Connect with us

Mohali

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Published

on

 

 

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਏ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਤਰਨ ਨਾਲ ਇਲਾਹੀ ਬਾਣੀ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਰਨੈਲ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਣਾ ਰਾਹੀ ਸੰਗਤਾਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਹਰਬੀਰ ਕੌਰ ਰਾਜਪੁਰਾ ਵਾਲੇ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਤੇਗ ਸਿੰਘ, ਭਾਈ ਕੁਲਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 28 ਜੁਲਾਈ ਨੂੰ ਬਾਲਾ ਪ੍ਰੀਤਮ ਅੱਠਵੇਂ ਪਾਤਸਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ, ਇੰਨਟਰਨੈਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਤਿਉਹਾਰਾਂ ਦੌਰਾਨ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਪੁਲੀਸ ਨੇ ਕੀਤੀ ਮੌਕ ਡ੍ਰਿਲ, ਬੰਬ ਡਿਸਪੋਜਲ ਟੀਮ ਨੇ ਕੀਤੀ ਜਾਂਚ

Published

on

By

 

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਤਿਉਹਾਰਾਂ ਦੇ ਸੀਜਨ ਦੌਰਾਨ ਹੋਣ ਵਾਲੇ ਭੀੜ ਭੜੱਕੇ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਹਾਲੀ ਪੁਲੀਸ ਵਲੋਂ ਅੱਜ ਵੱਖ ਵੱਖ ਥਾਂਵਾਂ ਤੇ ਮੌਕ ਡ੍ਰਿਲ ਚਲਾਈ ਗਈ ਜਿਸ ਦੌਰਾਨ ਪੁਲੀਸ ਵਲੋਂ ਸੀ ਪੀ 67 ਮਾਲ, ਬੈਸਟੈਕ ਅਤੇ ਮੁਹਾਲੀ ਵਾਕ ਵਿਖੇ ਜਾਂਚ ਕੀਤੀ ਗਈ।

ਮੌਕ ਡ੍ਰਿਲ ਦੀ ਅਗਵਾਈ ਕਰ ਰਹੇ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਦੀਆਂ ਹਿਦਾਇਤਾਂ ਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਮੌਕ ਡ੍ਰਿਲ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਬਾਕਾਇਦਾ ਨਾਕੇਬੰਦੀ ਕਰਕੇ ਸ਼ੱਕੀ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਬੰਬ ਡਿਸਪੋਜਲ ਯੂਨਿਟ ਵਲੋਂ ਜਾਂਚ ਕੀਤੀ ਜਾ ਰਹੀ ਸੀ ਅਤੇ ਡਾਗ ਸਕੂਐਡ ਵੀ ਤੈਨਾਤ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਇਸ ਮੌਕ ਡ੍ਰਿਲ ਦਾ ਉਦੇਸ਼ ਲੋਕਾਂ ਵਿੱਚ ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਬਹਾਲ ਰੱਖਣ ਦੇ ਨਾਲ ਨਾਲ ਪੁਲੀਸ ਦੀ ਕਾਰਗੁਜਾਰੀ ਦੀ ਸਮੀਖਿਆ ਕਰਨਾ ਵੀ ਹੁੰਦਾ ਹੈ ਕਿ ਅਜਿਹੀ ਕਿਸੇ ਹਾਲਤ ਵਿੱਚ ਕਿਸ ਤਰੀਕੇ ਨਾਲ ਹਾਲਾਤ ਤੇ ਕਾਬੂ ਕੀਤਾ ਜਾਵੇ।

ਇਸ ਮੌਕੇ ਐਸ ਐਸ ਉ ਫੇਜ਼ 8 ਰੁਪਿੰਦਰ ਸਿੰਘ, ਐਸ ਐਸ ਉ ਫੇਜ਼ 11 ਸz. ਗਗਨਦੀਪ ਸਿੰਘ ਅਤੇ ਐਸ ਐਸ ਉ ਸੋਹਾਣਾ ਜਸਪ੍ਰੀਤ ਸਿੰਘ ਕਾਹਲੋਂ ਦੇ ਨਾਲ ਵੱਖ ਵੱਖ ਥਾਣਿਆਂ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Continue Reading

Mohali

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

Published

on

By

 

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮੇਂ ਬਦਲ ਦਿੱਤਾ ਹੈ। ਇਸਦੇ ਤਹਿਤ 1 ਨੰਵਬਰ ਤੋਂ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਦੀਵਾਲੀ ਹਫਤੇ ਵਿੱਚ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤਕ ਛੁੱਟੀਆਂ ਹੋਣ ਦੇ ਚੱਲਦੇ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਸੋਮਵਾਰ ਨੂੰ ਸਵੇਰੇ 9 ਵਜੇ ਖੁੱਲਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ।

ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

 

Continue Reading

Mohali

ਟ੍ਰੈਫਿਕ ਪ੍ਰਬੰਧ ਵਿੱਚ ਪ੍ਰਸ਼ਾਸ਼ਨ ਹੋਇਆ ਨਾਕਾਮ

Published

on

By

 

ਸ਼ਹਿਰ ਦੀਆਂ ਸੜਕਾਂ ਤੇ ਥਾਂ ਥਾਂ ਲੱਗੇ ਜਾਮ, ਲੋਕ ਹੋ ਰਹੇ ਹਨ ਖੱਜਲ ਖੁਆਰ

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਤੇ ਲੱਗੇ ਭਾਰੀ ਜਾਮਾਂ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਅਤੇ ਪ੍ਰਸ਼ਾਸ਼ਨ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ। ਸ਼ਹਿਰ ਦੀ ਮੁੱਖ ਸੜਕ ਜਿਹੜੀ ਫੇਜ਼ 1 ਤੋਂ ਫੇਜ਼ 11 ਤਕ ਜੋੜਦੀ ਹੈ ਉੱਪਰ ਗੱਡੀਆਂ ਦੀ ਭਾਰੀ ਭੀੜ ਹੈ ਅਤੇ ਫੇਜ਼ 7 ਤਕ ਤਾਂ ਹਾਲਾਤ ਫਿਰ ਵੀ ਕਾਬੂ ਹਠ ਹਨ ਪਰੰਤੂ ਫੇਜ਼ 8 ਤੋਂ ਫੇਜ਼ 11 ਤਕ ਸੜਕਾਂ ਦੇ ਦੋਵੇਂ ਪਾਸੇ ਸੜਕ ਦੀ ਉਸਾਰੀ ਦੇ ਕੰਮ ਲਈ ਕੀਤੀ ਖੁਦਾਈ ਕਾਰਨ ਇਸ ਪੂਰੇ ਖੇਤਰ ਵਿੱਚ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਜਾਮ ਹੋ ਗਈ ਹੈ। ਇਸ ਖੇਤਰ ਵਿੱਚ ਲੰਬੇ ਜਾਮ ਲੱਗ ਰਹੇ ਹਨ ਅਤੇ ਵਾਹਨ ਚਾਲਕ ਘੰਟਿਆਂ ਬੱਧੀ ਖੱਜਲ ਖੁਆਰ ਹੋ ਰਹੇ ਹਨ।

ਇਸ ਖੇਤਰ ਵਿੱਚ ਟ੍ਰੈਫਿਕ ਪੁਲੀਸ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਨਜਰ ਨਹੀਂ ਆਉਂਦਾ ਅਤੇ ਵਾਹਨ ਚਾਲਕ ਇੱਕ ਦੂਜੇ ਤੋਂ ਅੱਗੇ ਵੱਧ ਕੇ ਗੱਡੀ ਕੱਢਣ ਦੇ ਚੱਕਰ ਵਿੱਚ ਆਪਣੀਆਂ ਗੱਡੀਆਂ ਫਸਾ ਲੈਂਦੇ ਹਨ ਜਿਸ ਕਾਰਨ ਜਾਮ ਦੀ ਨੌਬਤ ਬਣ ਜਾਂਦੀ ਹੈ। ਇਸ ਦੌਰਾਨ ਇਲਾਕੇ ਦੇ ਲੋਕ ਖੁਦ ਹੀ ਅੱਗੇ ਆ ਕੇ ਟ੍ਰੈਫਿਕ ਨੂੰ ਕਾਬੂ ਕਰਨ ਦੀ ਕੋਸ਼ਸ਼ ਕਰਦੇ ਦਿਖਦੇ ਹਨ ਅਤੇ ਇਸ ਖੇਤਰ ਦੀ ਟ੍ਰੈਫਿਕ ਵਿਵਸਥਾ ਰੱਬ ਆਸਰੇ ਹੀ ਚਲ ਰਹੀ ਹੈ।

ਇਸਤੋਂ ਇਲਾਵਾ ਏਅਰਪੋਰਟ ਰੋਡ ਤੇ ਵੀ ਹਾਲਾਤ ਤਰਸਯੋਗ ਬਣੇ ਹੋਏ ਹਨ। ਸੈਕਟਰ 82 ਤੋਂ ਲੈ ਕੇ ਏਅਰਪੋਰਟ ਚੌਂਕ ਤਕ ਸੜਕ ਜਾਮ ਦੀ ਹਾਲਤ ਬਣੀ ਹੋਈ ਹੈ ਅਤੇ ਵਾਹਨਾਂ ਦੀ ਭਾਰੀ ਭੀੜ ਹੋਣ ਕਾਰਨ ਲੋਕਾਂ ਨੂੰ ਬੁਰੀ ਤਰ੍ਹਾਂ ਖੱਜਲ ਖੁਆਰ ਹੋਣਾ ਪੈ ਰਿਹਾ ਹੈ।

ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਵਿੱਚ ਗੱਡੀਆਂ ਦੀ ਪਾਰਕਿੰਗ ਵਾਲੀ ਥਾਂ ਤੇ ਹੋਏ ਨਾਜਾਇਜ ਕਬਜਿਆਂ ਕਾਰਨ ਲੋਕਾਂ ਵਲੋਂ ਆਪਣੇ ਵਾਹਨ ਸੜਕ ਤੇ ਹੀ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਸੜਕਾਂ ਤੇ ਭੀੜ ਹੋਰ ਵੀ ਵੱਧ ਜਾਂਦੀ ਹੈ।

ਇਸ ਸੰਬੰਧੀ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਥਾਂ ਥਾਂ ਤੇ ਟ੍ਰੈਫਿਕ ਜਾਮ ਹੈ ਅਤੇ ਅਜਿਹਾ ਲੱਗਦਾ ਹੈ ਕਿ ਸ਼ਹਿਰ ਵਿੱਚ ਪ੍ਰਸ਼ਾਸ਼ਨ ਨਾਮ ਦੀ ਕੋਈ ਚੀਜ ਹੀ ਨਹੀਂ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਇਸ ਸੰਬੰਧੀ ਐਸ ਐਸ ਪੀ ਮੁਹਾਲੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂਕਿ ਜੇਕਰ ਦਿਵਾਲੀ ਤੋਂ ਦੋ ਦਿਨ ਪਹਿਲਾਂ ਹੀ ਇਹ ਹਾਲਾਤ ਹਨ ਤਾਂ ਦਿਵਾਲੀ ਵਾਲੇ ਦਿਨ ਹਾਲਾਤ ਹੋਰ ਵੀ ਬਦਤਰ ਹੋ ਜਾਣੇ ਹਨ ਇਸ ਲਈ ਟ੍ਰੈਫਿਕ ਜਾਮ ਵਾਲੀਆਂ ਥਾਂਵਾਂ ਤੇ ਤੁਰੰਤ ਟ੍ਰਫਿ ਕਪੁਲੀਸ ਦੇ ਮੀਂੁਲਾਜਮ ਤੈਨਾਤ ਕੀਤੇ ਜਾਣ।

Continue Reading

Latest News

Trending