ਼ਤਰ ਜਾ ਰਿਹਾ ਸੀ, ਜਦੋਂ ਉਹ ਅੱਗ ਦੀ ਲਪੇਟ ਵਿੱਚ ਆ ਗਿਆ। ਉਸ ਦਿਨ ਲਾਲਾਰਾਮ ਦੀ ਡਿਊਟੀ ਸਵੇਰ ਦੀ ਸ਼ਿਫਟ ਵਿੱਚ ਸੀ।
ਰਾਮਾਵਤਾਰ ਨੇ ਦੱਸਿਆ ਕਿ ਉਹ ਸਾਂਗਾਨੇਰ ਦਾ ਰਹਿਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਉਹ ਆਗਰਾ ਹਾਈਵੇਅ ਤੇ ਕਨੋਟਾ ਇਲਾਕੇ ਵਿੱਚ ਸ਼ਿਫਟ ਹੋ ਗਿਆ ਸੀ। ਘਟਨਾ ਦੇ ਸਮੇਂ ਉਹ ਮੋਟਰਸਾਈਕਲ ਤੇ ਸਵਾਰ ਸੀ। ਉਹ ਅਣਵਿਆਹਿਆ ਸੀ। ਇਸ ਹਾਦਸੇ ਵਿੱਚ ਗੰਭੀਰ ਰੂਪ ਨਾਲ ਝੁਲਸ ਗਏ ਤਿੰਨ ਲੋਕਾਂ ਦੀ ਬੀਤੇ ਦਿਨ ਨੂੰ ਮੌਤ ਹੋ ਗਈ। ਜੈਪੁਰ ਦੇ ਭੰਕਰੋਟਾ ਇਲਾਕੇ ਵਿੱਚ 20 ਦਸੰਬਰ ਤੜਕੇ ਜੈਪੁਰ-ਅਜਮੇਰ ਹਾਈਵੇਅ ਤੇ ਇਕ ਟਰੱਕ ਨੇ ਐਲਪੀਜੀ ਨਾਲ ਭਰੇ ਟੈਂਕਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਭਿਆਨਕ ਅੱਗ ਲੱਗ ਗਈ ਅਤੇ 35 ਤੋਂ ਵੱਧ ਵਾਹਨ ਪ੍ਰਭਾਵਿਤ ਹੋਏ। ਘਟਨਾ ਵਾਲੇ ਦਿਨ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