Connect with us

Mohali

ਪੁਲੀਸ ਵਲੋਂ ਨਾਕੇ ਲਗਾ ਕੇ ਚੈਕਿੰਗ

Published

on

 

 

ਐਸ ਏ ਐਸ ਨਗਰ, 20 ਜੁਲਾਈ (ਸ.ਬ.) ਥਾਣਾ ਮਟੌਰ ਦੇ ਐਸ ਐਚ ਓ ਸz. ਅਮਨਦੀਪ ਤਰੀਕਾ ਦੀ ਅਗਵਾਈ ਵਿੱਚ ਪੁਲੀਸ ਵਲੋਂ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਐਸ ਐਚ ਓ ਸz. ਤਰੀਕਾ ਨੇ ਦੱਸਿਆ ਕਿ ਐਸ ਐਸ ਪੀ ਡਾ. ਸੰਦੀਪ ਗਰਗ ਦੀਆਂ ਹਿਦਾਇਤਾਂ ਤੇ ਸਾਮਜਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਪੁਲੀਸ ਵਲੋਂ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Mohali

ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

Published

on

By

 

ਐਸ ਏ ਐਸ ਨਗਰ, 5 ਫਰਵਰੀ (ਆਰ ਪੀ ਵਾਲੀਆ) ਨਗਰ ਨਿਗਮ ਦੀ ਨਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਮੁਹਾਲੀ ਦੇ ਫੇਜ਼ 3ਬੀ2, ਫੇਜ਼-7, ਫੇਜ਼-5 ਦੇ ਸ਼ੋਅਰੂਮਾਂ ਦੇ ਵਰਾਂਡਿਆਂ ਦਾ ਸਾਮਾਨ ਚੁਕਵਾਇਆ ਗਿਆ ਅਤੇ ਰੇਹੜੀ ਫੜੀ ਵਾਲਿਆਂ ਨੂੰ ਵੀ ਹਟਾਇਆ ਗਿਆ ਅਤੇ ਚੌਂਕਾਂ ਵਿੱਚ ਬੈਠੇ ਗੁਬਾਰੇ ਵੇਚਣ ਵਾਲੇ ਮੰਗਤਿਆਂ ਨੂੰ ਵੀ ਹਟਾਇਆ ਗਿਆ।

ਨਗਰ ਨਿਗਮ ਦੇ ਕਰਮਾਰੀਆਂ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਕਿਹਾ ਕਿ ਮੁਹਾਲੀ ਦੇ ਫੇਜ਼ ਇੱਕ ਵਿੱਚ ਜਿੱਥੇ ਸਬਜ਼ੀ ਮੰਡੀ ਲੱਗਦੀ ਸੀ ਅਤੇ ਹਰ ਰੋਜ਼ ਲੜਾਈ ਝਗੜੇ ਹੁੰਦੇ ਸੀ ਉਸ ਜਗ੍ਹਾ ਨੂੰ ਬਿਲਕੁਲ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਉੱਥੇ ਪੇਸ਼ ਆਉਂਦੀ ਟਰੈਫਿਕ ਦੀ ਸਮੱਸਿਆ ਵੀ ਖਤਮ ਹੋ ਗਈ ਹੈ।

ਕਰਮਚਾਰੀਆਂ ਨੇ ਕਿਹਾ ਕਿ ਨਿਗਮ ਵਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਨੋ ਵੈਂਡਿੰਗ ਜੋਨ ਦੇ ਬੋਰਡ ਵੀ ਲਗਾਏ ਗਏ ਹਨ।

Continue Reading

Mohali

ਸਿਵਲ ਸਰਜਨ ਵਲੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ

Published

on

By

 

 

