National
ਦਿੱਲੀ ਹਵਾਈ ਅੱਡੇ ਤੇ ਡਾਕਟਰ ਨੇ ਬਚਾਈ ਬਜ਼ੁਰਗ ਦੀ ਜਾਨ

ਨਵੀਂ ਦਿੱਲੀ, 18 ਜੁਲਾਈ (ਸ.ਬ.) ਇੱਕ ਮਹਿਲਾ ਡਾਕਟਰ ਨੇ ਹਾਲ ਹੀ ਵਿੱਚ ਦਿੱਲੀ ਹਵਾਈ ਅੱਡੇ ਤੇ ਇੱਕ ਬਜ਼ੁਰਗ ਦੀ ਜਾਨ ਬਚਾਈ। ਇਸ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਨੂੰ ਡਾਕਟਰ ਨੇ ਤੁਰੰਤ ਡਾਕਟਰੀ ਸਹਾਇਤਾ ਦਿੱਤੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਡਾਕਟਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਮਹਿਲਾ ਡਾਕਟਰ ਬਿਮਾਰ ਵਿਅਕਤੀ ਦੀ ਛਾਤੀ ਨੂੰ ਪੰਪ ਕਰਦੀ ਦਿਖਾਈ ਦਿੰਦੀ ਹੈ। ਇਸ ਤੋਂ ਬਾਅਦ ਬਜ਼ੁਰਗ ਠੀਕ ਹੋ ਜਾਂਦਾ ਹੈ ਤੇ ਹੋਸ਼ ਵਿੱਚ ਆਉਣ ਤੋਂ ਬਾਅਦ ਮਹਿਲਾ ਡਾਕਟਰ ਨੂੰ ਦੁਆਵਾਂ ਦਿੰਦਾ ਹੈ। ਬਾਅਦ ਵਿੱਚ ਬਜ਼ੁਰਗ ਦਾ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਮੈਡੀਕਲ ਕਰਵਾਇਆ ਗਿਆ।
National
ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਸੜਕ ਹਾਦਸੇ ਵਿੱਚ ਮੌਤ, 19 ਜ਼ਖਮੀ

ਪ੍ਰਯਾਗਰਾਜ, 15 ਫਰਵਰੀ (ਸ.ਬ.) ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਜਦਕਿ 19 ਜ਼ਖ਼ਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਨਾਲ ਹੀ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮੇਜਾ ਵਿੱਚ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ਤੇ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 10 ਸ਼ਰਧਾਲੂਆਂ ਦੀ ਮੌਤ ਹੋ ਗਈ। ਬੋਲੈਰੋ ਅਤੇ ਸ਼ਰਧਾਲੂਆਂ ਨਾਲ ਭਰੀ ਬੱਸ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਬੋਲੈਰੋ ਵਿੱਚ ਸਵਾਰ ਸਾਰੇ 10 ਸ਼ਰਧਾਲੂਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਸਾਰੇ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਬੋਲੈਰੋ ਵਿੱਚ ਸਵਾਰ ਸਾਰੇ 10 ਸ਼ਰਧਾਲੂ ਮੇਲਾ ਖੇਤਰ ਵਿੱਚ ਸੰਗਮ ਇਸ਼ਨਾਨ ਲਈ ਆ ਰਹੇ ਸਨ।
ਇਸ ਹਾਦਸੇ ਵਿੱਚ ਸੰਗਮ ਇਸ਼ਨਾਨ ਕਰਕੇ ਵਾਰਾਣਸੀ ਜਾ ਰਹੇ ਬੱਸ ਵਿੱਚ ਸਵਾਰ 19 ਸ਼ਰਧਾਲੂ ਵੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸੀਐਚਸੀ ਰਾਮਨਗਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਮੱਧ ਪ੍ਰਦੇਸ਼ ਦੇ ਰਾਜਗੜ੍ਹ ਜ਼ਿਲ੍ਹੇ ਦੇ ਵਸਨੀਕ ਹਨ।
ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਹੋਏ ਸੜਕ ਹਾਦਸੇ ਤੇ ਦੁੱਖ ਪ੍ਰਗਟ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਮੌਕੇ ਤੇ ਪਹੁੰਚਣ ਅਤੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਢੰਗ ਨਾਲ ਇਲਾਜ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
National
ਖੜ੍ਹੇ ਟਰੱਕ ਨਾਲ ਟਕਰਾਈ ਮਹਾਂਕੁੰਭ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਵੈਨ, ਚਾਰ ਵਿਅਕਤੀਆਂ ਦੀ ਮੌਤ
ਦਾਹੋਦ, 15 ਫਰਵਰੀ (ਸ.ਬ.) ਗੁਜਰਾਤ ਦੇ ਦਾਹੋਦ ਜ਼ਿਲ੍ਹੇ ਵਿਚ ਪ੍ਰਯਾਗਰਾਜ ਦੇ ਮਹਾਂਕੁੰਭ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਆ ਰਹੀ ਸੈਲਾਨੀ ਵੈਨ ਦੇ ਹਾਈਵੇਅ ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਇਹ ਹਾਦਸਾ ਇੰਦੌਰ-ਅਹਿਮਦਾਬਾਦ ਹਾਈਵੇਅ ਤੇ ਲਿਮਖੇੜਾ ਨੇੜੇ ਵੱਡੇ ਤੜਕੇ 2.15 ਵਜੇ ਦੇ ਕਰੀਬ ਵਾਪਰਿਆ।
ਅਧਿਕਾਰੀ ਨੇ ਕਿਹਾ ਕਿ 10 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਸੈਲਾਨੀ ਵੈਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਮ੍ਰਿਤਕਾਂ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਅਤੇ ਅਹਿਮਦਾਬਾਦ ਜ਼ਿਲ੍ਹੇ ਦੇ ਢੋਲਕਾ ਦੇ ਰਹਿਣ ਵਾਲੇ ਸਨ।
ਅਧਿਕਾਰੀ ਨੇ ਕਿਹਾ ਕਿ ਤੀਰਥ ਯਾਤਰੀ ਮਹਾਂਕੁੰਭ ਤੋਂ ਵਾਪਸ ਆ ਰਹੇ ਸਨ। ਇੱਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲੀਸ ਅਨੁਸਾਰ, ਮ੍ਰਿਤਕਾਂ ਦੀ ਪਛਾਣ ਦੇਵਰਾਜ ਨਕੁਮ ਅਤੇ ਉਸ ਦੀ ਪਤਨੀ ਜਸੂਬਾ ਦੋਵੇਂ ਅੰਕਲੇਸ਼ਵਰ ਤੋਂ ਹਨ, ਅਤੇ ਢੋਲਕਾ ਨਿਵਾਸੀ ਸਿਧਰਾਜ ਡਾਬੀ ਅਤੇ ਰਮੇਸ਼ ਗੋਸਵਾਮੀ ਵਜੋਂ ਹੋਈ ਹੈ।
National
ਬੱਸ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ
ਫ਼ਿਰੋਜ਼ਾਬਾਦ, 15 ਫਰਵਰੀ (ਸ.ਬ.) ਮਹਾਕੁੰਭ ਤੋਂ ਪਰਤ ਰਹੇ ਰਾਜਸਥਾਨ ਦੇ ਇੱਕ 33 ਸਾਲਾ ਵਿਅਕਤੀ ਦੀ ਲਖਨਊ-ਆਗਰਾ ਐਕਸਪ੍ਰੈਸ ਵੇਅ ਤੇ ਬੱਸ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ। ਪੁਲੀਸ ਅਨੁਸਾਰ ਬਾਕੀ ਯਾਤਰੀ ਸੁਰੱਖਿਅਤ ਹਨ। ਪੁਲੀਸ ਸੁਪਰਡੈਂਟ (ਸਿਟੀ) ਰਵੀ ਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਯਾਤਰੀ ਮਹਾਂਕੁੰਭ ਵਿੱਚ ਸ਼ਾਮਲ ਹੋਣ ਲਈ ਗਏ ਸਨ। ਸੰਗਮ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਉਹ ਦਰਸ਼ਨਾਂ ਲਈ ਅਯੁੱਧਿਆ ਗਏ ਅਤੇ ਉਥੋਂ ਵਾਪਸ ਪਰਤ ਰਹੇ ਸਨ।
ਉਨ੍ਹਾਂ ਦੱਸਿਆ ਕਿ ਰਾਜਸਥਾਨ ਦੇ ਨਾਗੌਰ ਦਾ ਰਹਿਣ ਵਾਲਾ ਪਵਨ ਸ਼ਰਮਾ ਬੱਸ ਵਿੱਚ ਸਵਾਰ 52 ਯਾਤਰੀਆਂ ਵਿੱਚ ਸ਼ਾਮਲ ਸੀ। ਬੀਤੀ ਰਾਤ ਬੱਸ ਅਯੁੱਧਿਆ ਤੋਂ ਨਾਗੌਰ ਲਈ ਰਵਾਨਾ ਹੋਈ। ਉਨ੍ਹਾਂ ਦੱਸਿਆ ਕਿ ਸਵੇਰੇ 4 ਵਜੇ ਲਖਨਊ-ਆਗਰਾ ਐਕਸਪ੍ਰੈਸ ਵੇਅ ਤੇ ਬੱਸ ਨੂੰ ਅੱਗ ਲੱਗ ਗਈ। ਬਾਕੀ ਸਾਰੀਆਂ ਸਵਾਰੀਆਂ ਤੁਰੰਤ ਬੱਸ ਤੋਂ ਉਤਰ ਗਈਆਂ। ਪਰ ਜਦੋਂ ਇਹ ਘਟਨਾ ਵਾਪਰੀ ਤਾਂ ਸ਼ਰਮਾ ਜੋ ਸੌਂ ਰਿਹਾ ਸੀ ਅਤੇ ਬੱਸ ਦੇ ਅੰਦਰ ਫਸਣ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਸਾਰੇ ਯਾਤਰੀਆਂ ਨੂੰ ਇਕ ਹੋਰ ਬੱਸ ਰਾਹੀਂ ਉਨ੍ਹਾਂ ਦੀਆਂ ਵਾਪਸ ਭੇਜ ਦਿੱਤਾ ਗਿਆ ਹੈ।
-
International2 months ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International2 months ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International2 months ago
ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਟਰਾਲੇ ਅਤੇ ਬੱਸ ਦੀ ਟੱਕਰ ਦੌਰਾਨ 12 ਵਿਅਕਤੀਆਂ ਦੀ ਮੌਤ
-
Mohali2 months ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ
-
Punjab2 months ago
ਲੁਧਿਆਣਾ-ਜਲੰਧਰ ਹਾਈਵੇਅ ਤੇ ਸੜਕ ਹਾਦਸੇ ਦੌਰਾਨ ਦੋ ਹਲਾਕ