Connect with us

Punjab

ਬਲਬੇੜਾ ਵਿਖੇ ਜਨ ਸੁਵਿਧਾ ਕੈਂਪ ਲਗਾਇਆ

Published

on

 

ਪਟਿਆਲਾ, 18 ਜੁਲਾਈ (ਬਿੰਦੂ ਧੀਮਾਨ) ਹਲਕਾ ਸਨੌਰ ਦੇ ਪਿੰਡ ਬਲਬੇੜਾ ਦੇ ਡੇਰਾ ਬਾਬਾ ਬਖ਼ਤਾ ਰਾਮ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦਾ ਜਾਇਜਾ ਲੈਣ ਪਹੁੰਚੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜੇ ਹਨ ਅਤੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੀ ਨਿਪਟਾਰਾ ਕੀਤਾ ਅਤੇ ਬਲਬੇੜਾ ਵਿਖੇ 300 ਬੂਟੇ ਲਗਾਉਣ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਪਟਿਆਲਾ ਦੇ ਐਸ. ਡੀ. ਐਮ. ਅਰਵਿੰਦ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ।

ਇਸ ਜਨ ਸੁਵਿਧਾ ਕੈਂਪ ਦੌਰਾਨ ਆਏ ਲੋਕਾਂ ਵਲੋਂ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ, ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮਾਂ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ. ਡੀ. ਆਈ .ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਕੰਮ ਕਰਵਾਏ ਗਏ। ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਇਸ ਮੌਕੇ ਬੀ. ਡੀ. ਪੀ. ਓ. ਤੇਜਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਕੁਲਵਿੰਦਰ ਕੌਰ, ਡਾ. ਕਰਮ ਸਿੰਘ ਰਾਜਗੜ੍ਹ, ਕੁਲਵੰਤ ਸਿੰਘ, ਹਰਜੀਤ ਸਿੰਘ, ਬਬਲੀ ਧੀਮਾਨ, ਪੰਚਾਇਤ ਸਕੱਤਰ ਹਰਜਿੰਦਰ ਸਿੰਘ ਵੀ ਮੌਜੂਦ ਸਨ।

Continue Reading

Mohali

ਲਾਇਨਜ਼ ਕਲੱਬ ਮੁਹਾਲੀ ਵੱਲੋਂ ਦੋ ਰੋਜਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ

Published

on

By

 

ਐਸ ਏ ਐਸ ਨਗਰ, 28 ਦਸੰਬਰ (ਸ.ਬ.) ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ.ਨਗਰ (ਰਜਿ.) ਵੱਲੋਂ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦਘਾਟਨ ਰੀਜਨ ਚੇਅਰਪਰਸਨ ਕੇ. ਪੀ. ਸ਼ਰਮਾ, ਜੋਨ ਚੇਅਰਪਰਸਨ ਅਮਨਦੀਪ ਸਿੰਘ ਗੁਲਾਟੀ ਅਤੇ ਜਿਲ੍ਹਾ ਕੋ ਚੇਅਰਮੈਨ ਲਾਇਨ ਕੂਐਸਟ ਹਰਿੰਦਰ ਪਾਲ ਸਿੰਘ ਹੈਰੀ ਵੱਲੋਂ ਜੋਤ ਜਗਾ ਕੇ ਕੀਤਾ ਗਿਆ।

ਕਲੱਬ ਦੇ ਪ੍ਰਧਾਨ ਅਮਿਤ ਨਰੂਲਾ ਨੇ ਦੱਸਿਆ ਕਿ ਇਸ ਮੌਕੇ ਮੁੰਬਈ ਤੋਂ ਆਏ ਇੰਟਰਨੈਸ਼ਨਲ ਟ੍ਰੇਨਰ ਸ਼੍ਰੀਮਤੀ ਨਿਧੀ ਨਾਗਰਥ ਵਲੋਂ ਸਕੂਲ ਦੇ 21 ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦਾ ਉਦੇਸ਼ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਭਵਿੱਖ ਬਣਾਉਣ ਦੀਆਂ ਗਤੀਵਿਧੀਆਂ ਵਿੱਚ ਸਹਾਇਤਾ ਕਰਨਾ ਅਤੇ ਚੰਗੇ ਇਨਸਾਨ ਵੱਜੋਂ ਸਮਾਜ ਦੀ ਸੇਵਾ ਕਰਨ ਦਾ ਮਾਰਗਦਰਸ਼ਨ ਕਰਨਾ ਸੀ।

ਅਧਿਆਪਕ ਸਿਖਲਾਈ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਲੱਬ ਦੇ ਜਿਲ੍ਹਾ ਮੀਤ ਗਵਰਨਰ ਅਜੈ ਕੁਮਾਰ ਗੋਇਲ ਵਲੋਂ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਚੇਅਰਪਰਸਨ ਟੀਚਰ ਟ੍ਰੇਨਿੰਗ ਅਤੇ ਲਾਇਨ ਕੁਐਸਟ ਮੁਕੇਸ਼ ਮਦਾਨ ਅਤੇ ਨਰੇਸ਼ ਗੋਇਲ (ਡੀ ਸੀ ਐੱਸ ਪ੍ਰੋਟੋਕਾਲ), ਹਰਪ੍ਰੀਤ ਸਿੰਘ ਅਟਵਾਲ, ਰਜਿੰਦਰ ਚੌਹਾਨ ਸੈਕਟਰੀ, ਕੇ. ਕੇ. ਅਗਰਵਾਲ, ਜਸਵਿੰਦਰ ਸਿੰਘ, ਜੇ. ਪੀ. ਸਿੰਘ, ਸਨੱਤ ਭਾਰਦਵਾਜ (ਰੀਜ਼ਨ ਸੈਕਟਰੀ) ਅਤੇ ਜਤਿੰਦਰ ਪਾਲ ਸਿੰਘ (ਪੀ. ਆਰ. ੳ.) ਸ਼ਾਮਿਲ ਹੋਏ।

ਸਕੂਲ ਦੇ ਚੇਅਰਮੈਨ ਪਵਨਦੀਪ ਕੌਰ ਗਿੱਲ, ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਵਲੋਂ ਵਰਕਸ਼ਾਪ ਲਗਾਉਣ ਲਈ ਕਲੱਬ ਦਾ ਧੰਨਵਾਦ ਕੀਤਾ ਗਿਆ।

 

Continue Reading

Punjab

ਮੀਂਹ ਕਾਰਨ ਦੋ ਵੱਖ-ਵੱਖ ਥਾਵਾਂ ਤੇ ਡਿੱਗੀ ਮਕਾਨ ਦੀ ਛੱਤ, 3 ਵਿਅਕਤੀ ਗੰਭੀਰ ਜ਼ਖਮੀ

Published

on

By

 

ਫਰੀਦਕੋਟ, 28 ਦਸੰਬਰ (ਸ.ਬ.) ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਬੀਤੀ ਦੇਰ ਸ਼ਾਮ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਜੈਤੋ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਇੱਥੋਂ ਉਨ੍ਹਾਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹਸਪਤਾਲ, ਫਰੀਦਕੋਟ ਲਈ ਰੈਫਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਪਏ ਮੀਂਹ ਕਾਰਨ ਜੈਤੋ ਦੇ ਕੋਠੇ ਦਿਹਾਤੀ ਇਲਾਕੇ ਵਿੱਚ ਇਕ ਮਕਾਨ ਦੀ ਛੱਤ ਡਿੱਗ ਗਈ ਅਤੇ ਕਮਰੇ ਵਿੱਚ ਬੈਠੇ ਮਾਂ-ਪੁੱਤ ਮਲਬੇ ਹੇਠਾਂ ਦੱਬ ਗਏ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਮੁਖੀ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਸਮੇਤ ਐਂਬੂਲੈਂਸ ਵਿੱਚ ਮੌਕੇ ਤੇ ਪੁੱਜੇ ਅਤੇ ਮਾਂ-ਪੁੱਤ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਲਾਜ ਲਈ ਸਿਵਲ ਹਸਪਤਾਲ ਇੱਥੋਂ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਮੁਖੀ ਅਤੇ ਪੀੜਤ ਪਰਿਵਾਰ ਦੇ ਗੁਆਂਢੀਆਂ ਨੇ ਦੱਸਿਆ ਕਿ ਮੀਂਹ ਪੈਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਵਿੱਚ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਕੋਟਕਪੂਰਾ ਸ਼ਹਿਰ ਦੇ ਮੁਹੱਲਾ ਹਰਨਾਮਪੁਰਾ ਵਿੱਚ ਅੱਜ ਸਵੇਰੇ ਘਰ ਦੀ ਛੱਤ ਡਿੱਗਣ ਨਾਲ ਇੱਕ 75 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖਮੀ ਬਜ਼ੁਰਗ ਕਰਤਾਰ ਸਿੰਘ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਮੀਂਹ ਕਾਰਨ ਛੱਤ ਡਿੱਗਣ ਦੀ ਇਹ ਦੂਜੀ ਘਟਨਾ ਹੈ।

Continue Reading

Punjab

ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫਤਾਰ ਐਂਬੂਲੈਂਸ ਪਲਟੀ, ਚਾਲਕ ਦੀ ਮੌਤ

Published

on

By

 

ਜਲੰਧਰ, 28 ਦਸੰਬਰ (ਸ.ਬ.) ਜਲੰਧਰ ਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ਤੇ ਅੱਜ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ।

ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿਸੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲੀਸ ਅਧਿਕਾਰੀ ਪਹੁੰਚ ਗਏ ਤੇ ਪੁਲੀਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ।

Continue Reading

Latest News

Trending