Connect with us

Mohali

ਸਰਕਾਰ ਨੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀ ਉਜਰਤ ਵਿੱਚ 7 ਰੁਪਏ ਦਾ ਵਾਧਾ ਕਰਕੇ ਕਾਮਿਆਂ ਦਾ ਮਜਾਕ ਉੜਾਇਆ : ਰਾਜਕੁਮਾਰ

Published

on

 

 

ਐਸ ਏ ਐਸ ਨਗਰ, 22 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੀ ਉਜਰਤ ਵਿੱਚ ਬੀਤੀ 18 ਜੁਲਾਈ ਨੂੰ ਕੀਤੇ ਗਏ 7 ਰੁਪਏ ਪ੍ਰਤੀਦਿਨ ਦੇ ਵਾਧੇ ਨੂੰ ਨਕਾਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਵਿੱਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ 7 ਰੁਪਏ ਪ੍ਰਤੀ ਦਿਨ ਦਾ ਵਾਧਾ ਕਰਕੇ ਕੋਝਾ ਮਜਾਕ ਕੀਤਾ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਵਿੱਚ ਡੇਲੀਵੇਜ਼ ਕਰਮਚਾਰੀ ਵੱਖ ਵੱਖ ਕੈਟਾਗਰੀ ਜਿਵੇਂ ਡਾਟਾ ਐਟਰੀ, ਹੈਲਪਰ, ਕਲਰਕ, ਇਲੈਕਟ੍ਰੀਸ਼ੀਅਨ, ਪਲੰਬਰ, ਕਾਰਪੈਂਟਰ ਆਦਿ ਹੋਰ ਕੰਮ ਕਰਦੇ ਹਨ, ਪਰੰਤੂ ਬੋਰਡ ਵੱਲੋਂ ਸਾਰੇ ਕਰਮਚਾਰੀਆਂ ਨੂੰ ਦਿਹਾੜੀਦਾਰ ਮਜਦੂਰ ਦੀ ਤਨਖਾਹ ਦੇ ਕੇ ਉਹਨਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਗਲਤ ਤਨਖਾਹ ਦੇਣ ਕਰਕੇ ਪੰਜਾਬ ਦੇ ਕਿਰਤ ਕਮਿਸ਼ਨਰ ਵੱਲੋਂ ਬੋਰਡ ਦਾ ਚਲਾਨ ਵੀ ਕੀਤਾ ਜਾ ਚੁੱਕਾ ਹੈ, ਪਰੰਤੂ ਹੁਣੇ ਵੀ ਬੋਰਡ ਮੈਨਜਮੈਂਟ ਬੋਰਡ ਵਿੱਚ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਕਿਰਤ ਕਮਿਸ਼ਨਰ ਦੇ ਨੋਟਿਫਿਕੇਸ਼ਨ ਅਨੁਸਾਰ ਬਣਦੀ ਕੈਟਾਗਰੀ ਏ, ਬੀ, ਸੀ, ਡੀ ਦੀ ਤਨਖਾਹ ਨਹੀਂ ਦੇ ਰਹੀ ਹੈ।

ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਭਗਵੰਤ ਮਾਨ ਸਰਕਾਰ ਨੇ ਵਾਇਦਾ ਕੀਤਾ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਨਣ ਤੇ ਪੰਜਾਬ ਵਿੱਚ ਕੋਈ ਵੀ ਕੱਚਾ ਮੁਲਾਜ਼ਮ ਨਹੀਂ ਰਹੇਗਾ। ਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਨੇਜਮੈਂਟ ਪੰਜਾਬ ਸਰਕਾਰ ਦੇ ਨੋਟਿਫਿਕੇਸ਼ਨਾਂ ਨੂੰ ਹੀ ਨਹੀਂ ਮਨਦੀ।

ਉਹਨਾਂ ਮੰਗ ਕੀਤੀ ਕਿ ਸਰਕਾਰ ਨੇ ਜਾਰੀ ਕੀਤੇ ਗਏ ਨੋਟਿਫੇਕੇਸ਼ਨਾਂ ਨੂੰ ਬੋਰਡ ਦਫਤਰਾਂ ਵਿੱਚ ਲਾਗੂ ਕਰਵਾਏ ਅਤੇ ਦਿਹਾੜੀਦਾਰ ਕਾਮਿਆਂ ਦੀ ਉਜਰਤ ਵਿੱਚ ਬਣਦਾ ਵਾਧਾ ਕੀਤਾ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending