Connect with us

Mohali

ਸਿਰਫ ਪੈਸੇ ਇੱਕਠੇ ਕਰਨ ਦੀ ਥਾਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਵੱਲ ਧਿਆਨ ਦੇਵੇ ਗਮਾਡਾ : ਨਰਪਿੰਦਰ ਸਿੰਘ ਰੰਗੀ

Published

on

 

ਐਸ ਏ ਐਸ ਨਗਰ, 18 ਜੁਲਾਈ (ਸ.ਬ.) ਨਗਰ ਨਿਗਮ ਦੇ ਕੌਂਸਲਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਪੰਜਾਬ ਦੇ ਸ਼ਹਿਰਾਂ ਦੀ ਪਲਾਨਿੰਗ ਕਰਨ ਵਾਲਾ ਗਮਾਡਾ ਹੁਣ ਸਿਰਫ ਪੰਜਾਬ ਸਰਕਾਰ ਲਈ ਪੈਸੇ ਇਕੱਠੇ ਕਰਨ ਦਾ ਅਦਾਰਾ ਬਣ ਕੇ ਰਹਿ ਗਿਆ ਹੈ ਅਤੇ ਇਸ ਨੂੰ ਲੋਕਾਂ ਦੀ ਬਿਲਕੁਲ ਪਰਵਾਹ ਨਹੀਂ ਹੈ।

ਉਹਨਾਂ ਕਿਹਾ ਕਿ ਗਮਾਡਾ ਵਲੋਂ ਮੁਹਾਲੀ ਸ਼ਹਿਰ ਦੀ ਉਸਾਰੀ ਵੇਲੇ ਸ਼ਹਿਰ ਦੇ ਵਸਨੀਕਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦੇਣ ਵੱਲ ਪੂਰਾ ਧਿਆਨ ਨਹੀਂ ਦਿਤਾ ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਦੀ ਤਰਜ ਤੇ ਵਸਾਏ ਗਏ ਮੁਹਾਲੀ ਸ਼ਹਿਰ ਉਸਾਰੀ ਵੇਲੇ ਗਮਾਡਾ (ਪਹਿਲਾਂ ਪੂਡਾ) ਚੰਡੀਗੜ੍ਹ ਦੀ ਕਾਪੀ ਕਰਨ ਵਿੱਚ ਵੀ ਗਮਾਡਾ ਨਾਕਾਰਾ ਸਾਬਤ ਹੋਇਆ ਹੈ।

