Connect with us

National

ਦਿੱਲੀ ਹਵਾਈ ਅੱਡੇ ਤੇ ਡਾਕਟਰ ਨੇ ਬਚਾਈ ਬਜ਼ੁਰਗ ਦੀ ਜਾਨ

Published

on

 

 

ਨਵੀਂ ਦਿੱਲੀ, 18 ਜੁਲਾਈ (ਸ.ਬ.) ਇੱਕ ਮਹਿਲਾ ਡਾਕਟਰ ਨੇ ਹਾਲ ਹੀ ਵਿੱਚ ਦਿੱਲੀ ਹਵਾਈ ਅੱਡੇ ਤੇ ਇੱਕ ਬਜ਼ੁਰਗ ਦੀ ਜਾਨ ਬਚਾਈ। ਇਸ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਨੂੰ ਡਾਕਟਰ ਨੇ ਤੁਰੰਤ ਡਾਕਟਰੀ ਸਹਾਇਤਾ ਦਿੱਤੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਡਾਕਟਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਮਹਿਲਾ ਡਾਕਟਰ ਬਿਮਾਰ ਵਿਅਕਤੀ ਦੀ ਛਾਤੀ ਨੂੰ ਪੰਪ ਕਰਦੀ ਦਿਖਾਈ ਦਿੰਦੀ ਹੈ। ਇਸ ਤੋਂ ਬਾਅਦ ਬਜ਼ੁਰਗ ਠੀਕ ਹੋ ਜਾਂਦਾ ਹੈ ਤੇ ਹੋਸ਼ ਵਿੱਚ ਆਉਣ ਤੋਂ ਬਾਅਦ ਮਹਿਲਾ ਡਾਕਟਰ ਨੂੰ ਦੁਆਵਾਂ ਦਿੰਦਾ ਹੈ। ਬਾਅਦ ਵਿੱਚ ਬਜ਼ੁਰਗ ਦਾ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਮੈਡੀਕਲ ਕਰਵਾਇਆ ਗਿਆ।

Continue Reading

National

ਕੁੱਲੂ ਵਿੱਚ ਜ਼ਮੀਨ ਖਿਸਕਣ ਕਾਰਨ ਕਾਰ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

Published

on

By

ਕੁੱਲੂ, 18 ਅਪ੍ਰੈਲ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਤੇ ਇੱਕ ਵਾਹਨ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਮਣੀਕਰਨ-ਬਰਸ਼ੈਣੀ ਸੜਕ ਤੇ ਘਾਟੀਗੜ੍ਹ ਦੇ ਨੇੜੇ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਸ਼ੁਰੂ ਵਿੱਚ ਪਹਾੜੀ ਤੋਂ ਹਲਕਾ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਡਰਾਈਵਰ ਸੁਚੇਤ ਹੋ ਗਿਆ ਅਤੇ ਉਹ ਤੁਰੰਤ ਗੱਡੀ ਤੋਂ ਬਾਹਰ ਨਿਕਲ ਗਿਆ। ਕੁਝ ਪਲਾਂ ਬਾਅਦ ਭਾਰੀ ਪੱਥਰ ਡਿੱਗਣੇ ਸ਼ੁਰੂ ਹੋ ਗਏ, ਜਿਸ ਨਾਲ ਉਕਤ ਸਥਾਨ ਵਿਚੋਂ ਲੰਘ ਰਹੀ ਇਕ ਗੱਡੀ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਹ ਰਾਹਤ ਦੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਾਟੀਗੜ੍ਹ ਇਲਾਕਾ ਜ਼ਮੀਨ ਖਿਸਕਣ ਲਈ ਬਹੁਤ ਕਮਜ਼ੋਰ ਹੋ ਗਿਆ ਹੈ। ਇੱਥੇ ਅਕਸਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਇਹ ਰਸਤਾ ਹੁਣ ਰਾਹਗੀਰਾਂ ਅਤੇ ਸੈਲਾਨੀਆਂ ਲਈ ਜੋਖਮ ਭਰਿਆ ਬਣ ਗਿਆ ਹੈ।

Continue Reading

National

ਪੁਣੇ ਵਿੱਚ ਹਵਾਈ ਸੈਨਾ ਦੇ ਜਹਾਜ਼ ਦੀ ‘ਹਾਰਡ ਲੈਂਡਿੰਗ’

Published

on

By

ਪੁਣੇ, 18 ਅਪ੍ਰੈਲ (ਸ.ਬ.) ਪੁਣੇ ਹਵਾਈ ਅੱਡੇ ਦਾ ਰਨਵੇਅ ਬੀਤੀ ਦੇਰ ਰਾਤ ਇਕ ਆਈ.ਏ.ਐਫ਼.ਜਹਾਜ਼ ਵਲੋਂ ਸਖ਼ਤ ਲੈਂਡਿੰਗ ਕਰਨ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ। ਭਾਰਤੀ ਹਵਾਈ ਸੈਨਾ ਦੇ ਅਨੁਸਾਰ ਇਸ ਘਟਨਾ ਕਾਰਨ ਹਵਾਈ ਅੱਡੇ ਤੇ ਉਡਾਣ ਸੰਚਾਲਨ ਅੱਠ ਘੰਟਿਆਂ ਲਈ ਪ੍ਰਭਾਵਿਤ ਰਿਹਾ।

