National
ਜੀਤੂ ਪਟਵਾਰੀ ਨੇ ਸੀਬੀਆਈ ਜਾਂਚ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਭੋਪਾਲ, 23 ਜੁਲਾਈ (ਸ.ਬ.) ਮੱਧ ਪ੍ਰਦੇਸ਼ ਵਿੱਚ ਕਿਸੇ ਵੀ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ ਦੀ ਜਾਂਚ ਨਾਲ ਜੁੜੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਤੋਂ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਪਟਵਾਰੀ ਵਲੋਂ ਅੱਜ ਐਕਸ ਤੇ ਜਨਤਕ ਕੀਤੀ ਗਈ ਇਸ ਚਿੱਠੀ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਲਿਆਂਦਾ ਗਿਆ ਇਕ ਫ਼ੈਸਲਾ ਕਾਫ਼ੀ ਸਾਰੇ ਸਵਾਲ ਪੈਦਾ ਕਰਦਾ ਹੈ, ਜਿਨ੍ਹਾਂ ਦਾ ਜਵਾਬ ਜਨਤਾ ਨੂੰ ਦੱਸਿਆ ਜਾਣਾ ਚਾਹੀਦਾ। ਉਨ੍ਹਾਂ ਦਾਅਵਾ ਕਰਦੇ ਹੋਏ ਲਿਖਿਆ ਹੈ ਕਿ ਪ੍ਰਦੇਸ਼ ਦੀ ਸਰਕਾਰ ਨੇ ਹਾਲ ਹੀ ਵਿੱਚ ਇਕ ਫ਼ੈਸਲਾ ਲਿਆ ਹੈ, ਜਿਸ ਦੇ ਅਧੀਨ ਸੂਬੇ ਵਿੱਚ ਹੁਣ ਸੀ.ਬੀ.ਆਈ. ਦੀ ਕਿਸੇ ਵੀ ਮਾਮਲੇ ਦੀ ਜਾਂਚ ਤੋਂ ਪਹਿਲਾਂ ਸੂਬਾ ਸਰਕਾਰ ਤੋਂ ਲਿਖਤੀ ਵਿੱਚ ਮਨਜ਼ੂਰੀ ਲੈਣੀ ਹੋਵੇਗੀ। ਮਨਜ਼ੂਰੀ ਮਿਲਣ ਤੋਂ ਬਾਅਦ ਹੀ ਜਾਂਚ ਏਜੰਸੀਆਂ ਐਕਸ਼ਨ ਲੈ ਸਕਣਗੀਆਂ, ਮੱਧ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਇਸ ਸੰਬੰਧ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਹੀ ਗ੍ਰਹਿ ਮੰਤਰਾਲਾ ਦੀ ਜ਼ਿੰਮੇਵਾਰੀ ਵੀ ਹੈ, ਇਸ ਲਈ ਬਿਨਾਂ ਉਨ੍ਹਾਂ ਦੀ ਸਹਿਮਤੀ ਦੇ ਫ਼ੈਸਲਾ ਗ੍ਰਹਿ ਮੰਤਰਾਲਾ ਵਲੋਂ ਨਹੀਂ ਲਿਆ ਜਾ ਸਕਦਾ।
ਉਨ੍ਹਾਂ ਨੇ ਇਸ ਫ਼ੈਸਲੇ ਨੂੰ ਸੂਬੇ ਵਿੱਚ ਇੰਨੀਂ ਦਿਨੀਂ ਚਰਚਾਵਾਂ ਵਿੱਚ ਬਣੇ ਨਰਸਿੰਗ ਘਪਲੇ ਨਾਲ ਜੋੜਦੇ ਹੋਏ ਦੋਸ਼ ਲਗਾਇਆ ਹੈ ਕਿ ਇਸ ਘਪਲੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਅਤੇ ਹੋਰ ਆਗੂਆਂ ਦੀ ਭੂਮਿਕਾ ਬਿਲਕੁੱਲ ਸਪੱਸ਼ਟ ਹੈ ਅਤੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਜੇਕਰ ਸਹੀ ਤਰ੍ਹਾਂ ਜਾਂਚ ਹੋਵੇ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੈ। ਪਟਵਾਰੀ ਨੇ ਸਵਾਲ ਕੀਤਾ ਹੈ ਕਿ ਕੀ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਦੀਆਂ ਏਜੰਸੀਆਂ ਤੇ ਭਰੋਸਾ ਨਹੀਂ ਹੈ? ਕੀ ਮੱਧ ਪ੍ਰਦੇਸ਼ ਵਿੱਚ ਨਰਸਿੰਗ ਘਪਲੇ ਨੂੰ ਲੈ ਕੇ ਸੀ.ਬੀ.ਆਈ. ਜਾਂਚ ਸਿਰਫ਼ ਦਿਖਾਵਾ ਹੈ, ਕਿਉਂਕਿ ਜੇਕਰ ਹਰ ਮਾਮਲੇ ਵਿੱਚ ਸੀ.ਬੀ.ਆਈ. ਨੂੰ ਸੂਬਾ ਸਰਕਾਰ ਤੋਂ ਹੀ ਮਨਜ਼ੂਰੀ ਲੈਣੀ ਹੈ ਤਾਂ ਫਿਰ ਸੀ.ਬੀ.ਆਈ. ਜਾਂਚ ਦਾ ਮਤਲਬ ਹੀ ਕੀ ਰਹਿ ਗਿਆ? ਨਾਲ ਹੀ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਕੀ ਕਿਸੇ ਮੰਤਰੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਇਸ ਤਰੀਕੇ ਦਾ ਫ਼ੈਸਲਾ ਲਿਆ ਗਿਆ ਹੈ? ਸੂਬੇ ਵਿੱਚ ਨਰਸਿੰਗ ਘਪਲਾ ਇੰਨੀਂ ਦਿਨੀਂ ਲਗਾਤਾਰ ਚਰਚਾਵਾਂ ਵਿੱਚ ਹੈ।
ਵਿਰੋਧੀ ਧਿਰ ਇਸ ਮਾਮਲੇ ਵਿੱਚ ਲਗਾਤਾਰ ਮੰਤਰੀ ਵਿਸ਼ਵਾਸ ਸਾਰੰਗ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।
National
ਟਰੱਕ ਦੀ ਕਾਰ ਨਾਲ ਟੱਕਰ ਦੌਰਾਨ 8 ਵਿਅਕਤੀਆਂ ਦੀ ਮੌਤ

ਰਾਏਪੁਰ, 10 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਦਰਮਿਆਨੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਬੀਤੀ ਦੇਰ ਰਾਤ ਸਿੱਧੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਉਪਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ 8 ਸ਼ਰਧਾਲੂਆਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਦੀ ਇੱਕ ਬਹੁਤ ਹੀ ਦੁਖ਼ਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੇ ਵਾਰਸਾਂ ਨਾਲ ਹਮਦਰਦੀ।
National
ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਸੜਕ ਹਾਦਸੇ ਦੌਰਾਨ ਮੌਤ

ਬਸਤੀ, 10 ਮਾਰਚ (ਸ.ਬ.) ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਕਾਰੋਬਾਰੀ ਵੀ ਸ਼ਾਮਲ ਹਨ, ਜਦਕਿ 3 ਵਿਅਕਤੀ ਗੰਭੀਰ ਜ਼ਖ਼ਮੀ ਹਨ। ਕਾਰ ਸਵਾਰ ਹੋਲੀ ਮਨਾਉਣ ਲਈ ਗੁਜਰਾਤ ਤੋਂ ਗੋਰਖਪੁਰ ਸਥਿਤ ਆਪਣੇ ਘਰ ਆ ਰਹੇ ਸਨ। ਇਹ ਹਾਦਸਾ ਐਤਵਾਰ ਸਵੇਰੇ 7 ਵਜੇ ਨਗਰ ਥਾਣਾ ਖੇਤਰ ਵਿੱਚ ਵਾਪਰਿਆ।
ਕੰਟੇਨਰ ਨੇ ਹਾਈਵੇਅ ਤੇ ਅਚਾਨਕ ਲੇਨ ਬਦਲ ਦਿੱਤੀ। ਡਿਵਾਈਡਰ ਨਾ ਹੋਣ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ 8 ਵਿੱਚੋਂ 5 ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਲਾਸ਼ਾਂ ਸੀਟਾਂ ਤੇ ਚਿਪਕ ਗਈਆਂ।
ਆਸਪਾਸ ਦੇ ਲੋਕ ਮੌਕੇ ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਪਲਟ ਜਾਣ ਕਾਰਨ ਉਨ੍ਹਾਂ ਨੂੰ ਬਾਹਰ ਨਹੀਂ ਕੱਢ ਸਕਿਆ। ਮੌਕੇ ਤੇ ਪਹੁੰਚੀ ਪੁਲੀਸ ਨੇ ਕਿਸੇ ਤਰ੍ਹਾਂ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
National
ਟਰੱਕ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ, 13 ਜ਼ਖਮੀ
ਮੁੰਬਈ, 10 ਮਾਰਚ (ਸ.ਬ.) ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਜ਼ਿਲ੍ਹੇ ਵਿੱਚ ਅੱਜ ਤੜਕੇ ਤੇਜ਼ ਗਤੀ ਨਾਲ ਜਾ ਰਹੇ ਇਕ ਟਰੱਕ ਦੇ ਪਲਟਣ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਪਿਸ਼ੋਰ ਘਾਟ ਇਲਾਕੇ ਵਿੱਚ ਉਸ ਸਮੇਂ ਹੋਈ ਜਦੋਂ ਗੰਨੇ ਨਾਲ ਭਰਿਆ ਟਰੱਕ ਕਨੰੜ ਤੋਂ ਪਿਸ਼ੋਰ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਟਰੱਕ ਤੇ 17 ਮਜ਼ਦੂਰ ਸਵਾਰ ਸਨ ਅਤੇ ਪਿਸ਼ੋਰ ਘਾਟ ਤੇ ਡਰਾਈਵਰ ਨੇ ਟਰੱਕ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਉਹ ਵਾਹਨ ਪਲਟ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰ ਸੜਕ ਤੇ ਡਿੱਗ ਗਏ ਅਤੇ ਗੰਨੇ ਦੇ ਢੇਰ ਹੇਠਾਂ ਦਬ ਗਈ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਉੱਥੇ ਹੀ 13 ਨੂੰ ਜਿਊਂਦੇ ਬਾਹਰ ਕੱਢ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