ਸz ਰੰਗੀ ਨੇ ਕਿਹਾ ਕਿ ਭਾਵੇਂ ਸੜਕਾਂ ਦੀ ਚੌੜਾਈ ਦੀ ਗੱਲ ਹੋਵੇ ਜਾਂ ਸੜਕਾਂ ਕਿਨਾਰੇ ਲੱਗੇ ਦਰਖਤਾਂ ਜਾਂ ਮਾਰਕੀਟਾਂ ਦੀਆਂ ਪਾਰਿਕੰਗਾਂ ਦੀ ਗਮਾਡਾ ਇਸ ਪੱਖੋਂ ਫਾਡੀ ਸਾਬਿਤ ਹੋਇਆ ਹੈ। ਚੰਡੀਗੜ੍ਹ ਵਿੱਚ ਖਿੱਚ ਦਾ ਕੇਂਦਰ ਬਣਦੀ ਸੁਖਨਾ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਵਰਗੀਆਂ ਥਾਵਾਂ ਦੀ ਗੱਲ ਬਹੁਤ ਦੂਰ ਹੈ ਗਮਾਡਾ ਤਾਂ ਇੱਥੋਂ ਦੇ ਵਸਨੀਕਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਤਕ ਨਹੀਂ ਦੇ ਪਇਆ। ਉਹਨਾਂ ਕਿਹਾ ਕਿ ਗਮਾਡਾ ਦਾ ਗਠਨ ਭਾਵੇ ਲੋਕਾਂ ਨੂੰ ਮਿਆਰੀ ਸੁਵਿਧਾਵਾਂ ਵਾਲੀਆਂ ਰਿਹਾਇਸ਼ੀ ਕਲੋਨੀਆਂ ਵਿਕਸਿਤ ਕਰਨ ਲਈ ਕੀਤਾ ਗਿਆ ਸੀ ਪਰੰਤੂ ਇਹ ਸਿਰਫ ਇੱਕ ਪ੍ਰਾਈਵੇਟ ਸੈਕਟਰ ਦੀ ਤਰ੍ਹਾਂ ਪੈਸੇ ਇਕੱਠੇ ਕਰਨ ਤੇ ਹੀ ਲੱਗਾ ਰਿਹਾ ਹੈ। ਉਹਨਾਂ ਕਿਹਾ ਕਿ ਗਮਾਡਾ ਦੀ ਪਲਾਨਿੰਗ ਦੀ ਹਾਲਤ ਇਹ ਹੈ ਕਿ ਇਹ ਖੁਦ ਆਪਣੈ ਦਫਤਰ ਦੀ ਪਲਾਨਿੰਗ ਕਰਨ ਵੇਲੇ ਵੀ ਸਹੀ ਢੰਗ ਨਾਲ ਪਾਰਕਿੰਗ ਨਹੀਂ ਛੱਡ ਸਕਿਆ ਅਤੇ ਹੁਣ ਹਾਲਾਤ ਇਹ ਹਨ ਕਿ ਲੋਕਾਂ ਦੀਆਂ ਗੱਡੀਆਂ ਸੜਕਾਂ ਉੱਤੇ ਲੱਗਦੀਆਂ ਹਨ ਅਤੇ ਸਟਾਫ ਦੀਆਂ ਅੱਧ ਅਧੂਰੀਆਂ ਗੱਡੀਆਂ ਅੰਦਰ ਹੁੰਦੀਆਂ ਹਨ।

ਸz ਰੰਗੀ ਨੇ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਸੜਕਾਂ ਦੇ ਆਲੇ ਦੁਆਲੇ ਅਜਿਹੇ ਦਰਖਤ ਲਗਾਏ ਗਏ ਜਿਨਾਂ ਦੇ ਉੱਤੇ ਬਹੇੜਾ ਅਤੇ ਬਲਮ ਖੀਰੇ ਵਰਗੇ ਫਲ ਲੱਗਦੇ ਹਨ ਜੋ ਸੜਕਾਂ ਤੇ ਜਾਂਦੇ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ। ਉਹਨਾਂ ਕਿਹਾ ਕਿ ਰਿਹਾਇਸ਼ੀ ਖੇਤਰਾਂ ਵਿੱਚ ਘਰਾਂ ਦੇ ਅੱਗੇ ਲੱਗੇ ਦਰਖਤ ਇੰਨੇ ਉੱਚੇ ਹੋ ਗਏ ਹਨ ਕਿ ਉਹ ਚਾਰ ਚਾਰ ਮੰਜ਼ਿਲਾਂ ਉੱਪਰ ਟੱਪ ਗਏ ਹਨ ਜਿਹਨਾਂ ਦੇ ਡਿੱਗਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਇਸ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਲੱਗੇ ਦਰਖਤ ਨਾ ਉੱਚੇ ਹਨ ਨਾ ਉਹਨਾਂ ਉੱਤੇ ਅਜਿਹੇ ਫ਼ਲ ਲੱਗਦੇ ਹਨ।