ਆਈ.ਏ.ਐਫ਼. ਦੇ ਅਨੁਸਾਰ ਲੈਂਡਿੰਗ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਰਨਵੇ ਨੂੰ ਤੁਰੰਤ ਬੰਦ ਕਰਨਾ ਪਿਆ। ਜਹਾਜ਼ ਦਾ ਅਮਲਾ ਸੁਰੱਖਿਅਤ ਹੈ ਤੇ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਅੱਜ ਸਵੇਰੇ 7:30 ਵਜੇ ਤੋਂ ਬਾਅਦ ਹਵਾਈ ਅੱਡੇ ਤੇ ਉਡਾਣ ਸੰਚਾਲਨ ਆਮ ਵਾਂਗ ਸ਼ੁਰੂ ਹੋ ਗਿਆ। ਹਵਾਈ ਅੱਡੇ ਦੇ ਨਿਰਦੇਸ਼ਕ ਦੇ ਅਨੁਸਾਰ ਪੰਜ ਏਅਰਲਾਈਨਾਂ ਦੀਆਂ 91 ਉਡਾਣਾਂ ਨੂੰ ਰੱਦ ਕਰਨਾ ਪਿਆ।

ਰੱਦ ਕੀਤੀਆਂ ਗਈਆਂ ਉਡਾਣਾਂ ਵਿਚ ਇੰਡੀਗੋ ਦੀਆਂ 65 ਉਡਾਣਾਂ, ਏਅਰ ਇੰਡੀਆ ਦੀਆਂ ਛੇ, ਸਪਾਈਸਜੈਟ ਦੀਆਂ ਪੰਜ, ਅਕਾਸਾ ਏਅਰ ਦੀਆਂ ਪੰਜ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ 10 ਉਡਾਣਾਂ ਸ਼ਾਮਿਲ ਹਨ। ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ ਬੀਤੀ ਰਾਤ ਲਗਭਗ 10:25 ਵਜੇ ਇਕ ਲੜਾਕੂ ਜਹਾਜ਼ ਦਾ ਅੰਡਰਕੈਰੇਜ (ਲੈਂਡਿੰਗ ਗੀਅਰ) ਲੈਂਡਿੰਗ ਦੌਰਾਨ ਫੇਲ੍ਹ ਹੋ ਗਿਆ, ਜਿਸ ਕਾਰਨ ਰਨਵੇਅ ਤੇ ਰੁਕਾਵਟ ਆ ਗਈ।

Continue Reading

National

ਪੈਸਿਆਂ ਦੇ ਲੈਣ-ਦੇਣ ਕਾਰਨ ਗੁਆਂਢੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤ ਦਾ ਕਤਲ

Published

on

By

ਨਵੀਂ ਦਿੱਲੀ, 18 ਅਪ੍ਰੈਲ (ਸ.ਬ.) ਦੱਖਣੀ ਦਿੱਲੀ ਦੇ ਸੀਆਰ ਪਾਰਕ ਇਲਾਕੇ ਵਿੱਚ ਇੱਕ ਪਿਤਾ ਅਤੇ ਉਸ ਦੇ ਪੁੱਤਰ ਦਾ ਬੜੀ ਬੇਰਹਿਮੀ ਨਾਲ ਇਕ ਗੁਆਂਢੀ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਲੋਕਾਂ ਨੂੰ ਪਿਓ-ਪੁੱਤਰ ਦੀਆਂ ਲਾਸ਼ਾਂ ਸੜਕ ਤੋਂ ਬਰਾਮਦ ਹੋਈਆਂ। ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ।

ਪੁਲੀਸ ਨੇ ਅੱਜ ਸੀਨੀਅਰ ਅਧਿਕਾਰੀ ਅਨੰਤ ਮਿੱਤਲ, ਆਈਪੀਐਸ, ਡੀਸੀਪੀ ਦੁਆਰਾ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਇਸ ਹਿੰਸਕ ਹਮਲੇ ਵਿੱਚ ਇੱਕ ਹੋਰ ਪਰਿਵਾਰਕ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 9:30 ਵਜੇ ਸੀਆਰ ਪਾਰਕ ਪੁਲੀਸ ਨੂੰ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਸਾਕੇਤ ਤੋਂ ਇੱਕ ਫੋਨ ਆਇਆ। ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਡਾਕਟਰਾਂ ਨੇ 62 ਸਾਲਾ ਰਾਕੇਸ਼ ਸੂਦ ਅਤੇ ਉਸਦੇ 27 ਸਾਲਾ ਪੁੱਤਰ ਕਰਨ ਸੂਦ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਚਚੇਰਾ ਭਰਾ ਰਾਹੁਲ ਦਾ ਇਲਾਜ ਚੱਲ ਰਿਹਾ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਪੁਰਾਣੀ ਰੰਜਿਸ਼ ਨੂੰ ਲੈ ਕੇ ਦਿੱਤਾ ਗਿਆ। ਰਾਕੇਸ਼ ਅਤੇ ਉਸਦਾ ਪੁੱਤਰ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਸਨ। ਰਾਕੇਸ਼ ਦਾ ਉਸੇ ਅਪਾਰਟਮੈਂਟ ਵਿੱਚ ਰਹਿਣ ਵਾਲੇ ਇੱਕ ਗੁਆਂਢੀ ਨਾਲ ਪਹਿਲਾਂ ਵਿੱਤੀ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲੀਸ ਨੇ ਕਿਹਾ ਕਿ ਦੋਸ਼ੀ, ਜਿਸਦੀ ਪਛਾਣ ਅਸਦ ਵਜੋਂ ਹੋਈ ਹੈ, ਉਹ ਤਾਰਾ ਅਪਾਰਟਮੈਂਟਸ ਦਾ ਵਸਨੀਕ ਹੈ। ਉਸ ਨੇ ਕਥਿਤ ਤੌਰ ਤੇ ਮੁੜ ਤੋਂ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Continue Reading

Latest News

Trending