National
ਮਾਈਕ੍ਰੋਸਾਫਟ ਸਰਵਰ ਡਾਊਨ ਹੋਣ ਕਾਰਨ ਏਅਰਲਾਈਨਾਂ, ਰੇਲ ਅਤੇ ਬੈਂਕ ਸੇਵਾਵਾਂ ਠੱਪ
ਨਵੀਂ ਦਿੱਲੀ, 19 ਜੁਲਾਈ (ਸ.ਬ.) ਦੁਨੀਆ ਭਰ ਵਿੱਚ ਮਾਈਕ੍ਰੋਸਾਫਟ ਦਾ ਸਰਵਰ ਅਚਾਨਕ ਡਾਊਨ ਹੋਣ ਕਾਰਨ ਪੂਰੀ ਦੁਨੀਆ ਵਿਚ ਏਅਰਲਾਈਨਾਂ ਤੋਂ ਲੈ ਕੇ ਰੇਲ ਸੇਵਾਵਾਂ ਤੱਕ ਠੱਪ ਹੋ ਗਈਆਂ। ਰੇਡੀਓ, ਟੀਵੀ ਪ੍ਰਸਾਰਣ, ਬੈਂਕਿੰਗ ਅਤੇ ਦੂਰਸੰਚਾਰ ਸੇਵਾਵਾਂ ਠੱਪ ਹੋ ਗਈਆਂ ਹਨ। ਬ੍ਰਿਟੇਨ ਵਿੱਚ ਸਕਾਈ ਨਿਊਜ਼ ਅਤੇ ਲੰਡਨ ਸਟਾਕ ਐਕਸਚੇਂਜ ਸੇਵਾਵਾਂ ਦਾ ਲਾਈਵ ਪ੍ਰਸਾਰਣ ਬੰਦ ਹੋ ਗਿਆ ਹੈ।
ਦਿੱਲੀ ਏਅਰਪੋਰਟ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਗਲੋਬਲ ਆਈ. ਟੀ. ਮੁੱਦੇ ਦੇ ਕਾਰਨ ਦਿੱਲੀ ਹਵਾਈ ਅੱਡੇ ਤੇ ਕੁਝ ਸੇਵਾਵਾਂ ਅਸਥਾਈ ਤੌਰ ਤੇ ਪ੍ਰਭਾਵਿਤ ਹੋਈਆਂ ਹਨ। ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਲਈ ਆਪਣੇ ਸਾਰੇ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕੀਤਾ ਜਾਰਿਹਾ ਹੈ ਅਤੇ ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਉਡਾਣਾਂ ਸੰਬੰਧੀ ਜਾਣਕਾਰੀ ਲਈ ਸੰਬੰਧਿਤ ਏਅਰਲਾਈਨ ਅਤੇ ਹੈਲਪ ਡੈਸਕ ਦੇ ਸੰਪਰਕ ਵਿਚ ਰਹਿਣ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਵਰ ਡਾਊਨ ਹੋਣ ਕਾਰਨ ਫਲਾਈਟਾਂ ਦੀ ਲੈਂਡਿੰਗ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਵਿੱਚ ਹੜਕੰਪ ਮਚਿਆ ਹੋਇਆ ਹੈ। ਸਾਵਧਾਨੀ ਦੇ ਤੌਰ ਤੇ ਏਅਰ ਇੰਡੀਆ, ਇੰਡੀਗੋ, ਸਪਾਈ ਜੈਟ ਸਮੇਤ ਕਈ ਏਅਰਲਾਈਨਾਂ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਦਿੱਲੀ ਏਅਰਪੋਰਟ ਅਥਾਰਟੀ ਨੇ ਵੀ ਯਾਤਰੀਆਂ ਨੂੰ ਚਿੰਤਾ ਨਾ ਕਰਨ ਲਈ ਕਿਹਾ ਹੈ। ਕਿਹਾ ਗਿਆ ਹੈ ਕਿ ਸਰਵਰ ਬਹਾਲ ਹੁੰਦੇ ਹੀ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਜਾਣਗੀਆਂ, ਜਿਸ ਬਾਰੇ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਈਕ੍ਰੋਸਾਫਟ ਦੀ ਕਲਾਊਡ ਸੇਵਾ ਠੱਪ ਹੋ ਗਈ ਹੈ। ਵਿੰਡੋਜ਼ 10 ਦੇ ਨਵੇਂ ਕਰਾਊਡ ਸ੍ਰਟਾਇਕ ਅੱਪਡੇਟ ਕਾਰਨ ਸਰਵਰਾਂ ਵਿੱਚ ਤਕਨੀਕੀ ਖਰਾਬੀ ਆਈ ਹੈ ਜਿਸ ਕਾਰਨ ਭਾਰਤ ਅਤੇ ਅਮਰੀਕਾ ਸਮੇਤ ਦੁਨੀਆ ਭਰ ਦੇ ਦੇਸ਼ਾਂ ਵਿੱਚ ਸੇਵਾਵਾਂ ਬੰਦ ਹੋ ਗਈਆਂ। ਇਸ ਕਾਰਨ ਕਈ ਏਅਰਲਾਈਨਾਂ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਫਲਾਈਟ ਬੁਕਿੰਗ, ਰੱਦ ਕਰਨ ਤੋਂ ਲੈ ਕੇ ਚੈਕ ਇਨ ਤੱਕ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਭਾਰਤ ਵਿੱਚ ਇੰਡੀਗੋ, ਅਕਾਸਾ ਅਤੇ ਸਪਾਈਸਜੈਟ ਨੇ ਵੀ ਸੇਵਾ ਵਿੱਚ ਰੁਕਾਵਟ ਨੂੰ ਲੈ ਕੇ ਸਲਾਹ ਜਾਰੀ ਕੀਤੀ ਹੈ ਕਿਉਂਕਿ ਰਿਕਵਰੀ ਸਕ੍ਰੀਨ ਕੰਪਿਊਟਰਾਂ ਤੇ ਫਸ ਗਈ ਹੈ।
ਸਪਾਈਸਜੈਟ ਨੇ ਇਕ ਬਿਆਨ ਜਾਰੀ ਕਰਕੇ ਆਪਣੇ ਯਾਤਰੀਆਂ ਨੂੰ ਕਿਹਾ ਹੈ ਕਿ ਉਹ ਆਪਣੀ ਵੈਬਸਾਈਟ ਅਤੇ ਮੋਬਾਈਲ ਐਪ ਸਮੇਤ ਸਾਰੀਆਂ ਆਨਲਾਈਨ ਸੇਵਾਵਾਂ ਨਾਲ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
National
ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ
ਨਵੀਂ ਦਿੱਲੀ, 27 ਦਸੰਬਰ (ਸ.ਬ.) ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਸਬੰਧੀ ਜਾਰੀ ਹੁਕਮਾਂ ਬਾਰੇ ਅੱਜ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਇੱਕ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।
