Connect with us

National

ਕ੍ਰਾਈਮ ਬ੍ਰਾਂਚ ਵੱਲੋਂ ਕਿਡਨੀ ਰੈਕੇਟ ਦਾ ਪਰਦਾਫਾਸ਼

Published

on

 

 

5 ਸੂਬਿਆਂ ਵਿੱਚ ਫੈਲੇ ਗਰੁੱਪ ਦੇ 8 ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ, 19 ਜੁਲਾਈ (ਸ.ਬ.) ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਅੱਜ ਕਿਡਨੀ ਦੇ ਇਕ ਵੱਡੇ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲੀਸ ਨੇ ਇਕ ਅੰਤਰਰਾਜੀ ਕਿਡਨੀ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ ਅਤੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ 5 ਸੂਬਿਆਂ ਦੇ ਕਈ ਹਸਪਤਾਲਾਂ ਵਿਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ ਤੇ ਟਰਾਂਸਪਲਾਂਟ ਕਰਵਾਉਂਦੇ ਸਨ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਉਨ੍ਹਾਂ ਨੂੰ ਇਕ ਹਫ਼ਤੇ ਤੱਕ ਚੱਲੇ ਆਪ੍ਰੇਸ਼ਨ ਵਿਚ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਵਿੱਚ ਇਕ ਨਾਮੀ ਮਹਿਲਾ ਡਾਕਟਰ ਵੀ ਸ਼ਾਮਲ ਸੀ। ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਗਿਹੋਰ ਡੋਨਰ ਤੋਂ 4-5 ਲੱਖ ਰੁਪਏ ਵਿਚ ਕਿਡਨੀ ਲੈ ਕੇ ਉਸ ਨੂੰ 20 ਤੋਂ 30 ਲੱਖ ਰੁਪਏ ਵਿਚ ਵੇਚ ਦਿੰਦੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਟੀਮ ਨੇ ਪੁੱਛਗਿੱਛ ਕੀਤੀ। ਪੁੱਛਗਿੱਛ ਵਿੱਚ ਪਤਾ ਲੱਗਾ ਕਿ ਮੁਲਜ਼ਮ ਡਾਕਟਰ ਚੇਨਈ ਨਾਲ ਸਬੰਧ ਰੱਖਦੀ ਹੈ। ਉਹ ਦਿੱਲੀ ਆ ਕੇ ਰਹਿਣ ਲੱਗੀ ਸੀ, ਇਸ ਦੌਰਾਨ ਉਹ ਇਕ ਰੈਕੇਟ ਨਾਲ ਜੁੜ ਗਈ। ਇਸ ਤੋਂ ਬਾਅਦ 50 ਸਾਲਾ ਮਹਿਲਾ ਡਾਕਟਰ ਨੇ ਰੈਕੇਟ ਨਾਲ ਮਿਲ ਕੇ ਕਾਫੀ ਸਮੇਂ ਤੱਕ ਕੰਮ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕ੍ਰਾਈਮ ਬ੍ਰਾਂਚ ਨੇ ਬੰਗਲਾਦੇਸ਼ ਤੋਂ ਚੱਲ ਰਹੇ ਕਿਡਨੀ ਰੈਕੇਟ ਦਾ ਪਰਦਾਫ਼ਾਸ਼ ਕੀਤਾ ਸੀ, ਜਿਸ ਵਿਚ ਇਕ ਡਾਕਟਰ ਸਮੇਤ ਕੁੱਲ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕਿਡਨੀ ਰੈਕੇਟ ਦੇ ਪਰਦਾਫ਼ਾਸ਼ ਮਗਰੋਂ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਵੀ ਇਸ ਮਾਮਲੇ ਵਿਚ ਜੁੱਟ ਗਈ ਸੀ ਅਤੇ ਫਿਰ ਪੁਲੀਸ ਨੂੰ ਪਤਾ ਲੱਗਾ ਕਿ ਦਿੱਲੀ ਦੇ ਇਕ ਵੱਡੇ ਹਸਪਤਾਲ ਦੀ ਮਹਿਲਾ ਡਾਕਟਰ ਨੋਇਡਾ ਦੇ ਇਕ ਹਸਪਤਾਲ ਵਿਚ 15-16 ਟਰਾਂਸਪਲਾਂਟ ਨੂੰ ਅੰਜ਼ਾਮ ਦੇ ਚੁੱਕੀ ਹੈ।

Continue Reading

National

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ

Published

on

By

 

ਨਵੀਂ ਦਿੱਲੀ, 27 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਅੱਜ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।

ਬੈਂਚ ਵਿਚ ਜਸਟਿਸ ਸੂਰਿਆ ਕਾਂਤ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ ਕਿ ਉਹ ਇਹ ਦੇਖਣ ਲਈ ਬਹੁਤ ਉਤਸੁਕ ਹਨ ਕਿ ਤੁਸੀਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।

ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।

ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ, ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਸz. ਡੱਲੇਵਾਲ ਬੀਤੀ 26 ਨਵੰਬਰ ਤੋਂ ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।

Continue Reading

National

ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ

Published

on

By

 

ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।

ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।

 

Continue Reading

National

ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Published

on

By

 

 

ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।

ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।

ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।

ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।

ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Continue Reading

Latest News

Trending