ਐਸ ਏ ਐਸ ਨਗਰ, 5 ਫਰਵਰੀ (ਸ.ਬ.) ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਿਵਲ ਸਰਜਨ ਨੇ ਕੇਂਦਰ ਦੇ ਵੱਖ ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਕੇਂਦਰ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਦਿਤੀ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਕਰਾਈ ਜਾਵੇ ਤਾਕਿ ਉਨ੍ਹਾਂ ਦਾ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੂੰਹ ਮੁੜ ਜਾਵੇ। ਸਿਵਲ ਸਰਜਨ ਨੇ ਕੇਂਦਰ ਵਿਚ ਮਰੀਜ਼ਾਂ ਲਈ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਓਪਨ ਜਿੰਮ, ਟੈਲੀਵਿਜ਼ਨ, ਮਿਊਜ਼ਿਕ ਸਿਸਟਮ ਜਿਹੀਆਂ ਸਹੂਲਤਾਂ ਦੇਣ ਅਤੇ ਖੇਡ ਗਤੀਵਿਧੀਆਂ ਕਰਾਉਣ ਦਾ ਮਕਸਦ ਉਨ੍ਹਾਂ ਨੂੰ ਕੇਂਦਰ ਵਿਚ ਘਰ ਜਿਹਾ ਮਾਹੌਲ ਪ੍ਰਦਾਨ ਕਰਨਾ ਹੈ ਤਾਕਿ ਉਨ੍ਹਾਂ ਦਾ ਧਿਆਨ ਨਸ਼ਿਆਂ ਦੀ ਬੁਰੀ ਆਦਤ ਤੋਂ ਹਮੇਸ਼ਾ ਲਈ ਪਾਸੇ ਹੋਵੇ ਅਤੇ ਉਹ ਆਮ ਵਿਅਕਤੀ ਵਾਂਗ ਅਪਣੀ ਜ਼ਿੰਦਗੀ ਬਤੀਤ ਕਰ ਸਕਣ।

ਇਸ ਮੌਕੇ ਉਨ੍ਹਾਂ ਸਟਾਫ਼ ਦੇ ਹਾਜ਼ਰੀ ਰਜਿਸਟਰ ਵੀ ਚੈਕ ਕੀਤੇ। ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਨਸ਼ੇ ਦੇ ਮਰੀਜ਼ ਨਾਲ ਪਿਆਰ ਤੇ ਹਮਦਰਦੀ ਭਰਿਆ ਵਿਹਾਰ ਕੀਤਾ ਜਾਵੇ ਅਤੇ ਜੇ ਕਦੇ ਕੋਈ ਮਰੀਜ਼ ਕਿਸੇ ਸਮੇਂ ਕਿਸੇ ਗੱਲ ਤੇ ਸਖ਼ਤ ਪ੍ਰਤੀਕਰਮ ਵੀ ਕਰਦਾ ਹੈ ਤਾਂ ਉਸ ਨੂੰ ਪਿਆਰ ਅਤੇ ਹਲੀਮੀ ਨਾਲ ਸੰਭਾਲਿਆ ਜਾਵੇ।

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦਾ ਚਾਹਵਾਨ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅਪਣੀ ਸਮੱਸਿਆ ਬਾਰੇ ਦੱਸ ਸਕਦਾ ਹੈ ਜਿਸ ਦਾ ਲੋੜੀਂਦੀ ਜਾਂਚ ਮਗਰੋਂ ਇਲਾਜ ਸ਼ੁਰੂ ਕੀਤਾ ਜਾਂਦਾ ਹੈ।

Continue Reading

Mohali

ਜਤਿੰਦਰ ਪਾਲ ਸਿੰਘ ਵਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ

Published

on

By

 

 

 

ਐਸ ਏ ਐਸ ਨਗਰ, 5 ਫਰਵਰੀ (ਸ.ਬ.) ਪਿਛਲੀ ਵਾਰ ਹੋਈਆਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਦੀ ਟਿਕਟ ਤੇ ਸ਼੍ਰੋਮਣੀ ਕਮੇਟੀ ਚੋਣ ਲੜਣ ਵਾਲੇ ਉਮੀਦਵਾਰ ਜਤਿੰਦਰ ਪਾਲ ਸਿੰਘ (ਜੇ ਪੀ) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨਾਲ ਉਹਨਾਂ ਦੇ ਨਿਵਾਸ ਅਸਥਾਨ ਤੇ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਚਰਚਾ ਕੀਤੀ।

ਸz. ਜੇ ਪੀ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸz. ਸੁਖਬੀਰ ਸਿੰਘ ਬਾਦਲ ਨੇ ਉਹਨਾਂ ਤੋਂ ਮੁਹਾਲੀ ਹਲਕੇ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਪੁੱਛਿਆ ਅਤੇ ਪਾਰਟੀ ਦੀ ਮਜਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ। ਸz. ਜੇ ਪੀ ਸਿੰਘ ਨੇ ਕਿਹਾ ਕਿ ਉਹਨਾਂ ਵਲੋਂ ਸz. ਬਾਦਲ ਨੂੰ ਦੱਸਿਆ ਗਿਆ ਕਿ ਪਾਰਟੀ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਕਾਫੀ ਬਿਹਤਰ ਹੈ ਅਤੇ ਪਾਰਟੀ ਦਾ ਆਧਾਰ ਲਗਾਤਾਰ ਮਜਬੂਤ ਹੋ ਰਿਹਾ ਹੈ।

Continue Reading

Trending