ਬੈਂਚ ਵਿਚ ਜਸਟਿਸ ਸੂਰਿਆ ਕਾਂਤ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ। ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ ਕਿ ਉਹ ਇਹ ਦੇਖਣ ਲਈ ਬਹੁਤ ਉਤਸੁਕ ਹਨ ਕਿ ਤੁਸੀਂ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।
ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫ਼ਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਜਿਕਰਯੋਗ ਹੈ ਕਿ ਪਿਛਲੇ ਹਫ਼ਤੇ ਜਸਟਿਸ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ, ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿਚ ਦਾਖ਼ਲ ਕੀਤਾ ਜਾ ਸਕਦਾ ਹੈ, ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਸz. ਡੱਲੇਵਾਲ ਬੀਤੀ 26 ਨਵੰਬਰ ਤੋਂ ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।
National
ਸਲਮਾਨ ਖਾਨ ਦੀ ਫਿਲਮ ਸਿਕੰਦਰ ਦਾ ਟੀਜ਼ਰ ਮੁਲਤਵੀ
ਮੁੰਬਈ, 27 ਦਸੰਬਰ (ਸ.ਬ.) ਸਲਮਾਨ ਖਾਨ ਦੇ 59ਵੇਂ ਜਨਮਦਿਨ ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ਸਿਕੰਦਰ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਕੀਤਾ ਗਿਆ ਹੈ ਹੈ। ਏ.ਆਰ. ਮੁਰੂਗਾਦੌਸ ਵੱਲੋਂ ਨਿਰਦੇਸ਼ਤ ਐਕਸ਼ਨ ਥ੍ਰਿਲਰ ਫਿਲਮ ਹੁਣ 28 ਦਸੰਬਰ ਨੂੰ ਸਵੇਰੇ 11:07 ਵਜੇ ਔਨਲਾਈਨ ਪ੍ਰੀਮੀਅਰ ਲਈ ਤਿਆਰ ਹੈ, ਇਸ ਬਾਰੇ ਨਾਡਿਆਡਵਾਲਾ ਦੇ ਅਧਿਕਾਰਤ ਐਕਸ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦਿਹਾਂਤ ਦੇ ਮੱਦੇਨਜ਼ਰ ਸਾਨੂੰ ਇਹ ਘੋਸ਼ਣਾ ਕਰਦੇ ਹੋਏ ਅਫਸੋਸ ਹੈ ਕਿ ਸਿਕੰਦਰ ਦੇ ਟੀਜ਼ਰ ਦੀ ਰਿਲੀਜ਼ ਨੂੰ 28 ਦਸੰਬਰ 11:07 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸਾਜਿਦ ਨਾਡਿਆਡਵਾਲਾ ਦੀ ਆਉਣ ਵਾਲੀ ਸ਼ਾਨਦਾਰ ਰਚਨਾ ਸਿਕੰਦਰ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਤੇ ਆਪਣਾ ਪਹਿਲਾ ਪੋਸਟਰ ਜਾਰੀ ਕੀਤਾ ਹੈ।
ਅੱਜ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਲਈ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੋਇਆ ਹੈ।
National
ਸੰਸਦ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ
ਨਵੀਂ ਦਿੱਲੀ, 27 ਦਸੰਬਰ (ਸ.ਬ.) 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਅੱਜ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।
ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਆਰਐਮਐਲ ਹਸਪਤਾਲ ਲਿਜਾਇਆ ਗਿਆ ਅਤੇ ਬਰਨ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ।
ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ।
ਪੁਲੀਸ ਨੇ ਦਸਿਆ ਕਿ ਉਸ ਦੇ ਪਰਿਵਾਰ ਖ਼ਿਲਾਫ਼ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ।
ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਹ 95 ਫੀਸਦੀ ਝੁਲਸ ਗਿਆ ਸੀ ਅਤੇ ਅੱਜ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ।
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?