Connect with us

Mohali

ਪੈਨਸ਼ਨ ਕਮਿਊਟ ਕਰਨ ਸਬੰਧੀ ਹਾਈਕੋਰਟ ਦਾ ਫੈਸਲਾ ਸਾਰੇ ਪੈਨਸ਼ਨਰ ਤੇ ਲਾਗੂ ਹੋਵੇ : ਸ਼ਰਮਾ

Published

on

 

 

ਐਸ ਏ ਐਸ ਨਗਰ, 19 ਜੁਲਾਈ (ਸ.ਬ.) ਪੰਜਾਬ ਸੈਕਰੀਟੇਰੀਅਟ ਸਰਵਿਸਜ ਰਿਟਾਇਰਡ ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਮੰਗ ਕੀਤੀ ਹੈ ਕਿ ਪੈਨਸ਼ਨ ਕਮਿਊਟ ਕਰਨ ਸਬੰਧੀ ਹਾਈਕੋਰਟ ਦਾ ਫੈਸਲਾ ਸਾਰੇ ਪੈਨਸ਼ਨਰ ਤੇ ਲਾਗੂ ਕੀਤਾ ਜਾਵੇ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੈਨਸ਼ਨਰ ਨੂੰ 12 ਸਾਲ ਦੀ ਪੈਨਸ਼ਨ ਦਾ 40 ਫੀਸਦੀ ਹਿੱਸਾ ਕਮਿਊਟ ਕਰਕੇ ਪਹਿਲਾਂ ਦੇ ਦਿੱਤਾ ਜਾਂਦਾ ਹੈ। ਇਸਦੀ ਰਿਕਵਰੀ 15 ਸਾਲ ਵਿੱਚ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਪੈਨਸ਼ਨਰਾਂ ਵਲੋਂ ਮਾਨਯੋਗ ਹਾਈਕੋਰਟ ਵਿੱਚ ਕੇਸ ਦਾਇਰ ਕੀਤੇ ਕਿ ਪੰਜਾਬ ਸਰਕਾਰ ਵੱਲੋਂ ਇਹ ਰਕਮ 8 ਫੀਸਦੀ ਵਿਆਜ ਦੀ ਦਰ ਨਾਲ ਰਿਕਵਰ ਕੀਤੀ ਜਾਣੀ ਸੀ ਜੋ ਕਿ 128 ਮਹੀਨੇ ਵਿੱਚ ਰਿਕਵਰ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ 180 ਮਹੀਨੇ ਵਿੱਚ ਰਿਕਵਰੀ ਕਰਕੇ ਵਾਧੂ ਰਕਮ ਵਸੂਲ ਰਹੀ ਹੈ।

ਉਹਨਾਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਕੀਤੇ ਹਨ ਕਿ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਤੋਂ ਜੋ ਵਾਧੂ ਰਿਕਵਰੀ ਕੀਤੀ ਜਾ ਰਹੀ ਹੈ ਉਸ ਤੇ ਰੋਕ ਲਗਾਈ ਜਾਂਦੀ ਹੈ। ਇਸ ਮਾਮਲੇ ਤੇ ਤਕਰੀਬਨ 200 ਰਿਟ ਪਟੀਸ਼ਨਾਂ ਦਾਇਰ ਹੋ ਚੁੱਕੀਆਂ ਹਨ ਅਤੇ ਹਰ ਇੱਕ ਕੇਸ ਵਿੱਚ ਪੈਨਸ਼ਨਜ ਵੱਲੋਂ ਵਾਧੂ ਰਿਕਵਰੀ ਸਬੰਧੀ ਸਟੇ ਪ੍ਰਾਪਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਕੇਸ ਦੀ ਸੁਣਵਾਈ 21 ਅਗਸਤ ਨੂੰ ਹੋਣੀ ਹੈ।

ਉਹਨਾਂ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਹਰਿਆਣਾ ਦੇ ਪੈਨਸ਼ਨਰਾਂ ਨੂੰ ਵੀ ਅਜਿਹੀ ਹੀ ਰਾਹਤ ਦਿੱਤਾ ਗਈ ਹੈ ਅਤੇ ਹਰਿਆਣਾ ਦੇ ਪੈਨਸ਼ਨਰਾਂ ਵੱਲੋਂ ਵੀ ਬਹੁਤ ਸਾਰੇ ਕੇਸ ਦਾਇਰ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਬੀਤੀ 16 ਜੁਲਾਈ ਨੂੰ ਡਾਇਰੈਕਟਰ ਟਰੈਜਰੀ ਅਤੇ ਅਕਾਊਂਟ ਨੂੰ ਜਨਰਲ ਹਦਾਇਤਾਂ ਕਰ ਦਿੱਤੀਆਂ ਹਨ ਕਿ ਜਿਨਾਂ ਪੈਨਸ਼ਨਰ ਤੋਂ 10 ਸਾਲ ਤੱਕ ਰਿਕਵਰੀ ਕਰ ਲਈ ਹੈ ਉਹਨਾਂ ਤੋਂ ਹੋਰ ਰਿਕਵਰੀ ਨਾ ਕੀਤੀ ਜਾਵੇ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੀ ਤਰ੍ਹਾਂ ਜਨਰਲ ਹਦਾਇਤਾਂ ਕੀਤੀਆਂ ਜਾਣ ਅਤੇ ਪੰਜਾਬ ਦੇ ਪੈਨਸ਼ਨਰਾਂ ਤੋਂ ਹੋਰ ਵਾਧੂ ਰਿਕਵਰੀ ਨਾ ਕੀਤੀ ਜਾਵੇ ਤਾਂ ਜੋ ਖਾਮੋ-ਖਾਹ ਦੀ ਲਿਟੀਗੇਸ਼ਨ ਤੋਂ ਬਚਿਆ ਜਾ ਸਕੇ। ਇਸ ਮੌਕੇ ਮਨੋਹਰ ਸਿੰਘ ਮਕੜ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਗੁਰਾਇਆ ਮੀਤ ਪ੍ਰਧਾਨ, ਸੁਖਦੇਵ ਸਿੰਘ ਵਿੱਤ ਸਕੱਤਰ, ਬੀ ਐਸ ਸੋਢੀ ਪ੍ਰੈਸ ਸੱਕਤਰ, ਅਮਰਜੀਤ ਸਿੰਘ ਵਾਲਿਆ, ਕਰਨੈਲ ਸਿੰਘ ਸੈਣੀ, ਆਸ਼ਾ ਸੂਦ, ਸੁਰਜੀਤ ਸਿੰਘ ਸੀਤਲ, ਉਮਾ ਕਾਂਤ ਤਿਵਾੜੀ ਅਤੇ ਅਰਜਨ ਦੇਵ ਪਾਠਕ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending