Connect with us

Chandigarh

ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Published

on

 

ਮੁਲਜਮਾਂ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਨੇ 8,90,000 ਰੁਪਏ ਦੀ ਨਗਦੀ ਕੀਤੀ ਬਰਾਮਦ

ਚੰਡੀਗੜ੍ਹ, 18 ਜੁਲਾਈ(ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਇੱਕ ਵਸੀਕਾ ਨਵੀਸ ਸੁਭਾਸ਼ ਚੰਦਰ ਅਤੇ ਉਸਦੇ ਭਰਾ ਅਸਟਾਮ ਫ਼ਰੋਸ਼ ਰਮੇਸ਼ ਚੰਦਰ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਗ੍ਰਿਫਤਾਰੀ ਉਪਰੰਤ ਉਕਤ ਮੁਲਜ਼ਮਾਂ ਦੇ ਪਿੰਡ ਤਲੂਰ ਵਿਚਲੇ ਘਰ ਦੀ ਤਲਾਸ਼ੀ ਦੌਰਾਨ 8,90,000 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ ਜਿਸ ਬਾਬਤ ਦੋਵਾਂ ਵੱਲੋਂ ਕੋਈ ਤਸੱਲੀਬਖ਼ਸ਼ ਵੇਰਵੇ ਪੇਸ਼ ਨਹੀਂ ਕੀਤੇ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਕੋਹਲੀਆਂ ਵਾਸੀ ਸੁਖਵੀਰ ਪਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫੋਂ ਉਸਦੇ ਪਲਾਟ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending