Connect with us

National

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਈਡੀ ਵੱਲੋਂ ਕਾਂਗਰਸ ਵਿਧਾਇਕ ਸੁਰਿੰਦਰ ਪਵਾਰ ਗ੍ਰਿਫ਼ਤਾਰ

Published

on

 

ਸੋਨੀਪਤ, 20 ਜੁਲਾਈ (ਸ.ਬ.) ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਕਾਂਗਰਸ ਵਿਧਾਇਕ ਸੁਰਿੰਦਰ ਪਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਏਜੰਸੀ ਨੇ ਜਨਵਰੀ ਵਿੱਚ ਵਿਧਾਇਕ ਦੇ ਘਰ ਤੇ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਪੁਲੀਸ ਨੇ ਇਸ ਮਾਮਲੇ ਵਿਚ ਯਮੁਨਾਨਗਰ ਤੋਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਲਗਾਈ ਗਈ ਪਾਬੰਦੀ ਦੇ ਬਾਵਜੂਦ ਯਮੁਨਾਨਗਰ ਅਤੇ ਇਸ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿਚ ਪੱਥਰ, ਬੱਜਰੀ ਅਤੇ ਰੇਤ ਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਹਰਿਆਣਾ ਪੁਲੀਸ ਵਲੋਂ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਮਨੀ ਲਾਂਡਰਿੰਗ ਦਾ ਇਹ ਮਾਮਲਾ ਵੀ ਇਸੇ ਨਾਲ ਜੁੜਿਆ ਹੋਇਆ ਹੈ।

ਦਰਅਸਲ ਈਡੀ ਨੂੰ ਗੈਰ ਕਾਨੂੰਨੀ ਮਾਈਨਿੰਗ ਬਾਰੇ ਜਾਣਕਾਰੀ ਮਿਲ ਰਹੀ ਸੀ, ਜਿਸ ਨੂੰ ਲੈ ਕੇ ਈਡੀ ਦੀ ਟੀਮ ਨੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਈਡੀ ਅਧਿਕਾਰੀਆਂ ਨੇ ਦਸਤਾਵੇਜ਼ਾਂ ਦੀ ਜਾਂਚ ਕੀਤੀ।

Continue Reading

National

ਉੱਤਰਾਖੰਡ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਦੌਰਾਨ ਡਰਾਈਵਰ ਦੀ ਮੌਤ, ਤਿੰਨ ਗੰਭੀਰ ਜ਼ਖਮੀ

Published

on

By

 

 

ਹਲਦਵਾਨੀ, 28 ਦਸੰਬਰ (ਸ.ਬ.) ਉਤਰਾਖੰਡ ਰੋਡਵੇਜ਼ ਦੀ ਬੱਸ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਿਕਰਯੋਗ ਹੈ ਕਿ ਹਲਦਵਾਨੀ ਡਿਪੂ ਦੀ ਰੋਡਵੇਜ਼ ਬੱਸ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਪਰ ਸਵੇਰੇ ਕਰੀਬ 5 ਵਜੇ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।

ਹਾਦਸੇ ਵਿੱਚ ਬੱਸ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਾਦਸੇ ਵਿੱਚ ਰੋਡਵੇਜ਼ ਦੀ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਦੀ ਸੂਚਨਾ ਮਿਲਣ ਤੇ ਹਲਦਵਾਨੀ ਰੋਡਵੇਜ਼ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਹਲਦਵਾਨੀ ਆ ਰਹੀ ਸੀ ਅਤੇ ਬੱਸ ਵਿੱਚ 14 ਯਾਤਰੀ ਸਵਾਰ ਸਨ।

ਉਤਰਾਖੰਡ ਰੋਡਵੇਜ਼ ਦੀ ਬੱਸ ਸਾਹਮਣੇ ਤੋਂ ਆ ਰਹੇ ਚੌਲਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਬਲਵਾਨ ਸਿੰਘ ਪੁਲੀਸ ਫੋਰਸ ਨਾਲ ਮੌਕੇ ਤੇ ਪੁੱਜੇ। ਬਾਅਦ ਵਿੱਚ ਪੁਲੀਸ ਨੇ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ। ਇਲਾਜ ਦੌਰਾਨ ਡਾਕਟਰਾਂ ਨੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ ਮ੍ਰਿਤਕ ਡਰਾਈਵਰ ਰਮਨਦੀਪ ਸਿੰਘ ਪਿੰਡ ਕਰੀਮਗੰਜ ਥਾਣਾ ਬਹਿਦੀ ਜ਼ਿਲ੍ਹਾ ਬਰੇਲੀ ਦਾ ਵਸਨੀਕ ਸੀ। ਜਦਕਿ ਕੰਡਕਟਰ ਚੰਨਣ ਸਿੰਘ ਮੁਹੱਲਾ ਦਾਮੁਵਢੂੰਗਾ ਹਲਦਵਾਨੀ ਦਾ ਰਹਿਣ ਵਾਲਾ ਹੈ।

Continue Reading

National

ਮਨੀਪੁਰ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਚਾਰ ਵਿਅਕਤੀ ਜ਼ਖ਼ਮੀ

Published

on

By

 

 

ਇੰਫਾਲ, 28 ਦਸੰਬਰ (ਸ.ਬ.) ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਵਿੱਚ ਅੱਜ ਸ਼ੱਕੀ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿੱਚ ਇਕ ਟੀਵੀ ਪੱਤਰਕਾਰ ਅਤੇ ਇਕ ਸੁਰੱਖਿਆ ਕਰਮਚਾਰੀ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪਹਾੜੀ ਚੋਟੀ ਤੋਂ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਸਥਾਨਕ ਟੀਵੀ ਪੱਤਰਕਾਰ, ਇਕ ਸੁਰੱਖਿਆ ਕਰਮਚਾਰੀ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ।

ਪ੍ਰਾਪਤ ਜਾਣਾਕਰੀ ਅਨੁਸਾਰ ਟੀਵੀ ਪੱਤਰਕਾਰ ਐਲ. ਕਬੀਚੰਦਰ ਦੇ ਖੱਬੇ ਪੱਟ ਤੇ ਗੋਲੀ ਲੱਗੀ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਵਾਧੂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਕੀ ਅੱਤਵਾਦੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦੇ ਹਾਂ। ਇਹ ਕਾਇਰਤਾਪੂਰਨ ਹਮਲਾ ਬੇਕਸੂਰਾਂ, ਸ਼ਾਂਤੀ ਅਤੇ ਸਦਭਾਵਨਾ ਤੇ ਹਮਲਾ ਹੈ।

 

Continue Reading

National

ਮੀਂਹ ਕਾਰਨ ਨਾਲੇ ਦਾ ਵੱਡਾ ਹਿੱਸਾ ਟੁੱਟਿਆ, ਕਾਰ ਅਤੇ ਮੋਟਰਸਾਈਕਲ ਫਸੇ

Published

on

By

 

ਨਵੀਂ ਦਿੱਲੀ, 28 ਦਸੰਬਰ (ਸ.ਬ.) ਦਿੱਲੀ ਦੇ ਆਰ.ਕੇ.ਪੁਰਮ ਸੈਕਟਰ-9 ਵਿੱਚ ਸੰਗਮ ਸਿਨੇਮਾ ਨੇੜੇ ਬੀਤੀ ਰਾਤ ਡਰੇਨ ਦਾ ਵੱਡਾ ਹਿੱਸਾ ਧੱਸ ਗਿਆ। ਇਸ ਘਟਨਾ ਵਿੱਚ ਕਰੀਬ 25 ਫੁੱਟ ਲੰਬਾ ਅਤੇ 10 ਫੁੱਟ ਚੌੜਾ ਟੋਆ ਬਣ ਗਿਆ, ਜਿਸ ਵਿੱਚ ਕਾਰ ਅਤੇ ਬਾਈਕ ਫਸ ਗਏ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ।

ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਇਹ ਹਾਦਸਾ ਵਾਪਰਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਡਰੇਨ ਦੀ ਹਾਲਤ ਪਿਛਲੇ ਕਈ ਮਹੀਨਿਆਂ ਤੋਂ ਖ਼ਰਾਬ ਹੈ, ਜਿਸ ਕਾਰਨ ਅਜਿਹੀ ਅਣਸੁਖਾਵੀਂ ਘਟਨਾ ਵਾਪਰਨ ਦਾ ਖ਼ਦਸ਼ਾ ਪਹਿਲਾਂ ਹੀ ਪ੍ਰਗਟਾਇਆ ਜਾ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਕਰੇਨ ਦੀ ਮਦਦ ਨਾਲ ਟੋਏ ਵਿੱਚ ਫਸੇ ਬਾਈਕ ਅਤੇ ਕਾਰ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਖੇਤਰ ਐਮਸੀਡੀ ਦਾ ਪੁਰਾਣਾ ਨਾਲਾ ਹੈ, ਜਿਸ ਦੀ ਸਮੇਂ ਸਿਰ ਮੁਰੰਮਤ ਦੀ ਲੋੜ ਹੈ।

ਘਟਨਾ ਦੇ ਚਸ਼ਮਦੀਦ ਗਵਾਹ ਰਮੇਸ਼ ਨੇ ਦੱਸਿਆ ਕਿ ਇਹ ਡਰੇਨ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਸੀ। ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਘਟਨਾ ਕਦੋਂ, ਕਿੱਥੇ ਅਤੇ ਕਿਵੇਂ ਵਾਪਰੀ। ਖੁਸ਼ਕਿਸਮਤੀ ਹੈ ਕਿ ਉਸ ਸਮੇਂ ਗੱਡੀ ਵਿੱਚ ਕੋਈ ਨਹੀਂ ਸੀ।

ਇਸ ਤੋਂ ਇਲਾਵਾ ਬੀਤੇ ਦਿਨ ਦੀ ਬਾਰਿਸ਼ ਕਾਰਨ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਦਰੱਖਤ ਵੀ ਡਿੱਗ ਗਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਅਤੇ ਕਾਰਗਰ ਕਦਮ ਚੁੱਕੇ ਜਾਣ।

Continue Reading

Latest News

Trending