Connect with us

Mohali

ਮੁਹਾਲੀ ਪੁਲੀਸ ਵੱਲੋਂ ਅਸਲੇ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

Published

on

 

 

ਚੋਰੀ ਅਤੇ ਖੋਹ ਕੀਤੇ ਵਾਹਨ ਅਤੇ ਅਸਲਾ ਬਰਾਮਦ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਮੁਹਾਲੀ ਪੁਲੀਸ ਵੱਲੋਂ ਅਸਲੇ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਡਾ: ਸੰਦੀਪ ਕੁਮਾਰ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਸੀ ਆਈ ਏ ਸਟਾਫ ਦੀ ਟੀਮ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਇਹਨਾਂ ਦੇ ਕਬਜੇ ਤੋਂ ਖੋਹ ਕੀਤੀ 1 ਟੈਕਸੀ, ਇੱਕ ਐਕਟਿਵਾ, ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੇ ਦਿਨ ਸੀ. ਆਈ. ਏ. ਸਟਾਫ ਦੀ ਪੁਲੀਸ ਪਾਰਟੀ ਨੂੰ ਮੁੱਖਬਰੀ ਤੋਂ ਇਤਲਾ ਮਿਲੀ ਸੀ ਕਿ ਇਸ਼ਮੀਤ ਸਿੰਘ ਉਰਫ ਈਸ਼ੂ, ਪ੍ਰਭਪ੍ਰੀਤ ਸਿੰਘ ਉਰਫ ਪ੍ਰਭ ਅਤੇ ਬਲਕਰਨ ਸਿੰਘ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਵਹੀਕਲ ਚੋਰੀ ਅਤੇ ਨਜਾਇਜ ਹਥਿਆਰਾਂ ਦੀ ਨੋਕ ਤੇ ਡਰਾ ਧਮਕਾ ਕੇ ਗੱਡੀਆਂ ਖੋਹ ਕੇ ਚੋਰੀ ਅਤੇ ਖੋਹ ਕੀਤੀਆਂ ਗੱਡੀਆਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਵਰਤਦੇ ਹਨ ਅਤੇ ਅੱਗੇ ਵੇਚ ਦਿੰਦੇ ਹਨ ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਨੂੰ ਕਾਬੂ ਕਰ ਲਿਆ ਗਿਆ।

ਉਹਨਾਂ ਦੱਸਿਆ ਕਿ ਮੁਕੱਦਮੇ ਦੀ ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਤਿੰਨੋਂ ਮੁਲਜਮ ਕਰੀਬ 2 ਮਹੀਨਿਆਂ ਤੋਂ ਬਲੌਂਗੀ ਦੇ ਪੀ.ਜੀ. ਵਿੱਚ ਕਿਰਾਏ ਦਾ ਕਮਰਾ ਲੈ ਕੇ ਰਹਿ ਰਹੇ ਸੀ। ਇਸ਼ਮੀਤ ਸਿੰਘ ਉਰਫ ਈਸ਼ੂ ਨਵੰਬਰ ਸਾਲ 2022 ਵਿੱਚ ਇੰਡੀਅਨ ਆਰਮੀ ਵਿੱਚ ਬਤੌਰ ਅਗਨੀਵੀਰ ਸਿਪਾਹੀ ਭਰਤੀ ਹੋਇਆ ਸੀ ਅਤੇ ਵੈਸਟ ਬੰਗਾਲ ਵਿੱਚ ਡਿਊਟੀ ਕਰਦਾ ਸੀ। ਉਹ ਕਰੀਬ 2 ਮਹੀਨੇ ਪਹਿਲਾਂ 1 ਮਹੀਨੇ ਦੀ ਛੁੱਟੀ ਆਇਆ ਸੀ ਅਤੇ ਛੁੱਟੀ ਤੋਂ ਬਾਅਦ ਦੋਸ਼ੀ ਇਸ਼ਮੀਤ ਸਿੰਘ ਆਪਣੀ ਡਿਊਟੀ ਤੇ ਵਾਪਸ ਨਹੀਂ ਗਿਆ। ਉਹਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਮ੍ਹਣੇ ਆਈ ਹੈ ਕਿ ਇਸ਼ਮੀਤ ਸਿੰਘ ਬਲੌਂਗੀ ਵਿਖੇ ਕਿਰਾਏ ਤੇ ਕਮਰਾ ਲੈ ਕੇ ਆਪਣੇ ਭਰਾ ਪ੍ਰਭਪ੍ਰੀਤ ਸਿੰਘ ਅਤੇ ਦੋਸਤ ਬਲਕਰਨ ਸਿੰਘ ਨਾਲ਼ ਮਿਲ਼ਕੇ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲੱਗ ਗਿਆ। ਇਸ਼ਮੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਉਹ ਛੁੱਟੀ ਆਉਣ ਸਮੇਂ ਕਾਨਪੁਰ, ਯੂ.ਪੀ. ਤੋਂ ਨਜਾਇਜ ਹਥਿਆਰ ਲੈ ਕੇ ਆਇਆ ਸੀ।

ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਹੈ ਕਿ ਇਹਨਾਂ ਵਿਅਕਤੀਆਂ ਨੇ 20/21 ਜੁਲਾਈ ਦੀ ਦਰਮਿਆਨੀ ਰਾਤ ਨੂੰ ਇੰਨਡਰਾਇਵ ਐਪ ਰਾਹੀ ਟੈਕਸੀ ਬੁਕ ਕੀਤੀ ਸੀ ਅਤੇ ਚੱਪੜਚਿੱੜੀ ਨੇੜੇ ਗੰਨ ਪੁਆਇੰਟ ਤੇ ਡ੍ਰਾਈਵਰ ਦੀਆਂ ਅੱਖਾਂ ਵਿੱਚ ਮਿਰਚਾਂ ਵਾਲ਼ੀ ਸਪਰੇਅ ਮਾਰਕੇ ਟੈਕਸੀ ਖੋਹ ਲਈ ਸੀ ਅਤੇ ਟੈਕਸੀ ਚਾਲਕ ਵੱਲੋਂ ਵਿਰੋਧਤਾ ਕਰਨ ਤੇ ਦੇਸੀ ਪਿਸਤੌਲ ਨਾਲ ਫਾਇਰ ਵੀ ਕੀਤਾ ਸੀ, ਜਿਸ ਸਬੰਧੀ ਥਾਣਾ ਬਲੌਂਗੀ ਵਿਖੇ ਮਾਮਲਾ ਦਰਜ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending