Connect with us

Mohali

ਇਪਟਾ ਨੇ ਮੌਨਸੂਨ ਸੈਸ਼ਨ ਦੌਰਾਨ ਸਭਿਆਚਾਰਕ ਪ੍ਰਦੂਸ਼ਣ ਦਾ ਮਸਲਾ ਉਭਾਰਨ ਲਈ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਨੂੰ ਦਿੱਤੇ ਮੰਗ ਪੱਤਰ

Published

on

 

ਐਸ ਏ ਐਸ ਨਗਰ, 23 ਜੁਲਾਈ (ਸ.ਬ.) ਇਪਟਾ ਪੰਜਾਬ ਦੀਆਂ ਜਿਲ੍ਹਾ ਇਕਾਈਆਂ ਵਲੋਂ ਹੁਸ਼ਿਆਰਪੁਰ ਦੇ ਪ੍ਰਧਾਨ ਅਸ਼ੋਕ ਪੁਰੀ, ਪਟਿਆਲਾ ਦੇ ਪ੍ਰਧਾਨ ਗੁਰਨੇਕ ਸਿੰਘ ਭੱਟੀ, ਬਠਿੰਡਾ ਦੇ ਪ੍ਰਧਾਨ ਕੀਰਤੀ ਕਿਰਪਾਲ, ਲੁਧਿਆਣਾ ਦੇ ਪ੍ਰਧਾਨ ਪ੍ਰਦੀਪ ਸ਼ਰਮਾ, ਰੋਪੜ ਦੇ ਪ੍ਰਧਾਨ ਰਮਨ ਮਿੱਤਲ, ਮਾਨਸਾ ਦੇ ਪ੍ਰਧਾਨ ਬਿੱਟੂ ਮਾਨਸਾ, ਗੁਰਦਾਸਪੁਰ ਦੇ ਜਨਰਲ ਸੱਕਤਰ ਗੁਰਮੀਤ ਬਾਜਵਾ ਦੀ ਰਹਿਨੁਮਾਈ ਹੇਠ ਇਪਟਾ ਕਾਰਕੁਨਾਂ ਨੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੇ ਨਿੱਜੀ ਸਹਾਇਕ ਅਨਮੋਲ ਸਿੰਘ, ਬਰਨਾਲਾ ਤੋਂ ਮੀਤ ਹੇਅਰ ਦੇ ਨਿਕਟਵਰਤੀ ਰੰਗੀਲਾ ਬਰਨਾਲਾ, ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੇ ਨਿੱਜੀ ਸਹਾਇਕ ਸ਼ੁਸ਼ੀਲ ਪਰਾਸ਼ਰ, ਰੋਪੜ ਤੋਂ ਮਲਵਿੰਦਰ ਸਿੰਘ ਕੰਗ ਦੇ ਨਿੱਜੀ ਸਹਾਇਕ ਅਤੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੇ ਨਿੱਜੀ ਸਹਾਇਕ ਜਰਨੈਲ ਸਿੰਘ ਨੂੰ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਅਸ਼ਲੀਲਤਾ, ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗੀਤਕਾਰੀ ਤੇ ਗਾਇਕੀ ਨਾਲ ਪੈਦਾ ਹੋ ਰਹੇ ਸਭਿਆਚਾਰਕ ਪ੍ਰਦੂਸ਼ਣ ਦਾ ਮਸਲਾ ਉਭਾਰਨ ਲਈ ਮੰਗ-ਪੱਤਰ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਦੋ ਹਫਤੇ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਸ੍ਰੀ ਮੁਨੀਸ਼ ਤਿਵਾੜੀ, ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਅੰਮ੍ਰਿਤਸਰ ਤੋਂ ਸ੍ਰੀ ਗੁਰਜੀਤ ਸਿੰਘ ਔਜਲਾ, ਫਿਰੋਜ਼ਪੁਰ ਤੋਂ ਸ੍ਰੀ ਸ਼ੇਰ ਸਿੰਘ ਘੁਬਾਇਆ ਸਮੇਤ ਉਕਤ ਸਾਰੇ ਲੋਕ ਸਭਾ ਮੈਂਬਰਾਂ ਨੂੰ ਈਮੇਲ ਅਤੇ ਵਟਸਐਪ ਰਾਹੀਂ ਮੰਗ-ਪੱਤਰ ਭੇਜੇ ਗਏ ਹਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending