Connect with us

Mohali

ਪੰਥ ਦੋਖੀਆਂ ਨੂੰ ਰਹਿੰਦੀ ਉਮਰ ਲਈ ਸਿੱਖ ਕੌਮ ਦੀ ਅਗਵਾਈ ਦੀ ਕਿਸੇ ਵੀ ਧਾਰਮਿਕ, ਰਾਜਨੀਤਿਕ ਜਿੰਮੇਵਾਰੀ ਤੋਂ ਲਾਂਭੇ ਹੋ ਜਾਣ ਦੇ ਹੁਕਮ ਦੇਣ ਦੀ ਮੰਗ

Published

on

 

ਆਲ ਇੰਡੀਆ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਮੰਗ ਪੱਤਰ ਦੇ ਕੇ ਕੀਤੀ ਅਪੀਲ

ਐਸ ਏ ਐਸ ਨਗਰ, 23 ਜੁਲਾਈ (ਸ.ਬ.) ਆਲ ਇੰਡੀਆ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਆਪਣੇ ਕੁਕਰਮਾਂ ਦੀ ਭੁਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਰਾਜਨੀਤਕ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਨ ਵਾਲੇ ਪੰਥ ਦੋਖੀਆਂ ਨੂੰ ਰਹਿੰਦੀ ਉਮਰ ਲਈ ਸਿਖ ਕੌਮ ਦੀ ਅਗਵਾਈ ਦੀ ਕਿਸੇ ਵੀ ਧਾਰਮਿਕ, ਰਾਜਨੀਤਿਕ ਜਿੰਮੇਵਾਰੀ ਤੋਂ ਲਾਂਭੇ ਹੋ ਜਾਣ ਦੇ ਹੁਕਮ ਦਿੱਤੇ ਜਾਣ ਜਿਹੜੇ ਗੁਰੂ ਆਸੇ ਤੋਂ ਗੁਰਮਰਯਾਦਾ ਦੇ ਅਨੁਕੂਲ ਅਤੇ ਸੰਗਤ ਦੇ ਮੰਨਣ ਯੋਗ ਹੋਣਗੇ।

ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਗੁਰੂ ਆਸੇ ਤੋਂ ਗੁਰਮਰਯਾਦਾ ਦੇ ਅਨੁਕੂਲ ਅਤੇ ਸੰਗਤ ਦੇ ਮੰਨਣ ਯੋਗ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਬੁਨਿਆਦ ਮੀਰੀ ਪੀਰੀ ਦੇ ਮਾਲਿਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ, ਜੁਲਮ, ਅਨਿਆਂ, ਝੂਠ ਫਰੇਬ ਅਤੇ ਰਾਜਨੀਤਕ ਪ੍ਰਤੀਰੋਧ ਨੂੰ ਠੱਲ ਪਾਉਣ ਲਈ, ਗਹਿਰੀ ਸੋਚ ਵਿਚਾਰ ਤੋਂ ਬਾਅਦ ਰੱਖੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਿਛਲੇ ਤਕਰੀਬਨ ਸਵਾ ਚਾਰ ਸੌ ਸਾਲਾਂ ਵਿੱਚ ਛੇਵੇਂ ਪਾਤਸ਼ਾਹ ਜੀ ਦੇ ਆਸ਼ਿਆਂ ਤੇ ਚਲਦੇ ਹੋਏ, ਰਾਜਨੀਤਕ ਅਤੇ ਸਿਆਸੀ ਮੁਆਸ਼ਰਿਆ ਵਿੱਚ, ਸੌੜੇ ਸਵਾਰਥਾਂ ਤੋਂ ਉਪਰ ਉਠ ਕੇ, ਇਕ ਉਚ ਇਖਲਾਕ ਦੇ ਪ੍ਰਤੀਕ ਵੱਜੋਂ ਉਭਰ ਕੇ ਸਿੱਖ ਸੰਗਤਾਂ ਦੇ ਸਨਮੁੱਖ ਸਥਾਪਤ ਹੋਇਆ ਹੈ।

ਉਹਨਾਂ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰ ਘਾਤਕ ਹਮਲਾ ਤੇ ਘੋਰ ਨਿਰਾਦਰੀ ਦੇ ਹਿਰਦੈ ਵੇਧਕ ਸਾਕਿਆਂ ਲਈ ਜ਼ਿਮੇਵਾਰ ਪੰਥ ਦੋਖੀਆਂ ਨਾਲ ਅਕਾਲੀ ਲੀਡਰਾਂ ਦੀ ਨਿੱਜੀ ਲਾਭ ਲਈ ਖੁਦਗਰਜ਼ ਸਾਂਝ ਭਿਆਲੀ, ਇਖਲਾਕ ਤੋਂ ਡਿੱਗਿਆ ਅਤਿ ਨੀਚੁ ਵਰਤਾਰਾ ਹੈ, ਜੋ ਗੁਰੂ ਆਸ਼ੇ, ਗੁਰਮਰਯਾਦਾ, ਗੁਰ ਇਤਿਹਾਸ ਅਤੇ ਗੁਰੂ ਕੀ ਨਿੰਦਾ ਸੁਣੇ ਨਾ ਕਾਨ ਭੇਟ ਕਰੋ ਤਿਸ ਸੰਗਿ ਕਿਰਪਾਨ, ਦੇ ਰਹਿਤਨਾਮੇ ਅਨੁਸਾਰ ਹਰਗਿਜ ਵੀ ਮੁਆਫੀ ਯੋਗ ਨਹੀਂ ਹੈ। ਉਹਨਾਂ ਲਿਖਿਆ ਹੈ ਕਿ ਤ੍ਰਾਸਦੀ ਇਹ ਹੈ ਕਿ ਪੰਥ ਦੋਖੀਆਂ ਵੱਲੋਂ ਇਹ ਘਟਨਾਵਾਂ ਉਸ ਅਕਾਲੀ ਸਰਕਾਰ ਦਰਮਿਆਨ ਚੈਲੇਂਜ ਕਰ ਕੇ ਕੀਤੀਆਂ ਗਈਆਂ, ਜੋ ਆਪਣੇ ਆਪ ਨੂੰ ਸਿਖ ਪੰਥ ਦੇ ਕਸਟੋਡੀਅਨ ਮੰਨਦੇ ਹਨ।

ਉਹਨਾਂ ਲਿਖਿਆ ਹੈ ਕਿ ਇਸ ਸਮੇਂ ਸਾਰੇ ਅਕਾਲੀ ਨੇਤਾ ਆਪਣੇ ਹੀ ਕੁਕਰਮਾਂ ਦੇ ਫਲ ਵੱਜੋਂ ਸਿਖ ਸੰਗਤ ਵੱਲੋਂ ਪਿਛਲੇ ਸਮੇਂ ਹੋਈਆਂ ਚੋਣਾਂ ਦੌਰਾਨ ਅਕਾਲੀ ਲੀਡਰਾਂ ਪ੍ਰਤੀ ਗੁੱਸੇ ਦੇ ਇਜ਼ਹਾਰ ਨਾਲ, ਸਿੱਖ ਸੰਗਤ ਤੇ ਗੁਰੂ ਦੀ ਮਾਰ ਝੱਲ ਰਹੇ ਹਨ ਅਤੇ ਗੁਰੂ ਸਾਹਿਬ ਇਹਨਾਂ ਨੂੰ ਸਜ਼ਾ ਦੇ ਰਹੇ ਹਨ। ਉਹਨਾਂ ਲਿਖਿਆ ਹੈ ਕਿ ਹੁਣ ਇਹ ਆਪਣੇ ਇਹਨਾਂ ਕੁਕਰਮਾਂ ਦੀ ਭੁਲ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਰਾਜਨੀਤਕ ਹਿੱਤਾਂ ਲਈ ਸ਼ਾਮਲ ਕਰਨ ਆ ਰਹੇ ਹਨ ਅਤੇ ਅਕਾਲ ਤਖ਼ਤ ਦੀ ਮਾਣ ਮਰਿਯਾਦਾ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਲਿਖਿਆ ਹੈ ਕਿ ਇਹਨਾਂ ਲੀਡਰਾਂ ਨੂੰ ਗੁਰੂ ਘਰ ਦੇ ਲੰਗਰਾਂ ਵਿੱਚ ਭਾਂਡੇ ਮਾਂਝਣ ਵਰਗੀ ਛੋਟੀ ਸਜ਼ਾ ਵਰਗੀ ਤਨਖਾਹ ਲਗਾ ਕੇ ਇਹਨਾਂ ਦੀ ਭੁਲ ਬਖਸ਼ਣਾ ਸਿੱਖ ਸੰਗਤ ਵੱਲੋਂ ਸਮੇਂ ਸਮੇਂ ਤੇ ਜ਼ਾਹਰ ਕੀਤੇ ਜਾ ਰਹੇ ਗੁਸੇ ਨੂੰ ਠੰਡਾ ਨਹੀਂ ਕਰ ਪਾਵੇਗੀ ਅਤੇ ਇਹ ਗੁਰ ਮਰਿਯਾਦਾ ਦੀ ਘੋਰ ਉਲੰਘਣਾ ਹੋਵੇਗੀ, ਕਿਉਂਕਿ ਸਿਰਸੇ ਵਾਲੇ ਸਾਧ ਦੀ ਮੁਆਫੀ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (ਜੋ ਇਕ ਕਤਲ ਨਾਲੋਂ ਵੀ ਵੱਡਾ ਗੁਨਾਹ ਹੈ), ਬਰਗਾੜੀ ਕਾਂਡ, ਸਿੱਖਾਂ ਦੀਆ ਸ਼ਹਾਦਤਾਂ ਤੇ ਕਥਿਤ ਅਕਾਲੀ ਸਰਕਾਰ ਵੱਲੋਂ ਮੁਖ ਦਰਸ਼ਕ ਬਣ ਕੇ ਬੈਠੇ ਰਹਿਣਾ ਅਤੇ ਗੁਰੂ ਪਰਵਾਰਾਂ ਦੇ ਨਿਰਦੇਸ਼ ਬੱਚੇ ਕੋਹ ਕੋਹ ਕੇ ਸ਼ਹੀਦ ਕਰਨ ਵਾਲੇ ਪੰਥ ਦੋਖੀ ਅਫਸਰਾਂ ਨੂੰ ਹੋਰ ਉਚੇ ਅਹੁਦਿਆਂ ਤੇ ਨਿਵਾਜਣਾ ਬਹੁਤ ਵੱਡੇ ਨਾ ਮੁਆਫ਼ ਕਰਨ ਯੋਗ, ਘੋਰ ਪਾਪ ਤੇ ਅਪਰਾਧ ਹਨ। ਉਹਨਾਂ ਲਿਖਿਆ ਹੈ ਕਿ ਪੰਥ ਦੀਆਂ ਨਜ਼ਰਾਂ ਹੁਣ ਇਹਨਾਂ ਪੰਥ ਦੋਖੀਆ ਖਿਲਾਫ ਆਪ ਜੀ ਵੱਲੋਂ ਲਏ ਜਾਣ ਵਾਲੇ ਫੈਸਲੇ ਤੇ ਟਿਕੀਆਂ ਹੋਈਆਂ ਹਨ ਇਸ ਲਈ ਆਪ ਜੀ ਨੂੰ ਬੇਨਤੀ ਹੈ ਕਿ ਜਿਹੜੇ ਇਹਨਾਂ ਕੁਕਰਮਾਂ ਵਿਚ ਭਾਈਵਾਲ ਅਕਾਲੀ ਨੇਤਾ ਖੋਟੇ ਸਿੱਕੇ ਸਾਬਤ ਹੋ ਚੁਕੇ ਹਨ, ਉਹ ਤਨਖਾਹਾਂ ਲਗਾ ਕੇ ਹਰਗਿਜ ਵੀ ਖਰੇ ਨਹੀਂ ਕੀਤੇ ਜਾ ਸਕਦੇ ਅਤੇ ਇਹ ਕਿਸੇ ਵੀ ਤਰਾਂ ਦੀ ਮੁਆਫੀ ਦੇ ਹੱਕਦਾਰ ਨਹੀਂ ਹਨ। ਇਸ ਲਈ ਇਹਨਾਂ ਨੂੰ ਰਹਿੰਦੀ ਆਯੂ ਲਈ, ਸਿਖ ਕੰਮ ਦੀ ਅਗਵਾਈ ਦੀ ਕਿਸੇ ਵੀ ਧਾਰਮਿਕ ਅਤੇ ਰਾਜਨੀਤਿਕ ਜਿਮੇਵਾਰੀ ਤੋਂ ਲਾਂਭੇ ਹੋ ਜਾਣ ਦਾ ਹੁਕਮ ਦੇਣਾ ਹੀ ਗੁਰੂ ਆਸੇ ਤੋਂ ਗੁਰਮਰਯਾਦਾ ਦੇ ਅਨੁਕੂਲ ਅਤੇ ਸੰਗਤ ਦੇ ਮੰਨਣ ਯੋਗ ਹੋਵੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending