Mohali
ਜੀਰਕਪੁਰ ਪੁਲੀਸ ਵਲੋਂ ਜਾਅਲੀ ਐਨ.ਆਈ.ਏ. ਅਧਿਕਾਰੀ ਬਣ ਕੇ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਮੰਗਣ ਵਾਲੇ 8 ਕਾਬੂ
ਝੂਠੇ ਗਬਨ ਦੇ ਮਾਮਲੇ ਵਿੱਚ ਨਾਮ ਹੋਣ ਦਾ ਡਰਾਵਾ ਦੇ ਕੇ ਮੰਗੇ ਸੀ 50 ਲੱਖ ਰੁਪਏ
ਐਸ ਏ ਐਸ ਨਗਰ, 20 ਜੁਲਾਈ (ਜਤਿੰਦਰ ਲੱਕੀ) ਜੀਰਕਪੁਰ ਪੁਲੀਸ ਨੇ ਜਾਅਲੀ ਐਨ.ਆਈ.ਏ. ਅਧਿਕਾਰੀ ਬਣ ਕੇ ਇੱਕ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਮੰਗਣ ਵਾਲੇ 8 ਵਿਅਕਤੀਆਂ (ਜਿਹਨਾਂ ਵਿੱਚ 2 ਔਰਤਾਂ ਹਨ) ਨੂੰ ਕਾਬੂ ਕੀਤਾ ਹੈ। ਐਸ ਪੀ ਦਿਹਾਤੀ ਸz. ਮਨਪ੍ਰੀਤ ਸਿੰਘ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਸ ਸੰਬੰਧੀ ਖੇਤੀਬਾੜੀ ਜਮੀਨ ਦੀ ਖਰੀਦ ਫਰੋਖਤ ਦਾ ਕੰਮ ਕਰਨ ਵਾਲੇ ਇੱਕ ਪ੍ਰਾਪਰਟੀ ਡੀਲਰ ਵੀਰਪਾਲ ਸਿੰਘ ਵਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸਨੂੰ ਬੀਤੀ 17 ਜੁਲਾਈ ਨੂੰ ਇੱਕ ਵਿਅਕਤੀ ਨੇ ਐਨ. ਆਈ. ਏ. ਟੀਮ ਦਾ ਚੀਫ ਸੁਸ਼ੀਲ ਕੁਮਾਰ ਬਣ ਕੇ ਵਟਸਐਪ ਕਾਲ ਕੀਤੀ ਕਿ ਉਹ ਉਸਨੂੰ ਸਿੰਘਪੁਰਾ ਚੌਕ ਵਿਖੇ ਆ ਕੇ ਮਿਲੇ। ਸ਼ਿਕਾਇਤ ਕਰਤਾ ਅਨੁਸਾਰ ਜਦੋਂ ਉਹ ਉੱਥੇ ਗਿਆ ਤਾਂ ਉੱਥੇ ਤਿੰਨ ਕਾਰਾਂ ਵਿੱਚ 7-8 ਵਿਅਕਤੀ (ਸਮੇਤ ਦੋ ਔਰਤਾਂ) ਦੇ ਬੈਠੇ ਸਨ, ਉਹਨਾਂ ਵਿਚੋਂ ਖੁਦ ਨੂੰ ਸੁਸ਼ੀਲ ਕੁਮਾਰ ਦੱਸਦੇ ਇੱਕ ਗੰਜੇ ਵਿਅਕਤੀ ਨੇ ਕਿਹਾ ਕਿ ਦਿੱਲੀ ਵਿੱਚ 30 ਕਰੋੜ ਦਾ ਗਬਨ ਹੋਇਆ ਹੈ ਜਿਸ ਬਾਰੇ ਤੇਰੇ ਖਾਤਿਆਂ ਅਤੇ ਪ੍ਰਾਪਰਟੀ ਦੀ ਜਾਂਚ ਕਰਨੀ ਹੈ ਕਿਉਂਕਿ ਤੇਰਾ ਨਾਮ ਇਸ ਗਬਨ ਕੇਸ ਵਿੱਚ ਚਲ ਰਿਹਾ ਹੈ।
ਸ਼ਿਕਾਇਤਕਰਤਾ ਅਨੁਸਾਰ ਉਹ ਬੁਰੀ ਤਰ੍ਹਾਂ ਘਬਰਾ ਗਿਆ ਜਿਸਤੇ ਇਹਨਾਂ ਨੇ ਉਸਨੂੰ ਕਿਹਾ ਕਿ ਉਹ ਘਬਰਾਏ ਨਾ ਅਤੇ ਉਸਦਾ ਨਾਮ ਇਸ ਗਬਨ ਕੇਸ ਵਿਚੋਂ ਕੱਢ ਦੇਣਗੇ ਜਿਸਦੇ ਬਦਲੇ ਉਸਨੂੰ 50 ਲੱਖ ਰੁਪਏ ਦੇਣੇ ਹੋਣਗੇ। ਉਸਨੇ ਕਿਹਾ ਕਿ ਉਹ ਘਰਦਿਆਂ ਨਾਲ ਗੱਲ ਕਰਕੇ ਦੱਸੇਗਾ। ਸ਼ਿਕਾਇਤ ਕਰਤਾ ਅਨੁਸਾਰ ਬਾਅਦ ਵਿੱਚ ਉਸਨੇ ਕਿਹਾ ਕਿ ਉਹ ਇੰਨੀ ਰਕਮ ਦਾ ਇੰਤਜਾਮ ਨਹੀਂ ਕਰਦਾ ਸਕਦਾ, ਸਿਰਫ 10 ਲੱਖ ਰੁਪਏ ਹੀ ਦੇ ਸਕਦਾ ਹੈ ਅਤੇ ਇਹਨਾਂ ਨੂੰ ਕਾਕੇ ਦੇ ਢਾਬੇ ਤੇ ਆਉਣ ਲਈ ਕਿਹਾ ਅਤੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ।
ਐਸ ਪੀ ਨੇ ਦੱਸਿਆ ਕਿ ਡੀ ਐਸ ਪੀ ਜੀਰਕਪੁਰ ਸz ਸਿਮਰਨਜੀਤ ਸਿੰਘ ਦੀ ਰਹਿਨੁਮਾਈ ਅਤੇ ਮੁੱਖ ਅਫਸਰ, ਥਾਣਾ ਜੀਰਕਪੁਰ ਜਸਕੰਵਲ ਸਿੰਘ ਸੇਖੋਂ ਦੀ ਅਗਵਾਈ ਹੇਠ ਪੁਲੀਸ ਟੀਮ ਵਲੋਂ ਕਾਕੇ ਦੇ ਢਾਬੇ ਜ਼ੀਰਕਪੁਰ ਤੋਂ ਦੋ ਕਾਰਾਂ ਵਿੱਚ ਬੈਠੇ 6 ਵਿਅਕਤੀਆਂ ਅਤੇ ਦੋ ਔਰਤਾਂ ਦੇ ਕਾਬੂ ਕਰ ਲਿਆ ਗਿਆ। ਪੁੱਛਗਿੱਛ ਕਰਨ ਤੇ ਉਹਨਾਂ ਨੇ ਆਪਣੇ ਨਾਮ ਜੋਤੀ ਵਾਸੀ ਦੁਆਰਕਾ ਨਵੀਂ ਦਿੱਲੀ, ਨੀਲਮ ਵਾਸੀ ਉਤਮ ਨਗਰ ਦਿੱਲੀ, ਦਲਵਿੰਦਰ ਸਿੰਘ ਵਾਸੀ ਪਿੰਡ ਮਲੋਆ, ਚੰਡੀਗੜ੍ਹ, ਰਾਧੇ ਸ਼ਿਆਮ ਵਾਸੀ ਪਿੰਡ ਸਾਗਪੁਰ, ਰੋਪੜ, ਰਾਜ ਕੁਮਾਰ ਵਾਸੀ ਉਤਮ ਨਗਰ ਦਿੱਲੀ, ਨਿਤੇਸ਼ ਵਾਸੀ ਬਹਾਦਰਗੜ, ਜਿਲ੍ਹਾ ਝੱਜਰ ਹਰਿਆਣਾ, ਸੁਭਾਸ਼ ਚੰਦਰ ਵਾਸੀ ਪਿੰਡ ਰਾਣੀਆ, ਜਿਲ੍ਹਾ ਸਿਰਸਾ, ਹਰਿਆਣਾ ਅਤੇ ਸ਼ੁਸ਼ੀਲ ਵਾਸੀ ਕੱਚੀ ਲਾਈਨ ਪਾਰ ਬਹਾਦਰਗੜ੍ਹ, ਜਿਲ੍ਹਾ ਝੱਜਰ ਦੱਸੇ।
ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ, ਜਿਸ ਦੌਰਾਨ ਗਿਰੋਹ ਦੇ ਮਾਸਟਰ ਮਾਇੰਡ ਸੁਸ਼ੀਲ ਕੁਮਾਰ ਨੇ ਐਨ.ਆਈ.ਏ. ਟੀਮ ਦੀਆਂ 5 ਵਰਦੀਆਂ ਦੇ ਸੈਟ ਅਤੇ ਮੁਲਜਮਾਂ ਦੀਆਂ ਜਾਅਲੀ ਆਈ. ਡੀ ਮਿਲੀਆ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਬੀਤੀ 16ਜੁਲਾਈ ਨੂੰ ਦਿੱਲੀ ਵਿਖੇ ਮਹੇਸ਼ ਗੁਪਤਾ ਨਾਮ ਦੇ ਵਿਅਕਤੀ ਦੇ ਘਰ ਵੜ ਕੇ ਉਸਦਾ ਏ. ਟੀ. ਐਮ. ਡੈਬਿਟ ਕਾਰਡ ਖੋਹ ਕੇ 1,35000 ਰੁਪਏ ਕਢਵਾ ਲਏ ਸਨ। ਇਹਨਾਂ ਵਿਅਕਤੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
