Punjab
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ
ਜੱਥੇਦਾਰ ਨੂੰ ਬੰਦ ਲਿਫਾਫੇ ਵਿੱਚ ਸੌਂਪਿਆ ਸਪਸ਼ਟੀਕਰਨ
ਅੰਮ੍ਰਿਤਸਰ, 24 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ ਆਪਣਾ ਸਪੱਸ਼ਟੀਕਰਨ ਸੌਂਪਿਆ।
ਸz. ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਫਿਰ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੁੰਦਿਆਂ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੰਦ ਲਿਫਾਫੇ ਵਿੱਚ ਆਪਣਾ ਸ਼ਪਸ਼ਟੀਕਰਨ ਸੌਂਪਿਆ। ਉਹ ਕਰੀਬ 12 ਮਿੰਟ ਤੱਕ ਅੰਦਰ ਰਹੇੇ ਅਤੇ ਇਸ ਤੋਂ ਬਾਅਦ ਬਾਹਰ ਆ ਕੇ ਸਿੱਧਾ ਆਪਣੀ ਕਾਰ ਵਿੱਚ ਬੈਠ ਕੇ ਉੱਥੋਂ ਰਵਾਨਾ ਹੋ ਗਏ। ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲ ਨਹੀਂ ਕੀਤੀ।
ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਹੈ ਅਤੇ ਸਪੱਸ਼ਟੀਕਰਨ ਵਾਲਾ ਲਿਫਾਫਾ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।
ਜਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ। ਇਸ ਮੁਆਫ਼ੀਨਾਮੇ ਵਿੱਚ ਬਾਗੀ ਧੜੇ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦਾ ਸਮਰਥਨ ਕਰਨ ਲਈ ਮੁਆਫ਼ੀ ਮੰਗੀ ਸੀ ਅਤੇ ਦੋਸ਼ ਲਾਇਆ ਸੀ ਕਿ ਸੁਖਬੀਰ ਬਾਦਲ ਨੇ ਸੱਤਾ ਦਾ ਆਨੰਦ ਮਾਣਦਿਆਂ ਆਪਣੇ ਪ੍ਰਭਾਵ ਅਤੇ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ।
ਇਸ ਉਪਰੰਤ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਉਸ ਵੇਲੇ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਤੇ ਪੇਸ਼ ਹੋਣਗੇ ਅਤੇ ਅੱਜ ਉਹਨਾਂ ਵਲੋਂ ਜੱਥੇਦਾਰ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਸੌਂਪ ਦਿੱਤਾ ਗਿਆ ਹੈ।
Mohali
ਨਾਬਾਲਗ ਨਾਲ ਸਮੂਹਕ ਜਬਰ ਜਿਨਾਹ ਕਰਨ ਦੇ ਦੋਸ਼ ਵਿੱਚ ਨਾਬਾਲਗ ਸਮੇਤ ਤਿੰਨ ਵਿਰੁਧ ਮਾਮਲਾ ਦਰਜ
ਐਸ ਏ ਐਸ ਨਗਰ, 6 ਫਰਵਰੀ (ਪਰਵਿੰਦਰ ਕੌਰ ਜੱਸੀ) ਥਾਣਾ ਸੋਹਾਣਾ ਵਿੱਚ ਪੈਂਦੇ ਖੇਤਰ ਵਿੱਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਿਨਾਹ ਕਰਨ ਦੇ ਦੋਸ਼ ਵਿੱਚ ਇਕ ਨਾਬਾਲਗ ਸਮੇਤ ਤਿੰਨ ਮੁਲਜਮਾਂ ਵਿਰੁਧ ਬੀ.ਐਨ.ਐਸ ਐਕਟ ਦੀ ਧਾਰਾ 70 (1), 3 (5) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜਮਾਂ ਦੀ ਪਛਾਣ ਵਿਜੇ ਅਤੇ ਕ੍ਰਾਂਤੀ ਵਜੋਂ ਹੋਈ ਹੈ, ਜਦੋਂ ਕਿ ਮੁਖ ਮੁਲਜਮ ਨਾਬਾਲਗ ਲੜਕਾ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਪੀੜਤ ਲੜਕੀ ਦੀ ਮਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 2 ਫਰਵਰੀ ਨੂੰ ਉਨ੍ਹਾਂ ਦੀ ਲੜਕੀ ਘਰੋਂ ਗਈ ਸੀ, ਪ੍ਰੰਤੂ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਵਲੋਂ ਆਪਣੀ ਲੜਕੀ ਨੂੰ ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਿੱਚ ਕਾਫੀ ਲੱਭਿਆ ਗਿਆ ਪ੍ਰੰਤੂ ਉਸ ਦਾ ਕੋਈ ਅਤਾ ਪਤਾ ਨਾ ਲੱਗਾ।
ਸ਼ਿਕਾਇਤਕਰਤਾ ਅਨੁਸਾਰ 5 ਫਰਵਰੀ ਨੂੰ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਲੜਕੀ ਸੈਕਟਰ 48 ਦੀ ਮੋਟਰ ਮਾਰਕੀਟ ਕੋਲ ਬੈਠੀ ਰੋ ਰਹੀ ਹੈ। ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਲੜਕੀ ਨੂੰ ਘਰ ਲੈ ਆਏ।
ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹਨਾਂ ਨੇ ਆਪਣੀ ਲੜਕੀ ਨਾਲ ਗੱਲਬਾਤ ਕੀਤੀ ਤਾਂ ਪਹਿਲਾਂ ਤਾਂ ਲੜਕੀ ਸਹਿਮ ਦੇ ਕਾਰਨ ਕੁਝ ਦੱਸ ਨਹੀਂ ਰਹੀ ਸੀ, ਪ੍ਰੰਤੂ ਬਾਅਦ ਵਿੱਚ ਲੜਕੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਮਰਜੀ ਤੋਂ ਬਿਨਾਂ ਉਸ ਨਾਲ ਸ਼ਰੀਰਕ ਸਬੰਧ ਬਣਾਏ ਗਏ ਅਤੇ ਉਸ ਦੇ ਪੇਟ ਵਿਚ ਦਰਦ ਹੋ ਰਿਹਾ ਹੈ। ਪਰਿਵਾਰ ਵਲੋਂ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦਾ ਇਲਾਜ ਚਲ ਰਿਹਾ ਹੈ।
ਇਸ ਸਬੰਧੀ ਥਾਣਾ ਸੋਹਾਣਾ ਦੇ ਮੁਖੀ ਸਿਮਰਨ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਕਰਵਾ ਲਿਆ ਗਿਆ ਹੈ। ਤਿੰਨ ਮੁਲਜਮਾਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੁਲਜਮ ਫਰਾਰ ਹਨ ਅਤੇ ਪੁਲੀਸ ਵਲੋਂ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁਖ ਮੁਲਜਮ ਤੋਂ ਇਲਾਵਾ ਦੂਜੇ ਦੋਵਾਂ ਮੁਲਜਮਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
Chandigarh
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੇ ਘਰ ਇਨਕਮ ਟੈਕਸ ਦਾ ਛਾਪਾ
ਚੰਡੀਗੜ੍ਹ, 6 ਫਰਵਰੀ (ਸ.ਬ.) ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ਤੇ ਛਾਪਾ ਮਾਰਿਆ। ਇਸ ਦੇ ਨਾਲ ਹੀ ਰੋਪੜ ਵਿੱਚ ਵੀ ਵਿਧਾਇਕ ਰਾਣਾ ਗੁਰਜੀਤ ਦੇ ਕਰੀਬੀ ਜੀਵਨ ਗਿੱਲ ਦੇ ਘਰ ਵਿੱਚ ਰੇਡ ਕੀਤੀ ਗਈ ਹੈ।
ਇਹ ਟੀਮ ਚਾਰ ਤੋਂ ਪੰਜ ਵਾਹਨਾਂ ਵਿੱਚ ਆਈ ਅਤੇ ਉਨ੍ਹਾਂ ਦੇ ਨਾਲ ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਲਏ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਾਰਵਾਈ ਬਾਰੇ ਸਥਾਨਕ ਪੁਲੀਸ ਨੂੰ ਵੀ ਅਗਾਊਂ ਸੂਚਨਾ ਨਹੀਂ ਦਿੱਤੀ ਗਈ ਸੀ। ਇਹ ਕਾਰਵਾਈ ਕਿਸ ਮਾਮਲੇ ਵਿੱਚ ਕੀਤੀ ਗਈ ਹੈ, ਉਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਸਿੰਘ ਇੱਕ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਵੱਡੇ ਕਾਰੋਬਾਰੀ ਵੀ ਹਨ। ਉਨ੍ਹਾਂ ਦੀ ਸ਼ੂਗਰ ਮਿੱਲ ਹੈ ਅਤੇ ਸ਼ਰਾਬ ਦਾ ਕਾਰੋਬਾਰ ਵੀ ਹੈ। ਰਾਣਾ ਗੁਰਜੀਤ ਸਿੰਘ ਕੈਪਟਨ ਸਰਕਾਰ ਵੇਲੇ ਪੰਜਾਬ ਮੰਤਰੀ ਮੰਡਲ ਦਾ ਹਿੱਸਾ ਵੀ ਸਨ। ਇਸ ਵਾਰ ਵੀ ਉਹ ਆਮ ਆਦਮੀ ਪਾਰਟੀ ਦੀ ਲਹਿਰ ਹੋਣ ਦੇ ਬਾਵਜੂਦ ਕਪੂਰਥਲਾ ਤੋਂ ਵਿਧਾਇਕ ਚੁਣੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਇਸ ਵਾਰ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ।
Mohali
ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਨਾਬਾਲਗ ਗ੍ਰਿਫਤਾਰ
ਲੜਕੀ ਨੇ ਮੈਡੀਕਲ ਕਰਵਾਉਣ ਤੋਂ ਕੀਤਾ ਇਨਕਾਰ
ਐਸ ਏ ਐਸ ਨਗਰ, 6 ਫਰਵਰੀ (ਪਰਵਿੰਦਰ ਕੌਰ ਜੱਸੀ) ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ ਵਿੱਚ ਥਾਣਾ ਫੇਜ਼ 11 ਦੀ ਪੁਲੀਸ ਨੇ ਇੱਕ ਨਾਬਾਲਗ ਵਿਰੁਧ ਅਗਵਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਨਾਬਾਲਗ ਲੜਕੇ ਨੂੰ ਗ੍ਰਿਫਤਾਰ ਕਰਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ।
ਇਸ ਸਬੰਧੀ ਥਾਣਾ ਫੇਜ਼ 11 ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਮੁਲਜਮ ਨੂੰ ਜੁਬਨਾਇਲ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਉਕਤ ਮੁਲਜਮ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ। ਉਹਨਾਂ ਦੱਸਿਆ ਕਿ ਦੂਜੇ ਪਾਸੇ ਜਦੋਂ ਪੁਲੀਸ ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਗਈ ਤਾਂ ਲੜਕੀ ਨੇ ਆਪਣਾ ਮੈਡੀਕਲ ਕਰਵਾਉਣ ਤੋਂ ਮਨਾਂ ਕਰ ਦਿੱਤਾ ਅਤੇ ਲੜਕੀ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਲੜਕਾ ਕਿਸੇ ਠੇਕੇਦਾਰ ਕੋਲ ਲੇਬਰ ਦਾ ਕੰਮ ਕਰਦਾ ਸੀ ਅਤੇ ਇਸ ਦੌਰਾਨ ਉਸ ਦੀ ਪੀੜਤ ਲੜਕੀ ਨਾਲ ਮੁਲਾਕਾਤ ਹੋ ਗਈ ਅਤੇ ਇਕ ਦੂਜੇ ਨੂੰ ਪਿਆਰ ਕਰਨ ਲੱਗ ਪਏ। ਉਧਰ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨਾਂ ਦੀ ਲੜਕੀ ਮਾਸੂਮ ਹੈ ਅਤੇ ਉਕਤ ਮੁਲਜਮ ਲੜਕਾ ਉਨਾਂ ਦੀ ਲੜਕੀ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਲਿਆ ਅਤੇ ਵਿਆਹ ਕਰਵਾਉਣ ਲਈ ਵਰਗਲਾ ਕੇ ਆਪਣੇ ਨਾਲ ਕਿਸੇ ਅਣਦੱਸੀ ਜਗਾ ਤੇ ਲੈ ਗਿਆ ਸੀ।
-
National2 months ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International4 weeks ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