ਸ੍ਰੀ ਰੰਗੀ ਨੇ ਕਿਹਾ ਜੇਕਰ ਚੰਡੀਗੜ੍ਹ ਦੀਆਂ ਸੜਕਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦੀ ਚੌੜਾਈ ਵੀ ਵੱਧ ਹੈ ਅਤੇ ਨਾਲ ਲੱਗਦੀ ਥਾਂ ਉੱਤੇ ਗਰੀਨ ਬੈਲਟ ਵੀ ਬਣੀ ਹੋਈ ਹੈ ਜਦੋਂ ਕਿ ਮੁਹਾਲੀ ਵਿੱਚ ਅਜਿਹਾ ਬਿਲਕੁਲ ਨਹੀਂ ਹੈ। ਉਹਨਾਂ ਕਿਹਾ ਕਿ ਹੁਣ ਭਾਵੇਂ ਗਮਾਡਾ ਵਲੋਂ ਦੁਕਾਨਾਂ ਦੀ ਪਾਰਕਿੰਗ ਖਤਮ ਕਰਕੇ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ ਪਰੰਤੂ ਗਰੀਨ ਬੈਲਟ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ।

ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਟਰਾਂਸਪੋਰਟ ਏਰੀਆ, ਮੋਟਰ ਮਾਰਕੀਟ, ਮਿਲਕ ਕਲੋਨੀ, ਮਾਰਬਲ ਮਾਰਕੀਟ ਵਰਗੀਆਂ ਥਾਵਾਂ ਵੱਖਰੇ ਤੌਰ ਤੇ ਬਣੀਆਂ ਹਨ ਜਦੋਂ ਕਿ ਮੁਹਾਲੀ ਵਿੱਚ ਸਾਰਾ ਕੁੱਝ ਵਿੱਚ ਹੀ ਮਿਲ ਦਿੱਤਾ ਗਿਆ ਹੈ ਅਤੇ ਗਮਾਡਾ ਤਾਂ ਸਿਰਫ ਘੱਟ ਥਾਂ ਵਿੱਚੋਂ ਵੱਧ ਮੁਨਾਫਾ ਖੱਟਣ ਦੀ ਸੋਚ ਤੇ ਹੀ ਕੰਮ ਕਰਦਾ ਰਿਹਾ ਹੈ।

ਸ੍ਰੀ ਰੰਗੀ ਨੇ ਕਿਹਾ ਕਿ ਜਿਲ੍ਹਾ ਹੈਡਕੁਆਟਰ ਤੇ ਸਾਰੇ ਮੁੱਖ ਅਦਾਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਪੁਲੀਸ ਦਫਤਰ ਅਤੇ ਜ਼ਿਲ੍ਹਾ ਅਦਾਲਤਾਂ ਦੇ ਨਾਲ ਹੀ ਬਸ ਸਟੈਂਡ ਅਤੇ ਰੇਲਵੇ ਸਟੇਸ਼ਨ ਵੀ ਨੇੜੇ ਨੇੜੇ ਹੀ ਹੁੰਦੇ ਹਨ ਪ੍ਰੰਤੂ ਮੁਹਾਲੀ ਅਜਿਹਾ ਇਕਲੌਤਾ ਸ਼ਹਿਰ ਹੈ ਜਿੱਥੇ ਇਹ ਸਾਰੀਆਂ ਸਹੂਲਤਾਂ ਇੱਕ ਦੂਜੇ ਤੋਂ ਕਾਫੀ ਦੂਰੀ ਤੇ ਹਨ, ਜਿਸ ਕਾਰਨ ਲੋਕ ਤੰਗ ਪਰੇਸ਼ਾਨ ਹੁੰਦੇ ਹਨ।

ਉਹਨਾਂ ਕਿਹਾ ਕਿ ਗਮਾਡਾ ਨੂੰ ਚਾਹੀਦਾ ਹੈ ਕਿ ਗਮਾਡਾ ਆਪਣੀ ਸੋਚ ਬਦਲ ਕੇ ਸਿਰਫ ਪੈਸੇ ਕਮਾਉਣ ਦੀ ਥਾਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਧਿਆਨ ਦੇਵੇ ਤਾਂ ਜੋ ਲੋਕਾਂ ਨੂੰ ਕੁੱਝ ਰਾਹਤ ਮਿਲੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending