Connect with us

National

ਕੇਂਦਰ ਸਰਕਾਰ ਦਿੱਲੀ ਦੇ ਹੱਕ ਦੇ 10,000 ਕਰੋੜ ਰੁਪਏ ਦੇਵੇ : ਆਤਿਸ਼ੀ

Published

on

 

ਨਵੀਂ ਦਿੱਲੀ, 19 ਜੁਲਾਈ (ਸ.ਬ.) ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਦਿੱਲੀ ਤੋਂ 2 ਲੱਖ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਟੈਕਸ ਜਾਂਦਾ ਹੈ। ਅਜਿਹੇ ਵਿਚ 5 ਫ਼ੀਸਦੀ ਟੈਕਸ ਵਾਪਸ ਦਿੱਲੀ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੇ ਇਕ ਵੀ ਰੁਪਏ ਬਜਟ ਵਿਚ ਨਾ ਦੇਣ ਦਾ ਦੋਸ਼ ਲਾਇਆ। ਨਾਲ ਹੀ ਦਿੱਲੀ ਦੇ ਹੱਕ ਦੇ 10,000 ਕਰੋੜ ਰੁਪਏ ਮੰਗੇ।

ਅੱਜ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਦਿੱਲੀ ਨੇ ਕੇਂਦਰੀ ਟੈਕਸਾਂ ਵਿਚ ਸੀ. ਜੀ. ਐਸ. ਟੀ. ਦੇ ਰੂਪ ਵਿਚ 25,000 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ।

ਆਤਿਸ਼ੀ ਨੇ ਦਿੱਲੀ ਲਈ ਵੱਧ ਧਨ ਰਾਸ਼ੀ ਜਾਰੀ ਕਰਨ ਦੀ ਵਕਾਲਤ ਕਰਦਿਆਂ ਰਾਸ਼ੀ ਨੂੰ ਸੜਕ, ਟਰਾਂਸਪੋਰਟ ਅਤੇ ਬਿਜਲੀ ਖੇਤਰਾਂ ਵਿਚ ਬੁਨਿਆਂਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਸ਼ਹਿਰ ਦੇ ਸੁੰਦਰੀਕਰਨ ਤੇ ਖਰਚ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ 2001 ਤੋਂ ਕੇਂਦਰ ਸਰਕਾਰ ਕੇਂਦਰੀ ਟੈਕਸਾਂ ਤੋਂ ਦਿੱਲੀ ਸਰਕਾਰ ਨੂੰ ਸਿਰਫ 325 ਕਰੋੜ ਰੁਪਏ ਦਾ ਭੁਗਤਾਨ ਕਰ ਰਹੀ ਹੈ। ਹਾਲਾਂਕਿ ਪਿਛਲੇ ਸਾਲ ਇਹ ਭੁਗਤਾਨ ਵੀ ਬੰਦ ਕਰ ਦਿੱਤਾ ਗਿਆ ਅਤੇ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਇਕ ਰੁਪਇਆ ਵੀ ਨਹੀਂ ਦਿੱਤਾ ਜਾਂਦਾ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਤਹਿਤ ਉਦਯੋਗ ਜਗਤ ਅਤੇ ਸਮਾਜਿਕ ਖੇਤਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਖੇਤਰ ਨਾਲ ਸਬੰਧਤ ਲੋਕਾਂ ਨਾਲ ਸਲਾਹ-ਮਸ਼ਵਰਾ ਪੂਰਾ ਕਰ ਲਿਆ ਹੈ। ਸੀਤਾਰਮਨ 23 ਜੁਲਾਈ ਨੂੰ ਆਪਣਾ 7ਵਾਂ ਬਜਟ ਪੇਸ਼ ਕਰੇਗੀ।

ਇਹ ਨਰਿੰਦਰ ਮੋਦੀ 3.0 ਸਰਕਾਰ ਦਾ ਪਹਿਲਾ ਪੂਰਨ ਬਜਟ ਹੋਵੇਗਾ। ਇਹ ਬਜਟ 2047 ਤੱਕ ਵਿਕਸਿਤ ਭਾਰਤ ਦਾ ਰਾਹ ਤਿਆਰ ਕਰੇਗਾ।

Continue Reading

National

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

Published

on

By

 

ਨਵੀਂ ਦਿੱਲੀ, 27 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਅੱਜ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਬੈਂਚ ਵਿਚ ਜਸਟਿਸ ਸੂਰਿਆ ਕਾਂਤ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ ਕਿ ਉਹ ਇਹ ਦੇਖਣ ਲਈ ਬਹੁਤ ਉਤਸੁਕ ਹਨ ਕਿ ਤੁਸੀਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।

ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।

ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ, ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਸz. ਡੱਲੇਵਾਲ ਬੀਤੀ 26 ਨਵੰਬਰ ਤੋਂ ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।

Continue Reading

National

ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ

Published

on

By

 

ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।

ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।

 

Continue Reading

National

ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Published

on

By

 

 

ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।

ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।

ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Continue Reading

Latest News

Trending