Connect with us

Mohali

ਕਿਸਾਨਾਂ ਵਲੋਂ ਵਰਤੀ ਨਕਲੀ ਡੀ ਏ ਪੀ ਖਾਦ ਦਾ ਮੁਆਵਜਾ ਦੇਵੇ ਸਰਕਾਰ : ਮਿਹਰ ਸਿੰਘ ਥੇੜੀ

Published

on

 

ਖਰੜ, 19 ਜੁਲਾਈ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂ ਸz ਮੇਹਰ ਸਿੰਘ ਥੇੜੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਵਰਤੀ ਨਕਲੀ ਡੀ ਏ ਪੀ ਖਾਦ ਦਾ ਮੁਆਵਜਾ ਦੇਵੇ। ਖਰੜ ਵਿਖੇ ਯੂਨੀਅਨ ਆਗੂਆਂ ਨਾਲ ਬਿਆਨ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਮੁਹਾਲੀ ਵਿੱਚ ਲੱਗੇ ਜਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਇਸ ਮੁੱਦੇ ਤੇ ਵਿਚਾਰ ਦੌਰਾਨ ਕਿਹਾ ਗਿਆ ਸੀ ਕਿ ਜਿਹੜਾ ਡੀਏਪੀ ਖਾਦ ਹਾੜੀ ਦੀ ਫਸਲ ਲਈ ਸਹਿਕਾਰੀ ਸਭਾਵਾਂ ਆਇਆ ਸੀ ਉਸਦੇ ਸੈਂਪਲ ਭਰਨ ਉਪਰੰਤ ਖਾਦ ਨਕਲੀ ਪਾਇਆ ਗਿਆ, ਜਿਸਤੇ ਨਕਲੀ ਖਾਦ ਮਾਰਕਫੈਡ ਵੱਲੋਂ ਵਾਪਿਸ ਮੰਗਵਾ ਲਿਆ ਗਿਆ। ਉਹਨਾਂ ਕਿਹਾ ਕਿ ਕੈਂਪ ਦੌਰਾਨ ਕਿਸਾਨਾਂ ਨੇ ਸਵਾਲ ਕੀਤਾ ਸੀ ਕਿ ਜਿਹੜੀ ਖਾਦ ਕਿਸਾਨ ਆਪਣੇ ਕਰਜਾ ਲਿਮਿਟ ਤੇ ਖਰੀਦ ਕੇ ਘਰ ਲਿਆਂਦੀ ਅਤੇ ਫਸਲ ਲਈ ਵਰਤ ਲਈ ਗਈ, ਉਸ ਨਕਲੀ ਖਾਦ ਦੀ ਭਰਪਾਈ ਬਾਰੇ ਸਰਕਾਰ ਨੇ ਕੀ ਕੀਤਾ ਹੈ ਪਰੰਤੂ ਇਸ ਸੰਬੰਧੀ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਕਿਹਾ ਕਿ ਇਹ ਸਰਕਾਰ ਪਿਛਲੀ ਸਰਕਾਰਾਂ ਦੇ ਘਪਲੇ ਤਾਂ ਉਜਾਗਰ ਕਰਦੀ ਰਹੀ ਹੈ ਪਰੰਤੂ ਕਰੋੜਾਂ ਰੁਪਏ ਦਾ ਇਹ ਘਪਲਾ ਨਵੀਂ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ। ਉਹਨਾਂ ਕਿਹਾ ਕਿ ਸਟੇਜ ਤੇ ਬੇਲਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖੇਤੀਬਾੜੀ ਅਫਸਰਾਂ ਨੂੰ ਕਿਸਾਨਾਂ ਦੇ ਹਿੱਤਾਂ ਬਾਰੇ ਸਖਤ ਹਦਾਇਤਾਂ ਤਾਂ ਕਰ ਦਿੱਤੀਆਂ ਪਰੰਤੂ ਜਮੀਨੀ ਪੱਧਰ ਤੇ ਕੁੱਝ ਨਹੀਂ ਹੋਇਆ ਹੈ।

ਉਹਨਾਂ ਕਿਹਾ ਕਿ ਉਹਨਾਂ ਵਲੋਂ ਡੇਢ ਮਹੀਨਾਂ ਪਹਿਲਾਂ ਕਿਸਾਨਾਂ ਨੂੰ ਨਾਲ ਲੈ ਕੇ ਡੀ ਐਮ ਮਾਰਕਫੈਡ ਨਾਲ ਮੁਲਾਕਾਤ ਕੀਤੀ ਸੀ ਅਤੇ ਪਰੰਤੂ ਉਸ ਵੇਲੇ ਵੀ ਅਧਿਕਾਰੀਆਂ ਨੇ ਕਿਸਾਨਾਂ ਦੀ ਗੱਲ ਅਣਸੁਣੀ ਕਰ ਦਿੱਤੀ ਸੀ। ਉਹਨਾਂ ਮੰਗ ਕੀਤੀ ਹੈ ਕਿ ਕਿਸਾਨਾਂ ਵਲੋਂ ਵਰਤੀ ਗਏ ਨਕਲੀ ਖਾਦ ਦੀ ਕੀਮਤ ਕਿਸਾਨਾਂ ਨੂੰ ਮੋੜੀ ਜਾਵੇ ਤਾਂ ਕਿ ਕਿਸਾਨ ਨਵਾਂ ਅਸਲੀ ਖਾਦ ਖਰੀਦ ਸਕਣ। ਇਸ ਮੌਕੇ ਉਹਨਾਂ ਦੇ ਨਾਲ ਹਕੀਕਤ ਸਿੰਘ ਘੜੂੰਆ ਅਤੇ ਬਹਾਦਰ ਸਿੰਘ ਨਿਆਮੀਆਂ ਵੀ ਹਾਜਿਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending