Punjab
ਰਾਜਪੁਰਾ ਦੇ ਵਪਾਰੀ ਤੋਂ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਗੁਰਗੇ ਕਾਬੂ
32 ਬੋਰ ਦਾ ਨਾਜਾਇਜ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ
ਪਟਿਆਲਾ, 19 ਜੁਲਾਈ (ਬਿੰਦੂ ਧੀਮਾਨ) ਪਟਿਆਲਾ ਪੁਲੀਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਗੁਰਗਿਆਂ ਨੂੰ 32 ਬੋਰ ਨਜਾਇਜ ਪਿਸਟਲ ਅਤੇ 5 ਜਿੰਦਾ ਕਾਰਤੂਸਾ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ. ਐਸ. ਪੀ ਸ਼੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇਹ ਗੁਰਗੇ ਰਾਜਪੁਰਾ ਦੇ ਇੱਕ ਨਾਮੀ ਵਪਾਰੀ ਨੂੰ ਡਰਾ ਧਮਕਾ ਕੇ ਉਸਤੋਂ ਪੰਜਾਹ ਲੱਖ ਰੁਪਏ ਦੀ ਫਿਰੌਤੀ ਮੰਗ ਰਹੇ ਸਨ ਜਿਹਨਾਂ ਨੂੰ ਥਾਣਾ ਸਿਟੀ ਰਾਜਪੁਰਾ ਦੀ ਪੁਲੀਸ ਪਾਰਟੀ ਵੱਲੋਂ ਕਾਬੂ ਕੀਤਾ ਗਿਆ ਹੈ। ਇਹਨਾਂ ਵਿਅਕਤੀਆਂ ਤੋਂ 32 ਬੋਰ ਦਾ ਪਿਸਟਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਰਾਜਪੁਰਾ ਦੇ ਇੱਕ ਨਾਮੀ ਵਪਾਰੀ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਾਰੈਸ਼ ਬਿਸਨੋਈ ਅਤੇ ਗੋਲਡੀ ਬਰਾੜ ਵੱਲੋਂ ਵੱਖ-2 ਮੋਬਾਇਲ ਨੰਬਰਾਂ ਤੋਂ ਧਮਕੀ ਭਰੀਆਂ ਕਾਲਾਂ ਕਰਕੇ 50 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਸੀ ਜਿਸਦੇ ਸਬੰਧ ਵਿੱਚ ਉਕਤ ਵਪਾਰੀ ਦੇ ਬਿਆਨ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਐਸ ਪੀ (ਇੰਨ.) ਪਟਿਆਲਾ ਸ੍ਰੀ ਯੋਗੇਸ਼ ਸ਼ਰਮਾ ਦੀ ਨਿਗਰਾਨੀ ਹੇਠ ਡੀ ਐਸ ਪੀ ਰਾਜਪੁਰਾ ਸz ਵਿਕਰਮਜੀਤ ਸਿੰਘ ਬਰਾੜ ਅਤੇ ਡੀ ਐਸ ਪੀ (ਡੀ) ਸz ਅਵਤਾਰ ਸਿੰਘ ਦੀ ਅਗਵਾਈ ਹੇਠ ਸਪੈਸਲ ਸੈਲ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਹੈਰੀ ਬੋਪਾਰਾਏ ਅਤੇ ਥਾਣਾ ਸਿਟੀ ਰਾਜਪੁਰਾ ਦੇ ਮੁੱਖ ਅਫਸਰ ਇੰਸ: ਅਮਨਦੀਪ ਸਿੰਘ ਦੀ ਅਗਵਾਈ ਵਿੱਚ ਸਪੈਸ਼ਲ ਸੈਲ ਰਾਜਪੁਰਾ ਅਤੇ ਸਿਟੀ ਰਾਜਪੁਰਾ ਪੁਲੀਸ ਵੱਲੋਂ ਇਸ ਫਿਰੌਤੀ ਦਾ ਸਾਥ ਦੇਣ ਵਾਲੇ ਰਾਹੁਲ ਕੁਮਾਰ, ਵਾਸੀ ਗਰੀਨ ਸਿਟੀ ਫੇਸ 1 ਨੀਲਪੁਰ ਰਾਜਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਪੁਲੀਸ ਵੱਲੋਂ ਲੜੀ ਨਾਲ ਲੜੀ ਜੋੜਦਿਆਂ ਉਕਤ ਵਪਾਰੀ ਦੀ ਜਾਣਕਾਰੀ ਅਤੇ ਪਤਾ ਟਿਕਾਣਾ ਗੈਂਗਸਟਰਾਂ ਨੂੰ ਦੱਸਣ ਵਾਲੇ ਨਵਜੋਤ ਸਿੰਘ ਉਰਫ ਲਾਡੀ ਵਾਸੀ ਗੁਲਮੋਹਰ ਕਲੌਨੀ ਨੀਲਪੁਰ ਰਾਜਪੁਰਾ ਅਤੇ ਜਤਿਨ ਕੁਮਾਰ ਵਾਸੀ ਪਾਂਡੂਸਰ ਮੁਹੱਲਾ ਨਾਭਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਮੁਲਜਮ ਪੁਲੀਸ ਰਿਮਾਂਡ ਤੇ ਹਨ।
ਉਹਨਾਂ ਦੱਸਿਆ ਕਿ ਉਕਤ ਗੈਂਗਸਟਰ ਮੁਹਾਲੀ ਅਤੇ ਪਟਿਆਲਾ ਦੇ ਏਰੀਆ ਵਿੱਚ ਕਾਫੀ ਜਿਆਦਾ ਸਰਗਰਮ ਹਨ, ਜਿਹਨਾ ਵੱਲੋਂ ਬੀਤੇ ਸਮੇਂ ਵਿੱਚ ਸੈਕਟਰ 5 ਚੰਡੀਗੜ ਵਿਖੇ ਫਿਰੌਤੀ ਲਈ ਫਾਇਰਿੰਗ ਕਰਵਾਈ ਗਈ ਸੀ।
Mohali
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਲੜਾਈ, ਘਸੁੰਨ ਮੁੱਕੀ ਹੋਏ ਅਹੁਦੇਦਾਰ
ਮੁਕੇਸ਼ ਬਾਂਸਲ ਨੇ ਬਲਜੀਤ ਸਿੰਘ ਧੜੇ ਤੇ ਕੁੱਟਮਾਰ ਕਰਨ ਦੇ ਲਾਏ ਦੋਸ਼, ਬਲਜੀਤ ਸਿੰਘ ਵਲੋਂ ਆਪਣੇ ਇਕ ਮੈਂਬਰ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਦਾ ਇਲਜਾਮ
ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਧੜਿਆਂ ਵਿੱਚ ਚਲ ਰਿਹਾ ਰੇੜਕਾ ਅੱਜ ਮੈਂਬਰਾਂ ਦੀ ਆਪਸੀ ਹੱਥੋਪਾਈ ਅਤੇ ਘਸੁੰਨ ਮੁੱਕੀ ਤੇ ਪਹੁੰਚ ਗਿਆ ਅਤੇ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਦੋਵਾਂ ਧੜਿਆਂ ਵਿੱਚ ਹੋਈ ਬਹਿਸ ਤੋਂ ਬਾਅਦ ਅੱਜ ਜਮ ਕੇ ਲੜਾਈ ਹੋਈ ਜਿਸ ਦੌਰਾਨ ਇੱਕ ਧੜੇ ਦੇ ਮੈਂਬਰ ਨੂੰ ਸੱਟਾਂ ਵੀ ਲੱਗੀਆਂ। ਇਸ ਦੌਰਾਨ ਦੂਜੇ ਧੜੇ ਵਲੋਂ ਆਪਣੇ ਇੱਕ ਮੈਂਬਰ ਦੀ ਪੱਗ ਲਾਹੁਣ ਅਤੇ ਉਸ ਨਾਲ ਕੁੱਟਮਾਰ ਦਾ ਇਲਜਾਮ ਲਗਾਇਆ ਗਿਆ ਹੈ।
ਇਸ ਸੰਬੰਧੀ ਅੱਜ ਇੱਕ ਧੜੇ ਦੇ ਪ੍ਰਧਾਨ ਮੁਕੇਸ਼ ਬਾਂਸਲ ਵਲੋਂ ਐਸੋਸੀਏਸ਼ਨ ਦਫਤਰ ਵਿੱਚ ਪਰੈਸ ਕਾਨਫਰੰਸ ਸੱਦੀ ਗਈ ਸੀ ਪਰੰਤੂ ਐਸੋਸੀਏਸ਼ਨ ਦਫਤਰ ਵਿੱਚ ਅੰਦਰ ਵੜਣ ਦੇ ਮੁੱਦੇ ਤੇ ਹੀ ਦੋਵੇਂ ਧਿਰਾਂ ਇੱਥ ਦੂਜੇ ਦੇ ਖਿਲਾਫ ਅੜ ਗਈਆਂ। ਇਸ ਦੌਰਾਨ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਮੁਕੇਸ਼ ਬਾਂਸਲ ਨੂੰ ਹੇਠਾਂ ਸੁੱਟ ਕੇ ਉਹਨਾਂ ਦੀ ਕੁੱਟਮਾਰ ਵੀ ਕੀਤੀ ਗਈ।
ਇਸ ਮੌਕੇ ਮੁਕੇਸ਼ ਬਾਂਸਲ ਨੇ ਇਲਜਾਮ ਲਗਾਇਆ ਕਿ ਦੂਜੇ ਧੜੇ ਦੇ ਵਿਅਕਤੀਆਂ ਵਲੋਂ ਉਹਨਾਂ ਨੂੰ ਜਬਰੀ ਘੜੀਸ ਕੇ ਅੰਦਰ ਲਿਜਾਇਆ ਗਿਆ ਅਤੇ ਫਿਰ ਜਮੀਨ ਤੇ ਸੁੱਟ ਕੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਦਾ ਕਹਿਣਾ ਹੈ ਕਿ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਇਲੈਕਸ਼ਨ ਪੈਡਿੰਗ ਸਨ ਅਤੇ ਇਸ ਸਬੰਧੀ ਉਨਾਂ ਵਲੋਂ ਚੋਣਾਂ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਦਿੱਤਾ ਸੀ, ਜਿਸ ਤੇ ਐਸ.ਡੀ.ਐਮ ਮੁਹਾਲੀ ਵਲੋਂ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਲਈ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਉਹ ਅੱਜ ਐਸ. ਡੀ. ਐਮ. ਮੁਹਾਲੀ ਦੇ ਹੁਕਮਾਂ ਦੀ ਕਾਪੀ ਲੈ ਕੇ ਅੱਜ ਐਮ. ਆਈ. ਏ. ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨ ਲਈ ਆਏ ਸਨ, ਪ੍ਰੰਤੂ ਬਲਜੀਤ ਸਿੰਘ (ਬਲੈਕਸਟੋਨ) ਧੜੇ ਦੇ ਵਿਅਕਤੀਆਂ ਨੇ ਪਹਿਲਾਂ ਉਸ ਨੂੰ ਅੰਦਰ ਵੜਨ ਤੋਂ ਰੋਕਿਆ ਅਤੇ ਬਾਅਦ ਵਿੱਚ ਅੰਦਰ ਵਾੜ ਕੇ ਉਸ ਦੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ ਗਈ। ਮੁਕੇਸ਼ ਬਾਂਸਲ ਮੁਤਾਬਕ ਮੌਕੇ ਤੇ ਮੁਹਾਲੀ ਪੁਲੀਸ ਵੀ ਮੌਜੂਦ ਸੀ ਅਤੇ ਪੁਲੀਸ ਦੀ ਮੌਜੂਦਗੀ ਵਿੱਚ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਪੁਲੀਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਮੁਕੇਸ਼ ਬਾਂਸਲ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹਨ।
ਇਸ ਦੌਰਾਨ ਬਲਜੀਤ ਸਿੰਘ ਧੜੇ ਦੇ ਵਿਅਕਤੀਆਂ ਵਲੋਂ ਪ੍ਰੈਸ ਕਾਨਫਰੰਸ ਲਈ ਪਹੁੰਚੇ ਪੱਤਰਕਾਰਾਂ ਨਾਲ ਵੀ ਦੁਰਵਿਵਹਾਰ ਕੀਤਾ ਗਿਆ ਅਤੇ ਮੁਕੇਸ਼ ਬਾਂਸਲ ਦੀ ਕੁੱਟਮਾਰ ਦੌਰਾਨ ਵੀਡੀਓ ਬਣਾ ਰਹੇ ਇੱਕ ਪੱਤਰਕਾਰ ਦਾ ਮੋਬਾਇਲ ਫੋਨ ਵੀ ਖੋਹ ਲਿਆ ਗਿਆ। ਇਸ ਸਬੰਧੀ ਪੱਤਰਕਾਰ ਮੁਨੀਸ਼ ਸ਼ੰਕਰ ਵਲੋਂ ਫੇਜ਼ 8 ਵਿਚਲੀ ਪੁਲੀਸ ਚੌਂਕੀ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ।
ਇਸ ਸਬੰਧੀ ਆਪਣਾ ਪੱਖ ਰਖਦਿਆਂ ਬਲਜੀਤ ਸਿੰਘ ਬਲੈਕਸਟੋਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਚੁਣੇ ਹੋਏ ਪ੍ਰਧਾਨ ਹਨ ਅਤੇ ਜਿਹੜੇ ਮੈਂਬਰ ਅੱਜ ਐਮ.ਆਈ.ਏ ਭਵਨ ਵਿੱਚ ਆਏ ਸਨ, ਉਹ ਬਰਖਾਸਤ ਮੈਂਬਰ ਹਨ ਅਤੇ ਉਨਾਂ ਵਲੋਂ ਛੁੱਟੀ ਵਾਲੇ ਦਿਨ ਸਟਾਫ ਨੂੰ ਧਮਕਾ ਕੇ ਦਫਤਰ ਖੁਲਵਾਇਆ ਗਿਆ ਸੀ। ਉਨਾਂ ਮੁਕੇਸ਼ ਬਾਂਸਲ ਧੜੇ ਤੇ ਦੋਸ਼ ਲਗਾਇਆ ਕਿ ਉਨਾਂ ਵਲੋਂ ਸਾਡੇ ਧੜੇ ਦੇ ਇਕ ਮੈਂਬਰ ਦੀ ਕੁੱਟਮਾਰ ਕਰਕੇ ਪੱਗ ਲਾਹੀ ਗਈ, ਜੋ ਕਿ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਉਨਾਂ ਕਿਹਾ ਕਿ ਜੇਕਰ ਮੁਕੇਸ਼ ਬਾਂਸਲ ਜਾਂ ਕੋਈ ਹੋਰ ਵਿਅਕਤੀ ਚੋਣ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ, ਕਿਉਂਕਿ ਉਹ ਅੱਜ ਵੀ ਐਮ. ਆਈ. ਏ ਦੇ ਮੌਜੂਦਾ ਪ੍ਰਧਾਨ ਹਨ।
ਇਸ ਝਗੜੇ ਦੀ ਸੂਚਨਾ ਮਿਲਣ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਮੌਕੇ ਤੇ ਪਹੁੰਚੇ ਅਤੇ ਦੂਜੇ ਧੜੇ ਵਲੋਂ ਮੁਕੇਸ਼ ਬਾਂਸਲ ਦੀ ਪੁਲੀਸ ਦੀ ਹਾਜਰੀ ਵਿੱਚ ਕੀਤੀ ਗਈ ਕੁੱਟਮਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲੀਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮੌਕੇ ਤੇ ਮੌਜੂਦ ਪੁਲੀਸ ਪਾਰਟੀ ਦੇ ਬਿਆਨਾਂ ਤੇ ਵੀ ਕਾਰਵਾਈ ਹੋ ਸਕਦੀ ਹੈ। ਉਨਾਂ ਕਿਹਾ ਕਿ ਮੁਕੇਸ਼ ਬਾਂਸਲ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਵੀ ਕਰਵਾਈ ਜਾਵੇਗੀ।
ਇਸ ਦੌਰਾਨ ਭਾਜਪਾ ਦੇ ਜਿਲ੍ਹਾ ਪ੍ਰਧਾਨ ਅਤੇ ਐਮ.ਆਈ.ਏ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਦੱਸਿਆ ਕਿ ਅੱਜ ਐਮ.ਆਈ.ਏ ਭਵਨ ਵਿੱਚ ਪ੍ਰੈਸ ਕਾਨਫਰੰਸ ਰੱਖੀ ਗਈ ਸੀ, ਜਿਸ ਸਬੰਧੀ ਉਨਾਂ ਨੂੰ ਵੀ ਸਾਬਕਾ ਪ੍ਰਧਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਅੱਜ ਦੀ ਹੋਈ ਇਸ ਘਟਨਾ ਨੇ ਐਮ. ਆਈ. ਏ. ਦਾ ਸਿਰ ਪੂਰੇ ਪੰਜਾਬ ਵਿੱਚ ਨੀਵਾਂ ਕਰ ਦਿੱਤਾ ਹੈ। ਉਨਾਂ ਦੱਸਿਆ ਕਿ ਜਦੋਂ ਐਸ.ਡੀ.ਐਮ. ਮੁਹਾਲੀ ਵਲੋਂ ਚੋਣਾਂ ਕਰਵਾਉਣ ਦੇ ਸਪੱਸ਼ਟ ਨਿਰਦੇਸ਼ ਦੇ ਦਿੱਤੇ ਗਏ ਸਨ ਤਾਂ ਦੂਜੇ ਧੜੇ ਨੂੰ ਧੱਕੇਸ਼ਾਹੀ ਵਾਲੀ ਘਟਨਾ ਨੂੰ ਅੰਜਾਮ ਦੇਣਾ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਐਸ.ਡੀ.ਐਮ ਮੁਹਾਲੀ ਨੂੰ ਮਿਲ ਕੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਦੀ ਅਪੀਲ ਕਰਨਗੇ ਅਤੇ ਇਸ ਦੌਰਾਨ ਉਹ ਇਸ ਗੱਲ ਦੀ ਵੀ ਅਪੀਲ ਕਰਨਗੇ ਕਿ ਪ੍ਰਸਾਸ਼ਨ ਦੇ ਕਿਸੇ ਅਫਸਰ ਦੀ ਹਾਜਰੀ ਵਿੱਚ ਚੋਣ ਕਰਵਾਈ ਜਾਵੇ।
ਇਸ ਸਬੰਧੀ ਏ. ਐਸ. ਪੀ ਯੇਅੰਤਪੁਰੀ ਨੇ ਦੱਸਿਆ ਕਿ ਦੋਹਾਂ ਧੜਿਆਂ ਵਲੋਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ, ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Chandigarh
ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।
ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Mohali
ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲੇ ਵਿਅਕਤੀ ਤੇ ਹਮਲਾ ਕਰਨ ਵਾਲਾ ਦੂਜਾ ਮੁਲਜਮ ਕਾਬੂ
ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਪਿੰਡ ਤਸੋਲੀ ਵਾਸੀ ਇਕ ਵਿਅਕਤੀ ਤੇ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਵਲੋਂ ਸੁਖਮਨ ਸਿੰਘ ਨਾਂ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਵਲੋਂ ਰਣਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ 2 ਦਿਨ ਦੇ ਪੁਲੀਸ ਰਿਮਾਂਡ ਤੇ ਹੈ।
ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਸ਼ਰਨਜੀਤ ਸਿੰਘ ਵਾਸੀ ਪਿੰਡ ਤਸੋਲੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਖਮੀ ਸ਼ਰਨਜੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦਾ ਰੇਤਾ, ਬਜਰੀ ਅਤੇ ਬਿਲਡਿੰਗ ਮਟੀਰੀਅਲ ਦਾ ਕੰਮ ਹੈ ਅਤੇ ਉਕਤ ਕੰਮ ਦਾ ਸੈਕਟਰ 97 ਵਿੱਚ ਡੰਪ ਹੈ। ਬੀਤੀ 23 ਦਸੰਬਰ ਨੂੰ ਸਵੇਰੇ ਸਾਢੇ 11 ਵਜੇ ਦੇ ਕਰੀਬ ਉਸ ਦੇ ਡੰਪ ਤੇ ਰਣਬੀਰ ਸਿੰਘ ਵਾਸੀ ਪਿੰਡ ਨਡਿਆਲੀ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ ਵਾਸੀ ਜਗਤਪੁਰਾ ਅਤੇ ਅਮਨ ਮਲਿਕ ਵਾਸੀ ਪਿੰਡ ਕੁੰਭੜਾ ਦੇ ਨਾਲ ਆਏ 10-12 ਵਿਅਕਤੀਆਂ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਦੇ ਸਿਰ ਵਿੱਚ ਕਿਰਪਾਨਾਂ ਅਤੇ ਡੰਡਿਆਂ ਨਾਲ ਕਈ ਵਾਰ ਕੀਤੇ ਸਨ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਸੋਹਾਣਾ ਦੀ ਪੁਲੀਸ ਨੇ ਰਣਬੀਰ ਸਿੰਘ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ, ਅਮਨ ਮਲਿਕ ਅਤੇ 10-12 ਅਣਪਛਾਤਿਆਂ ਵਿਰੁਧ ਧਾਰਾ 115 (), 109, 304, 191() ਅਤੇ 190 ਬੀ.ਐਨ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?